Friday, September 11
Shadow

Author: admin

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

breaking news
ਚੰਡੀਗੜ੍ਹ; 14 ਜੁਲਾਈ 2026: ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਦਾ ਹੱਲ ਕੱਢਣ ਲਈ ਅੱਜ ਇੱਥੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਇਹਨਾਂ ਮੀਟਿੰਗਾਂ ਦਾ ਮੁੱਖ ਉਦੇਸ਼ ਸੌਂਪੇ ਗਏ ਮੰਗ ਪੱਤਰਾਂ ਨੂੰ ਘੋਖਣਾ ਅਤੇ ਸਿੱਖਿਆ, ਸਿਹਤ ਸੰਭਾਲ ਅਤੇ ਜੰਗਲਾਤ ਖੇਤਰਾਂ ਵਿੱਚ ਭਰਤੀ, ਤਰੱਕੀਆਂ, ਪੱਕੇ ਕਰਨ ਅਤੇ ਪੇ-ਸਕੇਲ ਵਰਗੀਆਂ ਅਹਿਮ ਮੰਗਾਂ ਦਾ ਸਮਾਂ-ਬੱਧ ਹੱਲ ਯਕੀਨੀ ਬਣਾਉਣਾ ਸੀ। ਮੀਟਿੰਗ ਵਿੱਚ ਸ਼ਾਮਲ ਯੂਨੀਅਨਾਂ ਨੂੰ ਭਰੋਸਾ ਦਿਵਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਯੂਨੀਅਨਾਂ ਵੱਲੋਂ ਸੌਂਪੇ ਗਏ ਸਾਰੇ ਮੰਗ ਪੱਤਰਾਂ ਅਤੇ ਮੰਗਾਂ 'ਤੇ ਕੈਬਨਿਟ ਸਬ-ਕਮੇਟੀ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਦਾ ਜਲਦ, ਨਿਰਪੱਖ ਅਤੇ ਢੁਕਵਾਂ ਹੱਲ ਕੱਢਿਆ ਜਾ ਸਕੇ।" ਵਿਚਾਰ-ਵਟਾਂਦਰੇ ਦੌਰਾਨ, ਸਿੱਖਿਆ ਖੇਤਰ ਨਾ...
ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

breaking news
ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਵਿਆਪਕ ਪੱਧਰ 'ਤੇ ਮਨਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮਹਾਨ ਸੰਤ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਬਰਾਬਰਤਾ ਦੇ ਸੰਦੇਸ਼ ਦੇ ਵੱਧ ਤੋਂ ਵੱਧ ਪਾਸਾਰ ਲਈ ਸਾਲ ਭਰ ਚੱਲਣ ਵਾਲੇ ਵਿਸ਼ੇਸ਼ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਲਈ ਪਹਿਲਾਂ ਹੀ 80 ਕਰੋੜ ਰੁਪਏ ਰਾਖਵੇਂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਾਰੇ ਪ੍ਰੋਗਰਾਮਾਂ ਨੂੰ ਸਫਲਤਾਪੂਰਵਕ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜ ਪੈਣ 'ਤੇ ਹੋਰ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ। ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਨ੍ਹਾਂ ਸ਼ਾਨਦਾਰ ਸਮਾਗਮਾਂ ਦੀ ਯੋਜਨਾ ਪੜਾਅਵਾਰ ਢੰਗ ਨਾਲ ਉ...
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

Crime, hot news
ਚੰਡੀਗੜ੍ਹ, 14 ਜੁਲਾਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮਹਿਲਾ ਪੁਲਿਸ ਥਾਣਾ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਉਸ ਦੀ ਪਤਨੀ ਨੇ ਬਾਅਦ ਵਿੱਚ ਮਹਿਲਾ ਪੁਲਿਸ ਥਾਣਾ, ਸੰਗਰੂਰ ਵਿਖੇ ਉਸ ਦੇ, ਉਸ ਦੇ ਪਿਤਾ ਅਤੇ ਉਸ ਦੇ ਭਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਪੜਤਾਲ ਏ.ਐਸ.ਆਈ. ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ, ਜਿਸ ਸਬੰਧੀ ਮੁਲਜ਼ਮ ਏ.ਐਸ.ਆਈ. ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ  ਪੇਸ਼ ਕਰਨ ...
‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

hot news
ਚੰਡੀਗੜ੍ਹ, 14 ਜੁਲਾਈ 2026: ਮਹਿਲਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਪੰਜਾਬ ਪੁਲਿਸ ਦੇ ‘ਸਾਂਝ ਰਾਹਤ ਕੇਂਦਰ’ ਅੱਜ ਇੱਕ ਪ੍ਰਭਾਵਸ਼ਾਲੀ ਕਮਿਊਨਿਟੀ ਪੁਲਿਸਿੰਗ ਮਾਡਲ ਵਜੋਂ ਉੱਭਰ ਕੇ ਸਾਹਮਣੇ ਆਏ ਹਨ। ਇਹ ਕੇਂਦਰ ਸੰਕਟ ਵਿੱਚ ਫ਼ਸੀਆਂ ਮਹਿਲਾਵਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ, ਕਾਊਂਸਲਿੰਗ, ਸੰਕਟ ਦੀ ਸਥਿਤੀ ਵਿੱਚ ਤੁਰੰਤ ਮਦਦ ਅਤੇ ਰੀਹੈਬਲੀਟੇਸ਼ਨ (ਮੁੜ ਵਸੇਬਾ) ਸੇਵਾਵਾਂ ਉਪਲੱਬਧ ਕਰਵਾ ਰਹੇ ਹਨ। ਸ਼ੁਰੂਆਤ ਵਿੱਚ ਮੋਹਾਲੀ, ਫ਼ਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਜਲੰਧਰ ਸਥਿਤ ਸਾਂਝ ਰਾਹਤ ਕੇਂਦਰਾਂ ਵਿੱਚ ਸਿਰਫ਼ ਦੋ ਸਿਖਲਾਈ ਪ੍ਰਾਪਤ ਕਾਊਂਸਲਰ ਤਾਇਨਾਤ ਸਨ। ਹੁਣ ਇਸ ਪਹਿਲ ਨਾਲ ਕਈ ਕਾਊਂਸਲਰ ਜੁੜ ਚੁੱਕੇ ਹਨ। ਪਿਛਲੇ ਦੋ ਸਾਲਾਂ ਦੌਰਾਨ ਇਨ੍ਹਾਂ ਕੇਂਦਰਾਂ ਵੱਲੋਂ 1,656 ਮਾਮਲਿਆਂ ਦੀ ਸਕ੍ਰੀਨਿੰਗ ਕੀਤੀ ਗਈ ਹੈ ਅਤੇ 1,069 ਮਾਮਲੇ ਦਰਜ ਕੀਤੇ ਗਏ ਹਨ। ਇਸ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਕੁੱਲ ਚਾਰ ਸਾਂਝ ਰਾਹਤ ਕੇਂਦਰ ਸੰਕਟ ਵਿੱਚ ਫ਼ਸੀਆਂ ਮਹਿਲਾਵਾਂ ਨੂੰ ਮਾਨਸਿਕ ਸਦਮੇ ਤੋਂ ਉੱਭਰਨ ਅਤੇ ਆਮ ਜ਼ਿੰਦਗੀ ਸ਼ੁਰੂ ਕਰਨ ਵਿੱਚ ਸਹਾ...
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

Crime, Punjab
ਚੰਡੀਗੜ੍ਹ, 14 ਜੁਲਾਈ 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਮਹਿਲਾ ਪੁਲਿਸ ਥਾਣਾ, ਪੁਲਿਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ। ਉਸ ਦੀ ਪਤਨੀ ਨੇ ਬਾਅਦ ਵਿੱਚ ਮਹਿਲਾ ਪੁਲਿਸ ਥਾਣਾ, ਸੰਗਰੂਰ ਵਿਖੇ ਉਸ ਦੇ, ਉਸ ਦੇ ਪਿਤਾ ਅਤੇ ਉਸ ਦੇ ਭਰਾ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਮਾਮਲੇ ਦੀ ਪੜਤਾਲ ਏ.ਐਸ.ਆਈ. ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ, ਜਿਸ ਸਬੰਧੀ ਮੁਲਜ਼ਮ ਏ.ਐਸ.ਆਈ. ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ  ਪੇਸ਼ ਕਰਨ ਬ...
ਗੈਂਗਸਟਰਾਂ ‘ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ

Crime, hot news
ਚੰਡੀਗੜ੍ਹ, 13 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 174ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 667 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 174ਵੇਂ ਦਿਨ ਪੁਲਿਸ ਟੀਮਾਂ ਨੇ 4 ਹਥਿਆਰਾਂ ਸਮੇਤ 413 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 48,098 ਹੋ ਗਈਆਂ। ਇਸ ਤੋਂ ਇਲਾਵਾ 293 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸ ਵਧਾਉਣ ’ਤੇ ਰੋਕ ਲਾਈ

breaking news
ਚੰਡੀਗੜ੍ਹ; 13 ਜੁਲਾਈ 2026: ਸੂਬੇ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026’ ਜਾਰੀ ਕਰਕੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਸਖ਼ਤ ਰੈਗੂਲੇਟਰੀ ਢਾਂਚੇ ਅਧੀਨ ਲਿਆਂਦਾ ਹੈ। ਇਹ ਆਰਡੀਨੈਂਸ ਸਲਾਨਾ ਫੀਸ ਵਾਧੇ ਨੂੰ 5 ਫੀਸਦ 'ਤੇ ਸੀਮਤ ਕਰਦਾ ਹੈ, ਉਨ੍ਹਾਂ ਮਾਮਲਿਆਂ ਵਿੱਚ ਫੀਸਦ ਰੀਫੰਡ ਲਾਜ਼ਮੀ ਕਰਦਾ ਹੈ ਜਿੱਥੇ ਪਿਛਲੇ ਤਿੰਨ ਸਾਲਾਂ ਵਿੱਚ ਫੀਸਾਂ ਦਾ ਵਾਧਾ 15 ਫੀਸਦ ਤੋਂ ਵੱਧ ਹੋਇਆ ਹੈ, ਟ੍ਰਾਂਸਪੋਰਟ ਅਤੇ ਬਿਲਡਿੰਗ ਫੀਸਾਂ ਸਮੇਤ ਸਾਰੇ ਚਾਰਜਿਜ਼ ਨੂੰ ਟਿਊਸ਼ਨ ਫੀਸ ਦਾ ਹਿੱਸਾ ਮੰਨਦਾ ਹੈ, ਅਤੇ ਨਿਯਮਾਂ ਦੀ ਉਲੰਘਣਾ ਕਰਨ 'ਤੇ ਮਾਨਤਾ ਰੱਦ ਕਰਨ ਸਮੇਤ ਸਖ਼ਤ ਸਜ਼ਾਵਾਂ ਦੀ ਵਿਵਸਥਾ ਕਰਦਾ ਹੈ।ਇਸ ਗੱਲ ਨੂੰ ਦੁਹਰਾਉਂਦਿਆਂ ਕਿ ਸਿੱਖਿਆ ਨੂੰ ਵਪਾਰ ਬਣਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੀਆਂ ਰੈਗੂਲੇਟਰੀ ਕਮੇਟੀਆਂ ਫੀਸ...
ਮਿਸ਼ਨ ਆਰੰਭ’ ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ

ਮਿਸ਼ਨ ਆਰੰਭ’ ਡਿਜੀਟਲ ਮਾਧਿਅਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਨੂੰ ਜੋੜ ਕੇ ਮੁਢਲੀ ਸਿੱਖਿਆ ਨੂੰ ਕਰ ਰਿਹਾ ਮਜ਼ਬੂਤ: ਡਾ. ਬਲਜੀਤ ਕੌਰ

hot news
ਚੰਡੀਗੜ੍ਹ, 13 ਜੁਲਾਈ:* ਹਰੇਕ ਬੱਚੇ ਨੂੰ ਜੀਵਨ ਦੀ ਸਭ ਤੋਂ ਵਧੀਆ ਸੰਭਵ ਸ਼ੁਰੂਆਤ ਦੇਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਮਿਸ਼ਨ ਆਰੰਭ' ਡਿਜੀਟਲ ਪਲੇਟਫਾਰਮਾਂ ਰਾਹੀਂ ਮਾਪਿਆਂ ਅਤੇ ਆਂਗਣਵਾੜੀ ਵਰਕਰਾਂ ਨੂੰ ਇੱਕ ਦੂਜੇ ਦੇ ਨੇੜੇ ਲਿਆ ਕੇ ਮੁਢਲੀ ਬਾਲ ਅਵਸਥਾ ਦੀ ਸਿੱਖਿਆ ਵਿੱਚ ਵੱਡੀ ਤਬਦੀਲੀ ਲਿਆ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ 'ਪ੍ਰਥਮ' (Pratham) ਅਤੇ 'ਰੌਕੇਟ ਲਰਨਿੰਗ' (Rocket Learning) ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ 'ਮਿਸ਼ਨ ਆਰੰਭ' ਪੰਜਾਬ ਭਰ ਵਿੱਚ ਵਟਸਐਪ-ਆਧਾਰਿਤ 'ਘਰ ਬੈਠੇ ਸਿੱਖਣ' (Home Learning) ਦੇ ਪ੍ਰੋਗਰਾਮ ਰਾਹੀਂ 1.6 ਲੱਖ ਤੋਂ ਵੱਧ ਮਾਪਿਆਂ ਤੱਕ ਪਹੁੰਚ ਚੁੱਕਾ ਹੈ। ਪਰਿਵਾਰਾਂ ਨੂੰ ਸਿੱਧੇ ਤੌਰ 'ਤੇ ਸਰਲ, ਦਿਲਚਸਪ ਅਤੇ ਉਮਰ ਦੇ ਅਨੁਕੂਲ ਸਿੱਖਣ ਦੀਆਂ ਗਤੀਵਿਧੀਆਂ ਪ੍ਰਦਾਨ ਕਰਕੇ, ਇਹ ਪਹਿਲਕਦਮੀ ਮਾਪਿਆਂ ਨੂੰ ਘਰ ਵਿੱਚ ਹੀ ਆਪਣੇ ਬੱਚਿਆਂ ਦੀ ਸਿੱਖਿਆ ਅਤੇ ਵਿਕਾਸ ਵਿੱਚ ਸਰਗਰਮੀ ਨਾਲ ਸਹਿਯੋਗ ਕਰ...
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ

hot news
ਚੰਡੀਗੜ੍ਹ; 13 ਜੁਲਾਈ 2026: ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੂਰੇ ਸੂਬੇ ਦੀਆਂ ਮਹਿਲਾਵਾਂ ਵਿੱਚ ਉਤਸ਼ਾਹ ਦੀ ਨਵੀਂ ਲਹਿਰ ਪੈਦਾ ਕਰ ਦਿੱਤੀ ਹੈ। ਕਈ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਯੋਜਨਾ ਦੀ ਰਕਮ ਪਹੁੰਚ ਚੁੱਕੀ ਹੈ, ਜਦਕਿ ਹੋਰ ਮਹਿਲਾਵਾਂ ਵੀ ਰਕਮ ਮਿਲਣ ਦੀ ਉਡੀਕ ਕਰ ਰਹੀਆਂ ਹਨ। ਪੰਜਾਬ ਦੀਆਂ ਹਜ਼ਾਰਾਂ ਮਹਿਲਾਵਾਂ ਲਈ ਇਹ ਪਹਿਲੀ ਰਕਮ ਸਿਰਫ਼ ਆਰਥਿਕ ਸਹਾਇਤਾ ਤੋਂ ਕਿਤੇ ਵੱਧ ਹੈ। ਇਹ ਸਾਲਾਂ ਤੋਂ ਅਧੂਰੀਆਂ ਰਹੀਆਂ ਇੱਛਾਵਾਂ ਪੂਰੀਆਂ ਕਰਨ, ਬੱਚਿਆਂ ਦੀ ਸਿੱਖਿਆ ਵਿੱਚ ਸਹਿਯੋਗ ਦੇਣ, ਆਪਣੀ ਸਿਹਤ ਦਾ ਬਿਹਤਰ ਧਿਆਨ ਰੱਖਣ ਅਤੇ ਸਭ ਤੋਂ ਵੱਧ ਆਪਣੇ ਹੀ ਬੈਂਕ ਖ਼ਾਤੇ ਵਿੱਚ ਸਿੱਧੇ ਪੈਸੇ ਆਉਣ ਨਾਲ ਮਿਲਣ ਵਾਲੇ ਸਨਮਾਨ ਦਾ ਅਨੁਭਵ ਕਰਨ ਦਾ ਮੌਕਾ ਹੈ। ਪਿੰਡ ਅਦਾਲਤਪੁਰ ਦੀ 40 ਸਾਲਾ ਗਗਨਦੀਪ ਕੌਰ ਆਪਣੇ ਖ਼ਾਤੇ ਵਿੱਚ ਰਕਮ ਆਉਣ ਨਾਲ ਬਹੁਤ ਖ਼ੁਸ਼ ਹਨ। ਉਨ੍ਹਾਂ ਨੇ ਕਿਹਾ, “ਮੇਰੇ ਖ਼ਾਤੇ ਵਿੱਚ ₹3,000 ਆਏ ਹਨ। ਮੈਂ ਅਜੇ ਤੱਕ ਇਹ ਰਕਮ ਖ਼ਰਚ ਨਹੀਂ ਕੀਤੀ ਕਿਉਂਕਿ ਮੈਂ ਇਸਨੂੰ ਸਿਰਫ਼ ਆਪਣੇ ਪੁੱਤਰ ’ਤੇ ਖ਼ਰਚ ਕਰਨਾ ਚਾਹੁੰਦੀ ਹਾਂ। ਉਹ ਜੋ ਵੀ ਮੰਗੇਗਾ, ਮੈਂ ...
ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ

breaking news
ਚੰਡੀਗੜ , ਜੁਲਾਈ 13 ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਬਾਗ਼ਬਾਨੀ ਵਿਭਾਗ ਜੋਕਿ ਰਾਜ ਵਿੱਚ ਐਗਰੀਕਲਚਰ ਇੰਫਰਾਸਟਰਕਚਰ ਫੰਡ (ਏਆਈਐਫ) ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਹੈ, ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਰਾਹੀਂ ਨੌਜਵਾਨਾਂ ਨੂੰ ਸਫਲ ਉਦਮੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਖੇਤੀ ਨਾਲ ਸੰਬੰਧਤ ਆਧੁਨਿਕ ਬੁਨਿਆਦੀ ਢਾਂਚਾ ਸਥਾਪਿਤ ਕਰਨ ਲਈ ਸਸਤੀ ਵਿਆਜ ਦਰ 'ਤੇ ਕਰਜ਼ਾ ਪ੍ਰਦਾਨ ਕਰਨ ਵਿੱਚ ਨੌਜਵਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਏਆਈਐਫ ਸਕੀਮ ਨੌਜਵਾਨਾਂ ਨੂੰ ਖੇਤੀ-ਅਧਾਰਿਤ ਉਦਯੋਗ ਸਥਾਪਿਤ ਕਰਨ ਲਈ ਪ੍ਰੇਰਿਤ ਕਰ ਰਹੀ ਹੈ ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ ਅਤੇ ਪਿੰਡਾਂ ਦੀ ਅਰਥ-ਵਿਵਸਥਾ ਮਜ਼ਬੂਤ ਹੋ ਰਹੀ ਹੈ। ਇਕ ਸਫਲਤਾ ਕਹਾਣੀ ਨੂੰ ਸਾਂਝਾ ਕਰਦਿਆਂ ਉਨ੍ਹਾ ਦੱਸਿਆ ਕਿ ਐੱਸ.ਏ.ਐੱਸ. ...