Shadow

Author: admin

4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ: ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੂਟਿੰਗ ਰੇਂਜ ਅਤੇ ਸਮਾਰਟ ਸੁਵਿਧਾਵਾਂ ਦਾ ਕੀਤਾ ਉਦਘਾਟਨ

4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ: ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੂਟਿੰਗ ਰੇਂਜ ਅਤੇ ਸਮਾਰਟ ਸੁਵਿਧਾਵਾਂ ਦਾ ਕੀਤਾ ਉਦਘਾਟਨ

National, Politics, Punjab
ਚੰਡੀਗੜ੍ਹ/ਖੰਨਾ, 28 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਸਕਾਰਾਤਮਕ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਸਕੂਲਾਂ ਵਿੱਚ ਅਤਿ ਆਧੁਨਿਕ ਲੈਬਾਂ ਤੇ ਸਮਾਰਟ ਰੂਮ ਤਿਆਰ ਕਰਨ ਨਾਲ ਜਿੱਥੇ ਵਿਦਿਆਰਥੀਆਂ ਦੀ ਹਾਜ਼ਰੀ ਵੱਧਣੀ ਸ਼ੁਰੂ ਹੋ ਗਈ ਹੈ ਉੱਥੇ ਹੀ ਕਈ ਸਕੂਲਾਂ ਵਿੱਚ ਨਵੇਂ ਵਿਦਿਆਰਥੀਆਂ ਦੀ ਦਾਖਲਾ ਦਰ ਵਿੱਚ ਵੀ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਖੰਨਾ ਦੇ ਵਿਧਾਇਕ ਅਤੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕੇ ਦੇ ਸਕੂਲਾਂ ਦੀ ਨੁਹਾਰ ਬਦਲਣ ਲਈ 7 ਅਪ੍ਰੈਲ ਤੋਂ ਲੈ ਕੇ 19 ਅਪ੍ਰੈਲ, 2025 ਤੱਕ 32 ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਹਨ। ਇਨ੍ਹਾਂ ਵਿਕਾਸ ਕਾਰਜਾਂ ਉੱਤੇ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ 4.37 ਕਰੋੜ ਰੁਪਏ ਦੇ ਕਰੀਬ ਖਰਚਾ ਕੀਤਾ ਗਿਆ ਹੈ। ਸੌਂਦ ਨੇ ਦੱਸਿਆ ਕਿ ਸਿੱਖਿਆ ਕ੍ਰਾਂਤੀ ਦੇ ਪਹਿਲੇ ਮਹੀਨੇ ਹੀ ਸਰਕਾਰੀ ਸਕੂਲਾਂ ਵਿੱਚ ਸਾਰਥਕ ਤੇ ਸਕਾਰਾਤਮਕ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਦੇ ਸਾਰੇ ਸਕੂਲਾਂ ਦੀ ਦਸ਼ਾ ਤੇ ਦਿਸ਼ਾ ਬਦਲ ਦਿੱਤੀ ਜਾਵੇਗੀ। 17 ਅਪ੍ਰੈਲ ਨੂੰ ਤਰੁਨਪ੍ਰੀਤ ਸਿੰਘ ਸੌਂਦ ਨੇ ਰਘਵੀਰ ਸਿੰਘ ਫਰੀ...
ਬਹਾਦਰਾਂ ਦਾ ਸਨਮਾਨ: ਪੰਜਾਬ ਸਰਕਾਰ ਨੇ ਬਹਾਦਰ ਸੈਨਿਕਾਂ ਨੂੰ 15.53 ਕਰੋੜ ਰੁਪਏ ਵੰਡੇ

ਬਹਾਦਰਾਂ ਦਾ ਸਨਮਾਨ: ਪੰਜਾਬ ਸਰਕਾਰ ਨੇ ਬਹਾਦਰ ਸੈਨਿਕਾਂ ਨੂੰ 15.53 ਕਰੋੜ ਰੁਪਏ ਵੰਡੇ

National, Politics, Punjab
ਚੰਡੀਗੜ੍ਹ, 28 ਅਪ੍ਰੈਲ: ਸੇਵਾਵਾਂ ਨਿਭਾ ਰਹੇ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਦੌਰਾਨ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ 1615 ਪੁਰਸਕਾਰ ਜੇਤੂਆਂ ਨੂੰ ਕੁੱਲ 15.53 ਕਰੋੜ ਰੁਪਏ ਦੀ ਰਾਸ਼ੀ ਵੰਡੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਰਾਸ਼ੀ ਪੰਜਾਬ ਨਾਲ ਸਬੰਧਤ ਸੈਨਿਕਾਂ ਵੱਲੋਂ ਨਿਭਾਈਆਂ ਗਈਆਂ ਬੇਮਿਸਾਲ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਦੇ ਸਨਮਾਨ ਵਜੋਂ ਵੰਡੀ ਗਈ ਹੈ। ਉਨ੍ਹਾਂ ਕਿਹਾ, "ਸਾਡੇ ਬਹਾਦਰ ਸੈਨਿਕਾਂ ਨੇ ਆਪਣੀ ਮਿਸਾਲੀ ਹਿੰਮਤ ਅਤੇ ਨਿਰਸਵਾਰਥ ਸੇਵਾ ਰਾਹੀਂ ਦੇਸ਼ ਅਤੇ ਸੂਬੇ ਦਾ ਮਾਣ ਵਧਾਇਆ ਹੈ। ਉਨ੍ਹਾਂ ਦਾ ਬਣਦਾ ਸਨਮਾਨ ਕਰਨਾ ਸਾਡਾ ਫਰਜ਼ ਹੈ।" ਸ੍ਰੀ ਭਗਤ ਨੇ ਕਿਹਾ ਕਿ ਸੈਨਿਕਾਂ ਦੀਆਂ ਕੁਰਬਾਨੀਆਂ ਦਾ ਕਦੇ ਵੀ ਮੁੱਲ ਨਹੀਂ ਚੁਕਾਇਆ ਜਾ ਸਕਦਾ, ਪਰ ਸਰਕਾਰ ਉਨ੍ਹਾਂ ਦੀ ਬਹਾਦਰੀ ਨੂੰ ਮਾਨਤਾ ਦੇਣ ਅਤੇ ਸਲਾਮ ਕਰਨ ਲਈ ਕੋਈ ਮੌਕਾ ਨਹੀਂ ਛੱਡੇਗੀ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗ...
ਕਣਕ ਦੀ ਖਰੀਦ ਵਿੱਚ ਰਿਕਾਰਡ ਪ੍ਰਗਤੀ: ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ, 100 ਲੱਖ ਮੀਟਰਿਕ ਟਨ ਆਮਦ ਦਾ ਅੰਕੜਾ ਹੋਇਆ ਪਾਰ, ਕਿਸਾਨਾਂ ਨੂੰ 20,000 ਕਰੋੜ ਰੁਪਏ ਦਾ ਕੀਤਾ ਭੁਗਤਾਨ: ਲਾਲ ਚੰਦ ਕਟਾਰੂਚੱਕ

ਕਣਕ ਦੀ ਖਰੀਦ ਵਿੱਚ ਰਿਕਾਰਡ ਪ੍ਰਗਤੀ: ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ, 100 ਲੱਖ ਮੀਟਰਿਕ ਟਨ ਆਮਦ ਦਾ ਅੰਕੜਾ ਹੋਇਆ ਪਾਰ, ਕਿਸਾਨਾਂ ਨੂੰ 20,000 ਕਰੋੜ ਰੁਪਏ ਦਾ ਕੀਤਾ ਭੁਗਤਾਨ: ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ, 28 ਅਪ੍ਰੈਲ: ਕਣਕ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਇੱਕ ਦਿਨ ਦੀ ਲਿਫਟਿੰਗ 5 ਲੱਖ ਮੀਟਰਿਕ ਟਨ (ਐਲ.ਐਮ.ਟੀ.) ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ 5,26,750 ਮੀਟਰਿਕ ਟਨ ਹੋ ਗਈ ਹੈ। ਇਸ ਸਕਾਰਾਤਮਕ ਰੁਝਾਨ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਜ਼ਰੂਰਤ ਹੈ ਕਿਉਂਕਿ ਲਿਫਟਿੰਗ ਵਿੱਚ ਤੇਜ਼ੀ ਲਿਆਉਣਾ ਲਾਜ਼ਮੀ ਹੈ ਅਤੇ ਇਸ ਸਬੰਧੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਅੱਜ ਅਨਾਜ ਭਵਨ ਵਿਖੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਕਣਕ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਦੱਸਿਆ ਗਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ ਹੋ ਗਈ ਹੈ। ਉਹਨਾਂ ਅੱਗੇ ਦੱਸਿਆ ਕਿ ਹੁਣ ਤੱਕ 97 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਤੱਕ 81 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਗਈ ਸੀ। ਅਦਾਇਗੀਆਂ ਦੇ ਸਬੰਧ ਵਿੱਚ ਉਹਨਾਂ ਦੱਸਿਆ ਕਿ 20,000 ਕਰੋੜ ਰੁਪਏ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ...
ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ

ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ

National, Politics, Punjab
ਚੰਡੀਗੜ੍ਹ/ਲੁਧਿਆਣਾ, 28 ਅਪ੍ਰੈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਤੀਬਾੜੀ ਖੇਤਰ ਵਿੱਚ ਖੋਜ ਨੂੰ ਉਤਸ਼ਾਹਤ ਕਰਨ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਨੂੰ ਵਿੱਤੀ ਸਾਲ 2025-26 ਵਿੱਚ ਰਾਜ ਸਰਕਾਰ ਤੋਂ 40 ਕਰੋੜ ਰੁਪਏ ਦੀ ਪੂੰਜੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵਿੱਤੀ ਸਾਲ 2024-25 ਵਿੱਚ 20 ਕਰੋੜ ਰੁਪਏ ਦੀ ਪੂੰਜੀ ਗ੍ਰਾਂਟ ਨਾਲ ਖੇਤੀਬਾੜੀ ਖੋਜ ਅਤੇ ਅਕਾਦਮਿਕ ਬੁਨਿਆਦੀ ਢਾਂਚੇ ਨੂੰ ਅੱਗੇ ਵਧਾਉਣ ਲਈ ਪੀਏਯੂ ਦੇ ਯਤਨਾਂ ਨੂੰ ਲੋੜੀਂਦਾ ਹੁਲਾਰਾ ਦਿੱਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਐਲਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸਥਾਪਿਤ ਕੀਤੇ ਗਏ ‘ਐਗਰੋ ਪ੍ਰੋਸੈਸਿੰਗ ਕੰਪਲੈਕਸ’ ਦਾ ਉਦਘਾਟਨ ਕਰਨ ਮੌਕੇ ਕੀਤਾ, ਜੋ ਕਿ 46 ਲੱਖ ਰੁਪਏ ਦੀ ਮਸ਼ੀਨਰੀ ਨਾਲ ਲੈਸ ਅਤਿ-ਆਧੁਨਿਕ ਕੰਪਲੈਕਸ ਹੈ। ਉਨ੍ਹਾਂ ਇਸ ਮੌਕੇ 2 ਕਰੋੜ ਰੁਪ...
ਪੰਜਾਬ ਸਿੱਖਿਆ ਕ੍ਰਾਂਤੀ: ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਹਲਕਾ ਨਕੋਦਰ ਦੇ 4 ਸਰਕਾਰੀ ਸਕੂਲਾਂ ’ਚ 84.24 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪੰਜਾਬ ਸਿੱਖਿਆ ਕ੍ਰਾਂਤੀ: ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਹਲਕਾ ਨਕੋਦਰ ਦੇ 4 ਸਰਕਾਰੀ ਸਕੂਲਾਂ ’ਚ 84.24 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ

National, Politics, Punjab
ਨਕੋਦਰ/ਜਲੰਧਰ, 28 ਅਪ੍ਰੈਲ : ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਨਸਭਾ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵਲੋਂ ਅੱਜ ਹਲਕੇ ਦੇ 4 ਸਰਕਾਰੀ ਸਕੂਲਾਂ ਵਿੱਚ 84.24 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਇੰਦਰਜੀਤ ਕੌਰ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਕੋਦਰ (ਲੜਕੇ) ਵਿਖੇ 33 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਅਤਿ ਆਧੁਨਿਕ ਸਾਇੰਸ ਲੈਬ ਅਤੇ ਆਧੁਨਿਕ ਕਲਾਸ ਰੂਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਕੋਦਰ (ਲੜਕੀਆਂ) ਵਿਖੇ 22.83 ਲੱਖ ਰੁਪਏ ਨਾਲ ਚਾਰਦੀਵਾਰੀ, ਆਧੁਨਿਕ ਕਲਾਸ ਰੂਮ ਅਤੇ ਹੋਰ ਵਿਕਾਸ ਕਾਰਜ, ਸਰਕਾਰੀ ਪ੍ਰਾਇਮਰੀ ਸਕੂਲ ਡਾ.ਅੰਬੇਡਕਰ ਨਗਰ ਨਕੋਦਰ ਵਿਖੇ 9.31 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਨਵੇਂ ਕਲਾਸ ਰੂਮ ਅਤੇ ਸਰਕਾਰੀ ਪ੍ਰਾਇਰਮੀ ਸਕੂਲ ਨਕੋਦਰ (ਲੜਕੇ) ਵਿਖੇ 19.10 ਲੱਖ ਰੁਪਏ ਨਾਲ ਤਿਆਰ ਦੋ ਨਵੇਂ ਕਲਾਸ ਰੂਮ ਸਮਰਪਿਤ ਕੀਤੇ ਗਏ। ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮਾਂ ਦੌਰਾਨ ਪ੍ਰਭਾਵਸ਼ਾਲੀ ਇਕੱਠਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿ...
ਡਿਪਟੀ ਕਮਿਸ਼ਨਰ ਨੇ 4 ਮਈ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਡਿਪਟੀ ਕਮਿਸ਼ਨਰ ਨੇ 4 ਮਈ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

National, Politics, Punjab
ਮੋਗਾ, 28 ਅਪ੍ਰੈਲ 4 ਮਈ 2025 ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਆਪਣੇ ਦਫਤਰ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ. ਉਹਨਾਂ ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਹੋਰਨਾਂ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦਿਆਂ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਹਨਾਂ ਦੱਸਿਆ ਕਿ ਇਹਨਾਂ ਪ੍ਰਬੰਧਾਂ ਵਿੱਚ ਸੈਂਟਰਾਂ ਦੀ ਚੋਣ , ਸੈਂਟਰਾਂ ਵਿਖ਼ੇ ਤਜਰਬੇਕਾਰ ਸਟਾਫ, ਟ੍ਰੈਫਿਕ ਪਲਾਨ ਆਦਿ ਵਿੱਚ ਤਰੁੱਟੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਨੀਟ ਦੀ ਪ੍ਰੀਖਿਆ ਹੋਵੇਗੀ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨੀਟ ਦੀ ਪ੍ਰੀਖਿਆ ਸੁਚਾਰੂ ਤਰੀਕੇ ਨਾਲ ਮੁਕੰਮਲ ਕਰਨ ਲਈ ਅਤੇ ਪ੍ਰੀਖਿਆ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਹੈਲਪਲਾਈਨ ਨੰਬਰ 98554-35486 ਤੇ 89687-00539 ਵੀ ਜਾਰੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਨੀਟ ਦੀ ਪ੍ਰੀਖਿਆ ਪੂਰੀ ਪਾਰਦਰਸ਼ਤਾ ਅਤੇ ਸੁ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

National, Politics, Punjab
ਫਰੀਦਕੋਟ 28 ਅਪ੍ਰੈਲ  (   )  ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 18 ਜੂਨ 2025 ਤੱਕ ਲਾਗੂ ਰਹਿਣਗੇ।  *ਲਾਊਡ ਸਪੀਕਰ ਲਾਉਣ 'ਤੇ ਪਾਬੰਦੀ* ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀਆਂ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ 'ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜਜ਼) ਐਕਟ 1956 ਤਹਿਤ ਕੋਈ ਵੀ ਵਿਅਕਤੀ ਬਿਨਾ ਪ੍ਰਵਾਨਗੀ ਦੇ ਰਾਤ 10 ਵਜੇ ਤੋਂ ਸਵੇਰੇ 06 ਵਜੇ ਤੱਕ ਬਿਨਾ ਪ੍ਰਵਾਨਗੀ ਦੇ ਲਾਊਡ ਸਪੀਕਰ ਨਹੀਂ ਚਲਾ ਸਕਦਾ। ਉਨ੍ਹਾਂ ਦੱਸਿਆ ਕਿ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਸਬੰਧਤ ਉਪ ਮੰਡਲ ਮੈਜਿਸਟਰੇਟਾਂ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜ਼ਜ਼) ਐਕਟ 1956 ਵਿੱਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਲੈਣ ਉਪਰੰਤ ਹੀ ਲਾਊਡ ਸਪੀਕਰਾਂ ਦਾ ਇਸਤੇਮਾਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਬਲਿਕ ਵੱਲੋਂ ...
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5ਲੱਖ 05 ਹਜਾਰ 236 ਮੀਟਰਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5ਲੱਖ 05 ਹਜਾਰ 236 ਮੀਟਰਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 28 ਅਪ੍ਰੈਲ :             ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 5 ਲੱਖ 5 ਹਜ਼ਾਰ 236 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 4 ਲੱਖ 74 ਹਜ਼ਾਰ 751 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 151387 ਮੀਟਰਕ ਟਨ, ਮਾਰਕਫੈੱਡ ਵੱਲੋਂ 138956 ਮੀਟਰਕ ਟਨ, ਪਨਸਪ ਵੱਲੋਂ 113958 ਮੀਟਰਕ ਟਨ, ਵੇਅਰ ਹਾਊਸ ਵੱਲੋਂ 64965 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।             ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 1099.32 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਖਰੀਦ ਨਿਰੰਤਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ 275890 ਮੀਟਰਕ ਟਨ ਕਣਕ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹ...
ਅਡਾਨੀ ਸਾਈਲੋ ਵਿਖੇ ਰੋਜਾਨਾ ਕਰੀਬ 4 ਹਜਾਰ ਮੀਟ੍ਰਿਕ ਟਨ ਲਿਫਟਿੰਗ ਹੋਣ ਨਾਲ

ਅਡਾਨੀ ਸਾਈਲੋ ਵਿਖੇ ਰੋਜਾਨਾ ਕਰੀਬ 4 ਹਜਾਰ ਮੀਟ੍ਰਿਕ ਟਨ ਲਿਫਟਿੰਗ ਹੋਣ ਨਾਲ

National, Politics, Punjab
ਮੋਗਾ, 28 ਅਪ੍ਰੈਲ – ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਨੇ ਕਣਕ ਦੀ ਖਰੀਦ ਵਿੱਚ ਸ਼ਾਨਦਾਰ ਪ੍ਰਗਤੀ ਕੀਤੀ ਹੈ, ਜੋ ਪਿਛਲੇ ਸਾਲ ਦੇ ਅੰਕੜਿਆਂ ਨੂੰ ਪਾਰ ਕਰ ਚੁੱਕੀ ਹੈ। ਅਡਾਨੀ ਸਾਈਲੋ ਵਿਖੇ ਰੋਜਾਨਾ ਕਰੀਬ 4 ਹਜਾਰ ਮੀਟ੍ਰਿਕ ਟਨ ਲਿਫਟਿੰਗ ਹੋਣ ਨਾਲ ਮੋਗਾ ਪੰਜਾਬ ਵਿੱਚੋਂ ਮੋਹਰੀ ਹੈ। ਹੁਣ ਤੱਕ ਸਾਈਲੋ ਵਿਖੇ 26000 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਹੁਣ ਤੱਕ, ਜ਼ਿਲ੍ਹੇ ਨੇ 571714 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ। ਪਿਛਲੇ ਦਿਨ ਤੱਕ ਜ਼ਿਲ੍ਹੇ ਵਿੱਚ ਕੁੱਲ 594712 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 96 ਫੀਸਦੀ ਤੋਂ ਵਧੇਰੇ ਦੀ ਖਰੀਦ ਹੋ ਚੁੱਕੀ ਹੈ। ਖਰੀਦ ਦੇ 24 ਘੰਟਿਆਂ ਦੇ ਅੰਦਰ ਭੁਗਤਾਨ ਕੀਤੇ ਜਾ ਰਹੇ ਹਨ, ਜਿਸ ਨਾਲ ਕਿਸਾਨਾਂ ਦੇ ਬਕਾਏ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ। ਜ਼ਿਲਾ ਫੂਡ ਸਪਲਾਈ ਕੰਟਰੋਲਰ ਸ਼੍ਰੀਮਤੀ ਗੀਤਾ ਬਿਸ਼ੰਬੂ ਨੇ ਖਰੀਦ ਏਜੰਸੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਪਨ ਗਰੇਨ ਵੱਲੋਂ ਹੁਣ ਤੱਕ ਜ਼ਿਲ੍ਹੇ  ਵਿੱਚ 183376  ਮੀਟਰਿਕ ਟਨ, ਮਾਰਕ ਫੈਡ ਵੱਲੋਂ 159688 ਮੀਟਰਿਕ ਟਨ ਪਨਸਪ ਵੱ...
ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਮੌਕੇ ਦੇਣੇ ਚਾਹੀਦੇ ਹਨ, ਧੀਆਂ ਨੂੰ ਦਿੱਤਾ ਜਾਵੇ ਪੂਰਾ ਮਾਣ ਸਤਿਕਾਰ, ਡਾ. ਬਲਜੀਤ ਕੌਰ

ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਮੌਕੇ ਦੇਣੇ ਚਾਹੀਦੇ ਹਨ, ਧੀਆਂ ਨੂੰ ਦਿੱਤਾ ਜਾਵੇ ਪੂਰਾ ਮਾਣ ਸਤਿਕਾਰ, ਡਾ. ਬਲਜੀਤ ਕੌਰ

National, Politics, Punjab
ਮਲੋਟ, 28 ਅਪ੍ਰੈਲ ਸਮਾਜਿਕ ਸੁਰੱਖਿਆ, ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਦੇ ਸਹਿਯੋਗ ਨਾਲ ਮਲੋਟ ਵਿਖੇ ਵਿੱਦਿਆ ਦੇ ਖੇਤਰ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਲੜਕੀਆਂ ਨੂੰ ਡਾ. ਬਲਜੀਤ ਕੌਰ ਮੰਤਰੀ ਸਮਾਜਿਕ ਸੁਰੱਖਿਆ, ਇਸਤਰੀ ਬਾਲ ਵਿਕਾਸ ਵੱਲੋਂ ਸਨਮਾਨਿਤ ਕੀਤਾ ਗਿਆ। ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ- ਬਠਿੰਡਾ ਰੋਡ ਸਥਿਤ ਚੌਕ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਨਾਅਰਾ ਦਿੰਦਿਆਂ 2.24 ਲੱਖ ਰੁਪਏ ਨਾਲ ਬਣਾਏ ਗਏ ਬੁੱਤ ਨੂੰ ਵੀ ਲੋਕ ਅਰਪਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਬੁੱਤ ਰਾਹੀਂ ਸ਼ਹਿਰ ’ਚ ਆਉਣ ਜਾਣ ਵਾਲਿਆਂ ਨੂੰ ਲੜਕੀਆਂ ਦੀ ਪੜਾਈ ਸਬੰਧੀ ਚੰਗੀ ਸੇਧ ਮਿਲੇਗੀ। ਡਾ. ਬਲਜੀਤ ਕੌਰ ਨੇ ਸਰਕਾਰੀ ਸਕੂਲਾਂ ਦੀਆਂ ਗਿਆਰਵੀਂ ਜਮਾਤ ਦੀਆਂ ਅੱਵਲ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਸਾਈਕਲ ਦੇ ਕੇ ਸਨਮਾਨਿਤ ਕੀਤਾ ਤਾਂ ਜੋ ਇਹ ਲੜਕੀਆਂ ਨੂੰ ਸਕੂਲ ਵਿਖੇ ਪੜ੍ਹਨ ਆਉਣ ਲਈ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣੇ ਨਾ ਕਰਨਾ ਪਵੇ। ਗਿਆਰਵੀਂ ਜਮਾਤ ਦੀਆਂ 81 ਲੜਕੀਆਂ ਅਤੇ 11 ਖਿਡਾਰਨਾਂ ਨੂੰ ਵੀ ਸਕੂਲ ਆਉਣ ਜਾਣ ਵਿੱਚ ਆਉਂਦੀ ਔਕੜ ਨੂੰ ਦੂਰ ਕਰਨ ਲਈ ਸਾਈਕਲਾਂ ਵੰਡੀਆਂ...