ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਰਿਆਂ ਨੂੰ ਸਾਂਝਾ ਹੰਭਲਾ ਮਾਰਨ ਦੀ ਲੋੜ- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ
-ਡੀ.ਸੀ. ਤੇ ਐਸ.ਐਸ.ਪੀ. ਦੀ ਅਗਵਾਈ ਹੇਠ 1000 ਦੇ ਕਰੀਬ ਵਿਦਿਆਰਥੀਆਂ ਅਤੇ ਵਿਭਾਗੀ ਮੁਲਾਜ਼ਮਾਂ ਨੇ ਨਸ਼ਿਆਂ ਵਿਰੁੱਧ ਬਣਾਈ ਹਿਊਮਨ ਚੇਨ
ਮਾਨਸਾ, 23 ਅਪ੍ਰੈਲ:
ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਤੌਰ ਤੇ ਹੰਭਲਾ ਮਾਰਨ ਦੀ ਲੋੜ ਹੈ, ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਅਤੇ ਨਸ਼ਾ ਮੁਕਤ ਪੰਜਾਬ ਬਣਾਇਆ ਜਾ ਸਕੇ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਆਕਾਸ਼ ਬਾਂਸਲ ਅਤੇ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਜਿੱਥੇ ਹਰੇਕ ਵਿਅਕਤੀ ਨੂੰ ਖ਼ੁਦ ਨਸ਼ਿਆਂ ਤੋਂ ਬਚਣਾ ਚਾਹੀਦਾ ਹੈ, ਉਥੇ ਹੀ ਆਪਣੇ ਆਲੇ-ਦੁਆਲੇ ਅਤੇ ਰਿਸ਼ਤੇਦਾਰੀ ਵਿੱਚ ਲੋਕਾਂ ਨੂੰ ਵੀ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ, ਤਾਂ ਜੋ ਨਸ਼ਿਆਂ ਖਿਲਾਫ਼...








