Shadow

Author: admin

ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

National, Politics, Punjab
  ਚੰਡੀਗੜ੍ਹ, 2 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ `ਤੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਅੱਜ ਭਾਖੜਾ-ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਸੂਬੇ ਦਾ ਪਾਣੀ ਖੋਹਣ ਦੇ ਧੱਕੇਸ਼ਾਹੀ ਵਾਲੇ ਕਦਮ ਦੀ ਨਿੰਦਾ ਕਰਨ ਲਈ ਵਿਲੱਖਣ ਇਕਜੁੱਟਤਾ ਦਾ ਮੁਜ਼ਾਹਰਾ ਕੀਤਾ ਅਤੇ ਸੂਬੇ ਦੇ ਪਾਣੀਆਂ ਨੂੰ ਬਚਾਉਣ ਲਈ ਹਰੇਕ ਕਦਮ ਚੁੱਕਣ ਦਾ ਪ੍ਰਣ ਲਿਆ। ਇੱਥੇ ਪੰਜਾਬ ਭਵਨ ਵਿਖੇ ਸੱਦੀ ਮੀਟਿੰਗ ਦੌਰਾਨ ਕਾਂਗਰਸ ਤੋਂ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਤੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ਼਼੍ਰੋਮਣੀ ਅਕਾਲੀ ਦਲ ਤੋਂ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਭਾਜਪਾ ਤੋਂ ਸੂਬਾਈ ਪ੍ਰਧਾਨ ਸੁਨੀਲ ਜਾਖੜ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਸੰਸਦ ਮੈਂਬਰ ਤੇ ਬਸਪਾ ਦੇ ਸੂਬਾਈ ਮੁਖੀ ਅਵਤਾਰ ਸਿੰਘ ਕਰੀਮਪੁਰੀ, ਸੀ.ਪੀ.ਐਮ. ਦੇ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਅਤੇ ਸੀ.ਪੀ.ਆਈ. ਦੇ ਸਕੱਤਰ ਬੰਤ ਸਿੰਘ ਬਰਾੜ ਸਮੇਤ ਸਿਆਸੀ ਆਗੂਆਂ ਨੇ ਮੀਟਿੰਗ ਬੁਲਾਉਣ ਲਈ ਮੁੱਖ ਮੰਤਰੀ ਦੀ ਸਪੱਸ਼ਟ ਸ਼ਲਾਘਾ ਕੀਤੀ। ਉਨ੍ਹਾਂ ਸਰਬਸੰਮਤੀ ਨਾਲ ...
ਆਮ ਆਦਮੀ ਪਾਰਟੀ ਆਮ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ-ਈ.ਟੀ.ਓ

ਆਮ ਆਦਮੀ ਪਾਰਟੀ ਆਮ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ-ਈ.ਟੀ.ਓ

Punjab
ਅੰਮ੍ਰਿਤਸਰ 2 ਮਈ:             ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਲਈ ਵੱਚਨਬੱਧ ਹੈ ਅਤੇ ਆਮ ਲੋਕਾਂ ਨੇ ਹੀ ਸਾਨੂੰ ਚੁਣ ਕੇ ਭੇਜਿਆ ਹੈ ਅਤੇ ਸਾਡਾ ਫਰਜ਼ ਬਣਦਾ ਹੈ ਕਿ ਅਸੀ ਆਮ ਲੋਕਾਂ ਦੇ ਮੌਢੇ ਨਾਲ ਮੌਢਾ ਜੋੜ ਕੇ ਖੜੀਏ ਤੇ ਇੰਨ੍ਹਾਂ ਦੇ ਹਿੱਤਾਂ ਦੀ ਰਾਖੀ ਕਰੀਏ।                   ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਵਿਖੇ  ਕੋਮਾਂਤਰੀ ਮਜਦੂਰ ਦਿਵਸ ਮੌਕੇ ਲੋੜਵੰਦਾ ਨੂੰ ਰਾਸ਼ਨ ਦੀ ਵੰਡ ਕਰਦੇ ਸਮੇ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਮਜਦੂਰਾਂ ਦੇ ਸਨਮਾਨ ਅਤੇ ਭਲਾਈ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਜਦੂਰ ਸਮਾਜ ਦੇ ਵਿਕਾਸ ਵਿਚ ਰੀਡ ਦੀ ਹੱਡੀ ਹੈ ਅਤੇ ਉਨ੍ਹਾਂ ਦੀ ਸੇਵਾ ਕਰਨਾ ਸਾਡਾ ਫਰਜ਼ ਹੈ। ਸ: ਈ.ਟੀ.ਓ ਨੇ ਕਿਹਾ ਕਿ ਮਜ਼ਦੂਰ ਸਿਰਫ ਕੰਮ ਨਹੀ ਕਰਦੇ, ਉਹ ਦੇਸ਼ ਦੀ ਅਸਲੀ ਨੀਹ ਹਨ ਅਤੇ ਉਨ੍ਹਾਂ ਦੀ ਆਰਥਿਕ ਸਮਾਜਿਕ ਭਲਾਈ ਕਰਨਾ ਸਾਡੀ ਪ੍ਰਾਥਮਿਕਤਾ ਹੈ। ਉਨ੍ਹਾ ਕਿਹਾ ਕਿ ਇਹ ਮੁਹਿੰਮ ਸਿਰਫ ਇਕ ਦਿਨ  ਹੀ ਨਹੀ, ਸਗੋ ਲਗਾਤਾਰ ਜਾਰੀ ਰਹੇਗੀ ਤਾਂ ਜੋ ਹਰੇਕ ਲੋੜਵੰਦ ਤੱਕ...
ਪੰਜਾਬ ਸਿੱਖਿਆ ਕ੍ਰਾਂਤੀ : ਜ਼ਿਲ੍ਹੇ ਦੇ 18 ਸਰਕਾਰੀ ਸਕੂਲਾਂ ’ਚ 1.25 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤਪੰਜਾਬ ਸਿੱਖਿਆ ਕ੍ਰਾਂਤੀ : ਜ਼ਿਲ੍ਹੇ ਦੇ 18 ਸਰਕਾਰੀ ਸਕੂਲਾਂ ’ਚ 1.25 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ

ਪੰਜਾਬ ਸਿੱਖਿਆ ਕ੍ਰਾਂਤੀ : ਜ਼ਿਲ੍ਹੇ ਦੇ 18 ਸਰਕਾਰੀ ਸਕੂਲਾਂ ’ਚ 1.25 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤਪੰਜਾਬ ਸਿੱਖਿਆ ਕ੍ਰਾਂਤੀ : ਜ਼ਿਲ੍ਹੇ ਦੇ 18 ਸਰਕਾਰੀ ਸਕੂਲਾਂ ’ਚ 1.25 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ

National, Politics, Punjab
ਜਲੰਧਰ, 2 ਮਈ : ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਜ਼ਿਲ੍ਹੇ ਦੇ 18 ਸਰਕਾਰੀ ਸਕੂਲਾਂ ਵਿੱਚ 1.25 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ, ਜਿਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿਚਲੇ ਕ੍ਰਮਵਾਰ 25.69 ਲੱਖ ਅਤੇ 99.42 ਲੱਖ ਦੇ ਵਿਕਾਸ ਕਾਰਜ ਸ਼ਾਮਲ ਹਨ। ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀֹ’ ਪਹਿਲ ਤਹਿਤ ਹਲਕੇ ਦੇ ਚਾਰ ਸਕੂਲਾਂ ਵਿੱਚ 10.95 ਲੱਖ ਦੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ। ਇਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਐਮਾ ਕਾਜ਼ੀ ਵਿਖੇ 4 ਲੱਖ 80 ਹਜ਼ਾਰ, ਸਰਕਾਰੀ ਪ੍ਰਾਇਮਰੀ ਸਕੂਲ ਮੁਰੀਦਪੁਰ ਵਿਖੇ 1 ਲੱਖ 50 ਹਜ਼ਾਰ, ਸਰਕਾਰੀ ਪ੍ਰਾਇਮਰੀ ਸਕੂਲ ਘੁਮਿਆਰਾ ਵਿਖੇ 90 ਹਜ਼ਾਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੁੱਲੇ ਵਿਖੇ 3 ਲੱਖ 75 ਹਜ਼ਾਰ ਦੇ ਵਿਕਾਸ ਕੰਮ ਸ਼ਾਮਲ ਹਨ। ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਤਸਵੀਰ ਬਦਲ ਕੇ ਰੱਖ ਦਿੱਤੀ ਹੈ। ਉਨ...
ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹਾ: ਹਰਦੀਪ ਸਿੰਘ ਮੁੰਡੀਆਂ

ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹਾ: ਹਰਦੀਪ ਸਿੰਘ ਮੁੰਡੀਆਂ

National, Politics, Punjab
ਚੰਡੀਗੜ੍ਹ, 2 ਮਈ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ ਕਰਕੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਾ ਰਹਿਤ ਜਿੰਦਗੀ ਜਿਉਣ ਅਤੇ ਲੋਕ ਭਲਾਈ ਦੇ ਇਸ ਕਾਰਜ ਵਿੱਚ ਹਿੱਸਾ ਲੈ ਕੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਤੇ ਜੋਰ ਦਿੱਤਾ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ ਨੇ ਆਪਣੇ ਹਿੱਤਾਂ ਦੀ ਪੂਰਤੀ ਲਈ ਨਸ਼ਾ ਤਸਕਰਾਂ ਨੂੰ ਅਣਗੌਲਿਆਂ ਕਰਨ ਦੇ ਨਾਲ ਤਸਕਰਾਂ ਨੂੰ ਸਿਆਸੀ ਸੁਰੱਖਿਆ ਪ੍ਰਦਾਨ ਕੀਤੀ ਜਿਸਨੂੰ ਸੂਬੇ ਦੇ ਲੋਕ ਭਲੀ ਭਾਂਤ ਜਾਣਦੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ. ਹਰਦੀਪ ਸਿੰਘ ਮੁੰਡੀਆਂ ਨੇ ਮੈਜਿਸਟਿਕ ਰਿਜੋਰਟ ਮੋਗਾ ਵਿੱਖੇ ਨਸ਼ਾ ਮੁਕਤੀ ਯਾਤਰਾ ਤਹਿਤ ਰੱਖੇ ਗਏ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਵਿੱਚ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਪਿੰਡਾਂ ਦੇ ਪਹਿਰੇਦਾਰ ਦੇ ਰੂਪ ਵਿੱਚ ਵਿਲੱਖਣ ਸ਼ੁਰੂਆਤ ਕੀਤੀ ਗਈ ਹੈ, ਜੋ ਸਹੀ ਮਾਇਨਿਆਂ ਵਿੱਚ ਯੋਧਿਆਂ ਦੀ ਫੌਜ ਹੋਵੇਗੀ। ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ ਇਹ ਫੈਸਲਾਕੁੰਨ ਜੰਗ ਸਾਬਿਤ ਹੋਵੇਗੀ। ਨਸ਼...
ਹੋਣਹਾਰ ਨੌਜਵਾਨ ਐਡਵੋਕੇਟ ਸਾਹਿਲ ਚੋਧਰੀ ਦੀ ਅਸਿਸਟੈਂਟ ਐਡਵੋਕੇਟ ਜਨਰਲ ਵੱਜੋਂ ਨਿਯੁਕਤੀ ਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਵਧਾਈ

ਹੋਣਹਾਰ ਨੌਜਵਾਨ ਐਡਵੋਕੇਟ ਸਾਹਿਲ ਚੋਧਰੀ ਦੀ ਅਸਿਸਟੈਂਟ ਐਡਵੋਕੇਟ ਜਨਰਲ ਵੱਜੋਂ ਨਿਯੁਕਤੀ ਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਵਧਾਈ

National, Politics, Punjab
ਨੰਗਲ 02 ਮਈ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਨੂੰ ਮਾਨ ਸਨਮਾਨ ਦੇ ਕੇ ਸਮਾਜ ਵਿਚ ਸਮਾਨਤਾ ਨੂੰ ਕਾਇਮ ਕੀਤਾ ਹੈ। ਸਾਡੇ ਇਲਾਕੇ ਦੇ ਬਾਹਤੀ ਸਮਾਜ ਦੇ ਹੋਣਹਾਰ ਨੌਜਵਾਨ ਐਡਵੋਕੇਟ ਸਾਹਿਲ ਚੋਧਰੀ ਨੂੰ ਪੰਜਾਬ ਹਾਈਕੋਰਟ ਦੇ ਐਡਵੋਕੇਟ ਜਨਰਲ ਦਫਤਰ ਵਿੱਚ ਅਸਿਸਟੈਂਟ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ।     ਸ.ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਤੇ ਪੋਸਟ ਕਰਦੇ ਹੋਏ ਕਿਹਾ ਹੈ ਕਿ ਸਾਡੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ ਕਿ ਹੋਣਹਾਰ ਨੋਜਵਾਨਾਂ ਨੂੰ ਬਣਦਾ ਮਾਨ ਸਨਮਾਨ ਮਿਲ ਰਿਹਾ ਹੈ। ਦੋਨਾਲ ਵਾਸੀਆਂ ਲਈ ਬਹੁਤ ਖੁਸ਼ੀ ਦੀ ਗੱਲ ਹੈ ਤੇ ਚੋਧਰੀ ਬਾਹਤੀ ਸਮਾਜ ਨੂੰ ਅਸੀ ਵਧਾਈ ਦਿੰਦੇ ਹਾਂ। ਐਡਵੋਕੇਟ ਸਾਹਿਲ ਚੋਧਰੀ ਦੇ ਪਿਤਾ ਰਿਟ.ਪ੍ਰਿੰਸੀਪਲ ਰਾਮ ਗੋਪਾਲ ਚੋਧਰੀ ਨੇ ਕਿਹਾ ਕਿ ਅਸੀ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ ਵਿਧਾਨ ਸਭਾ ਵਿਚ ਪ੍ਰਤੀਨਿਧਤਾ ਕਰ ਰਹੇ ਐਡਵੋਕੇਟ ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਜੀ ਦੇ ਧੰਨਵਾਦੀ ਹਾਂ ਜ਼ਿਨ੍ਹਾਂ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ...
ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ, ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ, ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ/ਸੰਗਰੂਰ, 2 ਮਈ: ਪੰਜਾਬ ਦੇ ਵਿੱਤ ਮੰਤਰੀ ਅਤੇ "ਯੁੱਧ ਨਸ਼ਿਆਂ ਵਿਰੁੱਧ" ਕੈਬਿਨਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੰਗਰੂਰ ਵਿਖੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਪੈਲੇਸ ਵਿੱਚ ਕਰਵਾਈ ਗਈ ਵਿਲੇਜ਼ ਡਿਫੈਂਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਜ ਨਸ਼ਿਆਂ ਖਿਲਾਫ ਜੰਗ ਲੜ੍ਹ ਰਿਹਾ ਹੈ ਅਤੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਨੇ ਨਸ਼ਾ ਵੇਚਣਾ ਨਾ ਛੱਡਿਆ ਤਾਂ ਉਨ੍ਹਾਂ ਨੂੰ ਪੰਜਾਬ ਛੱਡਣਾ ਪਏਗਾ। ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਪੈਸੇ ਨਾਲ ਬਣੇ ਮਕਾਨਾਂ ਨੂੰ ਤੋੜਨ ਦੇ ਨਾਲ ਨਾਲ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਯਕੀਨੀ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਹੇਠ ਜੇਕਰ ਇਕੱਲੇ ਜ਼ਿਲ੍ਹਾ ਸੰਗਰੂਰ ਦੀ ਹੀ ਗੱਲ ਕਰੀ ਜਾਵੇ ਤਾਂ ਹੁਣ ਤ...
ਪੰਜਾਬ ਸਰਕਾਰ; ਕਿਰਤੀਆਂ ਦੀ ਭਲਾਈ ਦੀ ਸਰਕਾਰ: ਸੌਂਦ

ਪੰਜਾਬ ਸਰਕਾਰ; ਕਿਰਤੀਆਂ ਦੀ ਭਲਾਈ ਦੀ ਸਰਕਾਰ: ਸੌਂਦ

National, Politics, Punjab
ਚੰਡੀਗੜ੍ਹ, 1 ਮਈ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਈ ਦਿਵਸ 'ਤੇ ਸਾਰੇ ਕਿਰਤੀਆਂ ਨੂੰ ਵਧਾਈ ਦਿੱੱਤੀ ਹੈ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਰਤੀਆਂ ਦੀ ਭਲਾਈ ਲਈ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਪਹਿਲ ਕਦਮੀਆਂ ਕੀਤੀਆਂ ਹਨ ਅਤੇ ਕਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵਲੋਂ 41 ਹਜ਼ਾਰ ਤੋਂ ਜ਼ਿਆਦਾ ਰਜਿਸਟਰਡ ਕਿਰਤੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ ਪਿਛਲੇ ਵਿੱਤੀ ਸਾਲ ਵਿੱਚ ਕਰੀਬ 90 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਵਿੱਚ ਸਭ ਤੋਂ ਵੱਧ 45 ਕਰੋੜ ਰੁਪਏ ਉਸਾਰੀ ਕਾਮਿਆਂ ਦੇ ਬੱਚਿਆਂ ਲਈ ਸਿੱਖਿਆ ਵਜ਼ੀਫ਼ਾ, ਐਕਸ-ਗ੍ਰੇਸ਼ੀਆ ਤਹਿਤ 28 ਕਰੋੜ ਰੁਪਏ, ਸਿਹਤ ਬੀਮਾ ਤੇ ਸਰਜਰੀ ਲਈ 11 ਕਰੋੜ ਰੁਪਏ ਅਤੇ ਬਾਲੜੀ ਤੋਹਫਾ ਸਕੀਮ ਤਹਿਤ 85 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਗਈ ਹੈ। ਇਸੇ ਤਰ੍ਹਾਂ ਲੇਬਰ ਵੈਲਫੇਅਰ ਬੋਰਡ ਵਲੋਂ ਵੀ ਇਸ ਸਮੇਂ ਦੌਰਾਨ 6,737 ਲਾਭ ਪਾਤਰੀਆ...
ਨਸ਼ਾ ਮੁਕਤ ਭਵਿੱਖ ਵੱਲ ਇਕ ਅਹਿਮ ਕਦਮ-ਡਿਪਟੀ ਕਮਿਸ਼ਨਰ ਦੀ ਅਗਵਾਈ ਚ ਜਾਗਰੂਕਤਾ ਸਮਾਗਮ

ਨਸ਼ਾ ਮੁਕਤ ਭਵਿੱਖ ਵੱਲ ਇਕ ਅਹਿਮ ਕਦਮ-ਡਿਪਟੀ ਕਮਿਸ਼ਨਰ ਦੀ ਅਗਵਾਈ ਚ ਜਾਗਰੂਕਤਾ ਸਮਾਗਮ

National, Politics, Punjab
ਅੰਮ੍ਰਿਤਸਰ 1 ਮਈ:             ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋ ਇਕ ਹੋਰ ਪਹਿਲਕਦਮੀ ਕਰਦੇ ਹੋਏ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋ ਜਾਗਰੂਕ ਕਰਨ ਲਈ ਲੁਧਿਆਣੇ ਦੀ ਇਕ ਗੈਰ ਸਰਕਾਰੀ ਸੰਸਥਾ ਇਨੀਸੀ਼ਏਟਿਵ ਆਫ ਚੇਜ ਨਾਲ ਮਿਲਕੇ ਇਕ ਮੁਹਿੰਮ ਚਲਾ ਰਹੀ ਹੈ। ਜਿਸ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਨਸ਼ੇ ਪ੍ਰਤੀ ਜਾਗਰੂਕ ਕਰਨਾ ਹੈ।             ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋ ਪੰਜਾਬ ਵਿਚ ਨਸ਼ਾ ਮੁਕਤੀ ਲਈ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਨਸ਼ਾ ਮੁਕਤ ਭਵਿੱਖ ਵੱਲ ਇਕ ਹੋਰ ਕਦਮ ਪੁੱਟਦਿਆਂ ਸਰਕਾਰੀ ਸਕੂਲਾਂ ਵਿਚ ਮਨ ਮੇਲੇ ਆਯੋਜਿਤ ਕਰ ਰਿਹਾ ਹੈ।             ਇਸੇ ਹੀ ਲੜੀ ਤਹਿਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਵਲੋ ਸਰਕਾਰੀ ਹਾਈ ਸਕੂਲ ਗੇਟ ਹਕੀਮਾਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਬੱਚਿਆਂ ਨੂੰ ਨਸ਼ਿਆਂ ਤੋ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਸਮਾਜ ਲਈ ਇਕ ਘਾਤ...
ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣਾ ਪੰਜਾਬ ਦੇ ਹੱਕਾਂ ਉੱਤੇ ਡਾਕਾ- ਧਾਲੀਵਾਲ

ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣਾ ਪੰਜਾਬ ਦੇ ਹੱਕਾਂ ਉੱਤੇ ਡਾਕਾ- ਧਾਲੀਵਾਲ

National, Politics, Punjab
ਅੰਮ੍ਰਿਤਸਰ, 1 ਮਈ ਬੀਤੀ ਰਾਤ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਨਾਲ ਇੱਕ ਹੋਰ ਧੱਕਾ ਕਰਦਿਆਂ ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡ ਦਿੱਤਾ ਗਿਆ ਹੈ, ਜੋ ਕਿ ਸਰਾਸਰ ਪੰਜਾਬ ਦੇ ਹੱਕਾਂ ਉੱਤੇ ਡਾਕਾ ਹੈ। ਅਸੀਂ ਇਹ ਡਾਕਾ ਬਰਦਾਸ਼ਤ ਨਹੀਂ ਕਰਾਂਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ ਆਗੂ ਸ੍ਰੀ ਤਰੁਣ ਚੁੱਗ ਦੇ ਘਰ ਬਾਹਰ ਪਾਰਟੀ ਵੱਲੋਂ ਇਸ ਬੇ ਨਿਆਈਂ ਵਿਰੁੱਧ ਦਿੱਤੇ ਗਏ ਧਰਨੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਇਸ ਤੋਂ ਪਹਿਲਾਂ ਬੜੇ ਸਪਸ਼ਟ ਲਫਜ਼ਾਂ ਵਿੱਚ ਭਾਖੜਾ ਡੈਮ ਪ੍ਰਬੰਧਕਾਂ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਕਰ ਚੁੱਕੇ ਹਨ ਕਿ ਪੰਜਾਬ ਕੋਲ ਦੇਣ ਲਈ ਇੱਕ ਬੂੰਦ ਵੀ ਪਾਣੀ ਵਾਧੂ ਨਹੀਂ ਹੈ। ਉਹਨਾਂ ਕਿਹਾ ਕਿ ਅਸੀਂ ਤਾਂ ਇਹ ਮੰਗ ਕਰ ਰਹੇ ਸੀ ਕਿ ਪਹਿਲਾਂ ਸਾਡੇ ਹਿੱਸੇ ਦਾ ਪਾਣੀ ਪੂਰਾ ਕੀਤਾ ਜਾਵੇ, ਪਰ ਭਾਜਪਾ ਸਰਕਾਰ ਨੇ ਪੰਜਾਬ ਨਾਲ ਧੱਕਾ ਕਰਦੇ ਹੋਏ ਇਸ ਵਿੱਚੋਂ ਵੀ 8500 ਕਿਊਸਿਕ ਪਾਣੀ ਹਰਿਆਣੇ ਨੂੰ ਛੱਡ ਦਿੱਤਾ ਸ ਧਾਲੀਵਾਲ ਨੇ ਕਿਹਾ ਕਿ ਪੰਜਾਬ ਜੋ ਕਿ ਖੇਤ...
4 ਮਈ ਨੂੰ ਗੁਰਦਾਸਪੁਰ ਵਿਖੇ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਹੋਵੇਗੀ ਜ਼ਿਲ੍ਹਾ ਪੱਧਰੀ ਮੀਟਿੰਗ

4 ਮਈ ਨੂੰ ਗੁਰਦਾਸਪੁਰ ਵਿਖੇ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਹੋਵੇਗੀ ਜ਼ਿਲ੍ਹਾ ਪੱਧਰੀ ਮੀਟਿੰਗ

National, Politics, Punjab
ਗੁਰਦਾਸਪੁਰ, 1 ਮਈ ( ) - ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਅਤੇ ਸ਼ਹਿਰਾਂ ਦੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਦਾ ਸਾਥ ਲੈਣ ਲਈ ਹਰ ਜ਼ਿਲ੍ਹਾ ਪੱਧਰ ਉੱਪਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅਜਿਹੀ ਹੀ ਮੀਟਿੰਗ 4 ਮਈ ਨੂੰ ਪੀ.ਐੱਸ. ਗਾਰਡਨ ਰੀਜ਼ੋਰਟ ਗੁਰਦਾਸਪੁਰ ਵਿਖੇ ਹੋਵੇਗੀ ਜਿਸ ਵਿੱਚ ਜ਼ਿਲ੍ਹੇ ਦੀਆਂ ਸਾਰੀਆਂ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦੇ ਭਾਗ ਲੈਣਗੇ। ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਹੋਣ ਵਾਲੀ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 4 ਮਈ ਨੂੰ ਪੀ.ਐੱਸ. ਗਾਰਡਨ ਰੀਜ਼ੋਰਟ ਗੁਰਦਾਸਪੁਰ ਵਿਖੇ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਜਾਵੇਗੀ ਜਿਸ ਵਿੱਚ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਅਤੇ ਵਿਧਾਇਕ ਮਨਜਿੰਦਰ ਸਿ...