“ਸਸ਼ਕਤ ਨਾਰੀ ਹੀ ਸਸ਼ਕਤ ਸਮਾਜ ਦੀ ਨੀਂਹ ਹੁੰਦੀ ਹੈ” — ਡਾ. ਬਲਜੀਤ ਕੌਰ
ਚੰਡੀਗੜ੍ਹ, 3 ਮਈ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ ਨਿਰਭਰ, ਸਸ਼ਕਤ ਤੇ ਮਜਬੂਤ ਬਣਾਉਣ ਵੱਲ ਨਿਰੰਤਰ ਯਤਨਸ਼ੀਲ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸੁਵਿਧਾ ਲਈ ਮੁਫ਼ਤ ਬੱਸ ਯਾਤਰਾ ਸਕੀਮ ਲਾਗੂ ਕੀਤੀ ਗਈ ਹੈ। ਇਸ ਸਕੀਮ ਤਹਿਤ ਸਾਲ 2023-24 ਅਤੇ 2024-25 ਦੌਰਾਨ ਪੰਜਾਬ ਦੀਆਂ ਔਰਤਾਂ ਵੱਲੋਂ 13 ਕਰੋੜ ਮੁਫ਼ਤ ਬੱਸ ਯਾਤਰਾਵਾਂ ਕਰਦਿਆਂ ਇਸ ਯੋਜਨਾ ਦਾ ਲਾਭ ਲਿਆ ਗਿਆ।
ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਔਰਤਾਂ ਨੂੰ ਘਰੋਂ ਬਾਹਰ ਨਿਕਲਣ, ਸਿੱਖਿਆ, ਰੋਜ਼ਗਾਰ, ਸਿਹਤ ਤੇ ਹੋਰ ਜ਼ਰੂਰੀ ਸੇਵਾਵਾਂ ਤੱਕ ਆਸਾਨ ਪਹੁੰਚ ਦੇਣ ਵਾਲੀ ਹੈ। ਇਸ ਯੋਜਨਾ ਨੇ ਔਰਤਾਂ ਨੂੰ ਸਿਰਫ਼ ਆਵਾਜਾਈ ਦੀ ਸੁਵਿਧਾ ਹੀ ਨਹੀਂ ਦਿੱਤੀ, ਸਗੋਂ ਉਨ੍ਹਾਂ ਦੀ ਨਿੱਜੀ ਆਜ਼ਾਦੀ, ਸਵੈ-ਮਾਣ ਤੇ ਜੀਵਨ ਦੇ ਹਰ ਖੇਤਰ ਵਿੱਚ ਸਰਗਰਮ ਭਾਗੀਦਾਰੀ ਨੂੰ ਵੀ ਨਵਾਂ ਹੌਸਲਾ ਦਿੱਤਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਸਰਕ...








