ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਨੇ 32.33 ਲੱਖ ਰੁਪਏ ਦੇ ਸਕੂਲੀ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਧਰਮਕੋਟ 16 ਅਪ੍ਰੈਲ
ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਨਿੱਤ ਦਿਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ। ਹਲਕਾ ਧਰਮਕੋਟ ਅਧੀਨ ਪੈਂਦੇ ਸਰਕਾਰੀ ਹਾਈ ਸਕੂਲ ਲੋਹਗੜ੍ਹ ਵਿੱਚ 7.51 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਕਿਸ਼ਨਪੁਰਾ ਕਲਾਂ ਵਿੱਚ 8.69 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਫਤਹਿਪੁਰ ਕੰਨੀਆਂ ਵਿੱਚ 16.13 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅੱਜ ਧਰਮਕੋਟ ਦੇ ਹਲਕਾ ਵਿਧਾਇਕ ਸ੍ਰ. ਦਵਿੰਦਰਜੀਤ ਸਿੰਘ ਵੱਲੋਂ ਕੀਤਾ ਗਿਆ। ਅੱਜ ਦੇ ਵਿਕਾਸ ਕਾਰਜਾਂ ਦੀ ਕੁੱਲ ਰਾਸ਼ੀ 32.33 ਲੱਖ ਰੁਪਏ ਬਣਦੀ ਹੈ।
ਇਹਨਾਂ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਉਹ ਹਰੇਕ ਅਜਿਹੇ ਖੇਤਰ ਵਿੱਚ ਮਿਸਾਲੀ ਕੰਮ ਰਹੀ ਹੈ ਜਿਸ ਨਾਲ ਆਮ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਹੋ ਸਕੇ। ਉਹਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਲਈ ਪੰਜਾਬ ਸਰਕਾਰ ਦ੍ਰਿੜ ਵਚਨਬੱਧ ਹੈ।
ਉਹਨਾਂ ਦੱਸਿਆ ਕਿ ਪਹਿਲੀਆਂ ਸਰਕਾਰਾਂ ਵੱਲੋਂ ਸਕੂਲਾਂ ਨੂੰ ਆਧੁਨਿਕ ਦਿਸ਼ਾ ਵੱਲ ਤਾਂ ਕੀ ਲਿਜਾਣਾ ਸੀ ਸਗੋਂ ਸਕੂਲ ਦੀਆਂ ਚ...








