Shadow

Author: admin

ਯੁੱਧ ਨਸ਼ਿਆਂ ਵਿਰੁੱਧ: ਮੋਗਾ ਦੇ ਦੌਲੇਵਾਲਾ ਪਿੰਡ ਵਿੱਚ ਚਾਰ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਘਰਾਂ ਨੂੰ ਕੀਤਾ ਢਹਿਢੇਰੀ

ਯੁੱਧ ਨਸ਼ਿਆਂ ਵਿਰੁੱਧ: ਮੋਗਾ ਦੇ ਦੌਲੇਵਾਲਾ ਪਿੰਡ ਵਿੱਚ ਚਾਰ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਘਰਾਂ ਨੂੰ ਕੀਤਾ ਢਹਿਢੇਰੀ

National, Politics, Punjab
ਚੰਡੀਗੜ੍ਹ/ਮੋਗਾ, 26 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਾ ਤਸਕਰਾਂ ‘ਤੇ ਆਪਣੀ ਸਖ਼ਤ ਕਾਰਵਾਈ ਜਾਰੀ ਰੱਖਦਿਆਂ, ਮੋਗਾ ਪੁਲਿਸ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਮੋਗਾ ਦੇ ਪਿੰਡ ਦੌਲੇਵਾਲਾ ਵਿੱਚ ਬਦਨਾਮ ਨਸ਼ਾ ਤਸਕਰਾਂ ਦੇ ਚਾਰ ਗੈਰ-ਕਾਨੂੰਨੀ ਤੌਰ 'ਤੇ ਬਣੇ ਘਰਾਂ ਨੂੰ ਢਹਿਢੇਰੀ ਕਰ ਦਿੱਤਾ। ਇਹ ਕਾਰਵਾਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਮੋਗਾ ਅਜੈ ਗਾਂਧੀ ਦੀ ਨਿਗਰਾਨੀ ਹੇਠ ਅਮਲ ਵਿੱਚ ਲਿਆਂਦੀ ਗਈ। ਢਾਹੇ ਗਏ ਇਹ ਘਰ ਸਰਕਾਰੀ ਜ਼ਮੀਨ 'ਤੇ ਗੈਰ-ਕਾਨੂੰਨੀ ਤੌਰ 'ਤੇ ਬਣਾਏ ਗਏ ਸਨ ਅਤੇ ਇਹ ਬਦਨਾਮ ਨਸ਼ਾ ਤਸਕਰ ਪਰਮਜੀਤ ਸਿੰਘ, ਲਖਵਿੰਦਰ ਸਿੰਘ, ਬੂਟਾ ਸਿੰਘ ਅਤੇ ਰਾਜਵਿੰਦਰ ਕੌਰ ਨਾਲ ਸਬੰਧਤ ਸਨ। ਇਹਨਾਂ ਤਸਕਰਾਂ ਵਿਰੁੱਧ ਆਈਪੀਸੀ ਅਤੇ ਐਨਡੀਪੀਐਸ ਐਕਟ ਤਹਿਤ ਦਰਜ ਕਈ ਅਪਰਾਧਿਕ ਮਾਮਲੇ ਦਰਜ ਸਨ। ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਸਖ਼ਤ ਕਾਰਵਾਈ ਸਪੱਸ਼ਟ ਸੰਦੇਸ਼ ਦਿੰਦੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਅਪਣਾਈ ਗਈ ਹੈ। ਐ...

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ 5000 ਸਕੂਲੀ ਵਿਦਿਆਰਥੀਆਂ ਨੇ ਮੈਗਾ ਰੈਲੀ ਵਿੱਚ ਹਿੱਸਾ ਲਿਆ

National, Politics, Punjab
ਚੰਡੀਗੜ੍ਹ / ਤਰਨ ਤਾਰਨ, 26 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਮਹਿੰਮ ਤਹਿਤ ਸੂਹੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਨੂੰ ਜਾਰਗੂਕ ਕਰਨ ਹਿੱਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਅੱਜ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਤਰਨ ਤਾਰਨ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ 5000 ਤੋਂ ਵੱਧ ਵਿਦਿਆਰਥੀਆਂ, ਪ੍ਰਸ਼ਾਸਨਿਕ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਵਿਸ਼ਾਲ ਜਾਗਰੂਕਤਾ ਰੈਲੀ ਦੀ ਅਗਵਾਈ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕੀਤੀ ਅਤੇ ਸਕੂਲੀ ਵਿਦਿਆਰਥੀਆਂ ਤੇ ਸਮੂਹ ਹਾਜ਼ਰੀਨਾਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਦੀ ਸਹੁੰ ਚੁਕਾਈ। ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐਸ. ਤੋਂ ਇਲਾਵਾ ਪ...
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਸੀ ਪਠਾਣਾਂ ਸ਼ਹਿਰ ਵਿਖੇ ਬਣਨ ਵਾਲੇ ਉਪ ਮੰਡਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਸੀ ਪਠਾਣਾਂ ਸ਼ਹਿਰ ਵਿਖੇ ਬਣਨ ਵਾਲੇ ਉਪ ਮੰਡਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

National, Politics, Punjab
ਬਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ, 26 ਅਪ੍ਰੈਲ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਧੀਨ ਹਲਕਾ ਬਸੀ ਪਠਾਣਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਹ ਪ੍ਰਗਟਾਵਾ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਬਸੀ ਪਠਾਣਾਂ ਸ਼ਹਿਰ ਵਿਖੇ 8.62 ਕਰੋੜ ਦੀ ਲਾਗਤ ਨਾਲ ਕਰੀਬ 03.54 ਏਕੜ ਵਿੱਚ ਬਣਨ ਵਾਲੇ ਉਪ ਮੰਡਲ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਹ ਕੰਪਲੈਕਸ ਇੱਕ ਵਰੇ ਅੰਦਰ ਮੁਕੰਮਲ ਹੋਵੇਗਾ ਅਤੇ ਇਸ ਦੇ ਬਣਨ ਨਾਲ ਨਾਗਰਿਕਾਂ ਨੂੰ ਵੱਡੀ ਸੌਗਾਤ ਮਿਲੇਗੀ। ਉਹਨਾਂ ਦੱਸਿਆ ਕਿ ਕੰਪਲੈਕਸ ਦੀ ਇਮਾਰਤ ਦਾ ਕਵਰਡ ਏਰੀਆ 27850 ਸੁਕੇਅਰ ਫੁੱਟ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਪੁਰਾਣਾ ਉਪ ਮੰਡਲ ਕੰਪਲੈਕਸ ਸ਼ਹਿਰ ਦੇ ਅੰਦਰ ਅਤੇ ਬੱਸ ਸਟੈਂਡ ਤੋਂ ਦੂਰ ਹੋਣ ਕਰ ਕੇ ਆਮ ਜਨਤਾ ਨੂੰ ਪ੍ਰਸ਼ਾਸਨਿਕ ਕੰਮ ਕਰਵਾਉਣ ਸਬੰਧੀ ਖੇਚਲ ਝੱਲਣੀ ਪੈਂਦੀ ਸੀ ਅਤੇ ਉਹ ਇਮਾਰਤ ਪੁਰਾਣੀ ਹੋਣ ਕਰ ਕੇ ਵੀ ਠੀਕ ਨਹੀਂ ਸੀ, ਜਿਸ ਕਰ ਕੇ ਪੰਜਾਬ ਵਿੱਚ ਆਮ ਆਦਮ...
ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ

ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ

National, Politics, Punjab
ਚੰਡੀਗੜ੍ਹ, 26 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੇ ਗਏ "ਸਿੱਖਿਆ ਕ੍ਰਾਂਤੀ" ਪ੍ਰੋਗਰਾਮ ਦੌਰਾਨ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਭਰ ਦੇ ਪ੍ਰਾਇਮਰੀ ਸਕੂਲਾਂ ਲਈ 2000 ਸਰੀਰਕ ਸਿਖਲਾਈ ਇੰਸਟ੍ਰਕਟਰ (ਪੀ.ਟੀ.ਆਈ.) ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਸਕੂਲ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਨੂੰ ਪ੍ਰਵਾਨਗੀ ਪੱਤਰ ਭੇਜ ਦਿੱਤਾ ਗਿਆ ਹੈ ਅਤੇ ਭਰਤੀ ਪ੍ਰਕਿਰਿਆ ਯੋਗਤਾ-ਆਧਾਰਤ ਅਤੇ ਪਾਰਦਰਸ਼ੀ ਢੰਗ ਨਾਲ ਹੋਵੇਗੀ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਉਤੇ ਚਾਨਣਾ ਪਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਵਿੱਚ ਸਕੂਲ ਅਧਿਆਪਕਾਂ ਦੀਆਂ 13 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ...
ਰੋਟਰੀ ਕਲੱਬ ਵੱਲੋਂ ਪਿੰਡ ਖਾਰਾ ਵਿਖੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਆਯੋਜਨ

ਰੋਟਰੀ ਕਲੱਬ ਵੱਲੋਂ ਪਿੰਡ ਖਾਰਾ ਵਿਖੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਆਯੋਜਨ

National, Politics, Punjab
ਕੋਟਕਪੂਰਾ 26 ਅਪ੍ਰੈਲ ਰੋਟਰੀ ਕਲੱਬ ਫ਼ਰੀਦਕੋਟ ਵੱਲੋਂ ਸਿਵਲ ਹਸਤਪਾਲ ਫ਼ਰੀਦਕੋਟ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਿਜ਼ ਫ਼ਰੀਦਕੋਟ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਵਾਸਤੇ ਪਿੰਡ ਖਾਰਾ ਵਿਖੇ ਕੈਂਸਰ ਦੀ ਜਾਂਚ ਅਤੇ ਹੋਰ ਬੀਮਾਰੀਆਂ ਦੀ ਜਾਂਚ ਵਾਸਤੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਪੀਕਰ ਵਿਧਾਨ ਸਭਾ ਪੰਜਾਬ ਸ. ਕੁਲਤਾਰ ਸਿੰਘ ਸੰਧਵਾਂ ਉਚੇਚੇ ਤੌਰ ਤੇ ਪਹੁੰਚੇ। ਉਨ੍ਹਾਂ ਰੋਟਰੀ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਸਾਨੂੰ ਇਨ੍ਹਾਂ ਕੈਂਪਾਂ ਦੌਰਾਨ ਆਪਣਾ ਚੈੱਕਅੱਪ ਕਰਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਂਸਰ ਵਰਗੀ  ਬਿਮਾਰੀ ਮਾਲਵਾ ਖੇਤਰ ਵਿੱਚ ਜਿਆਦਾ ਫੈਲ ਰਹੀ ਹੈ।ਉਨ੍ਹਾਂ ਕਿਹਾ ਕੈਂਸਰ ਰੋਗ ਦਾ ਕੋਈ ਲੱਛਣ ਆਉਣ ਤੇ ਜੇਕਰ ਚੈੱਕਅੱਪ ਕਰਵਾ ਕੇ ਇਸ ਦਾ ਪਹਿਲੀ ਸਟੇਜ ਤੇ ਪਤਾ ਲੱਗ ਜਾਵੇ ਤਾਂ ਇਸ ਬਿਮਾਰੀ ਦਾ ਇਲਾਜ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਬਿਮਾਰੀ ਨੂੰ ਰੋਕਣ ਲਈ ਵਹਿਮਾਂ ਭਰਮਾਂ ਵਿੱਚ ਪੈਣ ਦੀ ਬਜਾਏ ਟੈਸਟ ਕਰਾਉਣ ਦੀ ਸਲਾਹ ਦਿੱਤੀ।  ਉਨ੍ਹਾਂ ਕਿਹਾ ਕਿ ਇਸ  ਕੈਂਪ ਵਿੱਚ 144 ਲੋਕਾਂ ਦੇ ...
ਫਾਜ਼ਿਲਕਾ ਫਿਰੋਜ਼ਪੁਰ ਸੜਕ ਨੂੰ ਚਹੁੰ ਮਾਰਗੀ ਕਰਨ ਦੀ ਪ੍ਰਕਿਰਿਆ ਹੋਈ ਤੇਜ

ਫਾਜ਼ਿਲਕਾ ਫਿਰੋਜ਼ਪੁਰ ਸੜਕ ਨੂੰ ਚਹੁੰ ਮਾਰਗੀ ਕਰਨ ਦੀ ਪ੍ਰਕਿਰਿਆ ਹੋਈ ਤੇਜ

National, Politics, Punjab
ਫਾਜ਼ਿਲਕਾ 26 ਅਪ੍ਰੈਲ ਫਾਜ਼ਿਲਕਾ ਤੋਂ ਫਿਰੋਜ਼ਪੁਰ ਸੜਕ ਦੇ ਚਹੁੰ ਮਾਰਗੀ ਕਰਨ ਲਈ ਪ੍ਰਕਿਰਿਆਵਾਂ ਤੇਜ਼ ਹੋ ਗਈਆਂ ਹਨ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ਼੍ਰੀ ਹਰਭਜਨ ਸਿੰਘ ਈਟੀਓ ਦੇ ਨਿਰਦੇਸ਼ਾਂ ਤੇ ਲੋਕ ਨਿਰਮਾਣ ਵਿਭਾਗ (ਨੈਸ਼ਨਲ ਹਾਈਵੇ ਵਿੰਗ) ਦੇ ਨਿਗਰਾਨ ਇੰਜੀਨੀਅਰ ਦੀ ਅਗਵਾਈ ਵਿੱਚ ਇੱਕ ਟੀਮ ਫਾਜ਼ਿਲਕਾ ਪਹੁੰਚੀ ਅਤੇ ਉਨਾਂ ਨੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੂੰ ਇਸ ਸਬੰਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੋਂ ਜਾਣੂ ਕਰਵਾਇਆ। ਜਿਕਰਯੋਗ ਹੈ ਕਿ ਹਲਕਾ ਵਿਧਾਇਕ ਇਸ ਸੜਕ ਨੂੰ ਚਹੁੰ ਮਾਰਗੀ ਕਰਨ ਦੀ ਮੰਗ ਨੂੰ ਜ਼ੋਰਦਾਰ ਤਰੀਕੇ ਨਾਲ ਉਠਾ ਰਹੇ ਸਨ ਅਤੇ ਹੁਣ ਇਸ ਸਬੰਧੀ ਕਾਰਵਾਈ ਤੇਜੀ ਨਾਲ ਅੱਗੇ ਵਧਣ ਲੱਗੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਕੇਂਦਰੀ ਸੜਕ ਅਤੇ ਪਰਿਵਾਹਨ ਮੰਤਰੀ ਸ਼੍ਰੀ ਨਿਤਨ ਗਟਕਰੀ  ਦੇ ਪੰਜਾਬ ਦੌਰੇ ਸਮੇਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ਼੍ਰੀ ਹਰਭਜਨ ਸਿੰਘ ਈਟੀਓ ਨੇ ਉਹਨਾਂ ਕੋਲ ਇਸ ਸੜਕ ਦਾ ਮੁੱਦਾ ਉਠਾਇਆ ਸੀ ਅਤੇ ਇਸ ਤੋਂ ਬਾਅਦ ਹੁਣੇ ਜਿਹੇ ਉਹ ਦਿੱਲੀ ਜਾ ਕੇ ਵੀ ਉਹਨਾਂ ਕੋਲ ਇਸ ਸੜਕ ਸਬੰਧੀ ਮਿਲੇ ਹਨ। ਜਿਸ ...
ਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

ਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨ

National, Politics, Punjab
ਮਲੋਟ, 26 ਅਪ੍ਰੈਲ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ, ਤਾਂ ਜੋ ਉਹ ਆਪਣੇ ਦੈਨਿਕ ਕੰਮਾਂ ਨੂੰ ਹੋਰ ਸੁਚੱਜੇ ਤੇ ਆਧੁਨਿਕ ਢੰਗ ਨਾਲ ਨਿਭਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਾਇਜ਼ ਮੰਗਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣ ਕੇ ਉਨ੍ਹਾਂ ਦੇ ਹੱਲ ਲਈ ਗੰਭੀਰ ਯਤਨ ਕਰ ਰਹੀ ਹੈ।  ਪੰਜਾਬ ਭਵਨ ਵਿਖੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਹੋਈ ਮੀਟਿੰਗ ਦੌਰਾਨ ਡਾ ਬਲਜੀਤ ਕੌਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਜਿਹੜੀਆਂ ਮੰਗਾਂ ਵਿਭਾਗ ਪੱਧਰ 'ਤੇ ਤੁਰੰਤ ਹੱਲ ਹੋ ਸਕਦੀਆਂ ਹਨ, ਉਹਨਾਂ ਨੂੰ ਤੁਰੰਤ ਨਿਪਟਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਰਾਜ ਸਰਕਾਰ ਪੱਧਰ 'ਤੇ ਨਿਰਣੈ ਲੈ ਕੇ ਹੱਲ ਕਰਵਾਈਆਂ ਜਾ ਸਕਦੀਆਂ ਹਨ, ਉਹਨਾਂ ਬਾਰੇ ਵਿਭਾਗ ਵੱਲੋਂ ਮੁਕੰਮਲ ਤਜਵੀਜ਼ ਤਿਆਰ ਕਰਕੇ ਮੁੱਖ ਮੰਤਰੀ ਜੀ ਕੋ...
ਸਪੀਕਰ ਸੰਧਵਾਂ ਨੇ ਜ਼ਿਲਾ ਰੈਡ ਕਰਾਸ ਸੀਨੀਅਰ ਵੈਲਫੇਅਰ ਕਲੱਬ ਦੇ ਸਮਾਗਮ ਵਿੱਚ ਸ਼ਿਰਕਤ ਕੀਤੀ

ਸਪੀਕਰ ਸੰਧਵਾਂ ਨੇ ਜ਼ਿਲਾ ਰੈਡ ਕਰਾਸ ਸੀਨੀਅਰ ਵੈਲਫੇਅਰ ਕਲੱਬ ਦੇ ਸਮਾਗਮ ਵਿੱਚ ਸ਼ਿਰਕਤ ਕੀਤੀ

National, Politics, Punjab
ਫਰੀਦਕੋਟ 26 ਅਪ੍ਰੈਲ ਜ਼ਿਲਾ ਰੈਡ ਕਰਾਸ ਸੀਨੀਅਰ ਵੈਲਫੇਅਰ ਕਲੱਬ ਫਰੀਦਕੋਟ ਵੱਲੋਂ ਕਲੱਬ ਦੇ ਮੈਂਬਰਾਂ ਦੇ ਜਨਮ ਦਿਨ ਮੌਕੇ ਆਯੋਜਿਤ ਕੀਤੇ ਗਏ ਸਮਾਗਮ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਬੰਦੇ ਕੋਲ ਕਿੰਨੀ ਵੀ ਕਾਬਿਲੀਅਤ ਕਿਉਂ ਨਾ ਹੋਵੇ ਜੇਕਰ ਉਸ ਕੋਲ ਤਜਰਬਾ ਨਹੀਂ ਹੈ ਤਾਂ ਉਹ ਸਹੀ ਨਿਰਣੇ ਨਹੀਂ ਲੈ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਭ ਦੇ ਸਹਿਯੋਗ ਨਾਲ ਹੀ ਪੰਜਾਬ ਨੂੰ ਮੁੜ ਤੋਂ ਲੀਹ ਤੇ ਲਿਆ ਕੇ ਰੰਗਲਾ ਪੰਜਾਬ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਿਘਾਰ ਤੋਂ ਬਚਾਉਣ ਲਈ ਤੁਹਾਡੇ ਸਭ ਦੇ ਤਜਰਬੇ ਦੀ ਜਰੂਰਤ ਹੈ। ਇਸ ਉਪਰੰਤ ਉਨ੍ਹਾਂ ਕਲੱਬ ਦੇ ਮੈਂਬਰਾਂ ਦਾ ਜਨਮ ਦਿਨ ਮਨਾਇਆ ਅਤੇ ਉਨ੍ਹਾਂ ਨੂੰ  ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਅਸ਼ੋਕ ਚਾਵਲਾ, ਹਰਮੀਤ ਕੰਗ,ਜੈਪਾਲ ਸਿੰਘ ਬਰਾੜ, ਰਸ਼ਪਾਲ ਸਿੰਘ ਮਾਨ, ਸੁਰਿੰਦਰ ਸ਼ਰਮਾ, ਵਿਨੋਦ ਸਿੰਗਲਾ, ਜਸਵੰਤ ਸਿੰਘ ਸਰਾਂ, ਕੇ.ਪੀ.ਸਿੰਘ ਸਰਾਂ, ਯੋਗੇਸ਼ ਗਰਗ, ਬਲਬੀਰ ਸਿੰਘ ਸਰਾਂ, ਗੋਬਿੰਦ ਰਾਮ ਸ਼ਰਮਾ,ਵਜ਼ੀਰ ਚੰਦ ਗੁਪਤਾ,ਦਰਸ...
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਵਿੱਚ ਸਾਂਝਾ ਹੰਭਲਾ ਮਾਰੀਏ: ਵਿਧਾਇਕ ਉੱਗੋਕੇ

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਵਿੱਚ ਸਾਂਝਾ ਹੰਭਲਾ ਮਾਰੀਏ: ਵਿਧਾਇਕ ਉੱਗੋਕੇ

National, Politics, Punjab
ਬਰਨਾਲਾ, 26 ਅਪ੍ਰੈਲ            ਨਸ਼ਿਆਂ ਦੀ ਅਲਾਮਤ ਖ਼ਿਲਾਫ਼ ਇਕਜੁੱਟ ਹੋ ਕੇ ਡਟਣ ਦਾ ਸੱਦਾ ਦਿੰਦੇ ਹੋਏ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਅੱਜ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਹਲਫ਼ ਦਿਵਾਇਆ ਜਿਸ ਮਗਰੋਂ ਉਨ੍ਹਾਂ ਵਾਕਾਥਨ ਦੇ ਰੂਪ ਵਿਚ ਜਨ ਜਾਗਰੂਕਤਾ ਮੁਹਿੰਮ ਨੂੰ ਹਰੀ ਝੰਡੀ ਦਿਖਾਈ।      ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਕਰਵਾਏ ਪ੍ਰੋਗਰਾਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਓ ਅਸੀਂ ਸਾਰੇ ਇਕਜੁੱਟ ਹੋਕੇ ਨਸ਼ਿਆਂ ਦੇ ਖਾਤਮੇ ਲਈ ਕੰਮ ਕਰੀਏ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਜੰਗ ਵਿੱਚ ਲੋਕਾਂ ਦਾ ਸਹਿਯੋਗ ਲੈਣ ਲਈ ਵਟਸਐਪ ਹੈਲਪਲਾਈਨ ਨੰਬਰ 97791-00200 ਜਾਰੀ ਕੀਤਾ ਹੈ। ਇਸ 'ਤੇ ਜਾਣਕਾਰੀ ਭੇਜਣ ਵਾਲਿਆਂ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ।  ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਿਆ ਜਾਵੇਗਾ ਕਿਉਂਕਿ ਇਹ ਸਿਰਫ਼ ਪੁਲਿਸ ਦੀ ਲੜਾਈ ਨਹੀਂ, ਸਗੋਂ ਸਮੁੱਚੇ ਸਮਾਜ ਦੀ...

ਪੰਜਾਬ ਸਰਕਾਰ ਦੀ ਵਿਲੱਖਣ ਪਹਿਲ, ਹੁਣ ਢਾਣੀਆਂ ਵਿੱਚ ਵੀ ਮੁਫ਼ਤ ਯੋਗਾ ਦੀ ਸਹੂਲਤ ਉਪਲਬਧ ਹੈ

National, Politics, Punjab
*ਫਾਜ਼ਿਲਕਾ, 26 ਅਪ੍ਰੈਲ:* ਸਿਹਤਮੰਦ ਪੰਜਾਬ ਬਣਾਉਣ ਲਈ ਇੱਕ ਵੱਡੀ ਪਹਿਲਕਦਮੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ *‘ਸੀ.ਐਮ.’ ਦੀ ਯੋਗਸ਼ਾਲਾ ਸ਼ੁਰੂਆਤ ਕੀਤੀ ਹੈ। 'ਯੋਜਨਾ ਦੇ ਤਹਿਤ ਰਾਜ ਭਰ ਵਿੱਚ ਮੁਫ਼ਤ ਯੋਗਾ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ। ਖਾਸ ਗੱਲ ਇਹ ਹੈ ਕਿ ਹੁਣ ਇਹ ਯੋਗਾ ਕਲਾਸਾਂ ਸਿਰਫ਼ ਸ਼ਹਿਰਾਂ ਅਤੇ ਕਸਬਿਆਂ ਵਿੱਚ ਹੀ ਨਹੀਂ ਸਗੋਂ ਦੂਰ-ਦੁਰਾਡੇ ਦੀਆਂ ਢਾਣੀਆਂ ਅਤੇ ਪਿੰਡਾਂ ਵਿੱਚ ਵੀ ਪਹੁੰਚ ਗਈਆਂ ਹਨ। ਇਹ ਯੋਜਨਾ ਫਾਜ਼ਿਲਕਾ ਜ਼ਿਲ੍ਹੇ ਦੇ ਸਜਰਾਣਾ ਪਿੰਡ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਇੱਕ ਜਨ ਲਹਿਰ ਦਾ ਰੂਪ ਲੈਂਦੀ ਜਾਪਦੀ ਹੈ। ਪਿੰਡਾਂ ਦੇ ਵਸਨੀਕ ਯੋਗਾ ਇੰਸਟ੍ਰਕਟਰਾਂ ਦੀ ਨਿਯਮਤ ਮੌਜੂਦਗੀ ਅਤੇ ਮੁਫ਼ਤ ਯੋਗਾ ਸਿੱਖਿਆ ਤੋਂ ਬਹੁਤ ਲਾਭ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਕਦੇ ਨਹੀਂ ਸੋਚਿਆ ਸੀ ਕਿ ਅਜਿਹੀ ਸਰਕਾਰੀ ਯੋਜਨਾ ਉਨ੍ਹਾਂ ਦੇ ਪਿੰਡਾਂ ਤੱਕ ਪਹੁੰਚੇਗੀ। ਇਸ ਯੋਜਨਾ ਦਾ ਲਾਭ ਲੈ ਰਹੇ ਲਾਭਪਾਤਰੀ ਅਨੀਤਾ ਰਾਣੀ, ਸੋਨੂੰ ਬਾਲਾ, ਬਿਮਲਾ ਰਾਣੀ, ਲਕਸ਼ਮੀ ਬਾਈ ਅਤੇ ਸੀਮਾ ਰਾਣੀ  ਨੇ ਕਿਹਾ ਕਿ ਯੋਗ ਨੇ ਨਾ ਸਿਰਫ਼ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ...