ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾ ਦਾ ਪੂਰਨ ਸਹਿਯੋਗ ਮਿਲ ਰਿਹਾ-ਅਮੋਲਕ ਸਿੰਘ
ਜੈਤੋ 01 ਜੂਨ ( )
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਿਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਵਿਚ ਲੋਕਾਂ ਦਾ ਪੂਰਨ ਤੌਰ ਤੇ ਯੋਗਦਾਨ ਮਿਲ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਨ੍ਹਾ ਸ਼ਬਦਾ ਦਾ ਪ੍ਰਗਟਾਵਾ ਵਿਧਾਇਕ ਸ. ਅਮੋਲਕ ਸਿੰਘ ਨੇ ਜੈਤੋ ਦੇ ਬਾਜਾਖਾਨਾ ਰੋਡ ਨੇੜੇ ਸਕੂਲ ਛੱਤਰੀ ਵਾਰਡ ਨੰ.2,3,4,5,6,7 , ਕਰਿਆਨਾ ਭਵਨ ਅਤੇ ਖਟੀਕ ਸਮਾਜ ਧਰਮਸ਼ਾਲਾ ਨੇੜੇ ਮੁਕਤਸਰ ਫਾਟਕ ਵਿਖੇ ਸਮਾਗਮਾਂ ਵਿਚ ਸ਼ਿਰਕਤ ਕਰਨ ਮੌਕੇ ਕੀਤਾ।
ਇਸ ਮੌਕੇ ਆਯੋਜਿਤ ਜਾਗਰੂਕਤਾ ਸਮਾਗਮਾਂ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਹੈ, ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ।
ਉਨ੍ਹਾਂ ਪਿੰਡਾਂ ਦੀਆਂ ਪੰਚਾਇਤ...








