ਪ੍ਰਸਾਸ਼ਨਿਕ ਅਧਿਕਾਰੀ ਸੇਵਾ ਕੇਦਰਾਂ ਵਿੱਚ ਆਮ ਲੋਕਾਂ ਨੂੰ ਮਿਲ ਰਹੀਆਂ ਸੇਵਾਵਾਂ ਤੇ ਨਿਗਰਾਨੀ ਰੱਖਣ- ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 09 ਜੁਲਾਈ ()
ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ 450 ਸਰਕਾਰੀ ਸੇਵਾਵਾਂ ਸੋਖੇ ਢੰਗ ਨਾਲ ਸਮੇਂ ਸਿਰ ਉਪਲੱਬਧ ਕਰਵਾਉਣ ਲਈ ਜਿਕਰਯੋਗ ਉਪਰਾਲੇ ਕੀਤੇ ਗਏ ਹਨ। 1076 ਸੇਵਾ ਨਾਲ ਲੋਕ ਘਰ ਬੈਠੇ 449 ਸੇਵਾਵਾਂ ਦਾ ਲਾਭ ਹਾਸਲ ਕਰ ਰਹੇ ਹਨ, ਜਦੋਂ ਕਿ ਸੇਵਾ ਕੇਂਦਰਾਂ ਵਿਚ 450 ਸੇਵਾਵਾ ਉਪਲੱਬਧ ਹਨ।
ਸੇਵਾਂ ਕੇਂਦਰਾਂ ਦੀ ਕਾਰਗੁਜਾਰੀ ਦੀ ਸਮੀਖਿਆ ਕਰਨ ਉਪਰੰਤ ਹਲਕਾ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਬੈਂਸ ਨੇ ਹਦਾਇਤ ਕੀਤੀ ਹੈ ਕਿ ਪ੍ਰਸਾਸ਼ਨਿਕ ਅਧਿਕਾਰੀ ਖੁੱਦ ਸੇਵਾ ਕੇਂਦਰਾਂ ਵਿਚ ਜਾ ਕੇ ਉਪਲੱਬਧ ਸੇਵਾਵਾਂ ਅਤੇ ਹਾਜ਼ਰ ਲੋਕਾਂ ਤੋਂ ਜਾਣਕਾਰੀ ਹਾਸਲ ਕਰਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਬਿਨਾ ਖੱਜਲ ਖੁਆਰੀ ਤੋਂ ਲੋਕਾਂ ਨੂੰ ਜਰੂਰੀ ਸੇਵਾਵਾ ਉਪਲੱਬਧ ਕਰਵਾ ਰਹੀ ਹੈ। ਇਸ ਦੇ ਲਈ ਵਿਆਪਕ ਉਪਰਾਲੇ ਕੀਤੇ ਹੋਏ ਹਨ।
ਇਨ੍ਹਾਂ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਉਪ ਮੰਡਲ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਪੀ.ਸੀ.ਐਸ ਨੇ ਸੇਵਾ ਕੇਂਦਰ ਸ੍ਰੀ ਅਨੰਦਪੁਰ ਸਾਹਿਬ ਵਿੱਚ ਆਮ ਲੋਕਾਂ ਨੂੰ ਮ...








