ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਅਜਨਾਲਾ (ਅੰਮ੍ਰਿਤਸਰ), 19 ਜਨਵਰੀ*:
ਕੌਮਾਂਤਰੀ ਸਰਹੱਦ ਨਾਲ ਲਗਦੇ ਇਲਾਕੇ ਅਜਨਾਲਾ ਵਿੱਚ ਅੱਜ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਦਹਾਕਿਆਂ ਤੱਕ ਆਪਸੀ ਮਿਲੀਭੁਗਤ ਨਾਲ ਪੰਜਾਬ ਨੂੰ ਅੰਨ੍ਹੇਵਾਹ ਲੁੱਟਿ, ਸੂਬੇ ਦੀਆਂ ਸੰਸਥਾਵਾਂ ਨੂੰ ਖੋਖਲਾ ਕੀਤਾ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾਣ ਲਈ ਮਜਬੂਰ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਕਾਲਜ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਸਿੱਖਿਆ, ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਜਨਤਕ ਭਾਈਵਾਲੀ ਰਾਹੀਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਨੂੰ ਦਰਸਾਉਂਦਾ ਹੈ। ਇਸ ਕਾਲਜ ਦਾ ਨਾਮ ਸਤਿਕਾਰਯੋਗ ਸ਼ਖਸੀਅਤ ਬਾਬਾ ਗਮਚੁੱਕ ਜੀ ਮਹਾਰਾਜ ਦੇ ਨਾਮ 'ਤੇ ਰੱਖਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸੂਬਾ ਸਰਕਾਰ ਹਰ ਸੰਭਵ ਸਹੂਲਤ ਅਤੇ ਸੰਸਥਾਗਤ ਸਹਾਇਤਾ ਪ੍ਰਦਾਨ ਕਰੇਗੀ, ਉੱਥੇ ਹਰ ਪੰਜਾਬੀ ਲਈ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾ...








