Shadow

Author: admin

ਮੋਹਿੰਦਰ ਭਗਤ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਲਈ ਜ਼ਿਲ੍ਹਿਆਂ ਦਾ ਕਰਨਗੇ ਦੌਰਾ, 3-ਮਹੀਨੇ ਦੀ ਕਾਰਜ ਯੋਜਨਾ ਤਿਆਰ

ਮੋਹਿੰਦਰ ਭਗਤ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਲਈ ਜ਼ਿਲ੍ਹਿਆਂ ਦਾ ਕਰਨਗੇ ਦੌਰਾ, 3-ਮਹੀਨੇ ਦੀ ਕਾਰਜ ਯੋਜਨਾ ਤਿਆਰ

National, Politics, Punjab
ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਸਾਬਕਾ ਸੈਨਿਕਾਂ ਨਾਲ ਨਿੱਜੀ ਤੌਰ 'ਤੇ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਜਾਇਜ਼ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨਗੇ। ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਤਿੰਨ ਮਹੀਨਿਆਂ ਦੀ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ। ਚੰਡੀਗੜ੍ਹ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸਰਗਰਮੀ ਨਾਲ ਕਾਰਜਸ਼ੀਲ ਹੈ। ਉਨ੍ਹਾਂ ਮੀਟਿੰਗ ਦੌਰਾਨ ਵਿਭਾਗੀ ਪਹਿਲਕਦਮੀਆਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਮੰਤਰੀ ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਨਾਲ ਸਬੰਧਤ ਮੁੱਦਿਆਂ ਨੂੰ ਤਰਜੀਹ ਦੇਣ ਅਤੇ ਉਨ੍ਹਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਮੀਟਿੰਗ ਵਿੱਚ ਰੱ...
ਆਪ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਬਲਾਕ ਵਿੱਚੋਂ ਇੱਕ ਨਸ਼ਾ ਮੁਕਤ ਪਿੰਡ ਨੂੰ 1 ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ: ਸੌਂਦ

ਆਪ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਬਲਾਕ ਵਿੱਚੋਂ ਇੱਕ ਨਸ਼ਾ ਮੁਕਤ ਪਿੰਡ ਨੂੰ 1 ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ: ਸੌਂਦ

National, Politics, Punjab
ਚੰਡੀਗੜ੍ਹ, 25 ਅਪ੍ਰੈਲ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਚਾਇਤਾਂ ਲਈ ਅਤੇ ਪਿੰਡਾਂ ਦੇ ਵਿਕਾਸ ਲਈ ਵਿਲੱਖਣ ਤੇ ਵੱਡੀਆਂ ਪਹਿਲਕਦੀਆਂ ਸ਼ੁਰੂ ਕੀਤੀਆਂ ਹਨ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਚੈੱਕ ਦੇਣ ਲਈ ਕੁੱਲ 150 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। 15 ਕਰੋੜ ਰੁਪਏ ਪਿਛਲੇ ਵਿੱਤੀ ਸਾਲ ਵਿੱਚ ਰੱਖੇ ਗਏ ਸਨ ਅਤੇ ਮੌਜੂਦਾ ਵਿੱਤੀ ਸਾਲ ਲਈ 135 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਪੰਚਾਇਤੀ ਚੋਣਾਂ ਦੌਰਾਨ ਪੰਜਾਬ ਵਿੱਚ ਸਰਬ ਸੰਮਤੀ ਨਾਲ 3044 ਗ੍ਰਾਮ ਪੰਚਾਇਤਾਂ ਚੁਣੀਆਂ ਗਈਆਂ ਹਨ। ਸਰਬ ਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਕੀਤੇ ਐਲਾਨ ਮੁਤਾਬਿਕ 5-5 ਲੱਖ ਰੁਪਏ ਦੇ ਚੈੱਕ ਦੇਣੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਬੀਤੇ ਕੱਲ੍ਹ ਪੰਚਾਇਤ ਦਿਵਸ ਮੌਕੇ ਮੁੱਖ ਮੰਤਰੀ ਨੇ 5 ਪੰਚਾਇਤਾਂ ਨੂੰ ਇਹ ਚੈੱਕ ਖੁਦ ਸੌਂਪੇ। ਸੌਂ...
ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

National, Politics, Punjab
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 24 ਅਪ੍ਰੈਲ: ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਚਲਾਏ ਗਏ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਤਹਿਤ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਵਾਲੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਦੋਬੇਟਾ ਵਿਖੇ 40.4 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵੀ ਰੱਖਿਆ। ਹਲਕੇ ਦੇ ਤੂਫ਼ਾਨੀ ਦੌਰੇ ਦੌਰਾਨ, ਸਿੱਖਿਆ ਮੰਤਰੀ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰਾਏਪੁਰ ਵਿਖੇ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਅਤੇ ਸਵੱਛਤਾ ਨੂੰ ਹੋਰ ਬਿਹਤਰ ਬਣਾਉਣ ਲਈ ਤਿਆਰ ਕੀਤੀ ਗਈ ਮਿਡ-ਡੇਅ ਮੀਲ ਰਸੋਈ ਅਤੇ ਆਧੁਨਿਕ ਕਲਾਸਰੂਮਾਂ ਦਾ ਉਦਘਾਟਨ ਕੀਤਾ, ਜਿਸਦੀ ਲਾਗਤ 3.05 ਲੱਖ ਰੁਪਏ ਹੈ। ਸਿੱਖਿਆ ਮੰਤਰੀ ਵੱਲੋਂ ਉਦਘਾਟਨ ਕੀਤੇ ਗਏ ਹੋਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚ 2.55 ਲੱਖ ਰੁਪਏ ...
‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ

‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ

National, Politics, Punjab
ਚੰਡੀਗੜ੍ਹ, 24 ਅਪਰੈਲ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਮਰਥਨ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਵੱਡੇ ਪ੍ਰਾਜੈਕਟਾਂ ਦੇ ਨਾਲ-ਨਾਲ ਮਾਲੀ ਮਦਦ ਦੇਣ ਦਾ ਐਲਾਨ ਕੀਤਾ। ਪੰਚਾਇਤ ਦਿਵਸ ਸਬੰਧੀ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੋ ਪਿੰਡ ਆਪਣੇ ਆਪ ਨੂੰ ਨਸ਼ਾ ਮੁਕਤ ਪਿੰਡ ਐਲਾਨੇਗਾ, ਉਸ ਨੂੰ ਹੋਰ ਅਤਿ-ਆਧੁਨਿਕ ਸਹੂਲਤਾਂ ਤੋਂ ਇਲਾਵਾ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਸਰਪੰਚਾਂ ਨੂੰ ਇਸ ਨੇਕ ਕਾਰਜ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਸਰਗਰਮ ਜਨਤਕ ਸਹਿਯੋਗ ਨਾਲ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਦਾ ਸਫ਼ਾਇਆ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਚੁੱਪ-ਚਾਪ ਬੈਠ ਕੇ ਨਸ਼ਾ ...
ਡਾ. ਬਲਜੀਤ ਕੌਰ ਵੱਲੋਂ ਕਿਸਾਨਾਂ ਨੂੰ ਸਹਾਇਤਾ, ₹6 ਲੱਖ ਦੀ ਵਿੱਤੀ ਮਦਦ ਮੁਹੱਈਆ

ਡਾ. ਬਲਜੀਤ ਕੌਰ ਵੱਲੋਂ ਕਿਸਾਨਾਂ ਨੂੰ ਸਹਾਇਤਾ, ₹6 ਲੱਖ ਦੀ ਵਿੱਤੀ ਮਦਦ ਮੁਹੱਈਆ

National, Politics, Punjab
ਚੰਡੀਗੜ੍ਹ / ਸੋਥਾ (ਮਲੋਟ), 24 ਅਪ੍ਰੈਲ: ‘’ਕਿਸਾਨ ਸਾਡੇ ਅੰਨਦਾਤਾ ਹਨ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ ਕਿਸੇ ਵੀ ਹਾਲਤ ‘ਚ ਇਕੱਲਾ ਨਹੀਂ ਛੱਡੇਗੀ।’’ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿਛਲੇ ਦਿਨੀਂ ਪਿੰਡ ਸੋਥਾ ਅਤੇ ਦੂਹੇਵਾਲਾ 'ਚ ਹੋਈ ਅੱਗ ਦੀ ਘਟਨਾ ਵਿੱਚ ਪ੍ਰਭਾਵਿਤ ਕਿਸਾਨ ਪਰਿਵਾਰਾਂ ਦੇ ਦੁੱਖ-ਦਰਦ 'ਚ ਹਿਸੇਦਾਰ ਬਣਦਿਆਂ ਪੀੜਤ ਪਰਿਵਾਰਾਂ ਨੂੰ ₹6 ਲੱਖ ਰੁਪਏ ਦੀ ਆਰਥਿਕ ਮਦਦ ਸੌਂਪੀ। ਇਹ ਰਕਮ ਉਨ੍ਹਾਂ ਨੇ ਆਪਣੀ ਦੋ ਮਹੀਨੇ ਦੀ ਤਨਖਾਹ ਅਤੇ  ਵਿਦੇਸ਼ ਵੱਸਦੇ ਭਰਾਵਾਂ ਦੀ ਮਦਦ ਨਾਲ ਇਕੱਠੀ ਕੀਤੀ। ਨਾਲ ਹੀ, ਹਰ ਪਰਿਵਾਰ ਨੂੰ 12 ਮਣ (ਕਰੀਬ 5 ਕੁਇੰਟਲ) ਕਣਕ ਅਤੇ ਪਸ਼ੂਆਂ ਲਈ ਤੂੜੀ ਵੀ ਮੁਹੱਈਆ ਕਰਵਾਈ ਗਈ। ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੱਗ ਕਾਰਨ ਬੇਸ਼ੁਮਾਰ ਕਿਸਾਨਾਂ ਦੀ ਫਸਲ ਸੜ ਕੇ ਸਵਾਹ ਹੋ ਗਈ। ਉਨ੍ਹਾਂ ਆਪਣੇ ਦੌਰੇ ਦੌਰਾਨ ਕਿਸਾਨ ਪਰਿਵਾਰਾਂ ਦੀਆਂ ਹਾਲਤਾਂ ਦੇਖ ਕੇ ਗਹਿਰੀ ਸੰਵੇਦਨਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ...
ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: ਮੁੱਖ ਮੰਤਰੀ

ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: ਮੁੱਖ ਮੰਤਰੀ

National, Politics, Punjab
ਚੰਡੀਗੜ੍ਹ, 24 ਅਪਰੈਲ: ਪੰਜਾਬ ਵਿੱਚ ਪੰਜ ਸੌ ਕਿਲੋਮੀਟਰ ਤੋਂ ਵੱਧ ਸਰਹੱਦ `ਤੇ ਸੁਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਹੋਮ ਗਾਰਡਜ਼ ਦੇ ਸਰਹੱਦੀ ਵਿੰਗ ਵਿੱਚ 5500 ਜਵਾਨਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ `ਤੇ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਮੰਤਰੀ ਨੇ ਪਹਿਲਗਾਮ (ਜੰਮੂ-ਕਸ਼ਮੀਰ) ਵਿਖੇ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਸੂਬੇ ਪ੍ਰਤੀ ਦੁਸ਼ਮਣ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਦੂਜੀ ਰੱਖਿਆ ਲਾਈਨ ਸਥਾਪਤ ਕਰਨ ਦੀ ਜ਼ਰੂਰਤ `ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੁਰੱਖਿਆ ਘੇਰੇ ਨੂੰ ਵਧਾਉਣ ਲਈ ਪੰਜਾਬ ਪੁਲਿਸ ਦੇ ਬਾਰਡਰ ਵਿੰਗ ਵਿੱਚ 5500 ਜਵਾਨਾਂ ਨੂੰ ਸੂਬੇ ਦੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਐਸ.ਐਫ. ਦੇ ਪਿੱਛੇ ਦੂਜੀ ਸੁਰੱਖਿਆ ਲਾਈਨ ਸਥਾਪਤ ਕਰਨ ਦਾ ਇਹ ਪ੍ਰਸਤਾਵ ...
ਮੋਗਾ ਪੁਲਿਸ ਵੱਲੋਂ ਸਪਾ ਸੈਟਰਾਂ,ਹੁੱਕਾ ਬਾਰ,ਸੈਲੂਨ,ਕਸੀਨੋ ਦੀ ਸੁਰੱਖਿਆ ਪੱਖ ਤੋਂ ਸ਼ਪੈਸ਼ਲ ਚੈਕਿੰਗ ਕੀਤੀ

ਮੋਗਾ ਪੁਲਿਸ ਵੱਲੋਂ ਸਪਾ ਸੈਟਰਾਂ,ਹੁੱਕਾ ਬਾਰ,ਸੈਲੂਨ,ਕਸੀਨੋ ਦੀ ਸੁਰੱਖਿਆ ਪੱਖ ਤੋਂ ਸ਼ਪੈਸ਼ਲ ਚੈਕਿੰਗ ਕੀਤੀ

National, Politics, Punjab
ਮੋਗਾ, 24 ਅਪ੍ਰੈਲ, ਜ਼ਿਲ੍ਹਾ ਮੋਗਾ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ, ਸ੍ਰੀ ਅਜੇ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ, ਸ਼੍ਰੀ ਸਨਦੀਪ ਸਿੰਘ ਐਸ.ਪੀ (ਸਥਾਨਿਕ) ਮੋਗਾ ਦੀ ਅਗਵਾਈ ਵਿੱਚ ਜ਼ਿਲ੍ਹਾ ਮੋਗਾ ਵਿੱਚ ਪੈਂਦੇ ਸਮੂਹ ਸਪਾ ਸੈਟਰਾਂ/ਹੁੱਕਾ ਬਾਰ/ਸੈਲੂਨ/ਕਸੀਨੋ ਦੀ ਸੁਰੱਖਿਆ ਪੱਖ ਤੋਂ ਸ਼ਪੈਸ਼ਲ ਚੈਕਿੰਗ ਸਬੰਧੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਚੈਕਿੰਗ ਮੁਹਿੰਮ ਦਾ ਮਕਸਦ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਗੈਰਕਾਨੂੰਨੀ ਗਤੀਵਿਧੀਆਂ, ਜਿਵੇਂ ਕਿ ਅਨੈਤਿਕ ਤਸਕਰੀ ਆਦਿ ਨੂੰ ਰੋਕਣਾ ਹੈ। ਇਸ ਮੁਹਿੰਮਦੌਰਾਨ 1 ਐਸ.ਪੀ, 4 ਡੀ.ਐਸ.ਪੀ ਸਮੇਤ 117 ਐਨ.ਜੀ.ਓ ਅਤੇ ਈ.ਪੀ.ਓ ਰੈਂਕ ਦੇ ਕੁੱਲ 122 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਵੱਲੋ ਕੁੱਲ 33 ਵੱਖ-ਵੱਖ ਟੀਮਾਂ ਬਣਾ ਕੇ ਸਪਾ ਸੈਟਰਾਂ/ਹੁੱਕਾ ਬਾਰ/ਸੈਲੂਨ/ਕਸੀਨੋ ਦੀ ਸੁਰੱਖਿਆ ਪੱਖੋ ਸ਼ਪੈਸ਼ਲ ਚੈਕਿੰਗ ਕੀਤੀ ਗਈ, ਸੀ.ਸੀ.ਟੀ.ਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਇੱਥੇ ਆਏ ਮਹਿਮਾਨਾਂ ਦੀ ਪ੍ਰਮਾਣਿਕਤਾ ਦੀ ਪੜਤਾਲ ਕੀਤੀ ਜਾ ਰਹੀ ਹੈ। ਚੈਕਿੰਗ ਗੁਪਤ ਢੰਗ ਨਾਲ ਕੀਤੀ ਜਾ ਰਹੀ ਹੈ ਤਾਂ ਜੋ ਸਹੀ ਮਹਿਮਾਨਾਂ ਨੂੰ ਕੋਈ ਅਸੁ...
ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਨ ਦੇ ਨਿਰਦੇਸ਼

ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਨ ਦੇ ਨਿਰਦੇਸ਼

National, Politics, Punjab
ਪਟਿਆਲਾ, 24 ਅਪ੍ਰੈਲ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ 'ਚ ਸ਼ੁਰੂ ਕੀਤੇ ਜਾਣ ਵਾਲੇ ਅਤੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਅੱਜ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਹਰੇਕ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਵਿਕਾਸ ਕਾਰਜ ਦੇ ਕੰਮਾਂ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਤਰੁੱਟੀ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਪਟਿਆਲਾ ਦਿਹਾਤੀ ਹਲਕੇ ਦੇ ਸਾਰੇ 60 ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਇੱਕ ਮਹੀਨੇ 'ਚ ਕਰਵਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਬਰਸਾਤਾਂ ਤੋਂ ਪਹਿਲਾ ਸਾਰੇ ਪਿੰਡਾਂ ਦੇ ਛੱਪੜ ਸਾਫ਼ ਹੋਣ। ਉਨ੍ਹਾਂ ਛੱਪੜਾਂ ਦੇ ਪਾਣੀ ਨੂੰ ਡਰਿੱਪ ਇਰੀਗੇਸ਼ਨ ਨਾਲ ਖੇਤਾਂ 'ਚ ਲਗਾਉਣ ਲਈ ਸਬੰਧਤ ਵਿਭਾਗ ਨੂੰ ਪਲਾਨ ਤਿਆਰ ਕਰਨ ਲਈ ਕਿਹਾ। ਉਨ੍ਹਾਂ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਸਬੰਧਤ ਅਧਿਕਾ...
ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਬਿਜਲੀ ਗਰਿੱਡ ਮਲੋਟ ਦਾ ਦੌਰਾ

ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਬਿਜਲੀ ਗਰਿੱਡ ਮਲੋਟ ਦਾ ਦੌਰਾ

National, Politics, Punjab
ਮਲੋਟ, 24 ਅਪ੍ਰੈਲ ਪੰਜਾਬ ਕੈਬਿਨੇਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਮਲੋਟ - ਬਠਿੰਡਾ ਰੋਡ ਸਥਿਤ ਬਿਜਲੀ ਗਰਿੱਡ ਸਟੋਰ ਦਾ ਦੌਰਾ ਕੀਤਾ, ਜਿੱਥੇ 21 ਅਪ੍ਰੈਲ ਨੂੰ ਅੱਗ ਲੱਗੀ ਸੀ। ਮੌਕੇ ਦਾ ਜਾਇਜ਼ਾ ਲੈਂਦਿਆਂ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਅੱਗ ਬੁਝਾਉਣ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨਾਲ-ਨਾਲ ਹੋਰ ਆਂਢ - ਗੁਆਂਢ ਦੇ ਜ਼ਿਲ੍ਹਿਆਂ ਤੋਂ ਵੀ ਫਾਇਰ ਬ੍ਰਿਗੇਡ ਬੁਲਾਈ ਗਈ ਸੀ ਜਿਸ ਦੇ ਸਹਿਯੋਗ ਨਾਲ ਅੱਗ ਉੱਤੇ ਕਾਬੂ ਪਾਇਆ ਗਿਆ। ਉਨ੍ਹਾਂ ਵਿਭਾਗ ਦੇ ਅਧਿਕਰੀਆਂ ਅਤੇ ਕਰਮਚਾਰੀਆਂ, ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਨਾਲ ਅੱਗ ਬੁਝਾਈ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਅੱਗ ਵਿੱਚ 4500 ਪੁਰਾਣੇ ਟਰਾਂਸਫਾਰਮਰ ਅਤੇ 500 ਨਵੇਂ ਟਰਾਂਸਫਾਰਮਰਾਂ ਦਾ ਨੁਕਸਾਨ ਹੋਇਆ ਹੈ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਅੱਗ ਦੇ ਕਾਰਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਢਲੇ ਤੌਰ 'ਤੇ ਉਹ ਅੱਗ ਕਿਸੇ ਮਾੜੇ ਅਨਸਰ ਤੋਂ ਕਰਵਾਈ ਨਹੀਂ ...
ਵਧਦੀ ਗਰਮੀ ਦੇ ਮੱਦੇਨਜ਼ਰ ਸਹਾਇਕ ਡਾਇਰੈਕਟਰ ਮੱਛੀ ਪਾਲਣ ਵੱਲੋਂ ਮੱਛੀ ਪਾਲਕਾਂ ਲਈ ਜਰੂਰੀ ਐਡਵਾਈਜਰੀ ਕੀਤੀ ਸਾਂਝੀ

ਵਧਦੀ ਗਰਮੀ ਦੇ ਮੱਦੇਨਜ਼ਰ ਸਹਾਇਕ ਡਾਇਰੈਕਟਰ ਮੱਛੀ ਪਾਲਣ ਵੱਲੋਂ ਮੱਛੀ ਪਾਲਕਾਂ ਲਈ ਜਰੂਰੀ ਐਡਵਾਈਜਰੀ ਕੀਤੀ ਸਾਂਝੀ

National, Politics, Punjab
ਮੋਗਾ, 24 ਅਪ੍ਰੈਲ, ਮੋਗਾ ਵਿਖੇ ਨਵ-ਜੁਆਇਨ ਹੋਏ ਸਹਾਇਕ ਡਾਇਰੈਕਟਰ ਮੱਛੀ ਪਾਲਣ ਸ਼੍ਰੀਮਤੀ ਰਸ਼ੂ ਮਹਿੰਦੀਰੱਤਾ ਨੇ ਜ਼ਿਲ੍ਹਾ ਮੋਗਾ ਦੇ ਮੱਛੀ ਪਾਲਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਮੀ ਦੀ ਰੁੱਤ ਦੇ ਮੱਦੇਨਜ਼ਰ ਮੱਛੀ ਪਾਲਕਾਂ ਨੂੰ ਮੱਛੀਆਂ ਪ੍ਰਤੀ, ਆਪਣੇ ਕਿੱਤੇ ਪ੍ਰਤੀ ਸਖਤ ਧਿਆਨ ਦੇਣ ਦੀ ਲੋੜ ਹੈ। ਉਹਨਾਂ ਦੱਸਿਆ ਕਿ ਮੱਛੀ ਪਾਲਣਾ ਵਿਭਾਗ ਵੱਲੋਂ ਗਰਮੀ ਵਿੱਚ ਮੱਛੀ ਪਾਲਣ ਦੇ ਕਿੱਤੇ ਨੂੰ ਕਿਵੇਂ ਬਿਨਾਂ ਰੁਕਾਵਟ ਜਾਂ ਨੁਕਸਾਨ ਦੇ ਜਾਰੀ ਰੱਖਿਆ ਜਾ ਸਕਦਾ ਹੈ, ਜਿਸ ਬਾਰੇ ਇੱਕ ਐਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਐਡਵਾਈਜਰੀ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਰਸ਼ੂ ਮਹਿੰਦੀਰੱਤਾ ਨੇ ਦੱਸਿਆ ਕਿ ਮੱਛੀ ਨੂੰ ਵੱਧ ਗਰਮੀ ਭਾਵ 35 ਡਿਗਰੀ ਸੈਲਸੀਅਸ ਦੀ ਮਾਰ ਤੋਂ ਬਚਾਉਣ ਲਈ ਤਲਾਅ ਵਿੱਚ ਪਾਣੀ ਦੀ ਡੂੰਘਾਈ 5-6 ਫੁੱਟ ਹੋਣੀ ਚਾਹੀਦੀ ਹੈ ਅਤੇ ਸਮੇਂ ਸਮੇਂ ਸਿਰ ਉਸ ਵਿੱਚ ਤਾਜਾ ਪਾਣੀ ਪਾਉਣਾ ਚਾਹੀਦਾ ਹੈ। ਮੱਛੀ ਪਾਲਣ ਦੇ ਜਰੂਰੀ ਮਾਪਦੰਡਾਂ ਜਿਵੇਂ ਕਿ ਪਾਣੀ ਵਿੱਚ ਘੁਲੀ ਆਕਸੀਜਨ ਦੀ ਮਾਤਰਾ 5 ਪੀ.ਪੀ.ਐਮ. ਤੋਂ ਵੱਧ, ਪਾਣੀ ਦਾ ਪੀ.ਐਚ 7.5 ਤੋਂ 8.5 ਦੇ ਵਿਚਕਾਰ, ਪਾਣੀ ਦਾ ਰੰਗ ਹਲਕਾ ਹਰਾ, ਆਲਕਾਲੈਨਿਟੀ 10...