ਕੈਬਨਿਟ ਮੰਤਰੀ ਰਵਜੋਤ ਸਿੰਘ ਵੱਲੋਂ ਮਾਨਸਾ ਨੂੰ 50 ਕਰੋੜ ਦੇ ਵਿਕਾਸ ਕਾਰਜਾਂ ਦੀ ਸੁਗਾਤ
ਮਾਨਸਾ, 28 ਜੂਨ:
ਮਾਨਸਾ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਅਤੇ ਚਿਰੋਕਣੀ ਮੰਗ ਨੂੰ ਓਦੋਂ ਬੂਰ ਪਿਆ ਜਦੋਂ ਅੱਜ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਵਿਭਾਗ ਮੰਤਰੀ ਸ੍ਰੀ ਰਵਜੋਤ ਸਿੰਘ ਨੇ 43.90 ਕਰੋੜ ਦੀ ਲਾਗਤ ਨਾਲ ਮਾਨਸਾ ਤੋਂ ਸੀਵਰੇਜ਼ ਪਾਈਪਲਾਈਨ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਉਹ ਅੱਜ ਵਿਸ਼ੇਸ਼ ਤੌਰ 'ਤੇ ਮਾਨਸਾ ਵਿਖੇ ਇਸ ਪਾਈਪਲਾਈਨ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਲਈ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਅਤੇ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ |
ਸਥਾਨਕ ਸੀਵਰੇਜ਼ ਟਰੀਟਮੈਂਟ ਪਲਾਂਟ ਵਿਖੇ ਆਯੋਜਿਤ ਸਮਾਰੋਹ ਦੌਰਾਨ ਅੱਤ ਦੀ ਗਰਮੀ ਦੇ ਬਾਵਜ਼ੂਦ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਰਵਜੋਤ ਸਿੰਘ ਨੇ ਕਿਹਾ ਕਿ ਮਾਨਸਾ ਵਾਸੀਆਂ ਦੀ ਤਕਰੀਬਨ ਤਿੰਨ ਦਹਾਕਿਆਂ ਤੋਂ ਮੰਗ ਸੀ ਕਿ ਸ਼ਹਿਰ ਦੀ ਸੀਵਰੇਜ਼ ਸਮੱਸਿਆ ਦਾ ਹੱਲ ਕੀਤਾ ਜਾਵੇ ਜਿਸ ਦੇ ਲਈ ਉਹ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦਾ ਖਾਸ ਧੰਨਵਾਦ ਕਰ...








