ਖਾਲੀ ਪਏ ਪਲਾਟਾਂ ਵਿਚੋਂ ਕੂੜੇ-ਕਰਕਟ ਦੇ ਢੇਰ, ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਕਰਵਾਉਣ ਪਲਾਟਾਂ ਦੇ ਮਾਲਕ/ ਕਾਬਜ
ਮੋਗਾ 29 ਜੂਨ
ਜਿਲ੍ਹਾ ਮੈਜਿਸਟਰੇਟ-ਕਮ- ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ ਮਾਲਕੀ ਵਾਲੇ ਖਾਲੀ ਪਏ ਪਲਾਟਾਂ ਵਿੱਚ ਕੂੜੇ-ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਤੋਂ ਰੋਕਣ ਲਈ ਅਹਿਮ ਆਦੇਸ਼ ਜਾਰੀ ਕੀਤੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਮੈਜਿਸਟ੍ਰੇਟ-ਕਮ- ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਸ਼ਹਿਰ ਵਿੱਚ ਖਾਲੀ ਪਏ ਪਲਾਟਾਂ ਦੇ ਮਾਲਕ/ ਕਾਬਜ਼ ਆਪਣੇ ਖਾਲੀ ਪਲਾਟਾਂ ਵਿੱਚ ਲੱਗੇ ਕੂੜੇ-ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਆਪਣੇ ਪੱਧਰ ਤੇ ਕਰਵਾਉਣੀ ਯਕੀਨੀ ਬਨਾਉਣਗੇ। ਆਪਣੀ ਮਾਲਕੀ/ ਕਬਜ਼ੇ ਵਾਲੇ ਖਾਲੀ ਪਲਾਟਾਂ ਦੇ ਆਲੇ-ਦੁਆਲੇ ਪੱਕੀ ਚਾਰ-ਦੀਵਾਰੀ ਜਾਂ ਫੈਂਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ ਵਿੱਚ ਕੂੜਾ-ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ।
ਉਹਨਾਂ ਕਿਹਾ ਕਿ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਤੇ ਵੱਖ-ਵੱਖ ਵਿਅਕਤੀਆਂ ਦੀ...








