Shadow

Author: admin

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ ਜਾਰੀ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ ਜਾਰੀ

National, Politics, Punjab
 ਬਰਨਾਲਾ, 12 ਅਪ੍ਰੈਲ  ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਮੈਡੀਕਲ ਸਟੋਰਾਂ ਦੀ ਚੈਕਿੰਗ ਜਾਰੀ ਹੈ।     ਇਸ ਸਬੰਧੀ ਡਰੱਗਜ਼ ਕੰਟਰੋਲ ਅਫ਼ਸਰ ਬਰਨਾਲਾ ਸ਼੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਬਡਬਰ, ਭੈਣੀ ਮਹਿਰਾਜ, ਕਾਲੇਕੇ ਦੇ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ।  ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਬਡਬਰ ਦੇ ਜੇ.ਐਨ ਮੈਡੀਕੋਜ਼, ਚੀਮਾ ਮੈਡੀਕਲ ਸਟੋਰ, ਪ੍ਰਵੀਨ ਮੈਡੀਕਲ ਹਾਲ ਅਤੇ ਪਿੰਡ ਕਾਲੇਕੇ ਦੇ ਗੁਰੂ ਨਾਨਕ ਮੈਡੀਕਲ ਹਾਲ, ਬਾਂਸਲ ਮੈਡੀਕਲ ਹਾਲ, ਪਿੰਡ ਭੈਣੀ ਮਹਿਰਾਜ ਦੇ ਔਲਖ ਮੈਡੀਕਲ ਸਟੋਰ ਆਦਿ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕੋਈ ਵੀ ਨਸ਼ੀਲੀ ਦਵਾਈ ਪ੍ਰਾਪਤ ਨਹੀ ਹੋਈ ਪ੍ਰੰਤੂ ਜੇ.ਐਨ ਮੈਡੀਕੋਜ਼, ਬਡਬਰ ਅਤੇ ਚੀਮਾ ਮੈਡੀਕਲ ਸਟੋਰ ਬਡਬਰ, ਮੈਡੀਕਲ ਸਟੋਰਾਂ 'ਤੇ ਡਰੱਗਜ਼ ਅਤੇ ਕਾਸਮੈਟਿਕ ਐਕਟ,1940 ਦੀਆਂ ਧਰਾਵਾਂ ਦੀ ਉਲੰਘਣਾ ਪਾਈ ਗਈ। ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਅਗਲੀ ਕਾਰਵਾਈ ਲਈ ਸੂਚਿਤ ਕ...
ਗਰਮੀਆਂ ਵਿੱਚ ਪਸ਼ੂਆਂ ਨੂੰ ਲੂ-ਲੱਗਣ ਦੇ ਸੰਭਾਵਿਤ ਖਤਰੇ ਤੋਂ ਬਚਾਉਣ ਲਈ ਵਿਸ਼ੇਸ਼ ਧਿਆਨ ਦੇਣ ਦੀ ਲੋੜ

ਗਰਮੀਆਂ ਵਿੱਚ ਪਸ਼ੂਆਂ ਨੂੰ ਲੂ-ਲੱਗਣ ਦੇ ਸੰਭਾਵਿਤ ਖਤਰੇ ਤੋਂ ਬਚਾਉਣ ਲਈ ਵਿਸ਼ੇਸ਼ ਧਿਆਨ ਦੇਣ ਦੀ ਲੋੜ

National, Politics, Punjab
ਮੋਗਾ, 12 ਅਪ੍ਰੈਲ, ਜਿਵੇਂ ਜਿਵੇਂ ਗਰਮੀ ਦਾ ਮੌਸਮ ਆ ਰਿਹਾ ਹੈ, ਦਿਨ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ । ਆਉਣ ਵਾਲੇ ਕੁਝ ਦਿਨਾਂ ਵਿੱਚ ਇਹ ਤਾਪਮਾਨ 45-47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ, ਅਜਿਹੇ ਵਿੱਚ ਪਸ਼ੂਆਂ ਦੀ ਸਿਹਤ ਤੇ ਮਾੜਾ ਅਸਰ ਪੈ ਸਕਦਾ ਹੈ । ਪਸ਼ੂਆਂ ਨੂੰ ਲੂ-ਲੱਗਣ (ਹੀਟ ਵੇਵ) ਦੇ ਖਤਰੇ ਤੋਂ ਬਚਾਉਣ ਲਈ ਡਾ. ਹਰਵੀਨ ਕੌਰ ਧਾਲੀਵਾਲ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ ਵੱਲੋਂ ਪਸ਼ੂ ਪਾਲਕਾਂ ਲਈ ਐਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਐਡਵਾਈਜਰੀ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਜੇਕਰ ਪਸ਼ੂਆਂ ਨੂੰ ਖੁੱਲ੍ਹੀ ਜਗ੍ਹਾ ਵਿੱਚ ਰੱਖਿਆ ਹੋਵੇ ਤਾਂ ਪਸ਼ੂਆਂ ਨੂੰ ਹਰ ਵੇਲੇ ਛਾਂ ਵਿੱਚ ਰੱਖਣ ਦਾ ਯਤਨ ਕਰੋ । ਜੇਕਰ ਪਸ਼ੂਆਂ ਨੂੰ ਸ਼ੈਡ ਵਿੱਚ ਰੱਖਿਆ ਗਿਆ ਹੈ ਤਾਂ ਸ਼ੈਡ ਦੇ ਅੰਦਰ ਪੱਖੇ, ਕੂਲਰ ਆਦਿ ਚਲਾਏ ਜਾਣ ਅਤੇ ਦੁਪਹਿਰੇ 12 ਵਜੇ ਤੋਂ 4 ਵਜੇ ਤੱਕ ਫੁਹਾਰੇ ਜਾਂ ਫੌਗਰ ਚਲਾਏ ਜਾਣ ਕਿੳਂਕਿ ਇਸ ਵੇਲੇ ਦੌਰਾਨ ਗਰਮੀ ਦਾ ਪ੍ਰਕੋਪ ਬਹੁਤ ਜਿਆਦਾ ਹੁੰਦਾ ਹੈ । ਹਰ ਕਿਸਮ ਦੇ ਪਸ਼ੂ ਨੂੰ 24 ਘੰਟੇ ਪੀਣ ਲਈ ਤਾਜਾ ਅਤੇ ਠੰਡਾ ਪਾਣੀ ਉਪਲਬਧ ਹੋਣਾ ਚਾਹੀਦਾ ਹੈ । ਦਿਨ ਵਿੱਚ 2 ਜਾਂ 3 ਵਾਰ...
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਿਲੇ ਵਿੱਚ ਹੀਟ ਵੇਵ ਤੋਂ ਬਚਾਓ ਸਬੰਧੀ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਿਲੇ ਵਿੱਚ ਹੀਟ ਵੇਵ ਤੋਂ ਬਚਾਓ ਸਬੰਧੀ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

National, Politics, Punjab
ਫ਼ਤਹਿਗੜ੍ਹ ਸਾਹਿਬ, 12  ਅਪ੍ਰੈਲ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਅਤੇ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2025 ਬਾਰੇ ਜਾਰੀ ਕੀਤੀ ਐਡਵਾਈਜ਼ਰੀ ਅਨੁਸਾਰ ਜ਼ਿਲੇ ਦੇ ਲੋਕਾਂ ਨੂੰ ਹੀਟ ਵੇਵ ਤੋਂ ਬਚਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਪੁਖਤਾ ਪ੍ਰਬੰਧ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਆਮ ਲੋਕਾਂ ਨੂੰ ਹੀਟ ਵੇਵ ਸਬੰਧੀ ਕੋਈ ਪਰੇਸ਼ਾਨੀ ਪੇਸ਼ ਨਾ ਆਵੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ। ਡਾ. ਸੋਨਾ ਥਿੰਦ ਨੇ ਜ਼ਿਲੇ ਦੀਆਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਚ ਪੈਂਦੇ ਸਮੂਹ ਸ਼ਹਿਰਾਂ ਦੇ ਪ੍ਰਮੁੱਖ ਸਥਾਨਾਂ ਉੱਤੇ ਤਾਪਮਾਨ ਦੀ ਜਾਣਕਾਰੀ ਦਰਸਾਉਣ ਵਾਲੇ ਉਪਕਰਨ ਲਗਾਏ ਜਾਣ ਅਤੇ ਬਸ ਸਟੈਂਡ ਤੇ ਹੋਰ ਜਨਤਕ ਥਾਵਾਂ ਤੇ ਲੋਕਾਂ ਨੂੰ ਧੁੱਪ ਤੋਂ ਬਚਾ ਸਬੰਧੀ ਲੋੜੀਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਧੁੱਪੇ ਨਾ ਖੜਨਾ ਪਵੇ। ਉਹਨਾਂ ਖੇਤਰੀ ਟਰਾਂਸਪੋਰਟ ਦਫਤਰ ਦੇ ਅਧਿਕਾਰੀਆਂ ਨੂੰ ਕਿਹਾ ਕਿ ਬੱਸਾਂ ਵਿੱਚ ਸਫਰ ਕਰਨ ਵਾਲੀਆਂ ਸਵਾਰੀਆਂ ਵਾਸਤੇ ਠੰਡੇ ਪਾਣੀ ਦੇ ਰਹਿਬਰ...
ਹੁਣ ਸਰਪੰਚ,ਨੰਬਰਦਾਰ ਤੇ ਕੌਂਸਲਰ ਈ-ਸੇਵਾ ਪੋਰਟਲ ਰਾਹੀਂ ਆਨਲਾਈਨ ਤਸਦੀਕ ਕਰਨਗੇ ਦਸਤਾਵੇਜ

ਹੁਣ ਸਰਪੰਚ,ਨੰਬਰਦਾਰ ਤੇ ਕੌਂਸਲਰ ਈ-ਸੇਵਾ ਪੋਰਟਲ ਰਾਹੀਂ ਆਨਲਾਈਨ ਤਸਦੀਕ ਕਰਨਗੇ ਦਸਤਾਵੇਜ

National, Politics, Punjab
ਮਾਲੇਰਕੋਟਲਾ 12 ਅਪ੍ਰੈਲ :                      ਪੰਜਾਬ ਸਰਕਾਰ ਵਲੋਂ ਡਿਜੀਟਲ ਪੰਜਾਬ ਦੀ ਲਗਾਤਾਰਤਾ ਵਿੱਚ ਇੱਕ ਹੋਰ ਪੁਲਾਂਘ ਪੁਟਦਿਆਂ,ਸਮੁੱਚੀਆਂ ਨਾਗਰਿਕ ਸੇਵਾਵਾਂ ਲਈ ਸਰਪੰਚਾਂ,ਨੰਬਰਦਾਰਾਂ ਅਤੇ ਕੌਂਸਲਰਾਂ ਨੂੰ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਵੱਲੋਂ ਈ-ਗਵਰਨੈਂਸ ਪ੍ਰਣਾਲੀ ਨਾਲ ਜੋੜ੍ਹਨ ਲਈ ਜ਼ਿਲ੍ਹੇ ਦੇ 99ਫੀਂਸਦੀ ਸਰਪੰਚ,ਨੰਬਰਦਾਰ ਅਤੇ ਨਗਰ ਕੌਂਸਲਰ ਦੇ ਨੁਮਾਇੰਦਿਆ ਦਾ ਡਾਟਾ ਆਨ ਬੋਰਡ ਕੀਤਾ ਜਾ ਚੁੱਕਾ ਹੈ ਤਾਂ ਜੋ ਉਹ ਇਸ ਪ੍ਰਣਾਲੀ ਨਾਲ ਜੁੜ ਕੇ ਆਮ ਲੋਕਾਂ ਦੇ ਦਸਤਾਵੇਜ ਆਨਲਾਈਨ ਤਸਦੀਕ ਕਰ ਸਕਣ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿੱਤੀ । ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਨਵੇਕਲੀ ਪਹਿਲਕਦਮੀ ਤਹਿਤ ਅਵਾਮ ਦੇ ਦਸਤਾਵੇਜ ਆਨਲਾਈਨ ਤਸਦੀਕ ਕੀਤੇ ਜਾ ਸਕਦੇ ਹਨ ।              ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਦਾ ਉਦੇਸ਼ ਲੋਕਾਂ ਦੇ ਸਮੇਂ ਦੀ ਬੱਚਤ ਦੇ ਨਾਲ-ਨਾਲ ਕੰਮ ਵਿਚ ਤੇਜ਼ੀ ਅਤੇ ਪਾਰਦਰਸ਼ਤਾ ਲਿਆਉਣਾ ਹੈ। ਉਨਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਰਪੰਚਾਂ, ਨੰਬਰਦਾਰਾਂ ਅਤੇ ਕੌਂਸਲਰਾਂ ਦਾ ਡਾਟਾ ਆਨਲਾਈਨ ਪੋਰਟਲ ਉੱਪ...
ਮਾਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ’ ਚ ਚਲਾਇਆ ਨਾਇਟ ਡੌਮੀਨੇਸ਼ਨ ਆਪਰੇਸ਼ਨ

ਮਾਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ’ ਚ ਚਲਾਇਆ ਨਾਇਟ ਡੌਮੀਨੇਸ਼ਨ ਆਪਰੇਸ਼ਨ

National, Politics, Punjab
ਮਾਲੇਰਕੋਟਲਾ 12 ਅਪ੍ਰੈਲ ਪੰਜਾਬ ਪੁਲਿਸ ਵੱਲੋਂ ਅਮਨ ਕਾਨੂੰਨ ਨੂੰ ਹੋਰ ਪੁਖਤਾ  ਕਰਨ ਹਿੱਤ ਨਾਇਟ ਡੌਨੀਨੇਸ਼ਨ ਆਪ੍ਰੇਸ਼ਨ ਤਹਿਤ ਐਸ ਐਸ ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਰਾਤ ਭਰ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀਆਂ ਕੋਲ਼ੋਂ ਪੁੱਛ-ਗਿੱਛ ਕੀਤੀ ਗਈ । ਉਨ੍ਹਾਂ ਕਿਹਾ ਕਿ ਕਾਨੂੰਨ –ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਇਹ ਵਿਸ਼ੇਸ਼ ਉਪਰੇਸ਼ਨ ਚਲਾਇਆ ਗਿਆ ਹੈ। ਦੇਰ ਰਾਤ ਤੋਂ ਤੜਕ ਸਵੇਰ ਤੱਕ ਚੱਲੇ ‘ਨਾਈਟ ਡੌਮੀਨੇਸ਼ਨ’ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ 08 ਵਿਸ਼ੇਸ ਨਾਕੇ ਲਗਾ ਕੇ ਵਿਸ਼ੇਸ ਚੈਕਿੰਗ ਮੁਹਿੰਮ ਕੀਤੀ ਗਈ । ਇਨ੍ਹਾਂ ਨਾਕਿਆਂ ਦਾ ਉਨ੍ਹਾਂ ਵੱਲੋਂ ਅਚਨਚੇਤ ਦੌਰਾ ਕਰਕੇ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਤੇ ਨਾਗਰਿਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕੀਤਾ। ਉਨ੍ਹਾਂ ਕਿਹਾ ਇਸ ਨਾਇਟ ਡੌਨੀਨੇਸ਼ਨ ਆਪ੍ਰੇਸ਼ਨ ਦਾ ਮਕਸਦ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ - ਨਾਲ ਸਮਾਜ ਵਿਰੋਧੀ ਤੱ...
ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ‘ਦੌੜਦਾ ਪੰਜਾਬ ਮੈਰਾਥਨ’ ਦੌੜ 19 ਅਪ੍ਰੈਲ ਨੂੰ

ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ‘ਦੌੜਦਾ ਪੰਜਾਬ ਮੈਰਾਥਨ’ ਦੌੜ 19 ਅਪ੍ਰੈਲ ਨੂੰ

National, Politics, Punjab
ਜਲੰਧਰ, 11 ਅਪ੍ਰੈਲ :                               ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਪਰਨਾ ਐਮ.ਬੀ. ਨੇ ਜ਼ਿਲ੍ਹੇ ਦੀਆਂ ਪ੍ਰਮੁੱਖ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ 19 ਅਪ੍ਰੈਲ 2025 ਨੂੰ ‘ਦੌੜਦਾ ਪੰਜਾਬ ਮੈਰਾਥਨ’ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇਹ ਮੈਰਾਥਨ ਜ਼ਿਲ੍ਹਾ ਪ੍ਰਸ਼ਾਸਨ ਦਾ ਵੱਡਾ ਉਪਰਾਲਾ ਸਿੱਧ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਮੈਰਾਥਨ  ਜਿਸ ਵਿੱਚ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 19 ਅਪ੍ਰੈਲ ਨੂੰ ਸਵੇਰੇ 5.30 ਵਜੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਕੇ ਮੁੜ ਇਥੇ ਹੀ ਸਮਾਪਤ ਹੋਵੇਗੀ।                               ਉਨ੍ਹਾਂ ਵਿਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਇਸ ਮੈਰਾਥਨ ਦੌੜ ਵਿ...
ਕੈਬਨਿਟ ਵੱਲੋਂ ਲਿਆ ਗਿਆ ਇਤਿਹਾਸਕ ਫੈਸਲਾ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਉਸਾਰੂ ਕਦਮ: ਚੀਮਾ

ਕੈਬਨਿਟ ਵੱਲੋਂ ਲਿਆ ਗਿਆ ਇਤਿਹਾਸਕ ਫੈਸਲਾ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਉਸਾਰੂ ਕਦਮ: ਚੀਮਾ

National, Politics, Punjab
ਚੰਡੀਗੜ੍ਹ, 11 ਅਪ੍ਰੈਲ: ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰਾਂ ਦੀ ਕਾਨੂੰਨ ਅਧਿਕਾਰੀਆਂ ਵਜੋਂ ਠੇਕੇ 'ਤੇ ਨਿਯੁਕਤੀ ਜ਼ਰੀਏ ਉਨ੍ਹਾਂ ਨੂੰ ਢੁਕਵੀਂ ਪ੍ਰਤੀਨਿਧਤਾ ਦੇਣ ਲਈ ਆਰਡੀਨੈਂਸ ਜਾਰੀ ਕਰਕੇ  ਇਤਿਹਾਸਕ ਫੈਸਲਾ ਲਿਆ ਹੈ, ਜੋ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ  ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਇੱਕ ਵੱਡਾ ਕਦਮ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਾਂਗਰਸ ਅਤੇ ਹੋਰ ਪਾਰਟੀਆਂ ਨੇ ਕਮਜ਼ੋਰ ਅਤੇ ਪਛੜੇ ਵਰਗਾਂ ਨੂੰ ਸਸ਼ਕਤ ਨਾ ਬਣਾ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸਦੇ ਉਲਟ ਆਮ ਆਦਮੀ ਪਾਰਟੀ ਨੇ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਵਰਗੇ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਹਰ ਸੰਭਵ ਕਦਮ ਚੁੱਕਿਆ ਹੈ। ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਕੈਬਨਿਟ ‘ਚ ਲਿਆ ਗਿਆ ਫ...
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

National, Politics, Punjab
ਚੰਡੀਗੜ੍ਹ/ਦਿੜ੍ਹਬਾ/ਸੰਗਰੂਰ, 11 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਾਈ ਸਕੂਲ ਉਗਰਾਹਾਂ ਵਿਖੇ 41 ਲੱਖ 28 ਹਜ਼ਾਰ ਦੀ ਲਾਗਤ ਨਾਲ ਬਣਵਾਏ 3 ਤਿੰਨ ਕਲਾਸ ਰੂਮ ਅਤੇ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਰਵੋਤਮ ਸੁਵਿਧਾਵਾਂ ਉਪਲਬਧ ਕਰਵਾਉਣ ਅਤੇ ਸਕੂਲੀ ਸਿੱਖਿਆ ਨੂੰ ਕੌਮਾਂਤਰੀ ਪੱਧਰ ਦਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਲੋਕਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਸਿੱਖਿਆ ਤੇ ਸਿਹਤ ਦੇ ਖੇਤਰਾਂ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾਣਗੀਆਂ ਅਤੇ ਅਸੀਂ ਉਸ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਪੂਰੀ ਤਰ੍ਹਾਂ ਸਰਗਰਮ ਹਾਂ ਜਿਸ ਤਹਿਤ ਪਿਛਲੇ 3 ਸਾਲਾਂ ਅੰਦਰ ਅਨੇਕਾਂ ਸਿੱਖਿਆ ਪ੍ਰੋਜੈਕਟ ਸਫ਼ਲਤਾ ਨਾਲ ਲਾਗੂ ਕੀਤੇ ਗਏ ਹਨ ਅਤੇ ਆਉਂਦੇ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

National, Politics, Punjab
ਚੰਡੀਗੜ੍ਹ/ਕੋਟਕਪੂਰਾ 11 ਅਪ੍ਰੈਲ: ਪੰਜਾਬ ਸਰਕਾਰ ਨੇ ਸੂਬੇ ਦੇ ਸਿੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਪਿਛਲੇ 3 ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡਾ. ਚੰਦਾ ਸਿੰਘ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼, ਕੋਟਕਪੂਰਾ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਸਕੂਲ ਦੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਦਿੱਤੀ ਗਈ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਸਰਬਪੱਖੀ ਉੱਨਤੀ ਲਈ ਅਨੇਕਾਂ ਵਿਕਾਸ ਪ੍ਰੋਜੈਕਟ ਵੀ ਜੰਗੀ ਪੱਧਰ 'ਤੇ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਤੇ ਸਿਹਤ ਖੇਤਰਾਂ ਦਾ ਵਿਕਾਸ ਅਤੇ ਉਨ੍ਹਾਂ ਨੂੰ ਜੰਗੀ ਪੱਧਰ '...
ਯੁੱਧ ਨਸ਼ਿਆਂ ਵਿਰੁੱਧ’ 42ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ 42ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ; 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ ਬਰਾਮਦ

National, Politics, Punjab
ਚੰਡੀਗੜ੍ਹ, 11 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 42ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.9 ਕਿਲੋ ਹੈਰੋਇਨ, 1.6 ਕਿਲੋ ਅਫੀਮ, 350 ਕਿਲੋ ਭੁੱਕੀ ਅਤੇ 26220 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 42 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 5770 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈ...