Shadow

Author: admin

ਆਪ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ : ਏਟੀਪੀ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਆਪ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ : ਏਟੀਪੀ ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 21 ਅਪ੍ਰੈਲ, 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਫਗਵਾੜਾ ਨਗਰ ਨਿਗਮ ਦੇ ਸਹਾਇਕ ਟਾਊਨ ਪਲੈਨਰ (ਏਟੀਪੀ) ਰਾਜ ਕੁਮਾਰ ਅਤੇ ਇੱਕ ਪ੍ਰਾਈਵੇਟ ਆਰਕੀਟੈਕਟ ਰਾਜੇਸ਼ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਫਗਵਾੜਾ ਤੋਂ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਫਗਵਾੜਾ ਦੇ ਇੱਕ ਨਿਵਾਸੀ ਤੋਂ ਮਿਲੀ ਸ਼ਿਕਾਇਤ ਦੀ ਪੜਤਾਲ ਦੇ ਆਧਾਰ 'ਤੇ ਕੀਤੀਆਂ ਗਈਆਂ ਹਨ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪ੍ਰਾਈਵੇਟ ਆਰਕੀਟੈਕਟ ਨੇ ਸ਼ੁਰੂ ਵਿੱਚ ਸਬੰਧਤ ਨਗਰ ਯੋਜਨਾਕਾਰ (ਟਾਊਨ ਪਲੈਨਿੰਗ) ਅਧਿਕਾਰੀ ਰਾਹੀਂ ਘਰ ਦੇ ਨਕਸ਼ੇ ਦੀ ਯੋਜਨਾ ਦੀ ਪ੍ਰਵਾਨਗੀ ਦਿਵਾਉਣ ਲਈ 1,50,000 ਰੁਪਏ ਦੀ ਰਿਸ਼ਵਤ ਮੰਗੀ ਸੀ। ਗੱਲਬਾਤ ਤੋਂ ਬਾਅਦ ਰਿਸ਼ਵਤ ਦੀ ਇਹ ਰਕਮ 50,000 ਰੁਪਏ ਵਿੱਚ ਤੈਅ ਹੋ ਗਈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਜਲੰਧਰ ਰੇਂਜ ...
ਯੁੱਧ ਨਸ਼ਿਆਂ ਵਿਰੁੱਧ’ 52ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 72 ਨਸ਼ਾ ਤਸਕਰ ਗ੍ਰਿਫ਼ਤਾਰ; 1.9 ਕਿਲੋ ਹੈਰੋਇਨ, 1 ਕੁਇੰਟਲ ਭੁੱਕੀ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ 52ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 72 ਨਸ਼ਾ ਤਸਕਰ ਗ੍ਰਿਫ਼ਤਾਰ; 1.9 ਕਿਲੋ ਹੈਰੋਇਨ, 1 ਕੁਇੰਟਲ ਭੁੱਕੀ ਬਰਾਮਦ

Crime, National, Politics, Punjab
ਚੰਡੀਗੜ੍ਹ, 21 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 52ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋ ਹੈਰੋਇਨ, 112 ਕਿਲੋ ਭੁੱਕੀ ਅਤੇ 7000 ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ਼ 52 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6920 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵ...
ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ

ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 5ਵੀਂ ਮਾਸਿਕ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ

National, Politics, Punjab
ਚੰਡੀਗੜ੍ਹ, 21 ਅਪ੍ਰੈਲ 2025: ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਅਤੇ ਔਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਐਨ.ਆਰ.ਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਨਿੱਜੀ ਤੌਰ ’ਤੇ ਸੁਣਿਆ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਅਸੀਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇਹ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਪੰਜਾਬ ਦੇਸ਼ ਦਾ ਇੱਕੋ ਇੱਕ ਸੂਬਾ ਹੈ, ਜਿਸਨੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇਸ ਤਰ੍ਹਾਂ ਦਾ ਐਨਆਰਆਈ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿਛਲੀਆਂ ਚਾਰ ਔਨਲਾਈਨ ਐਨਆਰਆਈ ਮਿਲਣੀਆਂ ਵਿੱਚ ਕੁੱਲ 542 ਸ਼ਿਕਾਇਤਾਂ ਪ੍ਰਾਪਤ ਹੋਈਆਂ  ਸਨ, ਜਿਨ੍ਹਾਂ ਚੋਂ 488 ਸ਼ਿਕਾਇਤਾਂ  ਦਾ ਸਫ਼ਲਤਾਪੂਰਵਕ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ 5ਵੀਂ ਮਾਸਿਕ ਔਨਲਾਈਨ ਐਨਆਰਆ...
ਅਣ—ਅਧਿਕਾਰਤਿ ਪੂਸਾ, 44 ਅਤੇ ਹਾਈਬ੍ਰਿਡ ਝੋਨੇ ਦੇ ਬੀਜ ਦੀ ਵਿਕਰੀ ਨਾ ਕੀਤੀ ਜਾਵੇ— ਡਾ. ਦਿਲਬਾਗ ਸਿੰਘ

ਅਣ—ਅਧਿਕਾਰਤਿ ਪੂਸਾ, 44 ਅਤੇ ਹਾਈਬ੍ਰਿਡ ਝੋਨੇ ਦੇ ਬੀਜ ਦੀ ਵਿਕਰੀ ਨਾ ਕੀਤੀ ਜਾਵੇ— ਡਾ. ਦਿਲਬਾਗ ਸਿੰਘ

National, Politics, Punjab
ਮਾਨਸਾ, 20 ਅਪ੍ਰੈਲ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾ. ਦਿਲਬਾਗ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖਲਾਈ) ਪੰਜਾਬ ਦੀ ਅਗਵਾਈ ਵਾਲੀ ਰਾਜ ਪੱਧਰੀ ਟੀਮ ਨੇ ਖੇਤੀਬਾੜੀ ਵਿਭਾਗ ਦੀ ਜਿ਼ਲ੍ਹਾ ਪੱਧਰੀ ਟੀਮ ਨਾਲ ਮਿੱਲ ਕੇ ਅਣ—ਅਧਿਕਾਰਿਤ ਪੂਸਾ 44 ਅਤੇ ਹਾਈਬ੍ਰਿਡ ਝੋਨੇ ਦੀ ਬੀਜ ਦੀ ਵਿਕਰੀ ਨੂੰ ਰੋਕਣ ਲਈ ਜਿ਼ਲ੍ਹੇ ਦੇ ਬੀਜ/ਖਾਦ/ਕੀਟਨਾਸ਼ਕ ਦਵਾਈਆਂ ਵਿਕਰੇਤਾਵਾਂ ਦੀਆਂ ਦੁਕਾਨਾਂ ਅਤੇ ਸੀਡ ਪ੍ਰੋਡਊਸਰ ਕੰਪਨੀਆਂ ਦੀ ਅਚਨਚੇਤ ਚੈਕਿੰਗ ਕੀਤੀ। ਡਾ. ਦਿਲਬਾਗ ਸਿੰਘ ਨੇ ਬੀਜ ਵਿਕਰੇਤਾਵਾਂ ਨੂੰ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ ਕਿਸਮਾਂ ਦੀ ਹੀ ਵਿਕਰੀ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਵੀ ਇਸ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਣ—ਅਧਿਕਾਰਿਤ, ਪੂਸਾ 44 ਅਤੇ ਹਾਈਬ੍ਰਿਡ ਝੋਨੇ ਦੇ ਬੀਜ  ਦੀ ਵਿਕਰੀ ਰੋਕਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ  ਮੁੱਖ ਖੇਤੀਬਾੜੀ ਅਫਸਰ ਮਾਨਸਾ ਨੂੰ ਹਦਾਇਤ ਕੀਤੀ ਕਿ ਇਸ ਅਧੀਨ ਵੱਧ ਤੋਂ ਵੱਧ ਫਰਮਾਂ ਦੀ ਵੀ ਨਿਰੰਤਰ ਚੈਕਿੰਗ ਕੀਤੀ ਜਾਵੇ ਅਤੇ ਅਣ—ਅਧਿਕਾਰਤਿ, ਪੂਸਾ 44 ਅਤੇ ਹਾਈਬ੍ਰਿਡ ਝ...
ਸਾਨੂੰ ਸਭ ਨੂੰ ਬਾਬਾ ਨਾਨਕ ਦੇ ਸਿਧਾਂਤ ਤੇ ਸੋਚ ਅਨੁਸਾਰ ਚੱਲਣ ਦੀ ਲੋੜ-ਅਮਨ ਅਰੋੜਾ

ਸਾਨੂੰ ਸਭ ਨੂੰ ਬਾਬਾ ਨਾਨਕ ਦੇ ਸਿਧਾਂਤ ਤੇ ਸੋਚ ਅਨੁਸਾਰ ਚੱਲਣ ਦੀ ਲੋੜ-ਅਮਨ ਅਰੋੜਾ

National, Politics, Punjab
ਸ਼ੰਭੂ/ਰਾਜਪੁਰਾ, 20 ਅਪ੍ਰੈਲ: ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਰੋਜ਼ਾਨਾ ਸਪੋਕਸਮੈਨ ਅਖ਼ਬਾਰ ਦੇ ਬਾਨੀ ਅਤੇ ਉੱਚਾ ਦਰ ਬਾਬੇ ਨਾਨਕ ਸੰਸਥਾ ਦੇ ਸੰਸਥਾਪਕ ਸਵਰਗੀ ਜੋਗਿੰਦਰ ਸਿੰਘ ਖ਼ੁਦ ਇੱਕ ਵਿਅਕਤੀ ਨਹੀ ਬਲਕਿ ਇੱਕ ਸੰਸਥਾ ਸਨ। ਅੱਜ ਪਿੰਡ ਬਪਰੌਰ ਵਿਖੇ ਉੱਚਾ ਦਰ ਬਾਬੇ ਨਾਨਕ ਦਾ ਵਿਖੇ ਜੋਗਿੰਦਰ ਸਿੰਘ ਦੀ ਯਾਦ ਵਿੱਚ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਜੋਗਿੰਦਰ ਸਿੰਘ ਨੇ ਆਪਣੇ ਜੀਉਂਦੇ ਜੀਅ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਫਿਲਾਸਫ਼ੀ ਨੂੰ ਪ੍ਰਚਾਰਨ ਲਈ ਬਹੁਤ ਅਹਿਮ ਯੋਗਦਾਨ ਪਾਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੀਮਤ ਸਾਧਨ ਹੁੰਦੇ ਹੋਏ ਵੀ ਉਨ੍ਹਾਂ ਨੇ ਦ੍ਰਿੜ ਇਰਾਦੇ ਨਾਲ ਇੱਕ ਅਜਿਹੀ ਸੰਸਥਾ ਸਥਾਪਤ ਕੀਤੀ ਜੋ ਰਹਿੰਦੀ ਦੁਨੀਆਂ ਤੱਕ ਬਾਬਾ ਨਾਨਕ ਦੇ ਕਿਰਤ ਕਰੋ ਵੰਡ ਛਕੋ ਅਤੇ ਨਾਮ ਜਪੋ ਦੇ ਸਿਧਾਂਤ ਨੂੰ ਅੱਗੇ ਵਧਾਉਂਦੀ ਰਹੇਗੀ। ਅਮਨ ਅਰੋੜਾ ਨੇ ਕਿਹਾ ਕਿ ਸਾਨੂੰ ਸਭ ਨੂੰ ਬਾਬਾ ਨਾਨਕ ਜੀ ਦੇ ਸਿਧਾਂਤ ਤੇ ਸੋਚ ਅਨੁਸਾਰ ਚੱਲਣ ਦੀ ਲੋੜ ਹੈ ਅਤੇ ਇਹ ਸਕੂਨ ਦੀ ਗੱਲ ਹੈ ਕਿ ਮਨੁੱਖਤਾ ਤੇ ਇਨ...
ਪਹਿਲੀਆਂ ਸਰਕਾਰਾਂ ਵਾਂਗ ਪੈਸੇ ਵੱਟੇ ਅਹੁਦੇ ਨਹੀਂ, ਆਮ ਆਦਮੀ ਪਾਰਟੀ ਮਿਹਨਤੀ ਤੇ ਅਣਥੱਕ ਆਮ ਘਰਾਂ ਦੇ ਵਰਕਰਾਂ ਨੂੰ ਦੇ ਰਹੀ ਅਹੁਦੇ- ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਪਹਿਲੀਆਂ ਸਰਕਾਰਾਂ ਵਾਂਗ ਪੈਸੇ ਵੱਟੇ ਅਹੁਦੇ ਨਹੀਂ, ਆਮ ਆਦਮੀ ਪਾਰਟੀ ਮਿਹਨਤੀ ਤੇ ਅਣਥੱਕ ਆਮ ਘਰਾਂ ਦੇ ਵਰਕਰਾਂ ਨੂੰ ਦੇ ਰਹੀ ਅਹੁਦੇ- ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

Crime, Politics, Punjab
ਬਾਘਾਪੁਰਾਣਾ 20 ਅਪ੍ਰੈਲ (000) - ਸੂਬੇ ਦੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਸੱਚਾ ਪਿਆਰ ਅਤੇ ਵਿਸ਼ਵਾਸ਼ ਕਰਕੇ ਪਾਰਟੀ ਅੱਜ ਸੱਤਾ ਵਿੱਚ ਹੈ ਅਤੇ ਬਹੁਤ ਹੀ ਇਮਾਨਦਾਰ ਅਤੇ ਸੂਝਵਾਨ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਜੀ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਆਮ ਲੋਕਾਂ ਦੀ ਸੇਵਾ ਨਿਭਾਅ ਰਹੀ ਹੈ। ਸੱਤਾ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਲੋਕ ਹਿੱਤ ਵਿੱਚ ਅਣਗਿਣਤ ਫੈਸਲੇ ਲੈ ਕੇ ਪੰਜਾਬ ਸਰਕਾਰ ਨੇ ਕੰਮ ਕੀਤੇ ਹਨ ਅਤੇ ਅੱਗੇ ਵੀ ਜਾਰੀ ਹਨ ਜਿਸਦੀ ਬਦੌਲਤ ਅੱਜ ਤੱਕ ਪੰਜਾਬ ਸਰਕਾਰ ਨੇ 56000 ਤੋਂ ਵਧੇਰੇ ਸਰਕਾਰੀ ਨੌਕਰੀਆਂ ਦੀ ਵੰਡ ਨਿਰੋਲ ਮੈਰਿਟ ਦੇ ਆਧਾਰ ਉੱਤੇ ਕਰ ਦਿੱਤੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬਾਘਾਪੁਰਾਣਾ  ਵਿਖੇ ਨਵੇਂ ਨਿਯੁਕਤ ਕੀਤੇ ਗਏ ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰ ਮਨਦੀਪ ਸਿੰਘ ਮਾਨ ਦੇ ਅਹੁਦਾ ਸੰਭਾਲਣ ਮੌਕੇ ਰੱਖੇ ਸਮਾਗਮ ਨੂੰ ਸੰਬੋਧਨ ਕਰਨ ਮੌਕੇ ਕੀਤਾ। ਅੱਜ ਮਨਦੀਪ ਸਿੰਘ...
ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਨੰਗਲ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਦਾ ਨਿਵੇਕਲਾਂ ਉਪਰਾਲਾ

ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਨੰਗਲ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਦਾ ਨਿਵੇਕਲਾਂ ਉਪਰਾਲਾ

National, Politics, Punjab
ਨੰਗਲ, 20 ਅਪ੍ਰੈਲ: ਸਭ ਦਾ ਸਾਂਝਾ ਲੋਕ ਮਿਲਣੀ ਪੋ੍ਰਗਰਾਮ “ ਸਾਡਾ ਐਮ ਐਲ ਏ ਸਾਡੇ ਵਿੱਚ” ਨਿਰੰਤਰ ਜਾਰੀ ਹੈ। ਤਿੰਨ ਸਾਲ ਪਹਿਲਾਂ ਅਸੀਂ ਇਸ ਨਿਵੇਕਲੇ ਉਪਰਾਲੇ ਦੀ ਸੁਰੂਆਤ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਕੀਤੀ ਸੀ ਜਿਸ ਨਾਲ ਪਿੰਡਾਂ ਦੀਆਂ ਸਾਂਝੀਆਂ ਸੱਥਾਂ ਵਿੱਚ ਬੈਠ ਕੇ ਲੋਕਾਂ ਦੇ ਮਸਲੇ ਬਰੂਹਾ ਤੇ ਹੱਲ ਕਰਨੇ ਸੁਰੂ ਕੀਤੇ ਸਨ ਇਸ ਨਾਲ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਹੱਲ ਕਰਵਾਉਣ ਲਈ ਦਫਤਰਾਂ ਦੇ ਚੱਕਰਾਂ ਦੀ ਬੇਲੋੜੀ ਖੱਜਲ ਖੁਆਰੀ ਤੋਂ ਛੁੱਟਕਾਰਾ ਮਿਲਿਆਂ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਵਿਖੇ ਆਪਣੇ ਵਿਸੇਸ਼ ਪ੍ਰੋਗਰਾਮ ਸਾਡਾ ਐਮ ਐਲ ਏ ਸਾਡੇ ਵਿੱਚ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਰੱਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਜੁੜੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਹਨਾ ਨੇ ਦੱਸਿਆ ਕਿ ਆਪਣੇ ਇਲਾਕੇ ਦੇ ਸ਼ਹਿਰਾਂ ਤੇ ਪਿੰਡਾ ਵਿੱਚ ਲਗਾਤਾਰ ਇਹ ਪ੍ਰੋਗਰਾਮ ਚੱਲ ਰਹੇ ਹਨ।ਜਿਥੇ ਆਮ ਲੋਕ ਪਹੁੰਚ ਕੇ ਸਾਨੂੰ ਆਪਣੇ ਕੀਮਤੀ ਸੂਝਾਅ ਵੀ ਦੇ ਰਹੇ ਹਨ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ...
ਕ੍ਰਾਈਮ ਬ੍ਰਾਂਚ ਦੀ ਵੱਡੀ ਕਾਮਯਾਬੀ, 5 ਕਰੋੜ ਦੀ ਫਿਰੌਤੀ ਮਾਮਲੇ ‘ਚ  ਦੋ ਗ੍ਰਿਫਤਾਰੀ- ਗਗਨ ਅਜੀਤ ਸਿੰਘ

ਕ੍ਰਾਈਮ ਬ੍ਰਾਂਚ ਦੀ ਵੱਡੀ ਕਾਮਯਾਬੀ, 5 ਕਰੋੜ ਦੀ ਫਿਰੌਤੀ ਮਾਮਲੇ ‘ਚ ਦੋ ਗ੍ਰਿਫਤਾਰੀ- ਗਗਨ ਅਜੀਤ ਸਿੰਘ

National
ਮਾਲੇਰਕੋਟਲਾ 20 ਅਪ੍ਰੈਲ : ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 19 ਅਪ੍ਰੈਲ 2025 ਨੂੰ ਕਪਤਾਨ ਪੁਲਿਸ ਇੰਨਵੈਸਟੀਗੇਸਨ ਸਤਪਾਲ ਸ਼ਰਮਾ ਅਤੇ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਮਾਲੇਰਕੋਟਲਾ ਕੁਲਦੀਪ ਸਿੰਘ ਨਿਗਰਾਨੀ ਹੇਠ ਇੰਸਪੈਕਟਰ ਮਨਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ-1 ਮਾਲੇਰਕੋਟਲਾ ਦੀ ਟੀਮ ਨੂੰ ਵੱਡੀ ਸਫਲਤਾ ਹਾਸਲ ਹੋਈ । ਉਨ੍ਹਾਂ ਦੱਸਿਆ ਕਿ ਉਕਤ ਟੀਮ ਵਲੋਂ 12 ਅਪ੍ਰੈਲ 2025 ਨੂੰ ਨਾਮਾਲੂਮ ਵਿਅਕਤੀਆਂ ਵੱਲੋਂ ਬਲਤੇਜ ਸਿੰਘ ਪੁੱਤਰ ਭਰਪੂਰ ਸਿੰਘ ਵਾਸੀ ਮਾਡਲ ਟਾਊਨ ਨੇੜੇ ਲੁਧਿਆਣਾ ਬਾਈਪਾਸ ਮਾਲੇਰਕੋਟਲਾ ਥਾਣਾ ਸਿਟੀ-1 ਮਾਲੇਰਕੋਟਲਾ ਨੂੰ +1(905)5147567 ਤੋਂ ਵਟਸਐਪ ਰਾਹੀਂ ਮੁੱਦਈ ਬਲਤੇਜ ਸਿੰਘ ਦੇ ਮੋਬਾਈਲ ਨੰਬਰ 87288-07000 ਪਰ ਕਾਲ ਕਰਕੇ ਕਰੀਬ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ, ਜਿਸ ਸਬੰਧੀ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਮੁਕੱਦਮਾ ਨੰਬਰ 67 ਮਿਤੀ 12.04.25 ਅ/ਧ 308(2),351(4),62 BNS ਥਾਣਾ ਸਿਟੀ-1 ਮਾਲੇਰਕੋਟਲਾ ਦਰਜ ਰਜਿਸਟਰ ਕੀਤਾ ਗਿਆ ਸੀ, ਦੌਰਾਨੇ ਤਫ਼ਤੀਸ਼ ਥਾਣਾ ਸਿਟੀ...
ਕਿਸਾਨ ਵੀਰ ਕਣਕ ਦੀ ਵਾਢੀ ਮੁਕੰਮਲ ਹੋਣ ਤੱਕ ਤੂੜੀ ਬਣਾਉਣ ਤੋਂ ਗੁਰੇਜ ਕਰਨ – ਮੁੱਖ ਖੇਤੀਬਾੜੀ ਅਫਸਰ

ਕਿਸਾਨ ਵੀਰ ਕਣਕ ਦੀ ਵਾਢੀ ਮੁਕੰਮਲ ਹੋਣ ਤੱਕ ਤੂੜੀ ਬਣਾਉਣ ਤੋਂ ਗੁਰੇਜ ਕਰਨ – ਮੁੱਖ ਖੇਤੀਬਾੜੀ ਅਫਸਰ

Punjab
ਫਰੀਦਕੋਟ, 20 ਅਪ੍ਰੈਲ  (    ) ਮੁੱਖ ਖੇਤੀਬਾੜੀ ਅਫਸਰ ਡਾ ਕੁਲਵੰਤ ਸਿੰਘ ਵੱਲੋਂ ਦੱਸਿਆ ਗਿਆ ਕਿ ਹਾੜੀ ਦੀ ਮੁੱਖ ਫਸਲ ਕਣਕ ਦੀ ਵਾਢੀ ਦਾ ਕੰਮ ਬੜੀ ਜੋਰਾ ਨਾਲ ਚੱਲ ਰਿਹਾ ਹੈ। ਇਸ ਦੌਰਾਨ ਪਿਛਲੇ ਕੁਝ ਦਿਨਾਂ ਦੌਰਾਨ ਵੱਖ-ਵੱਖ ਕਾਰਨਾਂ ਕਰਕੇ ਅੱਗ ਲੱਗਣ ਦੀਆਂ ਘਟਨਾਵਾਂ ਦੇਖਣ ਨੂੰ ਮਿਲ ਰਹੀਆਂ ਹਨ। ਜਿਸ ਕਾਰਨ ਕਿਸਾਨ ਵੀਰਾਂ ਦਾ ਮਾਲੀ ਨੁਕਸਾਨ ਹੋਣ ਦੇ ਨਾਲ-ਨਾਲ ਮਨੁੱਖੀ ਜਾਂ ਹੋਰ ਕੁਦਰਤੀ ਨੁਕਸਾਨ ਹੋਣ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ।  ਉਹਨਾਂ ਵੱਲੋਂ ਕਿਸਾਨ ਵੀਰਾਂ ਨੂੰ ਪੁਰਜੋਰ ਅਪੀਲ ਕੀਤੀ ਗਈ ਹੈ ਕਿ ਜਿਨ੍ਹਾਂ ਚਿਰ ਕਣਕ ਦੀ ਵਾਢੀ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਨਹੀਂ ਹੋ ਜਾਂਦਾ ਉਹਨਾਂ ਚਿਰ ਕਣਕ ਦੀ ਤੂੜੀ ਬਣਾਉਣ ਤੋਂ ਗੁਰੇਜ ਕੀਤਾ ਜਾਵੇ, ਕਿਉਂਕਿ ਕਣਕ ਵੱਢਣ ਤੋਂ ਤੁਰੰਤ ਬਾਅਦ ਤੂੜੀ ਬਣਾਉਣ ਸਮੇਂ ਨਾੜ ਸਿੱਲਾ ਹੋਣ ਕਾਰਨ ਤੂੜੀ ਬਣਾਉਣ ਵਾਲੀ ਮਸ਼ੀਨ ਵਿੱਚੋਂ ਚਿੰਗਿਆੜੀ ਨਿਕਲਣ ਦਾ ਖਦਸ਼ਾ ਰਹਿੰਦਾ ਹੈ, ਜੋ ਕਿ ਨਾਲ ਦੇ ਖੇਤਾਂ ਵਿੱਚ ਖੜੀ ਕਣਕ ਦੇ ਅੱਗ ਲੱਗਣ ਦਾ ਕਾਰਨ ਬਣ ਸਕਦੀ ਹੈ। ਉਨ੍ਹਾਂ  ਕਿਸਾਨ ਵੀਰਾਂ ਨੂੰ ਬੇਨਤੀ ਕੀਤੀ  ਕਿ ਉਹ ਆਪਣੀ ਕਣਕ ਦਾ ਨਾੜ ਸੁੱਕਣ ਉਪਰੰਤ ਅਤੇ ਨਾਲ ਦੇ ਖੇਤਾਂ...
ਫਰੀਦਕੋਟ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 300 ਅਤੇ ਰਾਜ ਵਿੱਚ  ਪੰਜ ਹਜ਼ਾਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਜਾਵੇਗਾ-ਡਾ. ਬਲਬੀਰ ਸਿੰਘ

ਫਰੀਦਕੋਟ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 300 ਅਤੇ ਰਾਜ ਵਿੱਚ ਪੰਜ ਹਜ਼ਾਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਜਾਵੇਗਾ-ਡਾ. ਬਲਬੀਰ ਸਿੰਘ

National, Politics, Punjab
ਫਰੀਦਕੋਟ, 20 ਅਪ੍ਰੈਲ:   ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ “ਮੁਹਿੰਮ ਤਹਿਤ ਪੂਰੇ ਰਾਜ ਵਿੱਚ ਜਿੱਥੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਵੱਡੇ ਪੱਧਰ ਤੇ ਨਸ਼ਿਆਂ ਦੀ ਬਰਾਮਦਗੀ ਕੀਤੀ ਗਈ ਹੈ ਉਥੇ ਹੀ ਰਾਜ ਸਰਕਾਰ ਵੱਲੋਂ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਨਸ਼ਾ ਛਡਾਊ ਕੇਂਦਰਾਂ ਵਿੱਚ ਵੱਡੇ ਪੱਧਰ ਤੇ ਪ੍ਰਬੰਧ ਕੀਤੇ ਗਏ ਹਨ ।ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਡੀ.ਸੀ ਦਫਤਰ ਫਰੀਦਕੋਟ ਵਿਖੇ ਜਿਲ੍ਹਾ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ  ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ, ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ,ਡਾ. ਪ੍ਰਗਿਆ ਜੈਨ ਐਸ ਐਸ ਪੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।           ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਜਿੱਥੇ ਪੂਰੇ ਸੂਬੇ ਵਿੱਚ ਨਸ਼ਾ ਛੁਡ...