ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ/ਖੰਨਾ, 7 ਅਪ੍ਰੈਲ :
ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ ਹੁਣ ਹਰ ਪਾਸੇ ਨਜ਼ਰ ਆ ਰਹੀ ਹੈ। ਸੂਬਾ "ਪੰਜਾਬ ਸਿੱਖਿਆ ਕ੍ਰਾਂਤੀ" ਵਿੱਚ ਨਵੀਆ ਪੁਲਾਘਾ ਪੁੱਟ ਰਿਹਾ ਹੈ। ਪੰਜਾਬ ਸਰਕਾਰ ਨੇ ਬਜਟ ਵਿੱਚ ਸਿੱਖਿਆ ਖੇਤਰ ਲਈ 17,762 ਕਰੋੜ ਰੁਪਏ ਰੱਖੇ ਹਨ। ਸਿੱਖਿਆ ਕਿਸੇ ਵੀ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ ਅਤੇ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਿਦਿਅਕ ਢਾਂਚੇ ਵਿੱਚ ਨਿਰੰਤਰ ਸੁਧਾਰ ਕਰ ਰਹੀ ਹੈ ਕਿ ਹਰੇਕ ਬੱਚੇ, ਭਾਵੇਂ ਪਿਛੋਕੜ ਦਾ ਕੋਈ ਵੀ ਹੋਵੇ, ਮਿਆਰੀ ਸਿੱਖਿਆ ਪ੍ਰਾਪਤ ਕਰ ਸਕੇ।
ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੋਮਵਾਰ ਨੂੰ ਹਲਕਾ ਖੰਨਾ ਦੇ ਸਰਕਾਰੀ ਮਿਡਲ ਸਕੂਲ ਰਹੋਣ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲਹੇੜੀ, ਸਰਕਾਰੀ ਪ੍ਰਾਇਮਰੀ ਸਕੂਲ ਮਲਕਪੁਰ, ਸਰਕਾਰੀ ਮਿਡਲ ਸਕੂਲ ਗੋਹ, ਸਰਕਾਰੀ ਪ੍ਰਾਇਮਰੀ ਸਕੂਲ ਗੋਹ ਅਤੇ ਸਰਕਾਰੀ ਮਿਡਲ ਸਕੂਲ ਰਤਨਹੇੜੀ ਦੇ 79.85 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦ...








