Thursday, March 12
Shadow

Author: Sukhjinder Singh

ਨਾਮਧਾਰੀ ਸੰਪਰਦਾ ਦੀ ਦਲੇਰੀ ਤੇ ਤਿਆਗ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ-ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ

ਨਾਮਧਾਰੀ ਸੰਪਰਦਾ ਦੀ ਦਲੇਰੀ ਤੇ ਤਿਆਗ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ-ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ

National, Politics, Punjab
ਮਾਲੇਰਕੋਟਲਾ, 17 ਜਨਵਰੀ –      ਨਾਮਧਾਰੀ ਸੰਪਰਦਾ ਵੱਲੋਂ ਦੇਸ਼ ਦੀ ਆਜ਼ਾਦੀ, ਧਰਮ ਅਤੇ ਮਨੁੱਖੀ ਕਦਰਾਂ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਭਾਰਤੀ ਇਤਿਹਾਸ ਵਿੱਚ ਸਦਾ ਸੁਨਹਿਰੀ ਅੱਖਰਾਂ ਨਾਲ ਦਰਜ਼ ਰਹਿਣਗੀਆਂ। ਇਹਨਾੱ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ (ਪੰਜਾਬ) ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸ਼ਹੀਦੀ ਸਮਾਰਕ ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਕਰਵਾਏ ਗਏ ਰਾਜ ਪੱਧਰੀ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤਾ।    ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ, ਨਿਮਰਤਾ ਅਤੇ ਤਿਆਗ ਦੀ ਜਿਊਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਦਰਸਾਏ ਅਹਿੰਸਾ, ਨਾ-ਮਿਲਵਰਤਨ ਅਤੇ ਨਾ-ਫੁਰਮਾਨੀ ਦੇ ਰਸਤੇ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ। ਇਤਿਹਾਸ ਗਵਾਹ ਹੈ ਕਿ ਅੰਗਰੇਜ਼ੀ ਹਕੂਮਤ ਦੇ ਖ਼ਿਲਾਫ਼ ਲੋਕਾਂ ਵਿੱਚ ਜਾਗਰੂਕਤਾ ਦੀ ਚਿੰਗਾਰੀ ਮਾਲੇਰਕੋਟਲਾ ਦੀ ਇਸ ਪਵਿੱਤਰ ਧਰਤੀ ਤੋਂ ਹੀ ਉੱਠੀ ਸੀ।     ਉਨ੍ਹਾਂ ਕਿਹਾ ਕਿ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਕੁਰਬਾਨੀ ਸਿ...
ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਢਾਂਚਾਗਤ ਪੀ.ਪੀ.ਪੀ. ਮਾਡਲ ਰਾਹੀਂ ਕੀਤਾ ਜਾਵੇਗਾ ਅਪਗ੍ਰੇਡ: ਲਾਲਜੀਤ ਸਿੰਘ ਭੁੱਲਰ

ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਢਾਂਚਾਗਤ ਪੀ.ਪੀ.ਪੀ. ਮਾਡਲ ਰਾਹੀਂ ਕੀਤਾ ਜਾਵੇਗਾ ਅਪਗ੍ਰੇਡ: ਲਾਲਜੀਤ ਸਿੰਘ ਭੁੱਲਰ

National, Politics, Punjab
ਚੰਡੀਗੜ੍ਹ, 17 ਜਨਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਪ੍ਰਮੁੱਖ ਬੱਸ ਟਰਮੀਨਲਾਂ ਦੇ ਆਧੁਨਿਕੀਕਰਨ ਲਈ ਇੱਕ ਵਿਆਪਕ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜੋ ਕਿ ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਅਤੇ ਯਾਤਰੀਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਭਾਈਵਾਲੀ ਰਾਹੀਂ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸਦਾ ਉਦੇਸ਼ ਕੁਸ਼ਲਤਾ, ਸੁਰੱਖਿਆ, ਪਹੁੰਚਯੋਗਤਾ ਅਤੇ ਬਿਹਤਰ ਸੇਵਾ ਪ੍ਰਦਾਨ ਕਰਨਾ ਹੈ। ਇਹ ਬੱਸ ਟਰਮੀਨਲ ਪੇਂਡੂ ਅਤੇ ਸ਼ਹਿਰੀ ਆਬਾਦੀ ਦੋਵਾਂ ਲਈ ਮਹੱਤਵਪੂਰਨ ਆਵਾਜਾਈ ਕੇਂਦਰ ਵਜੋਂ ਕੰਮ ਕਰਦੇ ਹਨ ਅਤੇ ਕਾਮਿਆਂ, ਵਿਦਿਆਰਥੀਆਂ, ਵਪਾਰੀਆਂ, ਸੈਲਾਨੀਆਂ ਅਤੇ ਉਦਯੋਗਿਕ ਮਜ਼ਦੂਰਾਂ ਨੂੰ ਰੋਜ਼ਾਨਾ ਆਉਣ-ਜਾਣ ਦੀ ਸਹੂਲਤ ਪ੍ਰਦਾਨ ਕਰਦੇ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਇਹ ਟਰਮੀਨਲ ਅੰ...
ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ -2024 ਵਿੱਚ ਪੰਜਾਬ ਨੂੰ ‘ਲੀਡਰ ਸਟੇਟ’ ਵਜੋਂ ਮਾਨਤਾ : ਸੰਜੀਵ ਅਰੋੜਾ

ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ -2024 ਵਿੱਚ ਪੰਜਾਬ ਨੂੰ ‘ਲੀਡਰ ਸਟੇਟ’ ਵਜੋਂ ਮਾਨਤਾ : ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 17 ਜਨਵਰੀ: ਨੀਤੀ ਆਯੋਗ ਵੱਲੋਂ ਜਾਰੀ ਕੀਤੇ ਗਏ ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ (ਈ.ਪੀ.ਆਈ.) 2024 ਲਈ ਪੰਜਾਬ ਨੇ ‘ਲੀਡਰ ਸਟੇਟ’ ਵਜੋਂ ਨਾਮਣਾ ਖੱਟਿਆ ਹੈ। ਇਹ ਜਾਣਕਾਰੀ ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ, ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਸਾਂਝੀ ਕੀਤੀ। ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ (ਈ.ਪੀ.ਆਈ.)  ਇੱਕ ਵਿਆਪਕ, ਡੇਟਾ-ਅਧਾਰਤ ਢਾਂਚਾ ਹੈ, ਜੋ ਨੀਤੀ ਆਯੋਗ ਦੁਆਰਾ ਭਾਰਤ ਦੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਨਿਰਯਾਤ ਸਬੰਧੀ ਤਿਆਰੀ ਦਾ ਮੁਲਾਂਕਣ ਕਰਨ ਲਈ ਵਿਕਸਤ ਕੀਤਾ ਗਿਆ ਹੈ। ਇਸ ਢਾਂਚੇ ਤਹਿਤ ਚਾਰ ਮੁੱਖ  ਥੰਮ੍ਹਾਂ - ਨੀਤੀ ਢਾਂਚਾ, ਵਪਾਰਕ ਵਾਤਾਵਰਣ, ਨਿਰਯਾਤ ਈਕੋਸਿਸਟਮ ਅਤੇ ਨਿਰਯਾਤ ਵਿੱਚ ਕੀਤੇ ਪ੍ਰਦਰਸ਼ਨ ਦੇ ਆਧਾਰ ’ਤੇ  ਸੰਸਥਾਗਤ ਸਮਰੱਥਾ, ਖੋਜ ਅਤੇ ਵਿਕਾਸ ਬੁਨਿਆਦੀ ਢਾਂਚਾ, ਲੌਜਿਸਟਿਕਸ ਅਤੇ ਟਰਾਂਸਪੋਰਟ ਕਨੈਕਟੀਵਿਟੀ ਸਮੇਤ 70 ਤੋਂ ਵੱਧ ਸੂਚਕਾਂ ਦਾ ਅਧਿਐਨ ਕਰਦਿਆਂ ਮੁਲਾਂਕਣ ਕੀਤਾ ਜਾਂਦਾ ਹੈ । ਜਿੱਥੇ ਸੂਚਕਾਂਕ ਪ੍ਰਤੀਯੋਗੀ ਸੰਘਵਾਦ ਨੂੰ ਉਤਸ਼ਾਹਿਤ ਕਰਦਾ ਹੈ ਉੱਥੇ ਹੀ ਰਾਜਾਂ ਨੂੰ ਆਲਮੀ  ਵਪਾਰ ਮੁਕਾਬਲੇਬਾਜ਼ੀ ...
ਹੁਸ਼ਿਆਰਪੁਰ ‘ਚ 10 ਤੋਂ 14 ਫਰਵਰੀ ਤੱਕ ਹੋਵੇਗਾ “ਨੇਚਰ ਫੈਸਟ”, ਤਿਆਰੀਆਂ ਸ਼ੁਰੂ

ਹੁਸ਼ਿਆਰਪੁਰ ‘ਚ 10 ਤੋਂ 14 ਫਰਵਰੀ ਤੱਕ ਹੋਵੇਗਾ “ਨੇਚਰ ਫੈਸਟ”, ਤਿਆਰੀਆਂ ਸ਼ੁਰੂ

National, Politics, Punjab
ਹੁਸ਼ਿਆਰਪੁਰ, 17 ਜਨਵਰੀ : ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ 10 ਤੋਂ 14 ਫਰਵਰੀ ਤੱਕ ਸਥਾਨਕ ਲਾਜਵੰਤੀ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਪੰਜ ਰੋਜ਼ਾ "ਨੇਚਰ ਫੈਸਟ" ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਰੂਰੀ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ "ਨੇਚਰ ਫੈਸਟ" ਹੁਸ਼ਿਆਰਪੁਰ ਜ਼ਿਲ੍ਹੇ ਦੀ ਅਮੀਰ ਕੁਦਰਤੀ ਵਿਰਾਸਤ, ਸੈਰ-ਸਪਾਟਾ ਸਥਾਨਾਂ ਅਤੇ ਵਾਤਾਵਰਨ ਸਰੋਤਾਂ ਨੂੰ ਪ੍ਰਦਰਸ਼ਿਤ ਕਰਨ ਲਈ ਇਕ ਸ਼ਕਤੀਸ਼ਾਲੀ ਪਲੇਟਫਾਰਮ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਫੈਸਟ ਨਾ ਸਿਰਫ਼ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰੇਗਾ ਬਲਕਿ ਆਮ ਲੋਕਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨ ਲਈ ਇਕ ਮਹੱਤਵਪੂਰਨ ਜ਼ਰੀਆ ਵੀ ਬਣੇਗਾ। ਉਨ੍ਹਾਂ ਕਿਹਾ ਕਿ ਇਸ ਨੇਚਰ ਫੈਸਟ ਵਿੱਚ ਜ਼ਿਲ੍ਹੇ ਦੇ ਕੁਦਰਤੀ ਸਰੋਤਾਂ ਦ...
ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ

ਧੂਰੀ ਸ਼ਹਿਰ ਦੇ ਸੁੰਦਰੀਕਰਨ ਲਈ 4 ਕਰੋੜ ਰੁਪਏ ਦੇ ਕੰਮਾਂ ਦੀ ਓ.ਐਸ.ਡੀ ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ

National, Politics, Punjab
ਧੂਰੀ, 17 ਜਨਵਰੀ: ਧੂਰੀ ਸ਼ਹਿਰ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸੁੰਦਰੀਕਰਨ ਵਿੱਚ ਵੀ ਮੋਹਰੀ ਸ਼ਹਿਰ ਬਣਾਉਣ ਲਈ ਅੱਜ ਲਗਭਗ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਮਹੱਤਵਪੂਰਨ ਸੁੰਦਰੀਕਰਨ ਅਤੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਕੀਤੀ ਗਈ। ਇਨ੍ਹਾਂ ਪ੍ਰੋਜੈਕਟਾਂ ਨਾਲ ਧੂਰੀ ਸ਼ਹਿਰ ਦੀ ਦਿੱਖ ਨੂੰ ਨਵੀਂ ਪਹਿਚਾਣ ਮਿਲੇਗੀ ਅਤੇ ਸ਼ਹਿਰ ਵਾਸੀਆਂ ਨੂੰ ਆਧੁਨਿਕ ਸਹੂਲਤਾਂ ਮਿਲਣਗੀਆਂ। ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੀ ਮੌਜੂਦ ਸਨ। ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਆਰ.ਓ.ਬੀ. ਅਧੀਨ ਸ਼ੇਰਪੁਰ ਚੌਂਕ ਦੇ ਸੁੰਦਰੀਕਰਨ ਲਈ 309.54 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਇਹ ਪ੍ਰੋਜੈਕਟ ਧੂਰੀ ਸ਼ਹਿਰ ਲਈ ਇੱਕ ਨਵਾਂ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਲਗਭਗ 1500 ਫੁੱਟ ਲੰਬੇ ਅਤੇ 42 ਫੁੱਟ ਚੌੜੇ ਖੇਤਰ ਵਿੱਚ ਵਿਕਸਿਤ ਹੋਣ ਵਾਲਾ ਇਹ ਪਾਰਕ ਸ਼ਹਿਰ ਵਾਸੀਆਂ ਲਈ ਮਨੋਰੰਜਨ, ਸੈਰ ਅਤੇ ਸਿਹਤਮੰਦ ਜੀਵਨ ਸ਼ੈਲੀ ਦਾ ਕ...
ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਲੱਕੀ ਡਰਾਅ ਦੇ ਜੇਤੂ ਕਿਸਾਨਾਂ ਨੂੰ ਸਰਟੀਫ਼ਿਕੇਟ ਦਿੱਤੇ

ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਲੱਕੀ ਡਰਾਅ ਦੇ ਜੇਤੂ ਕਿਸਾਨਾਂ ਨੂੰ ਸਰਟੀਫ਼ਿਕੇਟ ਦਿੱਤੇ

National
ਬਰਨਾਲਾ, 17 ਜਨਵਰੀ   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਲੱਕੀ ਡਰਾਅ (ਪਰਾਲੀ) ਦੇ ਛੇਵੇਂ ਅਤੇ ਸੱਤਵੇਂ ਡਰਾਅ ਤਹਿਤ ਜੇਤੂ ਕਿਸਾਨਾਂ ਨੂੰ ਸਰਟੀਫ਼ਿਕੇਟ ਦਿੱਤੇ ਗਏ।   ਇਸ ਦੌਰਾਨ ਜ਼ਿਲ੍ਹੇ ਦੇ ਵੱਖ—ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਭਾਗ ਲਿਆ। ਇਸ ਲੱਕੀ ਡਰਾਅ ਵਿੱਚ ਪਹਿਲਾਂ ਇਨਾਮ 20,000/- ਰੁਪਏ, ਦੂਸਰਾ ਇਨਾਮ 15,000/- ਰੁਪਏ, ਤੀਸਰਾ ਇਨਾਮ 10,000/- ਰੁਪਏ ਅਤੇ ਬਾਕੀ 22 ਕਿਸਾਨਾਂ ਨੂੰ 2500/- , 2500/- ਰੁਪਏ ਦਿੱਤੇ ਗਏ।   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿੱਚ 7 ਲੱਕੀ ਡਰਾਅ (ਪਰਾਲੀ) ਰੱਖੇ ਗਏ ਸਨ, ਜਿਨ੍ਹਾਂ ਦੇ ਡਰਾਅ ਕੱਢੇ ਜਾ ਚੁੱਕੇ ਹਨ ਤੇ 175 ਕਿਸਾਨਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਨੂੰ ਇਨਾਮੀ ਰਾਸ਼ੀ ਦਿੱਤੀ ਜਾ ਚੁੱਕੀ ਹੈ।   ਇਸ ਦੌਰਾਨ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਆਪਣੇ ਤਜ਼ੁਰਬੇ ਸਾਂਝੇ ਕੀਤੇ ਗਏ ਅਤੇ ਦੱਸਿਆ ਕਿ ਪਰਾਲੀ ਨੂੰ ਨਾ ਸਾੜ ਕੇ ਇਸ ਦਾ ਖੇਤਾਂ ਵਿੱਚ ਹੀ ਪ੍ਰਬੰਧ ਕਰਨ ਨਾਲ ਮਿੱਟੀ ਦੀ ਗੁਣਵੱਤਾ ਵਿੱਚ ਸੁਧਾਰ, ਖੇਤੀਬਾੜੀ ਖਰਚਿਆਂ ਵਿੱਚ ਕਮੀ ਅ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ  ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

National, Politics, Punjab
ਹੁਸ਼ਿਆਰਪੁਰ, 16 ਜਨਵਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਪੁਲਿਸ ਲਾਈਨ ਗਰਾਊਂਂਡ ਵਿਖੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਰੋਹ ਪੂਰੀ ਸ਼ਾਨ, ਅਨੁਸ਼ਾਸਨ ਅਤੇ ਦੇਸ਼ ਭਗਤੀ ਦੇ ਮਾਹੌਲ ਵਿੱਚ ਹੋਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਰੋਹ ਦੌਰਾਨ ਪਰੇਡ, ਸੱਭਿਆਚਾਰਕ ਪ੍ਰੋਗਰਾਮ, ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮੌਕੇ ਆਜ਼ਾਦੀ  ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਮਾਗਮ ਨੂੰ ਯਾਦਗਾਰੀ ਬਣਾਇਆ ਜਾ ਸਕੇ। ਮੀਟਿੰਗ ਵਿੱਚ ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਪ੍ਰਬੰਧਨ, ਪਾਰਕਿੰਗ, ਸੈਨੀਟੇਸ਼ਨ, ਪੀਣ ਵਾਲੇ ਪਾਣੀ, ਬਿਜਲੀ ਅਤੇ ਸਿਹਤ ਸੇਵਾਵਾਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮਾਗਮ...
ਪੰਜ ਸਾਲ ਦੇ ਬੱਚੇ ਨਾਲ ਜਬਰ-ਜਿਨਾਹ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਅਤੇ ਚਾਲੀ ਹਜ਼ਾਰ ਰੁਪਏ ਜੁਰਮਾਨਾ

ਪੰਜ ਸਾਲ ਦੇ ਬੱਚੇ ਨਾਲ ਜਬਰ-ਜਿਨਾਹ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਅਤੇ ਚਾਲੀ ਹਜ਼ਾਰ ਰੁਪਏ ਜੁਰਮਾਨਾ

Crime, National, Politics, Punjab
ਅੰਮ੍ਰਿਤਸਰ, 16 ਜਨਵਰੀ 2026---   ਮਾਨਯੋਗ ਜੱਜ, ਵਧੀਕ ਜਿਲ੍ਹਾ ਤੇ ਸੈਸ਼ਨਜ ਜੱਜ (ਫਾਸਟ ਟਰੈਕ ਸਪੈਸ਼ਲ ਕੋਰਟ), ਅੰਮ੍ਰਿਤਸਰ ਦੀ ਅਦਾਲਤ ਦੁਆਰਾ ਮੁਕੱਦਮਾ ਨੰਬਰ 106/2022, ਥਾਣਾ ਵੇਰਕਾ ਅੰਮ੍ਰਿਤਸਰ, ਅਧੀਨ 377 ਆਈਪੀਸੀ ਅਤੇ 6 ਪੋਸਕੋ ਐਕਟ, ਵਿੱਚ ਦੋਸ਼ੀ ਰਾਜਾ ਪੁੱਤਰ ਜਸਪਾਲ ਸਿੰਘ ਵਾਸੀ ਪ੍ਰੀਤ ਨਗਰ, ਵੇਰਕਾ, ਅੰਮ੍ਰਿਤਸਰ  ਨੂੰ ਪੰਜ ਸਾਲ ਦੇ ਬੱਚੇ ਨਾਲ ਜਬਰ-ਜਿਨਾਹ ਦੇ ਦੋਸ਼ ਵਿੱਚ 20 ਸਾਲ ਦੀ ਸਜਾ ਅਤੇ 40,000/- ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਅਦਾਲਤ ਨੇ ਕਿਹਾ ਕਿ ਦੋਸ਼ੀ, ਜੋ ਕਿ,ਉਸਦਾ ਗੁਆਂਢੀ ਸੀ ਸ਼ਿਕਾਇਤਕਰਤਾ ਦੇ ਘਰ ਉਸਦੇ ਮਾਤਾ ਪਿਤਾ ਦੀ ਗੈਰ ਹਾਜਰੀ ਵਿੱਚ ਆਇਆ ਅਤੇ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਕੀਤਾ । ਇਸ ਸਜਾ ਰਾਹੀਂ ਅਦਾਲਤ ਨੇ ਸੁਨੇਹਾ ਦਿੱਤਾ ਹੈ ਕਿ ਇਸ ਤਰ੍ਹਾ ਦੇ ਜੁਰਮ ਭਵਿੱਖ ਵਿੱਚ ਨਾ ਹੋਣ ਅਤੇ ਬੁਰੇ ਅਨਸਰਾਂ ਉਪਰ ਕਾਨੂੰਨ ਦਾ ਡਰ ਬਣਿਆ ਰਹੇ।...
ਨਗਰ ਕੌਂਸਲ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਬਾਜ਼ਾਰਾਂ ਵਿੱਚ ਚਾਈਨਾ ਡੋਰ ਖ਼ਿਲਾਫ਼ ਸਖ਼ਤ ਚੈਕਿੰਗ

ਨਗਰ ਕੌਂਸਲ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਬਾਜ਼ਾਰਾਂ ਵਿੱਚ ਚਾਈਨਾ ਡੋਰ ਖ਼ਿਲਾਫ਼ ਸਖ਼ਤ ਚੈਕਿੰਗ

National, Politics, Punjab
ਸ੍ਰੀ ਅਨੰਦਪੁਰ ਸਾਹਿਬ 16 ਜਨਵਰੀ: ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਖ਼ਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਕਾਰਵਾਈ ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਹੇਠ, ਕਾਰਜ ਸਾਧਕ ਅਫਸਰ ਸੰਗੀਤ ਕੁਮਾਰ, ਸੈਨੇਟਰੀ ਇੰਸਪੈਕਟਰ ਮਦਨ ਲਾਲ, ਟੈਕਸ ਇੰਸਪੈਕਟਰ ਗੁਰਦੇਵ ਸਿੰਘ ਬਹਿਲੂ ਅਤੇ ਨਗਰ ਕੌਂਸਲ ਦੀ ਟੀਮ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੀਤੀ ਗਈ। ਚੈਕਿੰਗ ਦੌਰਾਨ ਕਚਹਿਰੀ ਰੋਡ, ਨਵੀਂ ਆਬਾਦੀ, ਚੋਈ ਬਾਜ਼ਾਰ ਅਤੇ ਕਿਸਾਨ ਹਵੇਲੀ ਰੋਡ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਚਾਈਨਾ ਡੋਰ ਕਾਰਨ ਵੱਧ ਰਹੇ ਹਾਦਸਿਆਂ, ਜਿਵੇਂ ਪੰਛੀਆਂ ਨੂੰ ਨੁਕਸਾਨ ਅਤੇ ਲੋਕਾਂ ਦੇ ਚਿਹਰੇ, ਗਲਾ ਆਦਿ ਜ਼ਖ਼ਮੀ ਹੋਣਾ ਨੂੰ ਦੇਖਦੇ ਹੋਏ ਸਖ਼ਤ ਨਿਗਰਾਨੀ ਜਾਰੀ ਰਹੇਗੀ। ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਗਈ ਕਿ ਚਾਈਨਾ ਡੋਰ ਦੀ ਖਰੀਦ-ਫਰੋਖ਼ਤ ਪਾਈ ਜਾਣ ‘ਤੇ ਕੜੀ ਕਾਰਵਾਈ ਕੀਤੀ ਜਾਵੇਗੀ। ਨਗਰ ਕੌਂਸਲ ਵੱਲੋਂ ਲੋਕਾਂ ਨੂੰ ਚਾਈਨਾ ਡੋਰ ਨ...
ਸ਼ੂਗਰਕੇਨ ਹਾਰਵੈਸਟਰ ਨਾਲ ਕਟਾਈ ਕਰਨ ਲਈ ਚੌੜੀ ਵਿੱਥ ਵਿਧੀ ਨਾਲ ਗੰਨੇ ਦੀ ਬਿਜਾਈ ਕਰਨ ਦੀ ਜ਼ਰੂਰਤ: ਕੇਨ ਕਮਿਸ਼ਨਰ

ਸ਼ੂਗਰਕੇਨ ਹਾਰਵੈਸਟਰ ਨਾਲ ਕਟਾਈ ਕਰਨ ਲਈ ਚੌੜੀ ਵਿੱਥ ਵਿਧੀ ਨਾਲ ਗੰਨੇ ਦੀ ਬਿਜਾਈ ਕਰਨ ਦੀ ਜ਼ਰੂਰਤ: ਕੇਨ ਕਮਿਸ਼ਨਰ

National
ਲੁਧਿਆਣਾ : 16 ਜਨਵਰੀ 2026( ) ਗੰਨੇ ਦੀ ਚੌੜੀ ਵਿੱਥ ਤੇ ਬਿਜਾਈ ਕਰਨ ਨਾਲ ਪੌਦਿਆਂ ਨੂੰ ਵਧੇਰੇ ਹਵਾ/ਸੂਰਜ ਦੀ ਰੌਸ਼ਨੀ  ਮਿਲਦੀ ਹੈ ਜਿਸ ਨਾਲ ਗੰਨੇ ਦੀ ਮੋਟਾਈ ਅਤੇ ਲੰਬਾਈ ਵਿਚ ਵਾਧਾ ਹੁੰਦਾ ਹੈ , ਜਿਸ ਨਾਲ ਪ੍ਰਤੀ ਹੈਕਟੇਅਰ  ਪੈਦਾਵਾਰ ਵਿੱਚ ਵਾਧਾ ਹੋਣ ਕਾਰਨ ਵਾਧੂ ਆਮਦਨ  ਹੁੰਦੀ ਹੈ । ਜ਼ਿਲਾ ਲੁਧਿਆਣਾ ਦੇ ਪਿੰਡ ਮੱਲ ਮਾਜਰਾ ਵਿਚ ਗੰਨੇ ਦੀ ਫ਼ਸਲ ਜਾਇਜ਼ਾ ਲੈਂਦਿਆਂ ਡਾਕਟਰ ਅਮਰੀਕ ਸਿੰਘ ਕੇਨ ਕਮਿਸ਼ਨਰ ਪੰਜਾਬ ਨੇ ਦੱਸਿਆ ਕਿ ਮਜ਼ਦੂਰਾਂ ਦੀ ਘਾਟ ਕਾਰਨ ,ਗੰਨਾ ਕੱਟਣ ਵਾਲੀ ਮਸ਼ੀਨ ਦੀ ਮੰਗ ਵਧ ਰਹੀ ਹੈ । ਉਨ੍ਹਾਂ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਤਕਰੀਬਨ 30 ਮਸ਼ੀਨਾਂ ਗੰਨੇ ਦੀ ਕਟਾਈ ਕਰ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਦੀ ਮਜ਼ਦੂਰਾਂ ਦੀ ਘਾਟ ਦੀ ਸਮੱਸਿਆ ਨੁੰ ਮੁੱਖ ਰੱਖਦਿਆਂ ਗੰਨੇ ਦੀ ਖੇਤੀ ਦਾ ਮਸ਼ੀਨੀਕਰਨ ਕਰਨ ਲਈ 4 ਦਸੰਬਰ 2025 ਤੱਕ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਗਈ ਸੀ ,ਜਿਸ ਤੇ ਕਰੀਬ 60 ਗੰਨਾ ਕਾਸ਼ਤਕਾਰਾਂ ਨੇ ਸ਼ੂਗਰਕੇਨ ਹਾਰਵੈਸਟਰ ਮਸ਼ੀਨ ਸਬਸਿਡੀ ਤੇ ਲੈਣ ਲਈ ਅਰਜੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਅਜੋਕੇ ਸਮੇਂ ਵਿਚ ਆਮ ਕਰਕੇ ਗੰਨੇ...