ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ 4 ਸਰਕਾਰੀ ਸਕੂਲਾਂ ’ਚ ਹੋਏ 34 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ
ਪਾਤੜਾਂ/ਪਟਿਆਲਾ, 15 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਖੇਤਰ ਵਿੱਚ ਸੁਧਾਰ ਅਤੇ ਵਿਦਿਆਰਥੀਆਂ ਲਈ ਬਿਹਤਰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਵਿਧਾਨ ਸਭਾ ਦੇ ਹਲਕਾ ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਅੱਜ ਸਰਕਾਰੀ ਮਿਡਲ ਸਕੂਲ ਸਧਾਰਨਪੁਰ ਸਮੇਤ ਸਰਕਾਰੀ ਪ੍ਰਾਇਮਰੀ ਸਕੂਲ ਹੀਰਾਨਗਰ, ਸਰਕਾਰੀ ਪ੍ਰਾਇਮਰੀ ਸਕੂਲ ਬਕਰਾਹਾ, ਸਰਕਾਰੀ ਪ੍ਰਾਇਮਰੀ ਸਕੂਲ ਡਰੋਲੀ ਵਿੱਚ ਕੁੱਲ 34 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਢਾਂਚਾ ਗਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਹਨਾਂ ਵਿਕਾਸ ਕਾਰਜਾਂ ਵਿੱਚ ਨਵੇਂ ਕਮਰੇ ਬਣਾਉਣਾ ,ਕਲਾਸ ਰੂਮ ਦੀ ਮੁਰੰਮਤ, ਚਾਰ ਦੀਵਾਰੀ, ਬਰਾਂਡਿਆਂ ਦੀ ਉਸਾਰੀ, ਪਾਣੀ ਦੀ ਸਹੂਲਤਾਂ ਦੀ ਸੁਧਾਰ, ਸਕੂਲ ਕੈਂਪਸ ਦੀ ਸੁੰਦਰਤਾ ਅਤੇ ਹੋਰ ਆਧੁਨਿਕੀਕਰਨ ਦੇ ਕੰਮ ਸ਼ਾਮਲ ਹਨ।
ਇਸ ਮੌਕੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਸਿੱਖਿਆ ਇੱਕ ਮਹੱਤਵਪੂਰਨ ਅਤੇ ਅਸਰਦਾਰ ਸਾਧਨ ਹੈ। ਬ...








