ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ‘ਚ 6.44 ਕਰੋੜ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੇ ਨਵੀਨੀਕਰਨ ਦੇ ਰੱਖੇ ਨੀਂਹ ਪੱਥਰ
ਲੰਬੀ/ਸ੍ਰੀ ਮਕਤਸਰ ਸਾਹਿਬ, 8 ਜੁਲਾਈ:
ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ‘ਚ 6.44 ਕਰੋੜ ਦੀ ਲਾਗਤ ਨਾਲ ਹੋਣ ਵਾਲੀ ਵੱਖ-ਵੱਖ ਸੜਕਾਂ ਦੀ ਅਪਗ੍ਰੇਡੇਸ਼ਨ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਦੇ ਨਿਵਾਸੀਆਂ ਦੀਆਂ ਜ਼ਰੂਰਤਾਂ ਤੋਂ ਭਲੀ ਭਾਂਤ ਜਾਣੂ ਹੈ ਅਤੇ ਸਰਕਾਰ ਬਣਾਉਣ ਦੇ ਪਹਿਲੇ ਦਿਨ ਤੋਂ ਸੂਬੇ ਦੇ ਹਰ ਹਿੱਸੇ ਵਿੱਚ ਵਿਕਾਸ ਕਾਰਜ ਪੂਰੇ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਲੰਬੀ ਅਧੀਨ ਆਉਂਦੇ ਹਰ ਖੇਤਰ ਦੀ ਦਿੱਖ ਨੂੰ ਸੰਵਾਰਨ ਅਤੇ ਇਥੇ ਵਸਦੇ ਨਾਗਰਿਕਾਂ ਦੀ ਹਰ ਜ਼ਰੂਰਤ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਸੜਕਾਂ ਨੂੰ ਲੋਕਾਂ ਦੀਆਂ ਜ਼ਰੂਰਤਾਂ ਦੇ ਅਨੁਕੂਲ ਬਣਾਇਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਖੁੱਡੀਆਂ ਤੋਂ ਮੇਨ ਰੋਡ (ਐਪਲ ਸਕੂਲ) ਵਾਇਆ ਢਾਣ...


