Shadow

Author: admin

ਪੰਜਾਬ ਵਿੱਚ ਪਹਿਲੀ ਵਾਰ, ‘ਆਪ’ ਸਰਕਾਰ ਨੇ ਇੱਕਲੇ ਪਿਤਾ ਅਤੇ ਗੰਭੀਰ ਅਪੰਗਤਾ ਵਾਲੇ ਬੱਚਿਆਂ ਲਈ ਚਾਈਲਡ ਕੇਅਰ ਲੀਵ ਦਾ ਕੀਤਾ ਐਲਾਨ: ਹਰਪਾਲ ਸਿੰਘ ਚੀਮਾ

ਪੰਜਾਬ ਵਿੱਚ ਪਹਿਲੀ ਵਾਰ, ‘ਆਪ’ ਸਰਕਾਰ ਨੇ ਇੱਕਲੇ ਪਿਤਾ ਅਤੇ ਗੰਭੀਰ ਅਪੰਗਤਾ ਵਾਲੇ ਬੱਚਿਆਂ ਲਈ ਚਾਈਲਡ ਕੇਅਰ ਲੀਵ ਦਾ ਕੀਤਾ ਐਲਾਨ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 22 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੱਚਿਆਂ ਦੀਆਂ ਵਿਸ਼ੇਸ਼ ਲੋੜਾਂ ਦਾ ਲੰਬੇ ਸਮੇਂ ਤੱਕ ਦੇਖਭਾਲ ਕਰਨ ਵਾਲੇ ਮਾਪਿਆਂ ਨੂੰ ਲੋੜੀਂਦੀ ਲਚਕਤਾ ਅਤੇ ਵਾਧੂ ਸਹਾਇਤਾ ਪ੍ਰਦਾਨ ਕਰਦਿਆਂ ਅੱਜ ਪੰਜਾਬ ਸਰਕਾਰ ਦੇ ਚਾਈਲਡ ਕੇਅਰ ਲੀਵ (ਸੀ.ਸੀ.ਐਲ) ਦੇ ਪ੍ਰਬੰਧਾਂ ਵਿੱਚ ਮਹੱਤਵਪੂਰਨ ਸੋਧਾਂ ਦਾ ਐਲਾਨ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮਾਪੇ ਆਪਣੇ ਕੰਮਕਾਜ਼ ਨਾਲ ਸਮਝੌਤਾ ਕੀਤੇ ਬਿਨਾਂ ਆਪਣੇ ਬੱਚਿਆਂ ਦੀ ਭਲਾਈ ਲਈ ਲੋੜੀਂਦਾ ਸਮਾਂ ਸਮਰਪਿਤ ਕਰ ਸਕਣ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸੋਧਾਂ ਕੰਮਕਾਜੀ ਮਾਪਿਆਂ, ਖਾਸ ਤੌਰ 'ਤੇ ਬੱਚਿਆਂ ਦੀ ਦੇਖਭਾਲ ਦੀਆਂ ਵਿਲੱਖਣ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਮਾਪਿਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਚਾਈਲਡ ਕੇਅਰ ਲੀਵ ਪਾਲਿਸੀ ਸਿਰਫ 18 ਸਾਲ ਤੋਂ ਘੱਟ ਉਮਰ ਦੇ ਨਾਬਾਲਗ ਬੱਚੇ ਵਾਲੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ ਇਸ ਸੁਵਿਧਾ ਨੇ ਕੰਮਕ...
5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ 22 ਅਪ੍ਰੈਲ, 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਸੰਗਤ ਮੰਡੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਅਤੇ ਪਟਵਾਰ ਹਲਕਾ ਕੋਟਗੁਰੂਕੇ ਵਿਖੇ ਤਾਇਨਾਤ ਪਟਵਾਰੀ ਗੁਰਤੇਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਬਠਿੰਡਾ ਦੇ ਸੰਗਤ ਕਸਬੇ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮਾਲ ਵਿਭਾਗ ਦੇ ਉਕਤ ਕਰਮਚਾਰੀਆਂ ਉਸਦੇ ਪਲਾਟ ਦੀ ਗਿਰਦਾਵਰੀ ਦਰਜ ਕਰਨ ਬਦਲੇ 10000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਜ਼ੋਰ ਪਾਉਣ ਤੇ ਸੌਦਾ 8000 ਰੁਪਏ ਵਿੱਚ ਤੈਅ ਹੋਇਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ...
ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ 28 ਵਿਦਿਆਰਥੀਆਂ ਨੇ ਜੇਈਈ ਮੁਕਾਬਲਾ ਪ੍ਰੀਖਿਆ ਵਿੱਚ ਕੀਤਾ ਕੁਆਲੀਫ਼ਾਈ

ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ 28 ਵਿਦਿਆਰਥੀਆਂ ਨੇ ਜੇਈਈ ਮੁਕਾਬਲਾ ਪ੍ਰੀਖਿਆ ਵਿੱਚ ਕੀਤਾ ਕੁਆਲੀਫ਼ਾਈ

National, Politics, Punjab
ਪਟਿਆਲਾ, 22 ਅਪ੍ਰੈਲ: ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਲਈ ਇਹ ਮਾਣ ਦੀ ਗੱਲ ਹੈ ਕਿ ਇੰਜੀਨੀਅਰਿੰਗ ਖੇਤਰ ਵਿੱਚ ਦਾਖਲਾ ਲੈਣ ਲਈ ਰਾਸ਼ਟਰੀ ਪੱਧਰ 'ਤੇ ਹੋਣ ਵਾਲੀ ਜੇਈਈ ਪ੍ਰੀਖਿਆ ਵਿੱਚ ਦਰਜਨ ਦੇ ਕਰੀਬ ਵਿਦਿਆਰਥੀਆਂ ਨੇ ਕਾਮਯਾਬੀ ਹਾਸਲ ਕੀਤੀ ਹੈ। ਇਨ੍ਹਾਂ ਵਿਦਿਆਰਥੀਆਂ ਨੇ ਨੈਸ਼ਨਲ ਟੈਲੈਂਟ ਨੂੰ ਦਰਸਾਉਂਦਿਆਂ ਸਾਬਤ ਕੀਤਾ ਕਿ ਸਰਕਾਰੀ ਸਕੂਲ ਵੀ ਹੁਨਰ ਅਤੇ ਗਿਆਨ ਦੇ ਕੇਂਦਰ ਬਣ ਰਹੇ ਹਨ। ਮੈਰੀਟੋਰੀਅਸ ਸਕੂਲ ਪਟਿਆਲਾ ਦੇ 17 ਵਿਦਿਆਰਥੀਆਂ ਨੇ, ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ 2 ਵਿਦਿਆਰਥੀਆ, ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਦੇ 2 ਵਿਦਿਆਰਥੀਆਂ ਰੋਨਿਤ ਅਤੇ ਦਿਵਯਾਂਸ਼ੂ ਨੇ, ਸਰਕਾਰੀ ਕੋ-ਐਡ ਸੀਨੀਅਰ ਸੈਕੰਡਰੀ ਸਕੂਲ ਐਨ ਟੀ ਸੀ ਰਾਜਪੁਰਾ ਟਾਊਨ ਦੇ 2 ਵਿਦਿਆਰਥੀਆਂ ਗਗਨਦੀਪ ਅਤੇ ਅਮਨ ਸਿੰਘ ਨੇ, ਸਕੂਲ ਆਫ਼ ਐਮੀਨੈਂਸ ਸਮਾਣਾ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਪਲਾ ਦੇ ਇੰਦਰਜੀਤ ਸਿੰਘ ਨੇ, ਸਸਸਸ ਭਾਂਖਰ ਅਤੇ ਸਸਸਸ ਲੌਟ ਦੀ ਵਿਦਿਆਰਥਣ ਹਰਮਨਦੀਪ ਕੌਰ ਸਮੇਤ ਕੁੱਲ 10 ਵਿਦਿਆਰਥੀਆਂ ਨੇ ਜੇਈਈ ਮੇਨਜ਼ ਦੀ ਮੁਕਾਬਲਾ ਪ੍ਰੀਖਿਆ ਵਿੱਚ ਕੁਆਲ...
ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ‘ਤੇ ਸਬਸਿਡੀ ਲਈ 12 ਮਈ ਤੱਕ ਬਿਨੈਪੱਤਰਾਂ ਦੀ ਮੰਗ

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ‘ਤੇ ਸਬਸਿਡੀ ਲਈ 12 ਮਈ ਤੱਕ ਬਿਨੈਪੱਤਰਾਂ ਦੀ ਮੰਗ

National, Politics, Punjab
 ਬਰਨਾਲਾ, 22 ਅਪ੍ਰੈਲ ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਮਸ਼ੀਨਾਂ ਭਾਰੀ ਸਬਸਿਡੀ ਉਪਰ ਮੁਹੱਈਆ ਕਰਵਾ ਰਹੀ ਹੈ ਜਿਸ ਨਾਲ ਫ਼ਸਲ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਿਨਾਂ ਹੀ ਅਗਲੀ ਫ਼ਸਲ ਦੀ ਖੇਤੀ ਸੰਭਵ ਹੋ ਸਕਦੀ ਹੈ ਅਤੇ ਇਸ ਨਾਲ ਕਿਸਾਨ ਦੀ ਜੇਬ ਉਪਰ ਵੀ ਕੋਈ ਬਹੁਤਾ ਬੋਝ ਨਹੀਂ ਪੈਂਦਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ.ਜਗਸੀਰ ਸਿੰਘ ਨੇ ਦੱਸਿਆ ਕਿ ਇਹ ਮਸ਼ੀਨਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਪੱਖੀ ਤੇ ਆਧੁਨਿਕ ਖੇਤੀਬਾੜੀ ਦੇ ਯੋਗ ਬਣਾਉਂਦੀਆਂ ਹਨ।  ਸਬਸਿਡੀ ਵਾਲੀਆਂ ਇਹਨਾਂ ਮਸ਼ੀਨਾਂ ਦਾ ਵੱਧ ਤੋਂ ਵੱਧ ਕਿਸਾਨ ਲਾਹਾ ਪ੍ਰਾਪਤ ਕਰ ਸਕਣ ਅਤੇ ਸੂਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਗਿਰਾਵਟ ਲਿਆਂਦੀ ਜਾ ਸਕੇ ਇਸ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਸਾਂਭਣ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਾਂ ਸਬਸਿਡੀ 'ਤੇ ਉਪਲੱਬਧ ਕਰਵਾਉਣ ਲਈ ਆਨਲਾਈਨ ਪੋਰਟਲ www.agrimachinerypb.com,  'ਤੇ ਅਰਜੀਆਂ ਦੀ ਮੰਗ ਕੀਤੀ ਹੈ।  ਵਿਭਾਗ ਵੱਲੋਂ ਪਰਾਲੀ ਸਾਂਭਣ ਲਈ ਵਰਤੀਆਂ ਜਾਣ ਵਾਲ...
ਹਰਭਜਨ ਸਿੰਘ ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੁੱਖ ਦਫ਼ਤਰ ‘ਚ ਵਿਕਾਸ ਕਾਰਜਾਂ ਦਾ ਅਚਨਚੇਤ ਮੁਲੰਕਣ

ਹਰਭਜਨ ਸਿੰਘ ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੁੱਖ ਦਫ਼ਤਰ ‘ਚ ਵਿਕਾਸ ਕਾਰਜਾਂ ਦਾ ਅਚਨਚੇਤ ਮੁਲੰਕਣ

National, Politics, Punjab
ਪਟਿਆਲਾ, 22 ਅਪ੍ਰੈਲ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅੱਜ ਲੋਕ ਨਿਰਮਾਣ ਵਿਭਾਗ ਦੇ ਪਟਿਆਲਾ ਵਿਖੇ ਸਥਿਤ ਮੁੱਖ ਦਫ਼ਤਰ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਸੂਬੇ ਦੇ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਕੰਮਾਂ ਸਮੇਤ ਸੂਬੇ ਦੀਆਂ ਸੜਕਾਂ ਦੇ ਚੱਲ ਰਹੇ ਨਿਰਮਾਣ ਕਾਰਜਾਂ ਸਬੰਧੀ ਇੱਕ ਉੱਚ ਪੱਧਰੀ ਮੀਟਿੰਗ ਕਰਕੇ ਕੰਮਾਂ ਦਾ ਬਾਰੀਕੀ ਨਾਲ ਮੁਲੰਕਣ ਕੀਤਾ। ਇਸ ਮੌਕੇ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਦਾ ਇਕ-ਇਕ ਪੈਸਾ ਲੋਕਾਂ ਨੂੰ ਮਿਆਰੀ ਬੁਨਿਆਦੀ ਸਹੂਲਤਾਂ ਦੇਣ 'ਤੇ ਖਰਚ ਕੀਤਾ ਜਾ ਰਿਹਾ ਹੈ, ਇਸ ਲਈ ਵਿਭਾਗ ਦੇ ਅਧਿਕਾਰੀ ਉਸਾਰੀ ਕਾਰਜਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਰਭਜਨ ਸਿੰਘ ਈ.ਟੀ.ਓ ਨੇ ਪੀ.ਡਬਲਿਊ.ਡੀ. ਵਿਭਾਗ ਵੱਲੋਂ ਹੋਰਨਾਂ ਵਿਭਾਗਾਂ ਵਿੱਚ ਕੀਤੇ ਜਾ ਰਿਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ...
ਡਾ.ਜਸਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਦਾ ਸੰਭਾਲਿਆ ਅਹੁੱਦਾ

ਡਾ.ਜਸਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਦਾ ਸੰਭਾਲਿਆ ਅਹੁੱਦਾ

National, Politics, Punjab
ਤਰਨ ਤਾਰਨ, 22 ਅਪ੍ਰੈਲ  ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਦੇ ਛੁੱਟੀ ਤੇ ਚਲਦਿਆਂ ਅੱਜ ਜ਼ਿਲਾ ਸਿਖਲਾਈ ਅਫਸਰ ਡਾ. ਜਸਵਿੰਦਰ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ,ਤਰਨਤਾਰਨ ਦਾ ਵਾਧੂ ਚਾਰਜ ਸੰਭਾਲਿਆ।  ਉਹਨਾਂ ਦੇ ਚਾਰਜ਼ ਸੰਭਾਲਣ ਮੌਕੇ ਸਮੂਹ ਖੇਤੀਬਾੜੀ ਅਫਸਰ ਅਤੇ ਸਮੂਹ ਸਟਾਫ ਦਫਤਰ ਸਦਰ ਮੁਕਾਮ ਨੇ ਉਹਨਾਂ ਦਾ ਸਵਾਗਤ ਕਰਦਿਆਂ ਜੀ ਆਇਆਂ ਨੂੰ ਆਖਿਆ। ਇਸ ਮੌਕੇ ਡਾ.ਜਸਵਿੰਦਰ ਸਿੰਘ ਦੇ ਨਾਲ ਆਏ ਪਤਵੰਤੇ ਸੱਜਣ ਵੀ ਹਾਜ਼ਰ ਸਨ। ਖੇਤੀਬਾੜੀ ਵਿਭਾਗ ਵਿੱਚ ਡਾ. ਜਸਵਿੰਦਰ ਸਿੰਘ ਨੇ ਬਤੌਰ ਖੇਤੀਬਾੜੀ ਵਿਕਾਸ ਅਫਸਰ ਆਪਣੀ ਨੌਕਰੀ ਦੀ ਸ਼ੁਰੂਆਤ ਕਰਦਿਆਂ ਪੰਜਾਬ ਰਾਜ ਦੇ ਵੱਖ-ਵੱਖ ਜ਼ਿਲਿਆਂ ਵਿੱਚ ਆਪਣੀਆਂ ਸ਼ਾਨਦਾਰ ਸੇਵਾਵਾਂ ਇਮਾਨਦਾਰੀ ਅਤੇ ਤਨਦੇਹੀ ਨਾਲ ਦਿੰਦਿਆਂ ਕਿਸਾਨੀ ਦੀ ਸੇਵਾ ਕੀਤੀ ਅਤੇ ਫੀਲਡ ਪੱਧਰ ਤੇ ਹਮੇਸ਼ਾਂ ਕਿਸਾਨਾਂ ਨਾਲ ਜੁੜੇ ਰਹੇ। ਇਹਨਾਂ ਦੀਆਂ ਤਨਦੇਹੀ ਨਾਲ ਦਿੱਤੀਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਇਹਨਾਂ ਨੂੰ ਮੁੱਖ ਖੇਤੀਬਾੜੀ ਅਫਸਰ,ਤਰਨਤਾਰਨ ਦਾ ਵਾਧੂ ਚਾਰਜ਼ ਦਿੱਤਾ ਗਿਆ ਹੈ। ਇਸ ਮੌਕੇ ਉਹਨਾਂ ਹਾਜ਼ਰ ਸਟਾਫ...
ਪਾਲਤੂ ਜਾਨਵਰਾਂ, ਪੰਛੀਆਂ ਅਤੇ ਕੁੱਤਿਆਂ ਦੀ ਬਰੀਡਿੰਗ ਮਾਰਕੀਟਿੰਗ ਕਰਨ ਵਾਲਿਆਂ ਦੀ ਰਜਿਸਟਰੇਸ਼ਨ ਪਸ਼ੂ ਭਲਾਈ ਬੋਰਡ ਨਾਲ ਹੋਣਾ ਲਾਜ਼ਮੀ-ਡਿਪਟੀ ਕਮਿਸ਼ਨਰ

ਪਾਲਤੂ ਜਾਨਵਰਾਂ, ਪੰਛੀਆਂ ਅਤੇ ਕੁੱਤਿਆਂ ਦੀ ਬਰੀਡਿੰਗ ਮਾਰਕੀਟਿੰਗ ਕਰਨ ਵਾਲਿਆਂ ਦੀ ਰਜਿਸਟਰੇਸ਼ਨ ਪਸ਼ੂ ਭਲਾਈ ਬੋਰਡ ਨਾਲ ਹੋਣਾ ਲਾਜ਼ਮੀ-ਡਿਪਟੀ ਕਮਿਸ਼ਨਰ

National, Politics, Punjab
ਤਰਨ ਤਾਰਨ, 22 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਪਾਲਤੂ ਜਾਨਵਰਾਂ ਤੇ ਪੰਛੀਆਂ ਦੀਆਂ ਦੁਕਾਨਾਂ ਅਤੇ ਕੁੱਤਿਆਂ ਦੀ ਬਰੀਡਿੰਗ ਅਤੇ ਮਾਰਕੀਟਿੰਗ ਕਰਨ ਵਾਲਿਆਂ ਦੀ ਰਜਿਸਟਰੇਸ਼ਨ ਪਸ਼ੂ ਭਲਾਈ ਬੋਰਡ ਪੰਜਾਬ ਨਾਲ ਹੋਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ  ਵੱਲੋਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਰਾਜ ਵਿੱਚ ਪਸ਼ੂ ਭਲਾਈ ਬੋਰਡ ਦਾ ਗਠਨ ਹੋ ਚੁੱਕਿਆ ਹੈ ਅਤੇ ਰਾਜ ਵਿੱਚ ਡੋਗ ਬਰੀਡਿੰਗ ਐਂਡ ਮਾਰਕੀਟਿੰਗ ਰੂਲਜ਼ 2017 ਅਤੇ ਪੈਟ ਸ਼ੋਪਸ ਰੂਲਜ਼ 2018  ਪੂਰੀ ਤਰ੍ਹਾਂ ਲਾਗੂ ਹਨ। ਇਹਨਾਂ ਰੂਲਾਂ ਅਨੁਸਾਰ ਕੁੱਤਿਆਂ ਦੀ ਬਰੀਡਿੰਗ ਅਤੇ ਵਪਾਰ ਕਰਨ ਵਾਲੇ ਡੋਗ ਬਰੀਡਰਜ਼ ਪਸ਼ੂ ਭਲਾਈ ਬੋਰਡ ਨਾਲ ਰਜਿਸਟਰੇਸ਼ਨ ਕਰਵਾਉਣ ਅਤੇ  ਰੂਲਾਂ ਦੀ ਪਾਲਣਾ ਲਈ ਪਾਬੰਦ ਹੋਣਗੇ। ਪਾਲਤੂ ਜਾਨਵਰ, ਪੰਛੀ ਵੇਚਣ ਵਾਲੀਆਂ ਦੁਕਾਨਾਂ, ਅਦਾਰਿਆਂ ਅਤੇ ਆਨਲਾਈਨ ਵਪਾਰੀਆਂ ਨੂੰ ਵੀ ਇਹਨਾਂ ਰੂਲਾਂ ਅਨੁਸਾਰ ਰਜਿਸਟਰੇਸ਼ਨ ਕਰਵਾਉਣੀ ਅਤੇ ਨਿਯਮਾਂ ਅਨੁਸਾਰ ਕਾਰੋਬਾਰ ਕਰਨਾ ਲਾਜ਼ਮੀ ਹੈ। ਡਿਪਟੀ ਕਮਿਸ਼ਨਰ ਤਰਨ ਤਾਰਨ  ਨੇ ਦੱਸਿਆ ਕਿ ਰਜਿਸਟਰੇਸ਼ਨ ਲਈ ਤਹਿਸੀਲ ਪੱਧਰ ਅਤੇ ਜਿਲਾ ਪੱਧਰ ਤੇ ਇੰਸਪੈਕਸ਼ਨ ਕਮੇ...
ਸਿੱਖਿਆ ਕ੍ਰਾਂਤੀ ਮੁਹਿੰਮ ਬਦਲ ਰਹੀ ਹੈ ਸਕੂਲਾਂ ਦੀ ਨੁਹਾਰ, ਮੰਤਰੀ ਡਾ ਬਲਜੀਤ ਕੌਰ

ਸਿੱਖਿਆ ਕ੍ਰਾਂਤੀ ਮੁਹਿੰਮ ਬਦਲ ਰਹੀ ਹੈ ਸਕੂਲਾਂ ਦੀ ਨੁਹਾਰ, ਮੰਤਰੀ ਡਾ ਬਲਜੀਤ ਕੌਰ

National, Politics, Punjab
ਮਲੋਟ 22 ਅਪ੍ਰੈਲ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ—ਵੱਖ ਸਕੂਲਾਂ ਵਿੱਚ ਉਦਘਾਟਨੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸ.ਜਸ਼ਨ ਸਿੰਘ ਬਰਾੜ , ਚੇਅਰਮੈਨ ਮਾਰਕੀਟ ਕਮੇਟੀ ਤੇ ਸ. ਜਗਦੇਵ ਸਿੰਘ ਬਾਮ, ਚੇਅਰਮੈਨ ਸਹਿਕਾਰਤਾ ਬੈਂਕ, ਪੰਜਾਬ ਅਤੇ ਸਿੱਖਿਆ ਕੋਆਰਡੀਨੇਟਰ ਸ੍ਰੀ ਰਮੇਸ਼ ਅਰਨੀਵਾਲਾ ਵੀ ਹਾਜ਼ਰ ਸਨ । ਸ੍ਰੀ ਜਸ਼ਨ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਮਲੋਟ ਵੱਲੋਂ ਸਰਕਾਰੀ ਹਾਈ ਸਕੂਲ ਮੱਲਵਾਲਾ ਕਟੋਰੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਮੱਲਵਾਲਾ ਕਟੋਰੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਘੱਗਾ, ਸਰਕਾਰੀ ਹਾਈ ਸਕੂਲ ਘੱਗਾ, ਸਰਕਾਰੀ ਮਿਡਲ ਸਕੂਲ ਜੰਡਵਾਲਾ ਵਿਖੇ 56 ਲੱਖ 26 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ। ਹਲਕਾ ਮਲੋਟ ਵਿਖੇ ਵੱਖ—ਵੱਖ ਸਕੂਲਾਂ ਅੰਦਰ ਉਦਘਾਟਨ ਸਮਾਰੋਹ ਆਯੋਜਿਤ ਕੀਤੇ ਗਏ। ਇਨ੍ਹਾਂ ਵੱਖ—ਵੱਖ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਅਧੀਨ ਕੀਤੇ ਜਾ ਰਹੇ ਵੱਖ ਵੱਖ ਸਮਾਰੋਹਾਂ ਅੰਦਰ ਪਹੁੰਚੇ ਅਤੇ 56...
ਦਰਜਾ-4 ਕਰਮਚਾਰੀਆਂ ਨੂੰ ਵਿੱਤੀ ਸਾਲ 2025-26 ਲਈ ਕਣਕ ਖਰੀਦਣ ਵਾਸਤੇ 9,700 ਰੁਪਏ ਦਾ ਵਿਆਜ-ਮੁਕਤ ਕਰਜ਼ਾ ਮਿਲੇਗਾ: ਹਰਪਾਲ ਸਿੰਘ ਚੀਮਾ

ਦਰਜਾ-4 ਕਰਮਚਾਰੀਆਂ ਨੂੰ ਵਿੱਤੀ ਸਾਲ 2025-26 ਲਈ ਕਣਕ ਖਰੀਦਣ ਵਾਸਤੇ 9,700 ਰੁਪਏ ਦਾ ਵਿਆਜ-ਮੁਕਤ ਕਰਜ਼ਾ ਮਿਲੇਗਾ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 22 ਅਪ੍ਰੈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਮਾਜ ਦੇ ਹੇਠਲੇ ਵਰਗਾਂ ਨੂੰ ਉੱਚਾ ਚੁੱਕਣ ਲਈ ਵਚਨਬੱਧਤਾ ਤਹਿਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਦਰਜਾ-4 (ਗਰੁੱਪ-ਡੀ) ਦੇ ਕਰਮਚਾਰੀਆਂ ਲਈ ਕਣਕ ਖਰੀਦਣ ਵਾਸਤੇ ਵਿਆਜ ਮੁਕਤ ਕਰਜ਼ਾ ਵਧਾ ਕੇ 9700 ਰੁਪਏ ਕਰ ਦਿੱਤਾ ਗਿਆ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਰਜਾ-4 ਮੁਲਾਜਮਾਂ ਲਈ ਇਸ ਮਹੱਤਵਪੂਰਨ ਵਿੱਤੀ ਸਹਾਇਤਾ ਵਿੱਚ ਲਗਾਤਾਰ ਵਾਧਾ ਕਰਦਿਆਂ ਕਣਕ ਖਰੀਦਣ ਵਾਸਤੇ ਵਿਆਜ ਮੁਕਤ ਕਰਜ਼ਾ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 21.25 ਫੀਸਦੀ ਦਾ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀ ਇਸ ਅਗਾਂਹਵਧੂ ਪਹੁੰਚ ਦੇ ਉਲਟ ਪਿਛਲੀ ਕਾਂਗਰਸ ਸਰਕਾਰ ਵੱਲੋਂ ਇਸ ਵਰਗ ਦੀ ਅਣਦੇਖੀ ਕੀਤੀ ਜਾਂਦੀ ਰਹੀ। ਸਮਾਜ ਦੇ ਕਮਜ਼ੋਰ ਵਰਗਾਂ ਪ੍ਰਤੀ ਉਦਾਸੀਨਤਾ ਲਈ ਪਿਛਲੀ ਕਾਂਗਰਸ ਦੀ ਅਗਵਾਈ...
ਰਾਜ ਦੇ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਜਾ ਰਿਹਾ ਹੈ ਲੈਸ: ਬ੍ਰਮ ਸ਼ੰਕਜ ਜਿੰਪਾ

ਰਾਜ ਦੇ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਜਾ ਰਿਹਾ ਹੈ ਲੈਸ: ਬ੍ਰਮ ਸ਼ੰਕਜ ਜਿੰਪਾ

National, Politics, Punjab
ਹੁਸ਼ਿਆਰਪੁਰ, 22 ਅਪ੍ਰੈਲ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਦੋ ਸਕੂਲਾਂ ਵਿੱਚ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਸਿੱਖਿਆ ਦਾ ਇੱਕ ਨਵਾਂ ਮਾਹੌਲ ਸਿਰਜਿਆ ਹੈ। ਵਿਧਾਇਕ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸਾਧੂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ੍ਹ ਵਿੱਚ ਚਾਰਦੀਵਾਰੀ ਦੇ ਕੰਮ, ਨਵੇਂ ਬਣੇ ਕਲਾਸਰੂਮਾ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਪੂਰੀ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਿੱਖਿਆ ਮਾਡਲ ਦੂਜੇ ਰਾਜਾਂ ਲਈ ਵੀ ਇੱਕ ਮਿਸਾਲ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਬਜਟ ਵਿੱਚ 12 ਫੀਸਦੀ ਵਾਧਾ ਕੀਤਾ ਹੈ, ਜਿਸ ਨਾਲ ਸਕੂਲਾਂ ਦੇ ਸਰਵਪੱਖੀ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪ...