ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬੋਰਵੈਲਾਂ ਤੇ ਟਿਊਬਵੈਲਾਂ ਦੀ ਖੁਦਾਈ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ
ਫ਼ਤਹਿਗੜ੍ਹ ਸਾਹਿਬ, 20 ਅਪ੍ਰੈਲ:
ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ, ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਪੈਂਦੇ ਬੋਰਵੈਲਾਂ, ਟਿਊਬਵੈਲਾਂ ਦੀ ਉਸਾਰੀ, ਮੁਰੰਮਤ ਕਰਨ ਸਮੇਂ ਜ਼ਿਲ੍ਹਾ ਕੁਲੈਕਟਰ, ਜ਼ਿਲ੍ਹਾ ਮੈਜਿਸਟਰੇਟ, ਸਰਪੰਚ, ਗ੍ਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕੀਤਾ ਜਾਵੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਡਰਿੱਲਿੰਗ ਏਜੰਸੀਆਂ ਦਾ ਰਜਿਸਟਰ ਹੋਣਾ ਜ਼ਰੂਰੀ ਹੈ ਅਤੇ ਉਸਾਰੀ ਵਾਲੀ ਥਾਂ 'ਤੇ ਡਰਿੱਲਿੰਗ ਏਜੰਸੀ ਅਤੇ ਪੁੱਟੇ ਜਾਣ ਵਾਲੇ ਖੂਹ ਦੇ ਮਾਲਕ ਦਾ ਪੂਰੇ ਪਤੇ ਦਾ ਸਾਈਨ ਬੋਰਡ ਲਗਾਇਆ ਜਾਵੇ। ਬੋਰਵੈਲ ਦੇ ਆਲੇ-ਦੁਆਲੇ ਕੰਡਿਆਲੀ ਤਾਰ ਲਗਾਈ ਜਾਵੇ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨਟ-ਬੋਲਟ ਬੰਦ ਕਰ ਕੇ ਕਵਰ ਕਰ ਕੇ ਰੱਖਿਆ ਜਾਵੇ।
ਹੁਕਮਾਂ ਮੁਤਾਬਕ ਖੂਹ/ਬੋਰਵੈਲ ਦੇ ਆਲੇ-ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫ਼ਾਰਮ, ਜੋ ਜ਼ਮੀਨੀ ਸਤਾ ਤੋਂ 0.50/0.50 x 0.60 ਮੀਟਰ (0.30 ...








