Shadow

Author: admin

ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵਲੋਂ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ

National, Politics, Punjab
ਚੰਡੀਗੜ੍ਹ , 30 ਅਪ੍ਰੈਲ :  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ  ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਚੰਡੀਗੜ੍ਹ ਦੌਰੇ 'ਤੇ ਆਏ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ   ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕਿਸ਼ੋਰ ਮਕਵਾਨਾ ਨੂੰ ਜਾਣੂ ਕਰਵਾਇਆ ਗਿਆ। ਸ੍ਰੀ ਗੜ੍ਹੀ ਨੇ ਸ਼੍ਰੀ ਮਕਵਾਨਾ ਨੂੰ ਅਪੀਲ ਕੀਤੀ ਕਿ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਦੇਸ਼ ਦੇ ਵੱਖ ਵੱਖ ਰਾਜਾਂ ਦੇ ਅਨੂਸੁਚਿਤ ਜਾਤੀਆਂ ਕਮਿਸ਼ਨ ਵਿੱਚ ਬਿਹਤਰ ਤਾਲਮੇਲ ਬਨਾਉਣ ਲਈ ਈ.ਗਵਰਨੈਸ ਰਾਹੀਂ ਕੋਈ ਸਿਸਟਮ ਵਿਕਸਤ ਕੀਤਾ ਜਾਣਾ ਚਾਹੀਦਾ ਹੈ ਤਾਂ ਜ਼ੋ ਕੌਮੀ ਕਮਿਸ਼ਨ ਵਲੋਂ ਅਨੂਸੁਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਕੀਤੇ ਗਏ ਫੈਸਲਿਆਂ ਤੋਂ ਸੇਧ ਲੈ ਕੇ ਮਿਲਦੇ ਜੁਲਦੇ ਮਾਮਲਿਆਂ ਵਿੱਚ ਜਲਦ ਫੈਸਲਾ ਸੁਣਾਇਆ ਜਾ ਸਕੇ। ਸ੍ਰੀ ਗੜ੍ਹੀ ਨੇ ਕਿਹਾ ਕਿ ਕਈ ਵਾਰ ਅਨੂਸੁਚਿਤ ਜਾਤੀਆਂ ਦੇ ਲੋਕ ਇਨਸਾਫ਼ ਲੈਣ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਾਲ ਨਾਲ ਕੌਮੀ ਕਮਿਸ਼ਨ ਕੋਲ ...
ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ ‘ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਕੀਤਾ ਨਾਕਾਮ; ਜੀਵਨ ਫੌਜੀ ਸਮਰਥਿਤ ਬੀਕੇਆਈ ਮਾਡਿਊਲ ਦੇ ਪੰਜ ਮੈਂਬਰ ਗ੍ਰਨੇਡ ਤੇ ਪਿਸਤੌਲ ਸਮੇਤ ਕਾਬੂ

ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ ‘ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਕੀਤਾ ਨਾਕਾਮ; ਜੀਵਨ ਫੌਜੀ ਸਮਰਥਿਤ ਬੀਕੇਆਈ ਮਾਡਿਊਲ ਦੇ ਪੰਜ ਮੈਂਬਰ ਗ੍ਰਨੇਡ ਤੇ ਪਿਸਤੌਲ ਸਮੇਤ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 30 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ ਅਧਾਰਿਤ ਗੈਂਗਸਟਰ ਜੀਵਨ ਫੌਜੀ ਨਾਲ ਸਬੰਧਤ ਪਾਕਿ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਅਦਾਰਿਆਂ 'ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਰੇਸ਼ ਕੁਮਾਰ ਉਰਫ਼ ਬੱਬੂ, ਅਭਿਨਵ ਭਗਤ ਉਰਫ਼ ਅਭੀ, ਅਜੈ ਕੁਮਾਰ ਉਰਫ਼ ਅੱਜੂ ਅਤੇ ਸੰਨੀ ਕੁਮਾਰ, ਸਾਰੇ ਵਾਸੀ ਹਰੀਪੁਰਾ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ .32 ਬੋਰ ਦੇਸੀ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰ ਜੀਵਨ ਫੌ...
ਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ : ਬ੍ਰਮ ਸ਼ੰਕਰ ਜਿੰਪਾ

ਸਿੱਖਿਆ ਦੇ ਖੇਤਰ ‘ਚ ਸੁਧਾਰ ਨਾਲ ਸਮਾਜ ਦੇ ਹਰ ਵਰਗ ਨੂੰ ਹੋਵੇਗਾ ਲਾਭ : ਬ੍ਰਮ ਸ਼ੰਕਰ ਜਿੰਪਾ

National, Politics, Punjab
ਹੁਸ਼ਿਆਰਪੁਰ, 30 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ਕਰੀ 41 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਪਿੱਪਲਾਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਪਲਾਵਾਲਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬੂਲਾਂਵਾੜੀ ਵਿੱਚ ਨਵੇਂ ਕਲਾਸਰੂਮਾਂ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਜਿੰਪਾ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸਰਕਾਰ ਨੇ ਸਿੱਖਿਆ ਲਈ 18 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਸਿੱਖਿਆ ਖੇਤਰ ਨੂੰ ਤਰਜੀਹ ਦੇਣ ਵਿੱਚ ਕਿੰਨੀ ਗੰਭੀਰ ਹੈ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਨਾ ਸਿਰਫ਼ ਵਿਦਿਆਰਥੀਆਂ ਨੂੰ ਬਿਹਤਰ ਵਿਦਿਅਕ ਮਾਹੌਲ ਪ੍ਰਦਾਨ ਕਰਨਗੇ ਬਲਕਿ ਅਧਿਆਪਕਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ...
ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਪੰਜਾਬ ਸਰਕਾਰ ਦਾ ਉਦੇਸ਼: ਜੈ ਕ੍ਰਿਸ਼ਨ ਸਿੰਘ ਰੌੜੀ

ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਪੰਜਾਬ ਸਰਕਾਰ ਦਾ ਉਦੇਸ਼: ਜੈ ਕ੍ਰਿਸ਼ਨ ਸਿੰਘ ਰੌੜੀ

National, Politics, Punjab
ਹੁਸ਼ਿਆਰਪੁਰ, 30 ਅਪ੍ਰੈਲ: ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ  ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ 6 ਸਕੂਲਾਂ ਵਿੱਚ 77.71 ਲੱਖ ਰੁਪਏ ਦੀ ਲਾਗਤ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਬਦਲਾਅ ਲਿਆ ਰਹੀ ਹੈ। ਡਿਪਟੀ ਸਪੀਕਰ ਨੇ ਸਰਕਾਰੀ ਐਲੀਮੈਂਟਰੀ ਸਕੂਲ ਖਾਨਪੁਰ ਵਿਖੇ ਨਵੇਂ ਕਲਾਸਰੂਮਾਂ ਅਤੇ ਚਾਰਦੀਵਾਰੀ, ਸਰਕਾਰੀ ਐਲੀਮੈਂਟਰੀ ਸਕੂਲ ਸਾਧੋਵਾਲ ਵਿਖੇ ਨਵੇਂ ਕਲਾਸਰੂਮਾਂ ਅਤੇ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਬਡੇਸਰੋ ਵਿੱਚ ਚਾਰਦੀਵਾਰੀ ਅਤੇ ਹੋਰ ਵਿਕਾਸ ਕਾਰਜਾ, ਸਰਕਾਰੀ ਪ੍ਰਾਇਮਰੀ ਸਕੂਲ ਗੜ੍ਹਸ਼ੰਕਰ (ਲੜਕੇ) ਵਿੱਚ ਨਵੇਂ ਕਲਾਸਰੂਮ, ਸਰਕਾਰੀ ਪ੍ਰਾਇਮਰੀ ਸਕੂਲ ਗੜ੍ਹਸ਼ੰਕਰ (ਲੜਕੀਆਂ) ਵਿੱਚ ਨਵੇਂ ਕਲਾਸਰੂਮ, ਚਾਰਦੀਵਾਰੀ ਅਤੇ ਹੋਰ ਵਿਕਾਸ ਕਾਰਜਾਂ ਅਤੇ ਸਰਕਾਰੀ ਹਾਈ ਸਕੂਲ ਬਸਿਆਲਾ ਵਿੱਚ ਨਵੇਂ ਕਲਾਸਰੂਮ ਅਤੇ ਚਾਰਦੀਵਾਰੀ ਦਾ ਉਦਘਾਟਨ ਕੀਤਾ। ਡਿਪਟੀ ਸਪੀਕਰ ਨੇ ਕਿਹਾ ਕਿ ਇਹ ਵਿਕਾਸ ਕਾਰਜ ਵਿਦਿਆਰ...
ਨਸ਼ਾ ਸਮੱਗਲਰਾਂ ਖਿਲਾਫ਼ ਕਾਰਵਾਈ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ’ਚ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ

ਨਸ਼ਾ ਸਮੱਗਲਰਾਂ ਖਿਲਾਫ਼ ਕਾਰਵਾਈ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ’ਚ ਅਣ-ਅਧਿਕਾਰਤ ਉਸਾਰੀਆਂ ਨੂੰ ਢਾਹਿਆ

Crime, National, Politics, Punjab
ਜਲੰਧਰ, 30 ਅਪ੍ਰੈਲ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਫ਼ੈਸਲਾਕੁੰਨ ਕਾਰਵਾਈ ਕਰਦਿਆਂ ਜਲੰਧਰ ਨਗਰ ਨਿਗਮ ਵਲੋਂ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਤਸ਼ਕਰਾਂ ਦੀਆਂ ਦੋ ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਗੁਰੂ ਅਮਰਦਾਸ ਨਗਰ ਵਿਖੇ ਦਲੀਪ ਸਿੰਘ ਉਰਫ਼ ਦਲੀਪਾ ਦੀ ਗੈਰ ਕਾਨੂੰਨੀ ਜਾਇਦਾਦ ਨੂੰ ਢਾਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਇਕ ਬਦਨਾਮ ਨਸ਼ਾ ਤਸਕਰ ਹੈ ਅਤੇ ਇਸ ਦੇ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ 11 ਐਫ.ਆਈ.ਆਰ.ਦਰਜ ਹੋ ਚੁੱਕੀਆਂ ਹਨ ਅਤੇ ਇਨਾਂ ਵਿਚੋਂ ਕਈ ਕੇਸਾਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇਕ ਹੋਰ ਕਾਰਵਾਈ ਕਰਦਿਆਂ ਅਸ਼ੋਕ ਨਗਰ ਨੇੜੇ ਵੇਰਕਾ ਮਿਲਕ ਪਲਾਂਟ ਵਿਖੇ ਨਸ਼ਾ ਤਸਕਰ ਨਿਸ਼ਾ ਖਾਨ ਉਰਫ਼ ਨਿਸ਼ਾ ਚੌਧਰੀ ਦੇ ਗੈਰ ਕਾਨੂੰਨੀ ਨਿਰਮਾਣ ਨੂੰ ਢਾਹਿਆ ਗਿਆ ਹੈ। ਨਿਸ਼ਾ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ 6 ਐਫ.ਆਰ.ਆਈ.ਦਰਜ ਹਨ ਅਤੇ ਇਨ੍ਹਾਂ ਕੇਸਾਂ ਵਿੱਚ ਉਸ ਨੂੰ ਸਜ਼ਾ ਵੀ ਹੋ ਚੁੱਕੀ ਹੈ। ਇਹ ਕਰਵਾਈਆਂ ਏ.ਡੀ.ਸੀ.ਪੀ-1 ਆਕਰਸ਼ੀ ਜੈਨ ਅਤੇ ਏ.ਸ...
ਭਗਤੀ ਤੇ ਸ਼ਕਤੀ ਦਾ ਸੁਮੇਲ: ਪੰਜਾਬ ਸਰਕਾਰ ਵੱਲੋਂ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੀ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ

ਭਗਤੀ ਤੇ ਸ਼ਕਤੀ ਦਾ ਸੁਮੇਲ: ਪੰਜਾਬ ਸਰਕਾਰ ਵੱਲੋਂ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੀ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ

National, Politics, Punjab
ਚੰਡੀਗੜ੍ਹ/ ਜਲੰਧਰ, 29 ਅਪ੍ਰੈਲ: ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਆਦਰਸ਼ ਅਤੇ ਸਦਭਾਵਨਾਪੂਰਣ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਵੱਲੋਂ ਦਰਸਾਏ ਨਿਆਂ, ਸਮਾਨਤਾ ਅਤੇ ਸੱਚਾਈ ਦੇ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਕੈਬਨਿਟ ਮੰਤਰੀ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ ਮੌਕੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸਥਾਨਕ ਕੇ.ਐਮ.ਵੀ. ਕਾਲਜ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਸ਼ੁਭ ਮੌਕੇ ਲੋਕਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪਹਿਲੀ ਵਾਰ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਜਲੰਧਰ ਵਿੱਚ ਇਹ ਰਾਜ ਪੱਧਰੀ ਸਮਾਗਮ ਕਰਵਾਉਣ ਲਈ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਸ਼ਲਾਘਾ ਕੀਤੀ। ਭਗਵਾਨ ਸ਼੍ਰੀ ਪਰਸ਼ੂਰਾਮ ਜੀ ਨੂੰ ਭਗਤੀ ਅਤੇ ਸ਼ਕਤੀ ਦਾ ਦੈਵੀ ਸੁਮੇਲ ਦੱਸਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਦਾ ਅਨਿਆ...
ਜ਼ਮੀਨੀ ਪੱਧਰ ‘ਤੇ ਹੋਵੇਗਾ ਨਸ਼ਿਆਂ ਦਾ ਖਾਤਮਾ: ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼

ਜ਼ਮੀਨੀ ਪੱਧਰ ‘ਤੇ ਹੋਵੇਗਾ ਨਸ਼ਿਆਂ ਦਾ ਖਾਤਮਾ: ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼

National, Politics, Punjab
ਚੰਡੀਗੜ੍ਹ, 29 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ 'ਨਸ਼ਾ ਮੁਕਤ ਪੰਜਾਬ' ਬਣਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ 31 ਮਈ ਤੱਕ ਜ਼ਮੀਨੀ ਪੱਧਰ 'ਤੇ ਨਸ਼ਿਆਂ ਦੀ ਉਪਲਬਧਤਾ ਨੂੰ ਜ਼ੀਰੋ ਕਰਨ ਬਾਰੇ ਸਖ਼ਤ ਅਲਟੀਮੇਟਮ ਦਿੰਦਿਆਂ ਕਿਹਾ ਕਿ ਅਜਿਹਾ ਕਰਨ ਵਿੱਚ ਅਸਫਲ ਰਹਿਣ ‘ਤੇ ਸਟੇਸ਼ਨ ਹਾਊਸ ਅਫਸਰ (ਐਸਐਚਓ) ਪੱਧਰ ਤੱਕ ਦੇ ਸਾਰੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਡੀਜੀਪੀ ਵੱਲੋਂ ਅੱਜ ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਏਡੀਜੀਪੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੀਲਾਭ ਕਿਸ਼ੋਰ ਅਤੇ ਏਡੀਜੀਪੀ ਲਾਅ ਐਂਡ ਆਰਡਰ ਨਰੇਸ਼ ਅਰੋੜਾ ਨਾਲ ਸਾਰੇ ਰੇਂਜ ਇੰਸਪੈਕਟਰ ਜਨਰਲ ਆਫ਼ ਪੁਲਿਸ/ਡਿਪਟੀ ਇੰਸਪੈਕਟਰ ਜਨਰਲ (ਆਈਜੀਪੀਜ਼/ਡੀਆਈਜੀਜ਼) ਅਤੇ ਕਮਿਸ਼ਨਰ ਆਫ ਪੁਲਿਸ/ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਸੀਪੀਜ਼/ਐਸਐਸਪੀਜ਼) ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾ...
ਬਦਲਦਾ ਪੰਜਾਬ: ਉਦਯੋਗ ਪੱਖੀ ਸੁਧਾਰਾਂ ਸਦਕਾ ਇੱਕ ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ; 4 ਲੱਖ ਨੌਕਰੀਆਂ ਹੋਣਗੀਆਂ ਪੈਦਾ: ਤਰੁਨਪ੍ਰੀਤ ਸਿੰਘ ਸੌਂਦ

ਬਦਲਦਾ ਪੰਜਾਬ: ਉਦਯੋਗ ਪੱਖੀ ਸੁਧਾਰਾਂ ਸਦਕਾ ਇੱਕ ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ; 4 ਲੱਖ ਨੌਕਰੀਆਂ ਹੋਣਗੀਆਂ ਪੈਦਾ: ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 29 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਵਿੱਚ 3 ਸਾਲਾਂ ਦੌਰਾਨ ਇੱਕ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੇ ਨਿਵੇਸ਼ ਪ੍ਰਸਤਾਵ ਮਿਲ ਚੁੱਕੇ ਹਨ। ਉਦਯੋਗ ਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਦੀ ਸੰਜੀਦਗੀ ਅਤੇ ਸੁਹਿਰਦਤਾ ਸਦਕਾ ਪੰਜਾਬ ਸਰਕਾਰ ਨੂੰ ਮਾਰਚ 2022 ਤੋਂ ਲੈ ਕੇ ਹੁਣ ਤੱਕ 1,00,346 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ ਹਨ। ਇਸ ਸਦਕਾ 4 ਲੱਖ ਤੋਂ ਜ਼ਿਆਦਾ ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ। ਸੌਂਦ ਨੇ ਹੋਰਨਾਂ ਉਦਯੋਗਪਤੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਬੀਤੇ ਕੱਲ੍ਹ ਪੰਜਾਬ ਦੇ ਕਈ ਸਨਅਤਕਾਰਾਂ ਨਾਲ ਉਦਯੋਗ ਭਵਨ ਵਿੱਚ ਮੀਟਿੰਗ ਵੀ ਕੀਤੀ ਸੀ ਅਤੇ ਉਨ੍ਹਾਂ ਦੀ ਫੀਡਬੈਕ ਲਈ ਤਾਂ ਜੋ ਸੂਬੇ ਵਿੱਚ ਮਾਹੌਲ ਹੋਰ ਉਦਯੋਗ ਪੱਖੀ ਕਰਨ ਲਈ ਨੀਤੀਆਂ ਤਿਆਰ ਕੀਤੀਆਂ ਜਾ ਸਕਣ। ਸੌਂਦ ਨੇ ਕਿਹਾ ਕਿ ਪੰਜਾਬ ਦੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲ...
ਪੰਜਾਬ ਦੇ ਬਿਜਲੀ ਖੇਤਰ ਵੱਲੋਂ ਇਤਿਹਾਸਕ ਪਹਿਲ: ਘੱਟ ਟੈਰਿਫ਼ ਦਰਾਂ ‘ਤੇ 2,400 ਮੈਗਾਵਾਟ ਤੋਂ ਵੱਧ ਸੂਰਜੀ ਊਰਜਾ ਖਰੀਦ ਸਬੰਧੀ ਸਮਝੌਤੇ ਸਹੀਬੱਧ: ਹਰਭਜਨ ਸਿੰਘ ਈਟੀ

ਪੰਜਾਬ ਦੇ ਬਿਜਲੀ ਖੇਤਰ ਵੱਲੋਂ ਇਤਿਹਾਸਕ ਪਹਿਲ: ਘੱਟ ਟੈਰਿਫ਼ ਦਰਾਂ ‘ਤੇ 2,400 ਮੈਗਾਵਾਟ ਤੋਂ ਵੱਧ ਸੂਰਜੀ ਊਰਜਾ ਖਰੀਦ ਸਬੰਧੀ ਸਮਝੌਤੇ ਸਹੀਬੱਧ: ਹਰਭਜਨ ਸਿੰਘ ਈਟੀ

National, Politics, Punjab
ਚੰਡੀਗੜ੍ਹ, 29 ਅਪ੍ਰੈਲ ਪੰਜਾਬ ਸਰਕਾਰ ਨੇ ਸਫ਼ਲਤਾਪੂਰਵਕ ਸੂਰਜੀ ਊਰਜਾ ਖਰੀਦ ਪਹਿਲਕਦਮੀਆਂ ਦੀ ਇੱਕ ਲੜੀ ਵਿੱਚ ਸਾਫ਼-ਸੁਥਰੇ ਅਤੇ ਵਧੇਰੇ ਟਿਕਾਊ ਭਵਿੱਖ ਵੱਲ ਮਹੱਤਵਪੂਰਨ ਕਦਮ ਚੁੱਕੇ ਹਨ। ਅੱਜ ਇੱਥੇ ਇੱਕ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ 15 ਅਪ੍ਰੈਲ, 2025 ਨੂੰ ਮੈਸਰਜ਼ ਸੇਲ ਇੰਡਸਟਰੀਜ਼ ਲਿਮਟਿਡ ਵਲੋਂ ਪੇਸ਼ ਕੀਤੇ ਗਏ ਦਿਲਚਸਪੀ ਦੀ ਪ੍ਰਗਟਾਵਾ ਨੂੰ ਪ੍ਰਵਾਨ ਕਰਦਿਆਂ ਸੂਰਜੀ ਊਰਜਾ ਖਰੀਦ ਲਈ  ਨਾਲ ਇੱਕ ਟੈਂਡਰ ‘ਤੇ ਹਸਤਾਖਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਤਹਿਤ 25 ਸਾਲਾਂ ਦੀ ਮਿਆਦ ਲਈ 2.97 ਰੁਪਏ ਪ੍ਰਤੀ ਯੂਨਿਟ ਦੀ ਪ੍ਰਤੀਯੋਗੀ ਦਰ 'ਤੇ 400 ਮੈਗਾਵਾਟ ਸੂਰਜੀ ਊਰਜਾ ਖਰੀਦੀ ਜਾਵੇਗੀ। ਇਹ ਸੂਰਜੀ ਪ੍ਰੋਜੈਕਟ ਪੰਜਾਬ ਦੇ ਅੰਦਰ ਸਥਾਪਿਤ ਕੀਤੇ ਜਾਣਗੇ, ਜਿਸ ਨਾਲ ਸਥਾਨਕ ਬੁਨਿਆਦੀ ਢਾਂਚੇ ਅਤੇ ਰੋਜ਼ਗਾਰ ਨੂੰ ਹੁਲਾਰਾ ਮਿਲੇਗਾ। ਸ੍ਰੀ ਹਰਭਜਨ ਸਿੰਘ ਈਟੀਓ ਨੇ ਅੱਗੇ ਕਿਹਾ ਕਿ ਇਸੇ ਲੜੀ ਵਿੱਚ ਪੀ.ਐਸ.ਪੀ.ਸੀ.ਐਲ. ਨੇ 1,950 ਮੈਗਾਵਾਟ ਸੂਰਜੀ ਊਰਜਾ ਦ...
ਮੰਤਰੀ ਵੱਲੋਂ ਕਿਸਾਨਾਂ ਦੀ ਤੂੜੀ ਦੇ ਹੋਏ ਨੁਕਸਾਨ ਦੀ ਭਰਪਾਈ ਆਪਣੀ ਤਨਖ਼ਾਹ ਵਿੱਚੋਂ ਕਰਨ ਦਾ ਵਾਅਦਾ

ਮੰਤਰੀ ਵੱਲੋਂ ਕਿਸਾਨਾਂ ਦੀ ਤੂੜੀ ਦੇ ਹੋਏ ਨੁਕਸਾਨ ਦੀ ਭਰਪਾਈ ਆਪਣੀ ਤਨਖ਼ਾਹ ਵਿੱਚੋਂ ਕਰਨ ਦਾ ਵਾਅਦਾ

National, Politics, Punjab
ਚੰਡੀਗੜ੍ਹ/ਪਟਿਆਲਾ, 29 ਅਪ੍ਰੈਲ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਪਿੰਡ ਅਜਨੌਦਾ ਖ਼ੁਰਦ ਦੇ ਮਜ਼ਦੂਰ ਦਿਆਲ ਸਿੰਘ ਸਮੇਤ ਅੱਗ ਨਾਲ ਝੁਲਸਣ ਕਾਰਨ ਪੀ.ਜੀ.ਆਈ. ਵਿੱਚ ਜੇਰੇ ਇਲਾਜ ਮੋੜ ਮੰਡੀ ਤੇ ਫ਼ਰੀਦਕੋਟ ਦੇ ਦੋ ਕਿਸਾਨਾਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਸਿਹਤ ਮੰਤਰੀ ਅੱਜ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਕੈਦੂਪੁਰ ਵਿਖੇ ਬੀਤੀ 26 ਅਪ੍ਰੈਲ ਨੂੰ ਕਰੀਬ 16 ਏਕੜ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ ਨਾਭਾ ਡਾ. ਇਸਮਤ ਵਿਜੇ ਸਿੰਘ ਵੀ ਮੌਜੂਦ ਸਨ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿੰਡ ਕੈਦੂਪੁਰ ਦੇ ਜਿਨ੍ਹਾਂ ਕਿਸਾਨਾਂ ਦੇ ਨਾੜ ਨੂੰ ਅੱਗ ਲੱਗਣ ਨਾਲ ਤੂੜੀ ਦਾ ਨੁਕਸਾਨ ਹੋਇਆ ਹੈ, ਉਸ ਨੁਕਸਾਨ ਦੀ ਭਰਪਾਈ ਉਹ ਆਪਣੀ ਤਨਖ਼ਾਹ ਵਿਚੋਂ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਕਿਸਾਨਾਂ ਤੇ ਮਜ਼ਦੂਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਡਾ. ਬਲਬੀਰ ਸਿੰਘ ਨੇ ਕ...