ਪੰਜਾਬ ਸਰਕਾਰ ਸੂਬੇ ਦਾ ਇਕ ਬੂੰਦ ਪਾਣੀ ਵੀ ਦੂਸਰੇ ਰਾਜਾਂ ਨੂੰ ਨਹੀਂ ਜਾਣ ਦੇਵੇਗੀ- ਮਹਿੰਦਰ ਭਗਤ
ਜਲੰਧਰ, 01 ਮਈ
ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਬੀ.ਜੇ.ਪੀ. ਦੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਜਾਰੀ ਕਰਨ ਲਈ ਲਏ ਗਏ ਫ਼ੈਸਲੇ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਲੋਕਾਂ ਦੇ ਹਿੱਤਾਂ ਦਾ ਵੱਡਾ ਘਾਣ ਹੋਵੇਗਾ।
ਬਾਬੂ ਜਗਜੀਵਨ ਰਾਮ ਚੌਕ ਵਿਖੇ ਧਰਨਾ ਦਿੰਦਿਆਂ ਕੈਬਨਿਟ ਮੰਤਰੀ ਮਹਿੰਦਰ ਭਗਤ, ਜਿਨਾਂ ਦੇ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ, ਨੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਅਧਿਕਾਰਾਂ ਦੀ ਲੁੱਟ ਹੈ ਅਤੇ ਇਹ ਸੂਬੇ ਦੀ ਖੁਦਮੁਖਤਿਆਰੀ ਦੇ ਹੱਕ ’ਤੇ ਸਿੱਧਾ ਹਮਲਾ ਹੈ ਅਤੇ ਕੇਂਦਰ ਸਰਕਾਰ ਦੀ ਇਸ ਤਾਨਾਸ਼ਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਹਰ ਹੱਦ ਤੱਕ ਜਾਣ ਲਈ ਤਿਆਰ ਹੈ।
ਸ੍ਰੀ ਭਗਤ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਸਰਕਾਰ ਵਲੋਂ ਜਿਨ੍ਹਾਂ ਸੂਬਿਆਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਜਿਵੇਂ...








