ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜਲਦ ਸ਼ੁਰੂ ਹੋਵੇਗਾ ‘ਮਰੀਜ਼ ਸੁਵਿਧਾ ਕੇਂਦਰ’ : ਡਾ. ਬਲਬੀਰ ਸਿੰਘ
ਪਟਿਆਲਾ, 6 ਅਪ੍ਰੈਲ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਹਸਪਤਾਲਾਂ 'ਚ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ ਕਰਵਾਉਣ ਵੱਲ ਸੂਬਾ ਸਰਕਾਰ ਵੱਲੋਂ ਇੱਕ ਹੋਰ ਕਦਮ ਵਧਾਉਂਦਿਆਂ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਬਹੁਤ ਜਲਦ ਦੇਸ਼ ਦੇ ਪਹਿਲੇ 'ਮਰੀਜ਼ ਸੁਵਿਧਾ ਕੇਂਦਰ' ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇੱਥੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ 'ਮਰੀਜ਼ ਸੁਵਿਧਾ ਕੇਂਦਰ' ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਕੀਤਾ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਮਈ ਮਹੀਨੇ ਇਸ 'ਮਰੀਜ਼ ਸੁਵਿਧਾ ਕੇਂਦਰ' ਦੀ ਸ਼ੁਰੂਆਤ ਹੋਣ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ ਜਿਥੇ ਮਰੀਜ਼ਾਂ ਲਈ 'ਮਰੀਜ਼ ਸੁਵਿਧਾ ਕੇਂਦਰ' ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਥੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ 3 ਕਰੋੜ ਲੋਕਾਂ ਤੇ 65 ਲੱਖ ਪਰਿਵਾਰਾਂ ਲਈ ਸ਼ੁਰੂ ਕੀਤਾ ਗਿਆ 10 ਲੱਖ ਦਾ ਬੀਮਾ ਯੋਜਨਾ ਦੇ ਲਾਭ ਸਮੇਤ ਮਰੀਜ਼ਾਂ ਤੇ ਉਨ੍ਹਾਂ ਨਾਲ ਆਏ ਹੋਰ ਪਰਿਵਾਰਕ ਮੈਂਬਰਾਂ ਨੂੰ ਹਰੇਕ ਤਰ੍ਹਾਂ ਦੀ ਸਹ...








