ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਦਫ਼ਤਰ ‘ਚ ਰਾਖਵਾਂਕਰਨ ਲਾਗੂ ਕਰਕੇ ਇਤਿਹਾਸ ਰਚਿਆ – ਕੈਬਨਿਟ ਮੰਤਰੀ ਮੁੰਡੀਆਂ
ਲੁਧਿਆਣਾ, 17 ਅਪ੍ਰੈਲ (000) - 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਦਫ਼ਤਰ ਵਿੱਚ ਰਾਖਵਾਂਕਰਨ ਲਾਗੂ ਕਰਕੇ ਇਤਿਹਾਸ ਰਚਿਆ ਗਿਆ ਹੈ।
ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਆਪਣੇ ਦਫ਼ਤਰ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਡਾ. ਬੀ.ਆਰ. ਅੰਬੇਦਕਰ ਜੀ ਦੇ ਸੁਪਨਿਆਂ ਨੂੰ ਪੂਰਾ ਕਰਦਿਆਂ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਸੰਜੀਦਾ ਕਦਮ ਉਠਾਏ ਗਏ ਹਨ।
ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ 2022 ਵਿੱਚ 'ਆਪ' ਸਰਕਾਰ ਬਣਨ ਤੋਂ ਬਾਅਦ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੀ ਫੋਟੋ ਲਗਾਉਣੀ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੀ ਸੋਚ 'ਤੇ ਪਹ...








