Shadow

Author: admin

ਐਸ.ਡੀ.ਐਮ. ਅਮਰਗੜ੍ਹ ਨੇ ਦਾਣਾ ਮੰਡੀ ਤੋਲੇਵਾਲ ਵਿਖੇ ਖਰੀਦ ਪ੍ਰਬੰਧਾ ਦਾ ਲਿਆ ਜਾਇਜਾ

ਐਸ.ਡੀ.ਐਮ. ਅਮਰਗੜ੍ਹ ਨੇ ਦਾਣਾ ਮੰਡੀ ਤੋਲੇਵਾਲ ਵਿਖੇ ਖਰੀਦ ਪ੍ਰਬੰਧਾ ਦਾ ਲਿਆ ਜਾਇਜਾ

National, Politics, Punjab
ਅਮਰਗੜ੍ਹ/ਮਾਲੇਰਕੋਟਲਾ 15 ਅਪ੍ਰੈਲ :                 ਸਹਾਇਕ ਕਮਿਸ਼ਨਰ(ਈ) ਕਮ ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼ ਗਰਗ ਵੱਲੋਂ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਅਨਾਜ ਮੰਡੀ ਤੋਲੇਵਾਲ ਵਿਖੇ ਕੀਤੇ ਗਏ ਖਰੀਦ ਪ੍ਰਬੰਧਾ ਦਾ ਜਾਇਜਾ ਲਿਆ । ਉਨ੍ਹਾਂ ਜ਼ਿਲ੍ਹਾ ਪ੍ਰਸਾਸ਼ਨ ਦੀ ਵਚਨਬੱਧਤਾ ਨੂੰ ਦੁਹਰਾਉਦਿਆ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕਣਕ ਦੀ ਖ਼ਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਪਹਿਲਾਂ ਹੀ ਪੁਖੱਤਾ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ ।                         ਤੋਲੇਵਾਲ ਮੰਡੀ ਵਿਖੇ ਉਨ੍ਹਾਂ ਗੱਲਬਾਤ ਕਰਦਿਆ ਕਿਹਾ ਕਿ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਵਲੋਂ ਜ਼ਿਲ੍ਹੇ ਵਿੱਚ ਕਾਰਜਸ਼ੀਲ ਵੱਖ ਵੱਖ ਖਰੀਦ ਏਜੰਸੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆ ਜਾ ਚੁੱਕੀਆਂ ਹਨ ਕਿ ਅਨਾਜ ਦੀ ਖਰੀਦ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਨ...
ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ 2 ਕਰੋੜ 10 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ 2 ਕਰੋੜ 10 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

National, Politics, Punjab
ਜਲਾਲਾਬਾਦ 16 ਅਪ੍ਰੈਲ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੇ ਗਏ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਦੋ ਕਰੋੜ 9 ਲੱਖ 81 ਹਜਾਰ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨਾਂ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚੱਕ ਵੈਰੋਕੇ ਵਿਖੇ ਇੱਕ ਕਰੋੜ 25 ਲੱਖ 49 ਹਜਾਰ ਰੁਪਏ ਦੇ ਪ੍ਰੋਜੈਕਟ ਲੋਕ ਸਮਰਪਿਤ ਕੀਤੇ। ਇਸੇ ਤਰ੍ਹਾਂ ਪਿੰਡ ਕਾਠਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 53 ਲੱਖ 66 ਹਜਾਰ ਰੁਪਏ ਅਤੇ ਸਰਕਾਰੀ ਹਾਈ ਸਕੂਲ ਵਿੱਚ 30 ਲੱਖ 66 ਹਜਾਰ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਰਾਜ ਦੇ 17 ਹਜਾਰ ਸਕੂਲਾਂ ਵਿੱਚ ਵ...
ਵਿਧਾਇਕ ਉੱਗੋਕੇ ਨੇ 1.28 ਕਰੋੜ ਦੀ ਲਾਗਤ ਵਾਲੇ ਮੰਡੀ ਦੇ ਫੜ੍ਹ ਦੇ ਕੰਮ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਉੱਗੋਕੇ ਨੇ 1.28 ਕਰੋੜ ਦੀ ਲਾਗਤ ਵਾਲੇ ਮੰਡੀ ਦੇ ਫੜ੍ਹ ਦੇ ਕੰਮ ਦਾ ਰੱਖਿਆ ਨੀਂਹ ਪੱਥਰ

National, Politics, Punjab
ਸ਼ਹਿਣਾ, 15 ਅਪ੍ਰੈਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰੋੜਾਂ ਦੇ ਫੰਡਾਂ ਨਾਲ ਪਿੰਡ - ਪਿੰਡ ਵਿਕਾਸ ਕਾਰਜ ਵੱਡੇ ਪੱਧਰ 'ਤੇ ਕਰਾਏ ਜਾ ਰਹੇ ਹਨ। ਇਹ ਪ੍ਰਗਟਾਵਾ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਸਹਿਣਾ ਵਿੱਚ 1 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਕਿਸਾਨਾਂ ਲਈ ਅਨਾਜ ਮੰਡੀ ਦਾ ਫੜ ਉੱਚਾ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਪਹਿਲੇ ਤਿੰਨ ਸਾਲਾਂ ਵਿਚ ਹੀ ਪਿੰਡ- ਪਿੰਡ, ਸ਼ਹਿਰ -ਸ਼ਹਿਰ ਵਿਕਾਸ ਕਾਰਜ ਵਿਆਪਕ ਪੱਧਰ 'ਤੇ ਕਰਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਭਦੌੜ ਵਿਚ ਕਰੋੜਾਂ ਦੇ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਰਹਿੰਦੇ ਕੰਮ ਆਉਣ ਵਾਲੇ ਸਮੇਂ ਵਿਚ ਨੇਪਰੇ ਚਾੜ੍ਹ ਦਿੱਤੇ ਜਾਣਗੇ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਭਦੌੜ ਅੰਮ੍ਰਿਤ ਸਿੰਘ ਢਿੱਲਵਾਂ, ਸਮੂਹ ਗ੍ਰਾਮ ਪੰਚਾਇਤ, ਮਾਰਕੀਟ ਕਮੇਟੀ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਨੇ ਵਿਸਾਖੀ ਮੌਕੇ ਨੰਗਲ ਘਾਟ ਤੇ ਬੇੜਾ ਛੱਡਿਆ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਨੇ ਵਿਸਾਖੀ ਮੌਕੇ ਨੰਗਲ ਘਾਟ ਤੇ ਬੇੜਾ ਛੱਡਿਆ

National, Politics, Punjab
ਨੰਗਲ 15 ਅਪ੍ਰੈਲ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਬੀਤੀ ਕੱਲ ਵਿਸਾਖੀ ਮੇਲੇ ਮੌਕੇ ਨੰਗਲ ਸਤਲੁਜ ਘਾਟ ਪਹੁੰਚ ਕੇ ਬੇੜਾ ਛੱਡਿਆ ਅਤੇ ਸਮੁੱਚੀ ਲੋਕਾਈ ਦੀ ਖੁਸ਼ਹਾਲੀ ਅਤੇ ਅਮਨ ਸ਼ਾਤੀ ਦੀ ਕਾਮਨਾ ਕੀਤੀ।    ਬੀਤੀ ਕੱਲ ਨੰਗਲ ਪਹੁੰਚਣ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਆਗੂਆਂ ਅਤੇ ਪਤਵੰਤਿਆਂ ਨੇ ਸਵਾਗਤ ਕੀਤਾ, ਉਹ ਨੰਗਲ ਵਿਚ ਵਿਸਾਖੀ ਮੌਕੇ ਲੱਗਣ ਵਾਲੇ ਮੇਲੇ ਵਿਚ ਵਿਸੇਸ਼ ਤੌਰ ਤੇ ਸ਼ਿਰਕਤ ਕਰਨ ਪਹੁੰਚੇ ਸਨ। ਇਸ ਉਪਰੰਤ ਉਨ੍ਹਾਂ ਨੇ ਨੰਗਲ ਦੇ ਘਾਟ ਉਤੇ ਪਹੁੰਚ ਕੇ ਇਲਾਕੇ ਦੀ ਖੁਸ਼ਹਾਲੀ, ਤਰੱਕੀ, ਅਮਨ ਤੇ ਸ਼ਾਤੀ ਲਈ ਅਰਦਾਸ ਕੀਤੀ ਅਤੇ ਬੇੜਾ ਛੱਡਿਆ। ਕੈਬਨਿਟ ਮੰਤਰੀ  ਨੇ ਕਿਹਾ ਕਿ ਅਸੀ ਸਮੁੱਚੀ ਲੋਕਾਈ ਦੀ ਖੁਸ਼ਹਾਲੀ ਲਈ ਕਾਮਨਾ ਕਰਦੇ ਹਾਂ ਤੇ ਸੁੱਖ ਸ਼ਾਤੀ ਤੇ ਤਰੱਕੀ ਲਈ ਸਦਾ ਹੀ ਪ੍ਰਮਾਤਮਾ ਅੱਗੇ ਨਤਮਸਤਕ ਹੁੰਦੇ ਹਾਂ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਸ਼ਤੀ ਘਾਟ ਕਮੇਟੀ ਨੂੰ 2 ਲੱਖ ਰੁਪਏ ਦੀ ਗ੍ਰਾਂਟ ਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।       ਇਸ ਮੌਕੇ ਡ...
ਜ਼ਿਲ੍ਹਾ ਪ੍ਰਸ਼ਾਸਨ ਸੁਚਾਰੂ ਤੇ ਪਾਰਦਰਸ਼ੀ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਸ਼ਾਸਨ ਸੁਚਾਰੂ ਤੇ ਪਾਰਦਰਸ਼ੀ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਡਿਪਟੀ ਕਮਿਸ਼ਨਰ

National, Politics, Punjab
ਮਾਲੇਰਕੋਟਲਾ 15 ਅਪ੍ਰੈਲ: ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਨੇ  ਜ਼ਿਲ੍ਹੇ ‘ਚ ਸੁਚਾਰੂ ਤੇ ਪਾਰਦਰਸ਼ੀ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਕਿ ਜ਼ਿਲ੍ਹੇ ਭਰ ਵਿੱਚ ਕਣਕ ਦੀ ਖਰੀਦ ਕਾਰਜ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ 46 ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ । ਜਿਨ੍ਹਾਂ ਵਿੱਚੋਂ ਕਰੀਬ 07 ਮੰਡੀਆਂ ਵਿੱਚ ਜੀਨਸ ਦੀ ਆਮਦ ਸ਼ੁਰੂ ਹੋ ਚੁੱਕੀ ਹੈ । ਮਿਤੀ 14 ਅਪ੍ਰੈਲ 2025 ਤੱਕ  ਜਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 1110 ਮੀਟ੍ਰਿਕ ਟਨ ਕਣਕ ਪਹੁੰਚੀ ਹੈ, ਜਿਸ ਵਿੱਚੋਂ 920 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ ਕਿਸਾਨਾਂ ਦੁਆਰਾ ਕਟਾਈ ਦੀ ਸਥਿਰ ਰਫ਼ਤਾਰ ਨੂੰ ਦਰਸਾਉਂਦੀ ਹੈ। ਵਿਰਾਜ ਐਸ.ਤਿੜਕੇ ਨੇ ਖਰੀਦ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਰੀਦ 1110 ਮੀਟ੍ਰਿਕ ਟਨ ਤੱਕ ਪਹੁੰਚ ਗਈ ਹੈ, ਜਿਸ ਵਿੱਚੋਂ 770 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਦੁਆਰਾ ਅਤੇ 150 ਮੀਟ੍ਰਿਕ ਟਨ ਵਪਾਰੀਆਂ ਦੁਆਰਾ ਖਰੀਦੀ ਗਈ ਹੈ। ਕਿਸਾਨਾਂ ਦੀਆਂ ਅਦਾਇਗੀਆਂ ਦੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਮ...
ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਦੋ ਪਿੰਡਾਂ ਦੇ 4 ਸਕੂਲਾਂ ਵਿੱਚ 155 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਦੋ ਪਿੰਡਾਂ ਦੇ 4 ਸਕੂਲਾਂ ਵਿੱਚ 155 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

National, Politics, Punjab
ਅਬੋਹਰ 15 ਅਪ੍ਰੈਲ ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਦੇ ਤਹਿਤ ਅਬੋਹਰ ਦੇ ਸਾਬਕਾ ਵਿਧਾਇਕ ਸ਼੍ਰੀ ਅਰੁਣ ਨਾਰੰਗ ਨੇ ਅੱਜ ਹਲਕੇ ਦੇ ਦੋ ਪਿੰਡਾਂ ਦੇ ਚਾਰ ਸਕੂਲਾਂ ਵਿੱਚ ਇੱਕ ਕਰੋੜ 55 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਅਤੇ ਸਕੂਲਾਂ ਦੀਆਂ ਬੁਨਿਆਦੀ ਜਰੂਰਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਲਈ ਸਿੱਖਿਆ ਅਤੇ ਸਿਹਤ ਦੋ ਤਰਜੀਹੀ ਖੇਤਰ ਹਨ ਅਤੇ ਸਾਡੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਸਹੂਲਤ ਮਿਲੇ ਇਸ ਲਈ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਜੰਡਵਾਲਾ ਹਨੁਵੰਤਾ ਵਿੱਚ 15 ਲੱਖ 2000 ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ । ਇਸੇ ਤਰ੍ਹਾਂ ਉਨ੍ਹਾਂ ਨੇ ਸਰਕਾਰੀ ਹਾਈ ਸਕੂਲ ਜੰਡਵਾਲਾ ਹਨੁਮਤਾ ਵਿੱਚ 51 ਲੱਖ 74 ਹਜਾਰ ਦੇ ਵਿਕਾਸ ...
ਹੁਣ ਸੋਸ਼ਲ ਮੀਡੀਆਂ ਹੈਂਡਲਜ਼ (ਐਕਸ, ਇੰਸਟਾਗ੍ਰਾਮ, ਫੇਸਬੁੱਕ ਅਤੇ ਵਟਸਐਪਸ ) ਤੋਂ ਚੋਣਾਂ ਸਬੰਧੀ ਲੈ ਸਕਣਗੇ ਜਾਣਕਾਰੀ ਵੋਟਰ

ਹੁਣ ਸੋਸ਼ਲ ਮੀਡੀਆਂ ਹੈਂਡਲਜ਼ (ਐਕਸ, ਇੰਸਟਾਗ੍ਰਾਮ, ਫੇਸਬੁੱਕ ਅਤੇ ਵਟਸਐਪਸ ) ਤੋਂ ਚੋਣਾਂ ਸਬੰਧੀ ਲੈ ਸਕਣਗੇ ਜਾਣਕਾਰੀ ਵੋਟਰ

National, Politics, Punjab
ਮਾਲੇਰਕੋਟਲਾ15 ਮਾਰਚ :                   ਸਥਾਨਕ ਜ਼ਿਲ੍ਹਾ ਚੋਣ ਦਫ਼ਤਰ ਅਤੇ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਵਧੇਰੇ ਜਾਣਕਾਰੀ ਆਮ ਲੋਕਾਂ ਤੱਕ ਪੁਹੰਚਾਉਣ ਲਈ ਸੋਸਲ ਮੀਡੀਆਂ ਪਲੇਟਫਾਰਮ ਤੇ ਅਕਾਊਂਟ (ਐਕਸ, ਇੰਸਟਾਗ੍ਰਾਮ, ਫੇਸਬੁੱਕ ਅਤੇ ਵਟਸਐਪਸ) ਪਹਿਲਾ ਹੀ ਕਾਰਜਸੀਲ ਹਨ। ਇਨ੍ਹਾਂ ਸੋਸਲ ਮੀਡੀਆਂ ਅਕਾਉਂਟ ਦਾ ਉਦੇਸ਼ ਚੋਣ ਵਿਭਾਗ ਦੀਆਂ ਗਤੀਵਿਧੀਆਂ ਨੂੰ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ ਤਾਂ ਜੋ ਲੋਕਤੰਤਰ ਦੀ ਮਜਬੂਤੀ ਲਈ ਵੱਧ ਤੋਂ ਵੱਧ ਆਮ ਜਨਤਾ ਨੂੰ ਵੋਟ ਦੇ ਹੱਕ ਪ੍ਰਤੀ ਪ੍ਰੇਰਿਤ ਕੀਤਾ ਜਾ ਸਕੇ ਅਤੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਤੋਂ ਅਵਗਤ ਕਰਵਾਇਆ ਜਾ ਸਕੇ ।           ਇਸ ਗੱਲ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਨਾਗਰਿਕਾਂ ਨਾਲ ਰਾਬਤਾ ਰੱਖਣ ਦਾ ਸੋਸ਼ਲ ਮੀਡੀਆਂ ਇੱਕ ਬਿਹਤਰ ਮਾਧਿਅਮ ਹੈ । ਜਿਸ ਦੀ ਅੱਜ ਕੱਲ੍ਹ ਵਿਆਪਕ ਤੌਰ 'ਤੇ ਵਰਤਿਆ ਜਾਂਦਾ ਹੈ ਅਤੇ ਵੱਧ ਤੋਂ ਵੱਧ ਵੋਟਰਾਂ ਅਤੇ ਭਵਿੱਖ ਦੇ ਯੋਗ ਵੋਟਰਾਂ ਤੱਕ ਪਹੁੰਚ ਕਰਨ ਲਈ ਇਸ ਵਿਧੀ ਦੀ...
ਸੂਬੇ ਦੇ ਸਰਕਾਰੀ ਸਕੂਲਾਂ ਦਾ ਪਿਛਲੇ ਤਿੰਨ ਸਾਲਾਂ ‘ਚ ਹੋਏ ਲਾ ਮਿਸਾਲ ਵਿਕਾਸ : ਕੈਬਿਨਟ ਮੰਤਰੀ ਹਰਭਜਨ ਸਿੰਘ

ਸੂਬੇ ਦੇ ਸਰਕਾਰੀ ਸਕੂਲਾਂ ਦਾ ਪਿਛਲੇ ਤਿੰਨ ਸਾਲਾਂ ‘ਚ ਹੋਏ ਲਾ ਮਿਸਾਲ ਵਿਕਾਸ : ਕੈਬਿਨਟ ਮੰਤਰੀ ਹਰਭਜਨ ਸਿੰਘ

National, Politics, Punjab
ਅੰਮ੍ਰਿਤਸਰ , 15 ਅਪ੍ਰੈਲ: ਲੋਕ ਨਿਰਮਾਣ ਤੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ 2022 ਤੋਂ ਪਹਿਲਾਂ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਨਾ ਹੀ ਬੁਨਿਆਦੀ ਸਹੂਲਤਾਂ ਸਨ ਤੇ ਨਾ ਹੀ ਪੜਾਉਣ ਲਈ ਅਧਿਆਪਕ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੀ ਕਮਾਨ ਸੰਭਾਲਦਿਆਂ ਹੀ ਸਭ ਤੋਂ ਪਹਿਲਾਂ ਸਿੱਖਿਆ ਦੇ ਖੇਤਰ 'ਚ ਕ੍ਰਾਂਤੀਕਾਰੀ ਸੁਧਾਰ ਲਿਆਉਣੇ ਸ਼ੁਰੂ ਕੀਤੇ, ਜੋ ਹੁਣ ਸਭ ਦੇ ਸਾਹਮਣੇ ਹਨ। ਇਹ ਪ੍ਰਗਟਾਵਾਂ ਉਨ੍ਹਾਂ ਅੱਜ ਹਲਕਾ ਜੰਡਿਆਲਾ ਦੇ 8 ਸਕੂਲਾਂ 'ਚ 3.12 ਕਰੋੜ ਰੁਪਏ ਦੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ। ਕੈਬਿਨਟ ਮੰਤਰੀ ਸ: ਈ.ਟੀ.ਓ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ 'ਚ 20 ਹਜ਼ਾਰ ਸਕੂਲ 'ਚ ਲੱਖਾਂ ਵਿਦਿਆਰਥੀ ਸਿੱਖਿਆ ਲੈ ਰਹੇ ਹਨ ਤੇ ਉਨ੍ਹਾਂ ਨੂੰ ਮਿਆਰੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸਕੂਲਾਂ ਦੀ ਸੁਰੱਖਿਆ ਲਈ 9 ਹਜ਼ਾਰ ਸਕਿਉਰਿਟੀ ਗਾਰਡ ਰੱਖੇ ਗਏ। ਸਿੱਖਿਆ ਵਿੱਚ ਵੱਡਾ ਬਦਲਾਅ ਲਿਆਉਂਦੇ ਹੋਏ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਤਾਂ ਜੋ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚ...
ਨਸ਼ਿਆਂ ਵਿਰੁੱਧ ਕੀਤਾ ਜਾ ਰਿਹਾ ਹੈ ਲੋਕਾਂ ਨੂੰ ਜਾਗਰੂਕ

ਨਸ਼ਿਆਂ ਵਿਰੁੱਧ ਕੀਤਾ ਜਾ ਰਿਹਾ ਹੈ ਲੋਕਾਂ ਨੂੰ ਜਾਗਰੂਕ

National, Politics, Punjab
ਬਰਨਾਲਾ, 15 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਬਰਨਾਲਾ ਵੱਲੋਂ ਜ਼ਿਲ੍ਹੇ ਵਿਚ ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਐਸ ਡੀ ਐਮ ਮਹਿਲ ਕਲਾਂ ਸ਼੍ਰੀ ਹਰਕੰਵਲਜੀਤ ਸਿੰਘ ਨੇ ਪਿੰਡ ਹਮੀਦੀ ਅਤੇ ਠੁੱਲੀਵਾਲ ਵਿਖੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਨਸ਼ਿਆਂ ਖਿਲਾਫ਼ ਜਾਗਰੂਕਤਾ ਸੈਮੀਨਾਰ ਕਰਵਾਏ । ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਹਰਕੰਵਲਜੀਤ ਸਿੰਘ ਨੇ ਦੱਸਿਆ ਕਿ ਹੁਣ ਸਮਾਂ ਆ ਗਿਆ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਨਿਰਨਾਇਕ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਅਤੇ ਸੂਬੇ ਦਾ ਭਵਿੱਖ ਹਨ। ਦੇਸ਼ ਦਾ ਭਵਿੱਖ ਸੁਰੱਖਿਅਤ ਰਹੇ ਇਸ ਲਈ ਸਾਨੂੰ ਸਾਰਿਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਮਿਲਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਉਹਨਾਂe ਕਿਹਾ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਵਰਜਣ ਅਤੇ ਖੇਡਾਂ ਨਾਲ ਜੋੜਣ...
ਸਿੱਖਿਆ ਕ੍ਰਾਂਤੀ ਨਾਲ ਪੰਜਾਬ ਪੁੱਟ ਰਿਹਾ ਹੈ ਨਵੀਆਂ ਪੁਲਾਂਘਾਂ — ਵਿਧਾਇਕ ਕਾਕਾ ਬਰਾੜ

ਸਿੱਖਿਆ ਕ੍ਰਾਂਤੀ ਨਾਲ ਪੰਜਾਬ ਪੁੱਟ ਰਿਹਾ ਹੈ ਨਵੀਆਂ ਪੁਲਾਂਘਾਂ — ਵਿਧਾਇਕ ਕਾਕਾ ਬਰਾੜ

National, Politics, Punjab
ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ, ਨਾ ਕੇਵਲ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਬਲਕਿ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ ਜਗਦੀਪ ਸਿੰਘ ਕਾਕਾ ਬਰਾੜ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਹਲਕੇ ਦੇ ਵੱਖ ਵੱਖ ਸਕੂਲਾਂ ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਸ ਕਾਕਾ ਬਰਾੜ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ 11.95 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਅਤੇ ਨਵੀਆਂ ਕਲਾਸਾਂ ਦਾ ਉਦਘਾਟਨ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਸਕੂਲ ਵਿਖੇ 22.50 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਕਲਾਸ ਰੂਮਾਂ ਦਾ ਕੰਮ ਚੱਲ ਰਿਹਾ ਹੈ । ਇਸੇ ਤਰ੍ਹਾਂ ਉਹਨਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬੇਲਵਾਲੀ ਵਿਖੇ 18.51 ਲੱਖ ਰੁਪਏ ਈ ਲਾਗਤ ਨਾਲ ਬਣਾਏ ਗਏ ਨਵੇਂ ਕਲਾਸ ਰੂਮ ਅਤੇ ਲੈਬ ਦਾ ਉਦਘਾਟਨ ਕੀਤਾ ।ਉਹਨਾਂ ਸਰਕਾਰੀ ਪ੍ਰਾਇਮਰੀ ਸਕੂਲ ਝਬੇਲਵਾਲੀ  ਵਿਖੇ 9.26 ਲੱਖ ਰੁਪਏ...