ਪੰਜਾਬ ਸਰਕਾਰ ਸਿੱਖਿਆ ਦੇ ਢਾਂਚੇ ਨੂੰ ਮੁੜ ਤੋਂ ਲੀਹਾਂ ਤੇ ਲਿਆਉਣ ਲਈ ਵਚਨਬੱਧ – ਵਿਧਾਇਕ ਘੁੰਮਣ
ਦਸੂਹਾ/ਹੁਸ਼ਿਆਰਪੁਰ, 19 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਮੁੱਖ ਮੰਤਵ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਕੂਲਾਂ ਨੂੰ ਹਰ ਪੱਖੋਂ ਉਚ ਪੱਧਰੀ ਸੁਵਿਧਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਕੇ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਨੇ ਵਿਧਾਨ ਸਭਾ ਹਲਕਾ ਦਸੂਹਾ ਦੇ 5 ਸਰਕਾਰੀ ਸਕੂਲਾਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਨ੍ਹਾਂ ਸਕੂਲਾਂ ਵਿਚ ਚਾਰਦੀਵਾਰੀ, ਮੁਰੰਮਤ ਅਤੇ ਹੋਰ ਵਿਕਾਸ ਕਾਰਜ ਕਰਵਾਏ ਗਏ ਸਨ।
ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਬਦਤਰ ਹਾਲ ਵਿੱਚ ਪਹੁੰਚੇ ਸਰਕਾਰੀ ਸਕੂਲਾਂ ਤੇ ਸਿਹਤ ਸੰਸਥਾਵਾਂ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਰਿਕਾਰਡ ਵਿਕਾਸ ਕਰਵਾਇਆ, ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰੇਕ ਖੇਤਰ ਵਿੱਚ ਉੱਚੀਆਂ ਮੱਲ੍ਹਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ...








