Shadow

Author: admin

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ

National, Politics, Punjab
ਚੰਡੀਗੜ੍ਹ, 11 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ 130 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦੇ ਪ੍ਰਬੰਧ ਕੀਤੇ ਹਨ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦਾ ਕਣਕ ਦਾ ਹਰੇਕ ਦਾਣਾ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਿਆ ਜਾਣਾ ਯਕੀਨੀ ਬਣਾਇਆ ਜਾ ਸਕੇ । ਅੱਜ ਅਨਾਜ ਭਵਨ ਵਿਖੇ ਕਣਕ ਦੀ ਖਰੀਦ ਦੀ ਸਮੀਖਿਆ ਕਰਦੇ ਹੋਏ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਦੱਸਿਆ ਕਿ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਖਰੀਦ ਏਜੰਸੀਆਂ ਨੂੰ 1,864 ਨਿਯਮਿਤ ਖਰੀਦ ਕੇਂਦਰ ਅਲਾਟ ਕੀਤੇ ਗਏ ਹਨ। ਇਸ ਤੋਂ ਇਲਾਵਾ ਮੰਡੀਆਂ ਵਿੱਚ ਭਰਮਾਰ ਵਰਗੀ ਸਥਿਤੀ ਨਾਲ ਨਜਿੱਠਣ ਲਈ, ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ 520 ਵਾਧੂ ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ। ਸਾਰੀਆਂ ਖਰੀਦ ਏਜੰਸੀਆਂ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸਟੋਰੇਜ ਸਪੇਸ, ਬਾਰਦਾਨੇ, ਸਟਾਕ ਆਰਟੀਕਲਜ਼ ਅਤੇ ਨਕਦ ਕ੍ਰੈਡਿਟ ਸੀਮਾ (ਸੀ.ਸੀ.ਐਲ.) ਲਈ ਵਿਆਪਕ ਪ੍ਰਬੰਧ ਕੀਤੇ ਹਨ। ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਹੁਣ ਤੱਕ ਕਣਕ ਦੀ ਆਮਦ...
ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

National, Politics, Punjab
ਚੰਡੀਗੜ੍ਹ, 11 ਅਪ੍ਰੈਲ: ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਵੱਡਾ ਫੈਸਲਾ ਲੈਦਿਆਂ ਅੱਜ ਤੋਂ ਆਪਣੇ ਵਿਭਾਗ ਦੇ ਮੁਲਾਜ਼ਮਾਂ ਦੀ ਹਾਜ਼ਰੀ ਕੀਤੀ ਆਨਲਾਈਨ ਕਰ ਦਿੱਤੀ ਹੈ। ਹੁਣ ਵਿਭਾਗ ਦੇ ਸਮੁੱਚੇ ਕਰਮਚਾਰੀ ਦਿਨ ‘ਚ ਦੋ ਵਾਰ ਆਪਣੀ ਹਾਜ਼ਰੀ ਆਨਲਾਈਨ ਲਗਾਉਣੀ ਯਕੀਨੀ ਬਣਾਉਣਗੇ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੂਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਇਸ ਤੋਂ ਪਹਿਲਾ ਪੁਰਾਣੀ ਪ੍ਰਣਾਲੀ ਤਹਿਤ ਰਜਿਸਟਰਾਂ ਉਪਰ ਹਾਜ਼ਰੀ ਲੱਗਦੀ ਸੀ। ਉਨ੍ਹਾਂ ਦੱਸਿਆ ਕਿ ਟਰਾਂਪੋਰਟ ਵਿਭਾਗ ਅਧੀਨ ਅਤੇ ਐਸ.ਡੀ.ਐਮਜ਼ ਦਫ਼ਤਰਾਂ ‘ਚ ਕੰਮ ਕਰਦੇ ਰੈਗੂਲਰ, ਆਊਟਸੋਰਸ, ਕੰਟਰੈਕਚੂਅਲ, ਲੈਬ ਅਟੈਡੈਂਟ ਸਮੇਤ ਸਮੁੱਚੇ ਕਰਮਚਾਰੀਆਂ ਨੂੰ ਆਨਲਾਈਨ ਹਾਜ਼ਰੀ ਲਾਉਣ ਦੀ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਕਰਮਚਾਰੀ ਨੂੰ ਕੋਈ ਦਿੱਕਤ ਨਾ ਆਵੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਦੇ ਸਮੂਹ ਕਰਮਚਾਰੀਆਂ ਦੀ ਹਾਜ਼ਰੀ ਐਮ ਸੇਵਾ ਐਪ ‘ਤੇ ਆਨਲਾਈਨ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਤੋਂ ਵੱਖ-ਵੱਖ ਦਫ਼ਤਰਾਂ ਅਤੇ ਖੇਤਰੀ ਦਫ਼ਤਰ ਕਰਮਚਾਰੀਆਂ ਦੀ ਹਾਜ਼ਰੀ ‘ਐਮ ਸੇਵਾ ਐਪ’ ‘ਤੇ ਲੱ...
ਪੰਜਾਬ ਦੇ ਸਰਕਾਰੀ ਸਕੂਲ ਹੋਏ ਆਧੁਨਿਕ ਸਹੂਲਤਾਂ ਨਾਲ ਲੈਸ : ਡਾ. ਰਵਜੋਤ ਸਿੰਘ

ਪੰਜਾਬ ਦੇ ਸਰਕਾਰੀ ਸਕੂਲ ਹੋਏ ਆਧੁਨਿਕ ਸਹੂਲਤਾਂ ਨਾਲ ਲੈਸ : ਡਾ. ਰਵਜੋਤ ਸਿੰਘ

National, Politics, Punjab
ਚੰਡੀਗੜ੍ਹ  / ਹੁਸ਼ਿਆਰਪੁਰ, 11 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹਲਕਾ ਸ਼ਾਮਚੁਰਾਸੀ ਦੇ 4 ਸਕੂਲਾਂ ਵਿਚ 1.20 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਸਿੱਖਿਆ ਦਾ ਨਵਾਂ ਮਾਹੌਲ ਸਿਰਜਿਆ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਜੜਾਮ ਵਿਖੇ 60 ਲੱਖ ਰੁਪਏ ਦੀ ਲਾਗਤ ਵਾਲੇ ਕਾਰਜਾਂ ਦਾ ਲੋਕ ਅਰਪਣ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਚੰਗੇਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਦੇ ਖੇਤਰ ਵਿਚ ਵੱਡੇ ਪੱਧਰ ’ਤੇ ਕੰਮ ਕਰਦਿਆਂ ਸਰਕਾਰੀ ਸਕੂਲਾਂ ਦੀ ਦਿਖ ਨੂੰ ਨਵਾਂ ਰੂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰ...
ਮੀਲ ਦਾ ਪੱਥਰ ਸਾਬਿਤ ਹੋਵੇਗੀ ‘ਪੰਜਾਬ ਸਿੱਖਿਆ ਕ੍ਰਾਂਤੀ’ : ਵਿਧਾਇਕ ਰਮਨ ਅਰੋੜਾ

ਮੀਲ ਦਾ ਪੱਥਰ ਸਾਬਿਤ ਹੋਵੇਗੀ ‘ਪੰਜਾਬ ਸਿੱਖਿਆ ਕ੍ਰਾਂਤੀ’ : ਵਿਧਾਇਕ ਰਮਨ ਅਰੋੜਾ

National, Politics, Punjab
ਜਲੰਧਰ, 11 ਅਪ੍ਰੈਲ :                                              ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਕੋਹਾ, ਸਰਕਾਰੀ ਹਾਈ ਸਕੂਲ ਨੰਗਲ ਸ਼ਾਮਾ, ਸਰਕਾਰੀ ਹਾਈ ਸਕੂਲ ਕੋਟ ਰਾਮਦਾਸ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ, ਸਕੂਲ ਆਫ਼ ਐਮੀਨੈਂਸ ਲਾਡੋਵਾਲੀ ਰੋਡ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ (ਲੜਕੀਆਂ) ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪਰਾਗਪੁਰ ਵਿਖੇ 1.10 ਕਰੋੜ ਰੁਪਏ ਦੇ ਵੱਖ-ਵੱਖ ਕੰਮਾਂ ਦੇ ਉਦਘਾਟਨ ਕੀਤੇ ਗਏ।                                              ਇਸ ਮੌਕੇ ਮਾਪਿਆਂ ਤੇ ਵਿਦਿਆਰਥੀਆਂ ਨਾਲ ਰੂਬਰੂ ਹੁੰਦਿਆਂ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਤੇ ਗੁਣਵੱਤਾ ਭਰਪੂਰ ਸਿੱਖਿਆ ਮੁਹੱ...
ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

National, Politics, Punjab
ਚੰਡੀਗੜ੍ਹ, 11 ਅਪਰੈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਲਾਅ ਅਫ਼ਸਰਾਂ ਵਜੋਂ ਠੇਕੇ ਉਤੇ ਭਰਤੀ ਵਿੱਚ ਢੁਕਵੀਂ ਨੁਮਾਇੰਦਗੀ ਮੁਹੱਈਆ ਕਰਨ ਲਈ ਆਰਡੀਨੈਂਸ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਅਧਿਕਾਰਕ ਨਿਵਾਸ `ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਦਾ ਖੁਲਾਸਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਪੰਜਾਬ ਲਾਅ ਆਫ਼ਿਸਰਜ਼ (ਇੰਗੇਜਮੈਂਟ) ਐਕਟ, 2017 ਵਿੱਚ ਸੋਧ ਲਈ ਆਰਡੀਨੈਂਸ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ। ਇਸ ਕਦਮ ਦਾ ਉਦੇਸ਼ ਮੌਜੂਦਾ ਲੋੜੀਂਦੀ ਸਾਲਾਨਾ ਆਮਦਨ ਹੱਦ ਨੂੰ 50 ਫੀਸਦੀ ਤੱਕ ਘਟਾ ਕੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਲਾਅ ਅਫ਼ਸਰਾਂ ਦੀ ਠੇਕੇ ਉਤੇ ਨਿਯੁਕਤੀ ਲਈ ਆਮਦਨ ਦੇ ਮਾਪਦੰਡਾਂ ਵਿੱਚ ਢਿੱਲ ਦੇਣਾ ਹੈ। ਆਮਦਨ ਦੇ ਮਾਪਦੰਡਾਂ ਵਿੱਚ ਢਿੱਲ ਦੇਣ ਦਾ ਉਦੇਸ਼ ਏ.ਜੀ. ਦਫ਼ਤਰ, ਪੰਜਾਬ ਵਿੱਚ ਲਾਅ ਅਫਸਰਾਂ ਵਜੋਂ ਠੇਕੇ `ਤੇ ਨਿਯੁਕਤੀ ਲਈ ਅਨੁਸੂਚਿਤ ਜਾਤੀ ਭ...
ਹਰਜੋਤ ਸਿੰਘ ਬੈਂਸ ਨੇ ਸਿੱਖਿਆ ਸੁਧਾਰਾਂ ‘ਤੇ ਸੌੜੀ ਸਿਆਸਤ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਿਆ

ਹਰਜੋਤ ਸਿੰਘ ਬੈਂਸ ਨੇ ਸਿੱਖਿਆ ਸੁਧਾਰਾਂ ‘ਤੇ ਸੌੜੀ ਸਿਆਸਤ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਿਆ

National, Politics, Punjab
ਚੰਡੀਗੜ੍ਹ, 11 ਅਪ੍ਰੈਲ: ਸੂਬੇ ਦੇ ਸਰਕਾਰੀ ਸਕੂਲਾਂ ਵਿੱਚ "ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਉਦਘਾਟਨ ਉਪਰੰਤ ਸਪਰਪਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ 'ਤੇ ਕੋਝੀ ਅਤੇ ਸੌੜੀ ਸਿਆਸਤ ਕਰਨ ਲਈ ਵਿਰੋਧੀਆਂ 'ਤੇ ਵਰ੍ਹਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲਾਂ ਨੂੰ ਦਹਾਕਿਆਂ ਤੋਂ ਨਜਰਅੰਦਾਜ਼ ਕਰਨ ਲਈ ਕਾਂਗਰਸ ਅਤੇ ਅਕਾਲੀ-ਭਾਜਪਾ ਆਗੂਆਂ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਤਾਂ ਵਿਦਿਆਰਥੀਆਂ ਨੂੰ ਪਖਾਨੇ ਅਤੇ ਚਾਰਦੀਵਾਰੀ ਵਰਗੀਆਂ ਮੁੱਢਲੀਆਂ ਸਹੂਲਤਾਂ ਵੀ ਨਸੀਬ ਨਹੀਂ ਸਨ ਹੋਈਆਂ। ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੇ ਅਰਸੇ ਦੌਰਾਨ ਸਰਕਾਰੀ ਸਕੂਲਾਂ ਦੇ ਦੌਰਿਆਂ ਸਮੇਂ  ਕੁਝ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਨ੍ਹਾਂ ਨੂੰ ਪਖ਼ਾਨੇ, ਚਾਰਦੀਵਾਰੀ ਅਤੇ ਡੈਸਕ ਵਰਗੀਆਂ ਮੁੱਢਲੀਆਂ ਸਹੂਲਤਾਂ ਦੀ ਘਾਟ ਬਾਰੇ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਪਖ਼ਾਨੇ ਲਈ ਸਕੂਲ ਤੋਂ ਬਾਹਰ ਜਾਣਾ ਪੈਂਦਾ ਸੀ ਅਤੇ ਡੈਸਕ ਨਾ ਹੋਣ ਕਾਰਨ ਵਿਦਿਆਰਥੀਆਂ ਨੂੰ ਜ...
ਜ਼ਿਲ੍ਹੇ ਦੇ ਸਮੂਹ ਪਿੰਡਾਂ ਦੀਆਂ ਆਗਣਵਾੜੀਆਂ ਦੀ ਜਲਦ ਹੀ ਬਦਲੀ ਜਾਵੇਗੀ ਨੁਹਾਰ –ਵਿਰਾਜ ਐਸ. ਤਿੜਕੇ

ਜ਼ਿਲ੍ਹੇ ਦੇ ਸਮੂਹ ਪਿੰਡਾਂ ਦੀਆਂ ਆਗਣਵਾੜੀਆਂ ਦੀ ਜਲਦ ਹੀ ਬਦਲੀ ਜਾਵੇਗੀ ਨੁਹਾਰ –ਵਿਰਾਜ ਐਸ. ਤਿੜਕੇ

National, Politics, Punjab
ਮਾਲੇਰਕੋਟਲਾ 10 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿੱਚ ਚੱਲ ਰਹੇ ਆਗਣਵਾੜੀ ਕੇਂਦਰਾਂ ਦੀ ਨੁਹਾਰ ਬਦਲਣ ਦਾ ਨਿਵੇਕਲਾ ਉਪਰਾਲਾ ਸਾਦਿਆ ਗਿਆ ਹੈ ਤਾਂ ਜੋ ਪਿੰਡਾਂ ਦੇ ਨੰਨ੍ਹੇ ਬੱਚਿਆਂ ਨੂੰ ਬਿਹਤਰ ਸਿੱਖਿਆ, ਸਿਹਤ ਅਤੇ ਪੋਸ਼ਣ ਦੀਆਂ ਸਹੂਲਤਾਂ ਮਿਲ ਸਕਣ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਮੂਹ ਆਗਣਵਾੜੀਆਂ ਦੀ ਨੁਹਾਰ ਨਵੀਨਤਮ ਸੁਵਿਧਾਵਾਂ ਨਾਲ ਜਲਦ ਹੀ ਬਦਲੀ ਜਾਵੇਗੀ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ । ਉਨ੍ਹਾਂ ਦੱਸਿਆ ਕਿ ਆਗਣਵਾੜੀ ਕੇਂਦਰ ਕਿਸੇ ਵੀ ਪਿੰਡ ਦੀ ਅਧਾਰਭੂਤ ਢਾਂਚੇ ਦੀ ਅਹਿਮ ਭੂਮਿਕਾ ਨਿਭਾਉਂਦਾ ਹੈ। ਜਿੱਥੇ ਕਿ ਨੰਨ੍ਹੇ ਬੱਚਿਆਂ ਦੀ ਪਰਵਰਿਸ਼,  ਮੁਢਲੀ ਤਾਲੀਮ ਅਤੇ ਸਿਹਤ ਸੰਭਾਲ ਹੁੰਦੀ ਹੈ। ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਕਈ ਕੇਂਦਰਾਂ ਦੀ ਹਾਲਤ ਨਵੀਨੀਕਰਨ ਤੇ ਸੁਧਾਰ ਦੀ ਮੰਗ ਕਰ ਰਹੀ ਹੈ। ਡਿਪਟੀ ਕਮਿਸ਼ਨਰ ਨੇ ਇਸ ਨੇਕ ਕਾਰਜ ਲਈ ਜ਼ਿਲ੍ਹੇ ਦੀਆਂ ਸਮੂਹ ਉਦਯੋਗਿਕ ਇਕਾਈਆਂ ਨੂੰ ਆਪਣੀ ਕਾਰਪੋਰੇਟ ਸੋਸ਼ਲ ਰਿਸਪਾਂਸਬਿਲਟੀ (CSR) ਦੇ ਤਹਿਤ ਅੱਗੇ ਆਉਣ ਦਾ ਸੱਦਾ ...
ਪਿੰਡ ਪੰਧੇਰ ‘ਚ ਪੰਚਾਇਤੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਛੁਡਵਾਇਆ

ਪਿੰਡ ਪੰਧੇਰ ‘ਚ ਪੰਚਾਇਤੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਛੁਡਵਾਇਆ

Politics, Punjab
ਬਰਨਾਲਾ, 10 ਅਪ੍ਰੈਲ      ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਦਿਸ਼ਾ- ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਹੁਕਮਾਂ ਅਨੁਸਾਰ ਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਰਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਪਿੰਡ ਪੰਧੇਰ ਵਿੱਚ 22 ਕਨਾਲਾਂ 5 ਮਰਲੇ ਪੰਚਾਇਤੀ ਜ਼ਮੀਨ ਦਾ ਨਾਜਾਇਜ਼ ਕਬਜ਼ਾ ਛੁਡਵਾਇਆ ਗਿਆ।    ਉਕਤ ਜ਼ਮੀਨ ਸਬੰਧੀ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਤੇ ਬਾ-ਅਖਤਿਆਰ ਕੁਲੈਕਟਰ ਬਰਨਾਲਾ ਦੀ ਅਦਾਲਤ ਵੱਲੋਂ 21-11- 2024 ਨੂੰ ਪ੍ਰਾਈਵੇਟ ਧਿਰ ਦੇ ਵਿਰੁੱਧ ਅਤੇ ਪਿੰਡ ਪੰਧੇਰ ਦੀ ਪੰਚਾਇਤ ਦੇ ਹੱਕ ਵਿੱਚ ਫੈਸਲਾ ਸੁਣਾਇਆ ਗਿਆ ਸੀ।   ਇਸ ਤਹਿਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬਰਨਾਲਾ ਸ੍ਰੀ ਸੁਖਵਿੰਦਰ ਸਿੰਘ ਸਿੱਧੂ ਵੱਲੋਂ ਕਾਨੂੰਗੋ ਗੁਰਪ੍ਰੀਤ ਸਿੰਘ ਤੇ ਮਾਲ ਪਟਵਾਰੀ ਦੇ ਸਹਿਯੋਗ ਨਾਲ ਉਕਤ ਪੰਚਾਇਤ ਜ਼ਮੀਨ ਦਾ ਕਬਜ਼ਾ ਲੈ ਕੇ ਪਿੰਡ ਪੰਧੇਰ ਦੀ ਪੰਚਾਇਤ ਦੇ ਸਪੁਰਦ ਕੀਤਾ ਗਿਆ।   ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਪੰਚਾਇਤ ਮੰਤਰੀ ...
ਭਲਕੇ  ਵਿਧਾਇਕ ਅਮਰਗੜ੍ਹ ਹਲਕੇ ਦੇ 4 ਸਕੂਲਾਂ ਅਤੇ ਵਿਧਾਇਕ ਮਾਲੇਰਕੋਟਲਾ ਹਲਕੇ ਦੇ 01 ਸਕੂਲਾਂ ’ ਚ ਹੋਏ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ

ਭਲਕੇ ਵਿਧਾਇਕ ਅਮਰਗੜ੍ਹ ਹਲਕੇ ਦੇ 4 ਸਕੂਲਾਂ ਅਤੇ ਵਿਧਾਇਕ ਮਾਲੇਰਕੋਟਲਾ ਹਲਕੇ ਦੇ 01 ਸਕੂਲਾਂ ’ ਚ ਹੋਏ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ

National, Politics, Punjab
ਅਮਰਗੜ੍ਹ/ਮਾਲੇਰਕੋਟਲਾ, 10 ਅਪ੍ਰੈਲ:-                     "ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਲਗਾਤਾਰ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਜਾ ਰਹੇ ਹਨ । ਇਸੇ ਕੜੀ ਤਹਿਤ ਅਮਰਗੜ੍ਹ ਹਲਕੇ ਦੇ 04 ਸਕੂਲਾਂ ਵਿੱਚ ਕੀਤੇ ਗਏ ਵੱਖ ਵੱਖ ਵਿਕਾਸ ਕਾਰਜਾਂ ਦਾ ਵਿਧਾਇਕ ਪ੍ਰੋਫੈਸ਼ਰ ਜਸਵੰਤ ਸਿੰਘ ਗੱਜਣਮਾਜਰਾ ਅਤੇ ਮਾਲੇਰਕੋਟਲਾ ਹਲਕੇ ਵਿੱਚ 01 ਸਕੂਲਾਂ ਦੇ ਵਿਕਾਸ ਕਾਰਜਾਂ ਦਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਵਲੋਂ 11 ਅਪ੍ਰੈਲ 2025 ਨੂੰ ਉਦਘਾਟਨ ਕੀਤਾ ਜਾਵੇਗਾ। ਜਿਕਰ ਯੋਗ ਹੈ ਕਿ ਵਿਧਾਇਕ ਪ੍ਰੋਫੈਸ਼ਰ ਜਸਵੰਤ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਨਪੁਰ ,ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਮੰਡੀਆਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਣ । ਇਸੇ ਤਰ੍ਹਾਂ ਵਿਧਾਇਕ ਡਾ ਜਮੀਲ ਉਰ ਰਹਿਮਾਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਲੇਰਕੋਟਲਾਵਿਖੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨਗੇ । ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰ...
ਭਾਰਤੀ ਚੋਣ ਕਮਿਸ਼ਨ ਨੇ ਦੇਸ਼ ਦੇ ਮੀਡੀਆ ਨੋਡਲ ਅਫਸਰਾਂ ਲਈ ਇੱਕ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਭਾਰਤੀ ਚੋਣ ਕਮਿਸ਼ਨ ਨੇ ਦੇਸ਼ ਦੇ ਮੀਡੀਆ ਨੋਡਲ ਅਫਸਰਾਂ ਲਈ ਇੱਕ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

National, Politics, Punjab
ਚੰਡੀਗੜ੍ਹ, 10 ਅਪ੍ਰੈਲ: ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ, ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਅਤੇ ਲੋਕ ਸੰਪਰਕ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ (ਆਈ.ਆਈ.ਆਈ.ਡੀ.ਈ.ਐਮ), ਨਵੀਂ ਦਿੱਲੀ, ਵਿਖੇ ਬੁੱਧਵਾਰ ਨੂੰ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਪ੍ਰਬੰਧ ਕੀਤਾ।  ਇਸ ਟ੍ਰੇਨਿੰਗ ਪ੍ਰੋਗਰਾਮ ਦਾ ਉਦੇਸ਼ ਚੋਣ ਅਧਿਕਾਰੀਆਂ ਦੇ ਮੀਡੀਆ ਨਾਲ ਤਾਲਮੇਲ ਅਤੇ ਅਗਾਊਂ ਪਹਿਲਕਦਮੀਆਂ ਨੂੰ ਵਧਾਉਣਾ ਸੀ। ਇਸ ਪ੍ਰੋਗਰਾਮ ਵਿੱਚ ਪੂਰੇ ਦੇਸ਼ ਵਿੱਚੋਂ 28 ਰਾਜਾਂ ਅਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਅਧਿਕਾਰੀਆਂ ਨੇ ਹਾਜ਼ਰੀ ਭਰੀ। ਪੰਜਾਬ ਤੋਂ ਐਡੀਸ਼ਨਲ ਮੁੱਖ ਚੋਣ ਅਧਿਕਾਰੀ (ਏ.ਸੀ.ਈ.ਓ) ਹਰੀਸ਼ ਨਈਅਰ ਅਤੇ ਸੂਚਨਾ ਤੇ ਲੋਕ ਸੰਪਰਕ ਅਫਸਰ ਨਰਿੰਦਰ ਪਾਲ ਸਿੰਘ ਜਗਦਿਓ ਨੇ ਹਿੱਸਾ ਲਿਆ। ਓਰੀਐਂਟੇਸ਼ਨ ਪ੍ਰੋਗਰਾਮ ਦਾ ਉਦੇਸ਼ ਕਾਨੂੰਨੀ ਢਾਂਚੇ ਅਰਥਾਤ ਲੋਕ ਨੁਮਾਇੰਦਾ ਐਕਟ 1950 ਤੇ 1951, ਰਜਿਸਟ੍ਰੇਸ਼ਨ ਆਫ ਵੋਟਰ ਰੂਲਜ਼ 1960, ਚੋਣ ਨਿਯਮ 1961 ਅਤੇ ਚੋਣ ਕਮਿਸ਼ਨ ਦੁਆਰਾ ਸਮੇ...