Tuesday, September 8
Shadow

Author: admin

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

breaking news
*ਬਾਬਾ ਬਕਾਲਾ, 28 ਅਗਸਤ: * ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ 5.30 ਲੱਖ ਹੋਰ ਔਰਤਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ 'ਸਨਮਾਨ ਰਾਸ਼ੀ' ਵਜੋਂ 181.50 ਕਰੋੜ ਰੁਪਏ ਤਬਦੀਲ ਕਰਕੇ ਔਰਤਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਨਾਲ ਕੁੱਲ ਲਾਭਪਾਤਰੀਆਂ ਦੀ ਗਿਣਤੀ 70.92 ਲੱਖ ਹੋ ਗਈ ਹੈ। ਸਰਕਾਰ ਇਸ ਯੋਜਨਾ ਦੇ ਦਾਇਰੇ ਹੇਠ ਇਕ ਕਰੋੜ ਔਰਤਾਂ ਨੂੰ ਲਿਆਉਣ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ, ਜਿਸ ਵਿੱਚ ਰਜਿਸਟ੍ਰੇਸ਼ਨ ’ਚ ਮਦਦ ਕਰਨ ਵਾਲੀਆਂ 1.38 ਲੱਖ 'ਸਤਿਕਾਰ ਸਖੀਆਂ' ਨੂੰ ਮਾਣ-ਭੱਤੇ ਵਜੋਂ 51 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ ਅਤੇ ਆਂਗਣਵਾੜੀ ਵਰਕਰਾਂ ਨੂੰ ਵੀ 25 ਕਰੋੜ ਰੁਪਏ ਦਿੱਤੇ ਜਾਣਗੇ।ਇਸ ਮੌਕੇ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਕਸ' 'ਤੇ ਲਿਖਿਆ: "ਬਾਬਾ ਬਕਾਲਾ ਸਾਹਿਬ ਤੋਂ ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ 'ਤੇ ਸਮੂਹ ਪੰਜਾਬੀਆਂ ਨੂੰ ਲੱਖ-ਲੱਖ ਵਧਾਈਆਂ। ਰੱਖੜੀ 'ਤੇ ਭੈਣਾਂ ਨਾਲ ਕੀਤਾ ਵਾਅਦਾ ਪੂਰਾ ਕਰਦ...
ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਲੋਂ ਬਰਨਾਲਾ ‘ਚ ਭਲਾਈ ਸਕੀਮਾਂ ਦਾ ਜਾਇਜ਼ਾ

ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਲੋਂ ਬਰਨਾਲਾ ‘ਚ ਭਲਾਈ ਸਕੀਮਾਂ ਦਾ ਜਾਇਜ਼ਾ

local news
ਬਰਨਾਲਾ, 28 ਅਗਸਤ-             ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮਾਨਯੋਗ ਮੈਂਬਰ ਡਾ. ਪਾਰਥ ਬਿਸਵਾਸ ਅੱਜ ਬਰਨਾਲਾ ਪੁੱਜੇ। ਓਹਨਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਪਰਿਵਾਰਾਂ ਦੇ ਮਸਲੇ ਸੁਣੇ ਅਤੇ ਸਫਾਈ ਕਰਮਚਾਰੀਆਂ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮਾਨਯੋਗ ਮੈਂਬਰ ਡਾ. ਪਾਰਥ ਬਿਸਵਾਸ ਨੇ ਕਿਹਾ ਕਿ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਵੱਖ-ਵੱਖ ਜ਼ਿਲ੍ਹਿਆਂ ਦਾ ਦੋ ਰੋਜ਼ਾ ਦੌਰਾ ਕੀਤਾ ਗਿਆ ਹੈ, ਜਿਸ ਤਹਿਤ ਓਹਨਾਂ ਅੱਜ ਬਰਨਾਲਾ ਪੁੱਜ ਕੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਦੇ ਮਸਲੇ ਸੁਣੇ ਹਨ ਅਤੇ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਹੈ। ਓਹਨਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ/ਠੇਕੇ 'ਤੇ ਲਿਆਉਣ ਬਾਰੇ ਚੱਲ ਰਹੀ ਪ੍ਰਕਿਰਿਆ ਤੋਂ ਇਲਾਵਾ ਅਨੂਸੂਚਿਤ ਜਾਤੀਆਂ ਦੇ ਨਾਲ ਸਬੰਧਤ ਵਿਅਕਤੀਆਂ ਨੂੰ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਗਤੀ, ਆਵਾਸ ਯੋਜਨਾ ਦੀ ਪ੍ਰਗਤੀ ਤੇ ਹੋਰ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ ਹੈ। ਓਹਨਾਂ ਕਿਹਾ ਕਿ ਕੁਝ ਜ਼ਿਲ੍ਹਿਆਂ ਵਿਚ ਅਜਿਹੇ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਹਲਕੇ ਦੇ ਵੱਖ ਵੱਖ ਸਮਾਗਮਾਂ ਵਿਚ ਸ਼ਿਰਕਤ ਕੀਤੀ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਹਲਕੇ ਦੇ ਵੱਖ ਵੱਖ ਸਮਾਗਮਾਂ ਵਿਚ ਸ਼ਿਰਕਤ ਕੀਤੀ

local news
ਕੋਟਕਪੂਰਾ, 28 ਅਗਸਤ - ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅੱਜ ਡਾਕਟਰ ਰਾਜਪਾਲ ਢੁੱਡੀ ਦੇ ਘਰ ਵਿਜਟ ਕੀਤਾ। ਉਨ੍ਹਾਂ ਨੇ  ਡਾਕਟਰ ਰਾਜਪਾਲ ਢੁੱਡੀ ਦੇ ਪਿਤਾ ਸ.ਬੁੱਗਰ ਸਿੰਘ ਸੰਘਾ ਜੋ ਕਿ ਬਿਮਾਰ ਸਨ, ਉਨ੍ਹਾਂ ਦੀ ਸਿਹਤ ਬਾਰੇ  ਪੁੱਛਿਆ ਅਤੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਇਸ ਤੋਂ ਇਲਾਵਾ ਸਪੀਕਰ ਸ. ਸੰਧਵਾਂ ਲੋਕਾਂ ਦੇ ਸੁੱਖ ਦੁੱਖ ਵਿਚ ਸ਼ਰੀਕ ਹੁੰਦੇ ਹੋਏ ਗੁਰਦੁਆਰਾ ਸਾਹਿਬ ਪਿੰਡ ਢਾਬ ਗੁਰੂ ਕੀ ਬਲਾਕ ਕੋਟਕਪੂਰਾ ਵਿਖੇ ਸੁਰਜੀਤ ਸਿੰਘ ਦੇ ਭੋਗ ਅਤੇ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਏ।  ਇਸ ਮੌਕੇ ਉਨ੍ਹਾਂ ਦੁੱਖੀ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹੌਸਲਾ ਦਿੱਤਾ। ਉਨ੍ਹਾਂ ਗੁਰਬਾਣੀ ਕੀਰਤਨ ਸੁਣਦਿਆਂ ਪਰਿਵਾਰ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਹਰ ਔਖੇ ਸਮੇਂ ਵਿੱਚ ਹਿੰਮਤ ਅਤੇ ਆਤਮਿਕ ਤਾਕਤ ਬਖ਼ਸ਼ਦੀ ਹੈ।...
ਭਲਕੇ 29 ਅਗਸਤ ਨੂੰ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਲੱਗਣਗੇ ਮਨੁੱਖੀ ਅਧਿਕਾਰ ਕਮਿਸ਼ਨ ਦੇ ‘ਓਪਨ ਹੀਅਰਿੰਗ ਸਿਟਿੰਗ ਕੈਂਪ’

ਭਲਕੇ 29 ਅਗਸਤ ਨੂੰ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਲੱਗਣਗੇ ਮਨੁੱਖੀ ਅਧਿਕਾਰ ਕਮਿਸ਼ਨ ਦੇ ‘ਓਪਨ ਹੀਅਰਿੰਗ ਸਿਟਿੰਗ ਕੈਂਪ’

local news
ਮਾਲੇਰਕੋਟਲਾ, 28 ਅਗਸਤ:                      ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਮਨੁੱਖੀ ਅਤੇ ਸੰਵਿਧਾਨਕ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੀ ਸਿੱਧੀ ਸੁਣਵਾਈ ਰਾਹੀਂ ਨਿਪਟਾਰੇ ਲਈ ਭਲਕੇ 29 ਅਗਸਤ 2026 ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵਿਸ਼ੇਸ਼ ‘ਓਪਨ ਹੀਅਰਿੰਗ ਸਿਟਿੰਗ ਕੈਂਪ’ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੀ ਅਗਵਾਈ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸਿੱਧੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਾਹਮਣੇ ਰੱਖਣ ਲਈ ਇੱਕ ਸੁਵਿਧਾਜਨਕ ਮੰਚ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮਾਮਲਿਆਂ ਤੋਂ ਇਲਾਵਾ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ, ਸਮਾਜਿਕ ਭਲਾਈ ਸਕੀਮਾਂ ਦਾ ਲਾਭ, ਬੁਨਿਆਦੀ ਨਾਗਰਿਕ ਸਹੂਲਤਾਂ ਅਤੇ ਹ...
ਦੇਸ਼ ਦੇ ਪਹਿਲੇ 25 ਸਰਵੋਤਮ ਪੁਲਿਸ ਅਧਿਕਾਰੀਆਂ ਦੀ ਸੂਚੀ ਵਿੱਚ ਐੱਸ.ਐੱਸ.ਪੀ. ਰੂਪਨਗਰ ਮਨਿੰਦਰ ਸਿੰਘ ਸ਼ਾਮਿਲ

ਦੇਸ਼ ਦੇ ਪਹਿਲੇ 25 ਸਰਵੋਤਮ ਪੁਲਿਸ ਅਧਿਕਾਰੀਆਂ ਦੀ ਸੂਚੀ ਵਿੱਚ ਐੱਸ.ਐੱਸ.ਪੀ. ਰੂਪਨਗਰ ਮਨਿੰਦਰ ਸਿੰਘ ਸ਼ਾਮਿਲ

local news
ਰੂਪਨਗਰ, 28 ਅਗਸਤ: ਦੇਸ਼ ਭਰ ਦੇ 25 ਸਰਵੋਤਮ ਪੁਲਿਸ ਅਧਿਕਾਰੀਆਂ ਦੀ ਰਾਸ਼ਟਰੀ ਸੂਚੀ ਜਾਰੀ ਕੀਤੀ ਗਈ ਹੈ, ਇਸ ਸੂਚੀ ਵਿੱਚ ਪੰਜਾਬ ਤੋਂ ਪ੍ਰਭਾਵਸ਼ਾਲੀ ਕਾਰਜਸ਼ੈਲੀ ਅਤੇ ਪੁਲਿਸ ਅਗਵਾਈ ਲਈ ਚਾਰ ਪੁਲਿਸ ਅਧਿਕਾਰੀਆਂ ਸਮੇਤ ਚੰਡੀਗੜ੍ਹ ਦੇ ਇੱਕ ਪੁਲਿਸ ਅਧਿਕਾਰੀ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਸੂਚੀ ਵਿੱਚ ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਆਈ.ਪੀ.ਐੱਸ. ਨੂੰ ਵੱਖ-ਵੱਖ ਅਹੁਦਿਆਂ ਉੱਤੇ ਰਹਿੰਦੇ ਹੋਏ ਕਾਨੂੰਨ ਵਿਵਸਥਾ ਕਾਇਮ ਰੱਖਣ, ਅਪਰਾਧ ’ਤੇ ਕਾਬੂ ਪਾਉਣ, ਤੁਰੰਤ ਕਾਰਵਾਈ ਅਤੇ ਲੋਕਾਂ ਨਾਲ ਬਿਹਤਰ ਸੰਵਾਦ ਰਾਹੀਂ ਸ਼ਲਾਘਾਯੋਗ ਕਾਰਜਸ਼ੈਲੀ ਲਈ ਸ਼ਾਮਿਲ ਕੀਤਾ ਗਿਆ ਹੈ। ਇਹ ਸੂਚੀ ਫੇਮ ਇੰਡੀਆ–ਏਸ਼ੀਆ ਪੋਸਟ ਵੱਲੋਂ ਜਾਰੀ ਕੀਤੀ ਗਈ ਹੈ ਜੋ ਦੇਸ਼ ਦੇ ਰਾਜਨੀਤਿਕ, ਪ੍ਰਸ਼ਾਸਨਿਕ ਸਮੇਤ ਵੱਖ-ਵੱਖ ਖੇਤਰਾਂ ਵਿੱਚ ਬਿਹਤਰੀਨ ਸੇਵਾਵਾਂ ਦੇਣ ਵਾਲੀਆਂ ਸ਼ਖਸੀਅਤਾਂ ਦਾ ਸਰਵੇਖਣ ਕਰਨ ਲਈ ਜਾਣੀ ਜਾਂਦੀ ਹੈ। ਸਾਲ 2019 ਬੈਚ ਦੇ ਪੰਜਾਬ ਕੈਡਰ ਦੇ ਆਈਪੀਐਸ ਅਧਿਕਾਰੀ ਮਨਿੰਦਰ ਸਿੰਘ ਨੇ ਜਨਵਰੀ 2026 ਵਿੱਚ ਐਸਐਸਪੀ ਰੂਪਨਗਰ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਦਿਆਂ ਉਨ੍ਹਾਂ ਨੇ ਸਾਫ਼-ਸੁਥਰਾ, ਭ੍ਰਿਸ਼ਟਾਚਾਰ-ਮੁਕਤ ਅਤੇ ਪਾਰਦ...
ਸ. ਸੰਧਵਾ ਨੇ ਪੀਰ ਨਿਗਾਹੇ ਵਾਲਾ ਪਿੰਡ ਮਿਸ਼ਰੀ ਵਾਲਾ ਵਿਖੇ ਬਾਬਾ ਉਜਾਗਰ ਸਿੰਘ ਜੀ ਦੀ ਸਾਲਾਨਾ ਬਰਸੀ ਸਮਾਗਮ ਵਿਚ ਸ਼ਿਰਕਤ ਕੀਤੀ

ਸ. ਸੰਧਵਾ ਨੇ ਪੀਰ ਨਿਗਾਹੇ ਵਾਲਾ ਪਿੰਡ ਮਿਸ਼ਰੀ ਵਾਲਾ ਵਿਖੇ ਬਾਬਾ ਉਜਾਗਰ ਸਿੰਘ ਜੀ ਦੀ ਸਾਲਾਨਾ ਬਰਸੀ ਸਮਾਗਮ ਵਿਚ ਸ਼ਿਰਕਤ ਕੀਤੀ

hot news
ਕੋਟਕਪੂਰਾ 28 ਅਗਸਤ - ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੀਰ ਨਿਗਾਹੇ ਵਾਲਾ ਪਿੰਡ ਮਿਸ਼ਰੀ ਵਾਲਾ ਵਿਖੇ ਬਾਬਾ ਉਜਾਗਰ ਸਿੰਘ ਜੀ ਦੀ ਸਾਲਾਨਾ ਬਰਸੀ ਸਮਾਗਮ ਵਿਚ ਸ਼ਿਰਕਤ ਕੀਤੀ। ਸ. ਸੰਧਵਾ ਪੀਰ ਨਿਗਾਹੇ ਵਾਲਾ ਦੀ ਦਰਗਾਹ ਤੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪਾਕ ਅਤੇ ਪਵਿੱਤਰ ਜਗ੍ਹਾ ਹੈ। ਇਥੇ ਲੋਕਾਂ ਦੀਆਂ  ਆਸਾਂ ਮੁਰਾਦਾਂ ਪੂਰੀਆਂ ਹੁੰਦੀਆਂ ਹਨ। ਉਨ੍ਹਾ ਕਿਹਾ ਕਿ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਇਥੇ ਨਤਮਸਤਕ ਹੋਣ ਆਉਂਦੀਆਂ ਹਨ। ਇਸ ਤੋਂ ਇਲਾਵਾ ਸਪੀਕਰ ਸੰਧਵਾਂ ਵੱਲੋਂ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਗਈ। ਪਿੰਡ ਦੇ ਲੋਕਾਂ ਨੂੰ ਜੋ ਮੁਸ਼ਕਿਲਾਂ ਪੇਸ਼ ਆਉਂਦੀਆਂ, ਉਹ ਸੁਣੀਆਂ। ਇਸ ਤੋਂ ਇਲਾਵਾ ਪਿੰਡ ਵਾਸੀਆਂ ਵੱਲੋਂ ਪਿੰਡ ਵਿਚ ਖੇਡ ਗਰਾਊਂਡ ਬਣਾਉਣ ਦੀ ਮੰਗ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅੱਗੇ ਰੱਖੀ, ਤਾਂ ਜੋ ਨੌਜਵਾਨਾਂ ਅਤੇ ਬੱਚਿਆਂ ਨੂੰ ਖੇਡਾਂ ਵੱਲ ਆਕਰਸ਼ਿਤ ਕੀਤਾ ਜਾ ਸਕੇ। ਸਪੀਕਰ ਸ. ਸੰਧਵਾਂ ਨੇ ਪਿੰਡ ਵਾਸੀਆਂ ਨੂੰ ਪਿੰਡ ਵਿਚ ਖੇਡ ਮੈਦਾਨ ਬਣਾਉਣ ਦਾ ਵਿਸ਼ਵਾਸ ਦਿਵਾਇਆ। ਇਸ ਮੌਕੇ ਬਾਬਾ ਮੇਜਰ ਸਿੰਘ, ਜੀਤ ਸਿੰਘ,...
ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਪਿੰਡ ਮਹਿਣਾ, ਖਿਉਵਾਲੀ ਅਤੇ ਕਿੱਲਿਆਂਵਾਲੀ ਵਿਖੇ ਦਿਖਾਈ ਦਸਤਾਵੇਜੀ ਫਿਲਮ

ਜਾਗਰੂਕਤਾ ਮੁਹਿੰਮ ਤਹਿਤ ਲੰਬੀ ਹਲਕੇ ਦੇ ਪਿੰਡ ਮਹਿਣਾ, ਖਿਉਵਾਲੀ ਅਤੇ ਕਿੱਲਿਆਂਵਾਲੀ ਵਿਖੇ ਦਿਖਾਈ ਦਸਤਾਵੇਜੀ ਫਿਲਮ

hot news
ਲੰਬੀ/ ਸ੍ਰੀ ਮੁਕਤਸਰ ਸਾਹਿਬ, 28 ਅਗਸਤ :    ਪੰਜਾਬ ਸਰਕਾਰ ਵੱਲੋਂ ਸ੍ਰੀ  ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਮਹਿਣਾ, ਖਿਉਵਾਲੀ ਅਤੇ ਕਿੱਲਿਆਂਵਾਲੀ ਵਿਖੇ ਪੁੱਜੀ। ਇਸ ਮੌਕੇ ਇਹਨਾਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀ ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਉੱਚ—ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਦਸਤਾਵੇਜੀ ਫਿਲਮ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਹਨਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੇ ਭਲੇ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਹਾਜ਼ਰ ਦਰਸ਼ਕਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬਹੁਤ ਸ਼ਰਧਾ ਅਤੇ ਰੁਚ...
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ  ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

breaking news
ਚੰਡੀਗੜ੍ਹ, 28 ਅਗਸਤ: ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਸ.ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ. ਬੇਦੀ, ਜੋ ਕਿ ਮੌਜੂਦਾ ਸਮੇਂ ਪੰਜਾਬ ਰਾਜ ਦੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ, ਬਾਰ ਵਿੱਚ ਵਿਸ਼ਾਲ ਤਜ਼ਰਬੇ ਵਾਲੇ ਇੱਕ ਪ੍ਰਮੁੱਖ ਕਾਨੂੰਨੀ ਮਾਹਿਰ ਹਨ। ਬਾਰ ਕੌਂਸਲ, ਜੋ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਾਨੂੰਨੀ ਪੇਸ਼ੇ ਅਤੇ ਕਾਨੂੰਨੀ ਸਿੱਖਿਆ ਨੂੰ ਰੈਗੂਲੇਟ ਕਰਨ ਵਾਲੀ ਸਿਖਰਲੀ ਸੰਵਿਧਾਨਕ ਸੰਸਥਾ ਹੈ ,ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਨਿਯੁਕਤੀ ਨੂੰ ਖਿੱਤੇ ਵਿੱਚ ਕਾਨੂੰਨੀ ਭਾਈਚਾਰੇ ਦੀ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਸ. ਬੇਦੀ ਨੇ ਉਨ੍ਹਾਂ 'ਤੇ ਭਰੋਸਾ ਪ੍ਰਗਟਾਉਣ ਲਈ ਵਕੀਲ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਕੀਲਾਂ ਦੀ ਭਲਾਈ ਲਈ ਕੰਮ ਕਰਨ, ਪੇਸ਼ੇਵਰ ਕਦਰਾਂ-ਕੀਮਤਾਂ ਦੇ ਉੱਚ ਮਾਪਦੰਡਾਂ ਨੂੰ ਯਕੀਨੀ ਬਣਾਉਣ ਅਤੇ ਕਾਨੂੰਨੀ ਸਿੱਖਿਆ ਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ। ਪੰਜਾਬ...
ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

hot news
ਚੰਡੀਗੜ੍ਹ, 28 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 220ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 572 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 220ਵੇਂ ਦਿਨ, ਪੁਲਿਸ ਟੀਮਾਂ ਨੇ 3 ਹਥਿਆਰਾਂ ਸਮੇਤ 330 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 65,657 ਹੋ ਗਈਆਂ। ਇਸ ਤੋਂ ਇਲਾਵਾ 200 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈ...
ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

hot news
ਚੰਡੀਗੜ੍ਹ; 28 ਅਗਸਤ 2026: ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਤਹਿਤ ਹਸਪਤਾਲ ਤੋਂ ਡਿਸਚਾਰਜ ਹੋਣ ਨਾਲ ਇਲਾਜ ਖ਼ਤਮ ਨਹੀਂ ਹੋਇਆ। ਡੀਐੱਚ ਬਠਿੰਡਾ ਵਿਖੇ ਆਰਥੋਪੈਡਿਕ ਇਲਾਜ ਕਰਵਾਉਣ ਤੋਂ ਬਾਅਦ, ਉਨ੍ਹਾਂ ਨੂੰ ਪੰਜਾਬ ਦੀ 104 ਹੈਲਥ ਹੈਲਪਲਾਈਨ ਤੋਂ ਫ਼ੋਨ ਆਇਆ, ਜਿਸ ਦੌਰਾਨ ਉਨ੍ਹਾਂ ਦੇ ਇਲਾਜ, ਸਿਹਤ ਅਤੇ ਹਸਪਤਾਲ ਵਿੱਚ ਮਿਲੇ ਤਜਰਬੇ ਬਾਰੇ ਪੁੱਛਿਆ ਗਿਆ। ਉਨ੍ਹਾਂ ਲਈ ਇਹ ਫ਼ੋਨ ਇਸ ਗੱਲ ਦਾ ਭਰੋਸਾ ਦੇਣ ਵਾਲਾ ਸੀ ਕਿ ਡਿਸਚਾਰਜ ਤੋਂ ਬਾਅਦ ਵੀ ਸਰਕਾਰ ਉਨ੍ਹਾਂ ਨਾਲ ਜੁੜੀ ਹੋਈ ਹੈ। ਹਰਦੇਵ ਸਿੰਘ ਨੇ ਕਿਹਾ, “ਮੈਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਮਿਲਿਆ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਇਹ ਪੁੱਛਣ ਲਈ ਫ਼ੋਨ ਕੀਤਾ ਕਿ ਮੈਂ ਠੀਕ ਹਾਂ ਜਾਂ ਨਹੀਂ।” ਉਨ੍ਹਾਂ ਦੱਸਿਆ ਕਿ ਸਰਕਾਰ ਨੇ ਨਾ ਸਿਰਫ਼ ਕੈਸ਼ਲੈੱਸ ਇਲਾਜ ਯਕੀਨੀ ਬਣਾਉਂਦਿਆਂ ਉਨ੍ਹਾਂ ਦੇ ਪਰਿਵਾਰ ਨੂੰ ਆਰਥਿਕ ਬੋਝ ਤੋਂ ਬਚਾਇਆ, ਸਗੋਂ ਘਰ ਪਰਤਣ ਤੋਂ ਬਾਅਦ ਵੀ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਉਨ੍ਹਾਂ ਅੱਗੇ ਕਿਹਾ, “ਉਨ੍ਹਾਂ ਨੇ ਮੇਰੇ ਇਲਾਜ, ਮੇਰੀ ਸਿਹਤ, ਮੈਨੂੰ ਆਈ ਕਿ...