‘ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਚੰਡੀਗੜ੍ਹ; 16 ਮਈ , 2026*- ਦੇਸ਼ ਦੇ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ 'ਚ ਬੇਨਿਯਮੀਆਂ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਪ੍ਰਕਿਰਿਆ ਤਹਿਤ ਪੰਜਾਬ ਵਿੱਚ ਕਿਸੇ ਵੀ ਯੋਗ ਵੋਟਰ ਦੀ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ। ਕਿਸੇ ਖਾਸ ਰਾਜਨੀਤਿਕ ਪਾਰਟੀ ਲਈ "ਜਾਅਲੀ ਵੋਟਾਂ" ਬਣਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਆਗੂ ਅਤੇ ਵਰਕਰ ਸੂਬੇ ਭਰ ਦੇ ਹਰੇਕ ਪੋਲਿੰਗ ਬੂਥ 'ਤੇ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼.) ਦੇ ਨਾਲ ਤਾਇਨਾਤ ਰਹਿਣਗੇ ਤਾਂ ਜੋ ਇਸ ਪ੍ਰਕਿਰਿਆ ਦੀ ਸਖ਼ਤ ਨਿਗਰਾਨੀ ਕੀਤੀ ਜਾ ਸਕੇ ਅਤੇ ਬੇਨਿਯਮੀਆਂ ਨੂੰ ਰੋਕਿਆ ਜਾ ਸਕੇ।
ਹੋਰ ਸੂਬਿਆਂ ਤੋਂ ਲੱਖਾਂ ਯੋਗ ਵੋਟਾਂ ਨੂੰ ਹਟਾਉਣ ਅਤੇ ਤਸਦੀਕ ਪ੍ਰਕਿਰਿਆ ਵਿੱਚ ਬੇਨਿਯਮੀਆਂ ਸਬੰਧੀ ਆਈਆਂ ਸ਼ਿਕਾਇਤਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿੱਚ ਅਜਿਹੀਆਂ ਬੇਨਿਯਮੀਆਂ ਦੀ ਇਜਾਜ਼ਤ ਨਹੀਂ ਦੇਣਗੇ। ਉਨ੍ਹਾਂ...








