ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 23 ਜੂਨ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਵਿਕਾਸ ਨੀਤੀਆਂ ਦੇ ਨਤੀਜੇ ਸਦਕਾ ਸੂਬਾ ਇੱਕ ਇਤਿਹਾਸਕ ਉਦਯੋਗਿਕ ਕ੍ਰਾਂਤੀ ਦੀ ਗਵਾਹੀ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਅੰਦਰ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਇਸ ਸਮੇਂ ਕਈ ਨਵੀਆਂ ਪਹਿਲਕਦਮੀਆਂ ਪ੍ਰਕ੍ਰਿਆ ਅਧੀਨ ਹਨ।
ਐੱਚ.ਐੱਮ.ਟੀ. ਇੰਡਸਟਰੀਅਲ ਪਾਰਕ ਅਤੇ ਮਾਇਆ ਗਾਰਡਨ ਗਰੁੱਪ ਵੱਲੋਂ ਬੀਤੀ ਦੇਰ ਸ਼ਾਮ ਸਾਂਝੇ ਤੌਰ 'ਤੇ ਕਰਵਾਏ ਗਏ ਵਪਾਰ ਮੇਲੇ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਲ ਹੀ ਵਿੱਚ ਲਾਗੂ ਕੀਤੇ ਗਏ ਫਾਸਟਟਰੈਕ ਸਿੰਗਲ ਵਿੰਡੋ ਸਿਸਟਮ ਦੇ ਜਾਣ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਇਹ ਨਵੀਨਤਾਕਾਰੀ ਪ੍ਰਣਾਲੀ ਇਹ ਯਕੀਨੀ ਬਣਾਉਂਦੀ ਹੈ ਕਿ ਜ਼ਰੂਰੀ ਪ੍ਰੋਜੈਕਟ ਪ੍ਰਵਾਨਗੀਆਂ 45 ਦਿਨਾਂ ਦੇ ਅੰਦਰ-ਅੰਦਰ ਦਿੱਤੀਆਂ ਜਾਣ, ਜੇਕਰ ਇਸ ਸਮਾਂ-ਸੀਮਾ ਦੇ ਅੰਦਰ ਪ੍ਰਵਾਨਗੀਆਂ ਨਹੀਂ ਦਿੱਤੀਆਂ ਜਾਂਦੀਆਂ ਤਾਂ ਇਸ ਨੂੰ ਖੁਦ-ਬ-ਖੁਦ ਪ੍ਰਵਾਨ ਹੋਇਆ ਸਮਝਿਆ ਜਾਵੇਗਾ ਅਤੇ ਇਸ ...







