ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦ
ਸੰਗਰੂਰ, 17 ਅਪ੍ਰੈਲ:
ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ , ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ।
ਲਗਭਗ ਦੋ ਘੰਟੇ ਚੱਲੀ ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸ਼ਾਸਨ ਨੂੰ ਸਪੱਸ਼ਟ ਆਦੇਸ਼ ਦਿੱਤੇ ਕਿ ਪਿਛਲੇ ਸਮਿਆਂ ਦੌਰਾਨ ਨਸ਼ਿਆਂ ਦੇ ਧੰਦੇ ਨਾਲ ਜੁੜੇ ਰਹੇ ਵਿਅਕਤੀਆਂ ਦੇ ਮੌਜੂਦਾ ਕਾਰੋਬਾਰਾਂ ਦੀ ਪੜਤਾਲ ਕੀਤੀ ਜਾਵੇ ਅਤੇ ਜੇਕਰ ਹਾਲੇ ਵੀ ਅਜਿਹੇ ਲੋਕ ਕਿਸੇ ਨਾ ਕਿਸੇ ਰੂਪ ਵਿੱਚ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਹੋਏ ਪਾਏ ਜਾਂਦੇ ਹਨ ਤਾਂ ਉਹਨਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਕੈਬਨਿਟ ਮੰਤਰੀ ਨੇ ਡਰੱਗ ਕੰਟਰੋਲਰ ਨੂੰ ਆਦੇਸ਼ ਦਿੱਤੇ ਕਿ ਜੇਕਰ ਕੋਈ ਵੀ ਵਿਅਕਤੀ ਸਰਕਾਰ ਵੱਲੋਂ ਜਾਰੀ ਦਿ...








