Shadow

Author: admin

ਵਿਧਾਇਕ ਰਜਨੀਸ਼ ਦਹੀਯਾ ਤੇ ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਵਿਧਾਇਕ ਰਜਨੀਸ਼ ਦਹੀਯਾ ਤੇ ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ

National, Politics, Punjab
ਫ਼ਿਰੋਜ਼ਪੁਰ 14 ਅਪ੍ਰੈਲ : ਜ਼ਿਲ੍ਹੇ ਵਿੱਚ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ  ਨੇ ਅੱਜ ਅਨਾਜ ਮੰਡੀ ਫ਼ਿਰੋਜ਼ਪੁਰ ਛਾਉਣੀ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ (ਆਈ.ਏ.ਐਸ) ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਸਰਕਾਰ ਵੱਲੋਂ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਲਈ ਸਾਰੇ ਖਰੀਦ ਪ੍ਰਬੰਧ ਮੁਕੰਮਲ ਹਨ ਅਤੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਣਕ ਦੀ ਖਰੀਦ ਤੇ ਲਿਫਟਿੰਗ ਜਾਂ ਅਦਾਇਗੀ ਸਬੰਧੀ ਕਿਸੇ ਤਰਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀ ਚ ਕਿਸਾਨਾਂ ਦੀ ਫਸਲ ਪੂਰੀ ਤਰ੍ਹਾਂ ਸੁੱਕੀ ਆ ਰਹੀ ਹੈ ਅਤੇ ਖਰੀ...

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਦਕਾ ਉਚੇਰੀ ਸਿੱਖਿਆ ਹਾਸਲ ਕਰਨ ਦਾ ਮਿਲਿਆ ਮੌਕਾ: ਵਿਦਿਆਰਥੀ

National, Politics, Punjab
ਹੁਸ਼ਿਆਰਪੁਰ, 14 ਅਪ੍ਰੈਲ: ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਨ ਮੌਕੇ ਸਥਾਨਕ ਸਰਕਾਰੀ ਕਾਲਜ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਦਕਾ ਉਨ੍ਹਾਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਦਾ ਮੌਕਾ ਮਿਲਿਆ ਹੈ ਜਿਸ ਲਈ ਉਹ ਪੰਜਾਬ ਸਰਕਾਰ ਦੇ ਧੰਨਵਾਦੀ ਹਨ।         ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਦੀ ਭਲਾਈ ਲਈ ਹਰ ਲੋੜੀਂਦਾ ਕਦਮ ਚੁਕਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਸੂਬੇ ਵਿਚ ਡਾ. ਬੀ.ਆਰ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਲਾਭਪਾਤਰੀ ਵਿਦਿਆਰਥੀਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਕੀਮ ਤਹਿਤ ਸਮੇਂ-ਸਮੇਂ ‘ਤੇ ਨਿਰਧਾਰਤ ਫੰਡ ਜਾਰੀ ਕੀਤੇ ਜਾ ਰਹੇ ਹਨ।         ਪੰਡਿਟ ਜਗਤ ਰਾਮ ਸਰਕਾਰੀ ਬਹੁਤਕਨੀਕੀ ਕਾਲਜ ਦੀ ਵਿਦਿਆਰਥਣ ਮੰਗਲਾ ਕੌਰ, ਜੋ ਡੀ ਫਾਰਮੈਂਸੀ ਕਰ ਰਹੀ ਹੈ, ਨੇ ਸਟੇਜ ਰਾਹੀਂ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਦੱਸਿਆ...
ਮਾਲੇਰਕੋਟਲਾ ਮੈਡੀਕਲ ਕਾਲਜ ਚੋਣਾਂ ਤੋਂ ਪਹਿਲਾਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ – ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ

ਮਾਲੇਰਕੋਟਲਾ ਮੈਡੀਕਲ ਕਾਲਜ ਚੋਣਾਂ ਤੋਂ ਪਹਿਲਾਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ – ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ

National, Politics, Punjab
    ਮਾਲੇਰਕੋਟਲਾ, 14 ਅਪ੍ਰੈਲ (000) - ਪੰਜਾਬ ਦੇ ਮੈਡੀਕਲ ਸਿੱਖਿਆ, ਖੋਜ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਹੈ ਕਿ ਮਾਲੇਰਕੋਟਲਾ ਵਿਖੇ ਬਣਨ ਵਾਲਾ ਮੈਡੀਕਲ ਕਾਲਜ ਚੋਣਾਂ ਤੋਂ ਪਹਿਲਾਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ। ਇਸ ਦਾ ਉਸਾਰੀ ਕਾਰਜ ਅਗਲੇ ਦੋ ਮਹੀਨੇ ਵਿੱਚ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਵਿਖੇ ਵੱਖ ਵੱਖ ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਲਈ ਆਏ ਸਨ।   ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਮਾਲੇਰਕੋਟਲਾ ਵਿਖੇ ਮੈਡੀਕਲ ਕਾਲਜ ਉਸਾਰਨ ਲਈ 38 ਏਕੜ ਜ਼ਮੀਨ ਮਿਲ ਗਈ ਹੈ, ਲੋੜੀਂਦੀਆਂ ਕਾਗਜ਼ੀ ਕਾਰਵਾਈਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਉਮੀਦ ਹੈ ਕਿ ਅਗਲੇ 2 ਮਹੀਨੇ ਵਿੱਚ ਉਸਾਰੀ ਕਾਰਜ ਸ਼ੁਰੂ ਹੋ ਜਾਵੇ। ਉਹਨਾਂ ਕਿਹਾ ਕਿ ਇਸ ਇਲਾਕੇ ਵਿੱਚ ਮੈਡੀਕਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਮੈਡੀਕਲ ਕਾਲਜ ਅਤੇ ਉੱਚ ਸਹੂਲਤਾਂ ਵਾਲੇ ਹਸਪਤਾਲ ਦੀ ਸਖ਼ਤ ਲੋੜ ਸੀ। ਇਹ ਮੈਡੀਕਲ ਕਾਲਜ ਅਤੇ ਹਸਪਤਾਲ ਬਣਨ ਨਾਲ ਇਲਾਕੇ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ। ਉਹਨਾਂ ਕ...
ਪੰਜਾਬ ਸਰਕਾਰ ਨੇ ਐੱਸ. ਸੀ. ਭਾਈਚਾਰੇ ਦੇ ਹੱਕ ‘ਚ ਕੀਤਾ ਇਤਿਹਾਸਕ ਫੈਸਲਾ-ਵਿਧਾਇਕ ਰਾਏ

ਪੰਜਾਬ ਸਰਕਾਰ ਨੇ ਐੱਸ. ਸੀ. ਭਾਈਚਾਰੇ ਦੇ ਹੱਕ ‘ਚ ਕੀਤਾ ਇਤਿਹਾਸਕ ਫੈਸਲਾ-ਵਿਧਾਇਕ ਰਾਏ

National, Politics, Punjab
ਫਤਹਿਗੜ੍ਹ ਸਾਹਿਬ, 14 ਅਪ੍ਰੈਲ ਆਮ ਆਦਮੀ ਪਾਰਟੀ ਨੇ ਸ਼ਹੀਦ-ਏ-ਆਜ਼ਮ  ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਸੋਚ ਨੂੰ ਅੱਗੇ ਵਧਾਉਂਦਿਆਂ ਸੂਬੇ ਵਿੱਚ ਸਰਕਾਰ ਬਣਾਈ । ਪੰਜਾਬ ਸਰਕਾਰ  ਜਿੱਥੇ  ਸ਼ਹੀਦ-ਏ-ਆਜ਼ਮ  ਭਗਤ ਸਿੰਘ ਦੀ ਸੋਚ ਤੇ ਚਲਦੇ ਹੋਏ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਖਾਤਮਾ ਕਰਨ ਵਿੱਚ ਲੱਗੀ ਹੋਈ ਹੈ ਉੱਥੇ ਹੀ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੀ ਸੋਚ ਤੇ ਚੱਲਦਿਆਂ ਹਰੇਕ ਵਰਗ ਦੇ ਲੋਕਾਂ ਨੂੰ ਬਰਾਬਰਤਾ ਦੇ ਹੱਕ ਦੇਣ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਇਤਿਹਾਸ ਦੇ ਇਹਨਾਂ ਦੋ ਯੁਗ ਪੁਰਸ਼ਾਂ ਦੀਆਂ ਫੋਟੋਆਂ ਅੱਜ ਹਰੇਕ ਸਰਕਾਰੀ ਦਫਤਰ ਵਿੱਚ ਲੱਗੀਆਂ ਹੋਈਆਂ ਹਨ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਇਹਨਾਂ ਮਹਾਨ ਵਿਅਕਤੀਆਂ ਦੇ ਯੋਗ ਦਾਨ ਨੂੰ ਹਮੇਸ਼ਾ ਯਾਦ ਰੱਖ ਸਕਣ। ਵਿਧਾਇਕ ਰਾਏ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦੀ ਮਿਲੇ 75 ਸਾਲ ਹੋ ਗਏ ਪਰ ਦੇਸ਼ ਦੀਆਂ ਸਾਰੀਆਂ ਹਾਈ ਕੋਰਟਾਂ ਵਿੱਚ ਕਿਸੇ ਵੀ ਰਾਜ ਦੇ ਵਕੀਲ ਜਾਂ ਸਰ...
ਹੋਟਲਾਂ, ਰੈਸਟੋਰੈਂਟਾਂ, ਰੇੜੀਆਂ, ਢਾਬਿਆਂ, ਪੈਲੇਸਾਂ ਆਦਿ ਵਿੱਚ ਕੇਵਲ ਵਪਾਰਕ ਗੈਸ ਸਿਲੰਡਰਾਂ ਦੀ ਵਰਤੋਂ ਹੀ ਕੀਤੀ ਜਾਵੇ – ਡੀ.ਐੱਫ਼.ਐੱਸ.ਸੀ.

ਹੋਟਲਾਂ, ਰੈਸਟੋਰੈਂਟਾਂ, ਰੇੜੀਆਂ, ਢਾਬਿਆਂ, ਪੈਲੇਸਾਂ ਆਦਿ ਵਿੱਚ ਕੇਵਲ ਵਪਾਰਕ ਗੈਸ ਸਿਲੰਡਰਾਂ ਦੀ ਵਰਤੋਂ ਹੀ ਕੀਤੀ ਜਾਵੇ – ਡੀ.ਐੱਫ਼.ਐੱਸ.ਸੀ.

National, Politics, Punjab
ਗੁਰਦਾਸਪੁਰ, 14 ਅਪ੍ਰੈਲ (          ) - ਸ੍ਰੀ ਸੁਖਜਿੰਦਰ ਸਿੰਘ, ਜ਼ਿਲ੍ਹਾ ਕੰਟਰੋਲਰ, ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਗੁਰਦਾਸਪੁਰ ਨੇ ਕਿਹਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅਧੀਨ ਆਉਂਦੇ ਬਜ਼ਾਰਾਂ ਵਿੱਚ ਆਮ ਵੇਖਣ ਵਿੱਚ ਆਉਂਦਾ ਹੈ ਕਿ ਹੋਟਲਾਂ, ਰੈਸਟੋਰੈਂਟਾਂ, ਰੇੜੀਆਂ, ਢਾਬਿਆਂ, ਪੈਲੇਸਾਂ ਆਦਿ ਵਿੱਚ ਵਪਾਰਕ ਗੈਸ ਸਿਲੰਡਰਾਂ ਦੀ ਜਗ੍ਹਾ ਤੇ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕੀਤੀ ਜਾ ਰਾਹੀਂ ਜੋ ਕਿ ਲਿਕਊਫਾਈਡ ਪੈਟਰੋਲੀਅਮ ਗੈਸ (ਰੈਗੂਲੇਸ਼ਨ ਆਫ਼ ਸਪਲਾਈ ਐਂਡ ਡਿਸਟ੍ਰੀਬਿਊਸ਼ਨ) ਆਰਡਰ, 2000/ਮਾਰਕੀਟਿੰਗ ਡਸਿਪਲਿਨ ਗਾਈਡਲਾਈਨਸ ਦੇ ਨਿਯਮਾਂ ਦੀ ਉਲੰਘਣਾ ਹੈ। ਇਸ ਸਬੰਧੀ ਜ਼ਿਲ੍ਹਾ ਕੰਟਰੋਲਰ, ਗੁਰਦਾਸਪੁਰ ਸ੍ਰੀ ਸੁਖਜਿੰਦਰ ਸਿੰਘ ਨੇ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅਧੀਨ ਆਉਂਦੇ ਹੋਟਲਾਂ, ਰੈਸਟੋਰੈਂਟਾਂ, ਰੇੜੀਆਂ, ਢਾਬਿਆਂ, ਪੈਲੇਸ ਮਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵਪਾਰਕ ਸਥਾਨਾਂ ਉੱਪਰ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਬਿਲਕੁਲ ਨਾ ਕਰਨ ਅਤੇ ਕੇਵਲ ਵਪਾਰਕ ਗੈਸ ਸਿਲੰਡਰਾਂ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਗੈਸ ਏਜੰਸੀ ਮਾਲਕਾ ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਨਾਜ ਮੰਡੀ ਦਿੜ੍ਹਬਾ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਨਾਜ ਮੰਡੀ ਦਿੜ੍ਹਬਾ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

National, Politics, Punjab
ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 13 ਅਪ੍ਰੈਲ - ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਦੀ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਵੱਲੋਂ ਲਿਆਂਦੀ ਜਿਣਸ ਦੀ ਬੋਲੀ ਵੀ ਲਗਵਾਈ ਅਤੇ ਮੌਕੇ ਉਤੇ ਹੀ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਫ਼ਸਲ ਦੀ ਖਰੀਦ ਕੀਤੀ ਗਈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਕਣਕ ਦੇ ਦਾਣੇ ਦਾਣੇ ਦੀ ਖਰੀਦ ਅਤੇ ਕਿਸਾਨਾਂ ਨੂੰ ਰਾਸ਼ੀ ਦੀ ਅਦਾਇਗੀ 24 ਘੰਟਿਆਂ ਦੇ ਅੰਦਰ ਅੰਦਰ ਕਰਵਾਉਣ ਲਈ ਵਚਨਬੱਧ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੜਬਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਣਕ ਦੀ ਨਿਰਵਿਘਨ ਖਰੀਦ, ਲਿਫਟਿੰਗ, ਬਾਰਦਾਨੇ ਦੀ ਉਪਲਬਧਤਾ, ਟਰਾਂਸਪੋਰਟੇਸ਼ਨ, ਲੇਬਰ ਸਮੇਤ ਬਿਜਲੀ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਵੱਲੋਂ ਲੋਕਾਂ ਨੂੰ ਵਿਸਾਖੀ ਦੀ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਵੱਲੋਂ ਲੋਕਾਂ ਨੂੰ ਵਿਸਾਖੀ ਦੀ ਵਧਾਈ

Politics, Punjab
ਚੰਡੀਗੜ੍ਹ 13 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਅਵਸਰ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਸਮੂਹ ਪੰਜਾਬੀ ਭਾਈਚਾਰੇ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।  ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਸਮੂਹ ਪੰਜਾਬੀਆਂ 'ਤੇ ਆਪਣੀ ਅਪਾਰ ਕਿਰਪਾ ਬਣਾ ਕੇ ਰੱਖਣ ਅਤੇ ਉਨ੍ਹਾਂ ਦੀ ਜ਼ਿੰਦਗੀ ਖੁਸ਼ੀਆਂ-ਖੇੜੇ, ਖੁਸ਼ਹਾਲੀ, ਸ਼ਾਂਤੀ ਅਤੇ ਸੇਵਾ- ਭਾਵਨਾ ਨਾਲ ਭਰਨ ਦੇਣ। ਉਨ੍ਹਾਂ ਇਹ ਅਰਦਾਸ ਵੀ ਕੀਤੀ ਕਿ ਹਾੜੀ ਦੀ ਫਸਲ ਦੀ ਵਾਢੀ ਦੇ ਸੀਜ਼ਨ ਦੌਰਾਨ ਕੁਦਰਤ ਕਿਸਾਨਾਂ 'ਤੇ ਮਿਹਰਬਾਨ ਰਹੇ।...
ਲੋਕ ਨਿਰਮਾਣ ਵਿਭਾਗ ਵਿੱਚ ਪਾਰਦਰਸ਼ੀ ਪ੍ਰਸ਼ਾਸਨ ਸਦਕਾ ਲਾਗਤਾਂ ਵਿੱਚ ਭਾਰੀ ਕਟੌਤੀ ਹੋਈ: ਹਰਭਜਨ ਸਿੰਘ ਈ.ਟੀ.ਓ.

ਲੋਕ ਨਿਰਮਾਣ ਵਿਭਾਗ ਵਿੱਚ ਪਾਰਦਰਸ਼ੀ ਪ੍ਰਸ਼ਾਸਨ ਸਦਕਾ ਲਾਗਤਾਂ ਵਿੱਚ ਭਾਰੀ ਕਟੌਤੀ ਹੋਈ: ਹਰਭਜਨ ਸਿੰਘ ਈ.ਟੀ.ਓ.

National, Politics, Punjab
ਚੰਡੀਗੜ੍ਹ, 13 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਲੋਕ ਨਿਰਮਾਣ ਵਿਭਾਗ ਨੇ ਪਾਰਦਰਸ਼ੀ ਪ੍ਰਸ਼ਾਸਨ ਅਤੇ ਭ੍ਰਿਸ਼ਟਾਚਾਰ ਵਿਰੋਧੀ ਠੋਸ ਕਦਮਾਂ ਲਈ ਵਿੱਢੀ ਮੁਹਿੰਮ ਰਾਹੀਂ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ। ਇਹ ਜਾਣਕਾਰੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਕੀਤੇ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਸਪੱਸ਼ਟ ਤੌਰ 'ਤੇ ਪਤਾ ਚਲਦਾ ਹੈ ਕਿ ਠੇਕੇਦਾਰ ਹੁਣ ਵੱਧ ਤੋਂ ਵੱਧ ਰਿਬੇਟ ਦੇ ਨਾਲ ਟੈਂਡਰ ਜਮ੍ਹਾ ਕਰ ਰਹੇ ਹਨ, ਜਿਸ ਦੇ ਨਤੀਜੇ ਵਜੋਂ ਲਾਗਤਾਂ ਵਿੱਚ ਭਾਰੀ ਕਟੌਤੀ ਹੋ ਰਹੀ ਹੈ ਜੋ ਸੂਬੇ ਦੇ ਅਰਥਚਾਰੇ ਲਈ ਕਾਫੀ ਲਾਹੇਬੰਦ ਹੈ। ਸਾਲ 2021-22 ਦੇ ਮੁਕਾਬਲੇ ਵੱਖ-ਵੱਖ ਪ੍ਰੋਜੈਕਟ ਵਰਗ ਵਿੱਚ ਰਿਬੇਟ ਦੀ ਫੀਸਦ ਵਿੱਚ ਸਾਲ-ਦਰ-ਸਾਲ ਹੋਏ ਪ੍ਰਭਾਵਸ਼ਾਲੀ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ, ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪਲਾਨ ਰੋਡ ਦੇ ਕੰਮਾਂ ਸਬੰਧੀ ਛੋਟਾਂ ਵਿੱਚ 3 ਫੀਸਦ ਤੋਂ 19.73 ਫੀਸਦ ਤੱਕ ਵਾਧਾ ਹੋਇਆ ਹੈ, ਨਾਬਾਰਡ ਪ੍ਰੋਜੈਕਟ ਦੇ ਕੰਮਾਂ ਸਬੰਧੀ ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆ

National, Politics, Punjab
ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 13 ਅਪ੍ਰੈਲ - ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ, ਸ਼੍ਰੀ ਅਮਨ ਅਰੋੜਾ ਅਤੇ ਸ਼੍ਰੀ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਅੱਜ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ ਨਿਯੁਕਤ ਚੇਅਰਪਰਸਨ ਨੂੰ ਨਿੱਘੀ ਮੁਬਾਰਕਬਾਦ ਭੇਟ ਕਰਦਿਆਂ ਕਿਹਾ ਕਿ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਆਮ ਆਦਮੀ ਪਾਰਟੀ ਦੇ ਮਿਹਨਤੀ ਵਰਕਰ ਵਜੋਂ  ਪੂਰੀ ਤਨਦੇਹੀ ਨਾਲ ਹਲਕਾ ਦਿੜਬਾ ਵਿੱਚ ਸਰਗਰਮ ਹਨ ਅਤੇ ਉਹਨਾਂ ਦੀ ਸਾਫ ਸੁਥਰੀ ਕਾਰਜਸ਼ੈਲੀ ਅਤੇ ਮਿਲਣਸਾਰ ਸ਼ਖਸ਼ੀਅਤ ਨੂੰ ਦੇਖਦੇ ਹੋਏ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਹਨਾਂ ਨੂੰ ਇਹ ਅਹਿਮ ਜਿੰਮੇਵਾਰੀ ਦਿੱਤੀ ਗਈ ਹੈ ਜਿਸ ਦਾ ਸਿੱਧਾ ਸਬੰਧ ਕਿਸਾਨਾਂ, ਆੜਤੀਆਂ, ਮਜ਼ਦੂਰਾਂ, ਟ੍ਰਾਂਸਪੋਰਟਰਾਂ ਸਮੇਤ ਹੋਰ ਵਰਗਾਂ ਦੇ ਹਿੱਤਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਪੂਰੇ ਆਸਵੰਦ ਹਨ ਕਿ ਪ੍ਰੋ ਸ਼ੇਰਗਿੱਲ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਦੇ ਪ੍ਰਬੰਧ ਪਹਿਲਾਂ ਨਾਲੋ ਵਧੇਰੇ ਮਜ਼ਬੂਤ ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਭਾਸ਼ਣ ਅਤੇ ਲਿਖਾਈ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸਨਮਾਨੇ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਭਾਸ਼ਣ ਅਤੇ ਲਿਖਾਈ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸਨਮਾਨੇ

National, Politics, Punjab
ਚੰਡੀਗੜ੍ਹ/ਲਹਿਰਾਗਾਗਾ, 13 ਅਪ੍ਰੈਲ: ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਵਸ ਦੇ ਸਬੰਧ ਵਿੱਚ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਰਾਜਲਹੇੜੀ ਵਿਖੇ ਸ੍ਰੀ ਗੁਰੂ ਰਵਿਦਾਸ ਕਮੇਟੀ ਵੱਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਕੂਲੀ ਵਿਦਿਆਰਥੀਆਂ ਦੇ ਭਾਸ਼ਣ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਮੁਕਾਬਲੇ ਦੇ ਅਜੋਕੇ ਯੁੱਗ ਵਿੱਚ ਸਮੇਂ ਦਾ ਹਾਣੀ ਬਣਨ ਲਈ ਆਪਣੀ ਪ੍ਰਤਿਭਾ ਨੂੰ ਦਿਨ ਬ ਦਿਨ ਨਿਖਾਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵਡਮੁੱਲੀਆਂ ਪ੍ਰਾਪਤੀਆਂ ਦਰਜ ਕਰਨ ਲਈ ਬਚਪਨ ਤੋਂ ਹੀ ਮਿਹਨਤ ਨੂੰ ਆਪਣਾ ਜ਼ਰੀਆ ਬਣਾਉਣਾ ਚਾਹੀਦਾ ਹੈ ਅਤੇ ਸਮੇਂ ਸਮੇਂ ਉੱਤੇ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਆਪਣੀਆਂ ਕਮੀਆਂ ਦੀ ਪਛਾਣ ਕਰਦੇ ਹੋਏ ਇਨ੍ਹਾਂ ਕਮੀਆਂ ਨੂੰ ਮੁੜ ਨਾ ਦੁਹਰਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕ...