Shadow

Author: admin

ਜੇਕਰ ਹਰੇਕ ਵਾਰਡ ਜਾਂ ਪਿੰਡ ਦੇ ਲੋਕੀ ਨਸ਼ਾ ਮੁਕਤੀ ਦਾ ਪ੍ਰਣ ਲੈਣਗੇ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ- ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ

ਜੇਕਰ ਹਰੇਕ ਵਾਰਡ ਜਾਂ ਪਿੰਡ ਦੇ ਲੋਕੀ ਨਸ਼ਾ ਮੁਕਤੀ ਦਾ ਪ੍ਰਣ ਲੈਣਗੇ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ- ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ

National, Politics, Punjab
ਮੋਗਾ, 31 ਮਈ - ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ । ਇਸ ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ 'ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ।  ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਲੰਡੇ, ਮਾਹਲਾ ਕਲਾਂ, ਲੰਘੇਆਣਾ ਪੁਰਾਣਾ, ਲੰਘੇਆਣਾ ਨਵਾਂ, ਚੋਟੀਆਂ ਠੋਬਾ, ਜੈ ਸਿੰਘ ਵਾਲਾ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾ...
ਯੁੱਧ ਨਸ਼ਿਆਂ ਵਿਰੁੱਧ ; ਗੰਨਾ ਪਿੰਡ ’ਚ ਨਸ਼ਾ ਤਸਕਰ ਮਹਿਲਾ ਵਲੋਂ ਪੰਚਾਇਤੀ ਜ਼ਮੀਨ ‘ਤੇ ਉਸਾਰੇ ਕਮਰੇ ਵਿੱਚ ਬਣੇਗਾ ਜਿੰਮ

ਯੁੱਧ ਨਸ਼ਿਆਂ ਵਿਰੁੱਧ ; ਗੰਨਾ ਪਿੰਡ ’ਚ ਨਸ਼ਾ ਤਸਕਰ ਮਹਿਲਾ ਵਲੋਂ ਪੰਚਾਇਤੀ ਜ਼ਮੀਨ ‘ਤੇ ਉਸਾਰੇ ਕਮਰੇ ਵਿੱਚ ਬਣੇਗਾ ਜਿੰਮ

National
ਜਲੰਧਰ, 31 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵਲੋਂ ਅੱਜ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸਬ ਡਵੀਜ਼ਨ ਫਿਲੌਰ ਅਧੀਨ ਪੈਂਦੇ ਗੰਨਾ ਪਿੰਡ ਵਿਖੇ ਜਿੱਥੇ ਪੰਚਾਇਤੀ ਜ਼ਮੀਨ 'ਤੇ ਉਸਾਰੇ ਕਮਰੇ ਨੂੰ ਛੁਡਵਾਇਆ ਗਿਆ, ਉੱਥੇ ਇਸ ਕਮਰੇ ਦੇ ਨਾਲ ਵਾਧੂ ਥਾਂ ਉੱਤੇ ਕੀਤੇ ਕਬਜ਼ੇ ਨੂੰ ਵੀ ਹਟਾਇਆ ਗਿਆ।      ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਨਸ਼ਾ ਤਸਕਰ ਮਹਿਲਾ ਦੇਸ਼ੋ ਪਤਨੀ ਕੁਲਦੀਪ ਕੁਮਾਰ ਵਾਸੀ ਗੰਨਾ ਪਿੰਡ ਖਿਲਾਫ਼ ਥਾਣਾ ਫਿਲੌਰ ਵਿਖੇ ਐਨ.ਡੀ.ਪੀ.ਐਸ. ਐਕਟ ਦੇ 3 ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਇਸ ਮਹਿਲਾ ਨੂੰ ਸਜ਼ਾ ਵੀ ਹੋ ਚੁੱਕੀ ਹੈ।    ਐਸ.ਐਸ.ਪੀ. ਨੇ ਦੱਸਿਆ ਕਿ ਪਿੰਡ ਦੀ ਕਰੀਬ 8 ਮਰਲੇ ਜ਼ਮੀਨ ’ਤੇ ਇਸ ਵਲੋਂ ਕਬਜ਼ਾ ਕੀਤਾ ਹੋਇਆ ਸੀ ਅਤੇ ਇਕ ਕਮਰੇ ਦੀ ਉਸਾਰੀ ਵੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਉਕਤ ਕਮਰਾ ਪੰਚਾਇਤ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਕਮਰੇ ਦੇ ਨਾਲ ਨਜਾਇਜ਼ ਕ...
ਬਲੈਕ ਆਊਟ ਅਭਿਆਸ ਦੌਰਾਨ ਹੁਸ਼ਿਆਰਪੁਰ ‘ਚ ਪੂਰੀ ਤਰ੍ਹਾਂ ਰਿਹਾ ਹਨੇਰਾ

ਬਲੈਕ ਆਊਟ ਅਭਿਆਸ ਦੌਰਾਨ ਹੁਸ਼ਿਆਰਪੁਰ ‘ਚ ਪੂਰੀ ਤਰ੍ਹਾਂ ਰਿਹਾ ਹਨੇਰਾ

National, Politics, Punjab
ਹੁਸ਼ਿਆਰਪੁਰ, 31 ਮਈ : ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸ਼ਨੀਵਾਰ ਰਾਤ 8 ਵਜੇ ਤੋਂ 8:15 ਵਜੇ ਤੱਕ ਸਿਵਲ ਡਿਫੈਂਸ ਉਪਾਵਾਂ ਦੇ ਹਿੱਸੇ ਵਜੋਂ ਬਲੈਕ ਆਊਟ ਅਭਿਆਸ ਹੋਇਆ। ਇਸ ਦੌਰਾਨ ਸਾਰੀਆਂ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ ਅਤੇ ਸਮੁੱਚੇ ਜ਼ਿਲ੍ਹੇ ਵਿਚ ਹਨੇਰਾ ਹੋ ਗਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਅਜਿਹੀ ਸਥਿਤੀ ਵਿਚ, ਸਾਰੀਆਂ ਲਾਈਟਾਂ, ਇਨਵਰਟਰ ਅਤੇ ਜਨਰੇਟਰ ਪੂਰੀ ਤਰ੍ਹਾਂ ਬੰਦ ਕਰ ਦੇਣੇ ਚਾਹੀਦੇ ਹਨ। ਆਟੋ-ਆਨ ਸੋਲਰ/ਸੀ.ਸੀ.ਟੀ.ਵੀ ਲਾਈਟਾਂ ਵੀ ਬੰਦ ਕਰ ਦੇਣੀਆਂ ਚਾਹੀਦੀਆਂ ਹਨ ਅਤੇ ਵਾਹਨਾਂ ਨੂੰ ਸੜਕ ਕਿਨਾਰੇ ਆਪਣੀਆਂ ਲਾਈਟਾਂ ਬੰਦ ਕਰਕੇ ਪਾਰਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਵਾਈ ਹਮਲਿਆਂ ਦੌਰਾਨ ਸੰਭਾਵੀ ਨਿਸ਼ਾਨਿਆਂ ਤੋਂ ਬਚਣ ਲਈ ਬਲੈਕ ਆਊਟ ਨੂੰ ਇਕ ਮਹੱਤਵਪੂਰਨ ਐਮਰਜੈਂਸੀ ਉਪਾਅ ਮੰਨਿਆ ਜਾਂਦਾ ਹੈ। ਉਨ੍ਹਾਂ ਉੱਚੀਆਂ ਇਮਾਰਤਾਂ ਵਿਚ ਰਹਿਣ ਵਾਲੇ ਨਾਗਰਿਕਾਂ ਨੂੰ ਹਵਾਈ ਹਮਲਿਆਂ ਦੀ ਸਥਿਤੀ ਵਿਚ ਜ਼ਮੀਨੀ ਮੰਜ਼ਿਲ ਜਾਂ ਜ਼ਮੀਨਦੋਜ਼ ਸ਼ੈਲਟਰਾਂ ਵਿਚ ਜਾਣ ਦੀ ਸਲਾਹ ਦਿੱਤੀ। ਜਿਨ੍ਹਾਂ ਨੂੰ ਤੁਰੰਤ ਕੋਈ ਆਸਰਾ ਨਹੀਂ ਮਿਲਦਾ, ਉਨ੍ਹਾਂ ਨੂੰ ਦਰੱਖਤਾਂ ਹੇਠ ਸ਼ਰਨ ਲੈਣ ਦੀ ਸਲਾ...
ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ

ਮੈਗਾ ਪੀ.ਟੀ.ਐਮ. ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ

National, Politics, Punjab
ਚੰਡੀਗੜ੍ਹ, 31 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਮਾਪਿਆਂ-ਅਧਿਆਪਕਾਂ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਕਰਕੇ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋਰ ਸੁਧਾਰ ਕਰਨ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਤੋਂ ਪਹਿਲਾਂ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਉਣ ਲਈ ਪਹਿਲੀ ਵਾਰ ਇਹ ਪੀਟੀਐਮ ਕਰਵਾਈ ਗਈ। ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ, ਜਿਨ੍ਹਾਂ ਵਿੱਚ ਸਵਾਮੀਪੁਰ, ਬਿਭੌਰ ਸਾਹਿਬ, ਕਲਸੇੜਾ, ਰਾਮਪੁਰ ਸਾਹਨੀ, ਮੌਜੋਵਾਲ, ਛੋਟੇਵਾਲ, ਸੂਰੇਵਾਲ, ਸੁਖਸਾਲ, ਕੁਲਗਰਾਂ ਸ਼ਾਮਲ ਹਨ, ਦੇ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਸਿੱਖਿਆ ਮੰਤਰੀ ਨੇ ਕਿਹਾ ਕਿ 17 ਲੱਖ ਤੋਂ ਵੱਧ ਮਾਪਿਆਂ ਨੇ ਅੱਜ ਪੀਟੀਐਮ ਵਿੱਚ ਸ਼ਿਰਕਤ ਕੀਤੀ, ਜਿਸ ਦੌਰਾਨ ਉਨ੍ਹਾਂ ਵਿੱਚ ਆਪਣੇ ਬੱਚਿਆਂ ਦੀ ਅਕਾਦਮਿਕ ਪ੍ਰਗਤੀ ਅਤੇ ਸਮੁੱ...
ਆਨਲਾਈਨ ਐਨ.ਆਰ.ਆਈ. ਮਿਲਣੀਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਸਿੰਘ ਧਾਲੀਵਾਲ

ਆਨਲਾਈਨ ਐਨ.ਆਰ.ਆਈ. ਮਿਲਣੀਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਸਿੰਘ ਧਾਲੀਵਾਲ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 31 ਮਈ 2025: ਛੇਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਦੌਰਾਨ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਨ੍ਹਾਂ ਆਨਲਾਈਨ ਮਿਲਣੀਆਂ ਵਿੱਚ ਹੁਣ ਤੱਕ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਛੇਵੀਂ ਮਹੀਨਾਵਾਰ ਔਨਲਾਈਨ ਐਨ.ਆਰ.ਆਈ ਮਿਲਣੀ ਅੱਜ ਅੰਮ੍ਰਿਤਸਰ ਵਿਖੇ ਕੀਤੀ ਗਈ। ਅੱਜ ਦੀ ਮਿਲਣੀ ਬਾਰੇ ਬੋਲਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਸਾਨੂੰ ਦੁਨੀਆ ਭਰ ਦੇ ਐਨ.ਆਰ.ਆਈ. ਪੰਜਾਬੀਆਂ ਤੋਂ ਵੱਖ-ਵੱਖ ਪਲੇਟਫਾਰਮਾਂ ਰਾਹੀਂ 123 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰ ਮਹੀਨੇ ਇਹ ਐਨ.ਆਰ.ਆਈ. ਮਿਲਣੀਆਂ ਕਰਵਾ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਰੀਆਂ ਸ਼ਿਕਾਇਤਾਂ ਜੂਨ ਮਹੀਨੇ ਹੋਣ ਵਾਲੀ ਅਗਲੀ ਮੀਟਿੰਗ ਤੋਂ ਪਹਿਲਾਂ ਹੱਲ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਛੇ ਮਹੀਨਿਆਂ ਵਿੱਚ ਵੱਖ-ਵੱਖ ਦੇਸ਼ਾਂ ਤੋਂ 658 ਕੇਸ ਪ੍ਰਾਪਤ ...
ਸਫ਼ਲਤਾ ਦੀ ਉਡਾਰੀ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਮੋਹਾਲੀ ਵਾਸੀ ਦੋ ਕੈਡਿਟ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਸਫ਼ਲਤਾ ਦੀ ਉਡਾਰੀ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਮੋਹਾਲੀ ਵਾਸੀ ਦੋ ਕੈਡਿਟ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

National, Politics, Punjab
ਚੰਡੀਗੜ੍ਹ, 31 ਮਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਸਿਰ ਸਫ਼ਲਤਾ ਦਾ ਸਿਹਰਾ ਸਜਾਉਂਦਿਆਂ ਇਸ ਸੰਸਥਾ ਦੇ ਦੋ ਕੈਡਿਟਾਂ ਨੇ ਅੱਜ ਏਝੀਮਾਲਾ (ਕੇਰਲਾ) ਵਿੱਚ ਵੱਕਾਰੀ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.) ਤੋਂ  ਪਾਸ ਆਊਟ ਹੋਣ ਨਾਲ ਭਾਰਤੀ ਜਲ ਸੈਨਾ ਦੇ ਕਮਿਸ਼ਨਡ ਅਫ਼ਸਰ ਬਣ ਗਏ ਹਨ। ਅਕੈਡਮੀ ਵਿੱਚ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਵੀ. ਸ਼੍ਰੀਨਿਵਾਸ, ਏ.ਵੀ.ਐਸ.ਐਮ., ਐਨ.ਐਮ., ਫਲੈਗ ਅਫ਼ਸਰ ਕਮਾਂਡਿੰਗ ਇਨ ਚੀਫ਼ ਆਫ਼ ਸਾਊਥਰਨ ਨੇਵਲ ਕਮਾਂਡ ਦੁਆਰਾ ਕੀਤਾ ਗਿਆ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਰਹੇ ਮਹਿੰਦਰ ਸਿੰਘ ਸੇਖੋਂ ਅਤੇ ਵਿਨੈ ਕੌਸ਼ਿਕ, ਜਿਨ੍ਹਾਂ ਨੇ ਭਾਰਤੀ ਜਲ ਸੈਨਾ ਵਿੱਚ ਕਮਿਸ਼ਨ ਪ੍ਰਾਪਤ ਕੀਤਾ ਹੈ, ਦੋਵੇਂ ਐਸਏਐਸ ਨਗਰ (ਮੋਹਾਲੀ) ਨਾਲ ਸਬੰਧਤ ਹਨ। ਇਸ ਇੰਸਟੀਚਿਊਟ ਵਿਖੇ ਦੋ ਸਾਲਾਂ ਦੀ ਸਿਖਲਾਈ ਤੋਂ ਬਾਅਦ ਐਨਡੀਏ ਵਿਖੇ ਤਿੰਨ ਸਾਲਾਂ ਦੀ ਸਿਖਲਾਈ ਉਪਰੰਤ...
ਪੰਜਾਬ ਦੇ ਉਦਯੋਗਾਂ ਲਈ ਇਤਿਹਾਸਕ ਫੈਸਲਾ: ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਕਲੱਬਿਗ, ਡੀ-ਕਲੱਬਿਗ ਦੀ ਅਹਿਮ ਨੀਤੀ ਦਾ ਐਲਾਨ

ਪੰਜਾਬ ਦੇ ਉਦਯੋਗਾਂ ਲਈ ਇਤਿਹਾਸਕ ਫੈਸਲਾ: ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਕਲੱਬਿਗ, ਡੀ-ਕਲੱਬਿਗ ਦੀ ਅਹਿਮ ਨੀਤੀ ਦਾ ਐਲਾਨ

National, Politics, Punjab
ਚੰਡੀਗੜ੍ਹ, 31 ਮਈ: ਪੰਜਾਬ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਵਿਆਪਕ ਪਾਲਿਸੀ ਦੀ ਪ੍ਰਵਾਨਗੀ ਦੇ ਨਾਲ ਭੂਮੀ ਵਰਤੋਂ ਕੁਸ਼ਲਤਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਸ ਫੈਸਲੇ ਦਾ ਉਦੇਸ਼ ਪੀ.ਐਸ.ਆਈ.ਈ.ਸੀ. ਅਧੀਨ ਆਉਂਦੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਢਾਂਚਾਗਤ ਅਤੇ ਪਾਰਦਰਸ਼ੀ ਵਿਧੀ ਲਈ ਉਦਯੋਗਪਤੀਆਂ ਅਤੇ ਜਾਇਦਾਦ ਮਾਲਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਦਯੋਗਿਕ ਹਿੱਸੇਦਾਰਾਂ ਦੀਆਂ ਜ਼ਮੀਨ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਅਤੇ ਪ੍ਰੋਜੈਕਟ ਦੇ ਵਿਸਥਾਰ ਦਾ ਸਮੱਰਥਨ ਕਰਨ ਲਈ ਨਾਲ ਲੱਗਦੇ ਪਲਾਟਾਂ ਨੂੰ ਮਿਲਾਉਣ ਜਾਂ ਵੰਡਣ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਦਾ ਹੱਲ ਕਰੇਗਾ। ਸੌਂਦ ਨੇ ਦੱਸਿਆ ਕਿ ਇਹ ਨੀਤੀ ਪੀ.ਐਸ.ਆਈ.ਈ.ਸੀ. ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਪਲਾਟਾਂ ਦੇ ਕਲੱਬਿ...
ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ: ਮੰਡੀ ਬੋਰਡ ਨੇ 720 ਪਲਾਟਾਂ ਦੀ ਈ-ਨਿਲਾਮੀ ਤੋਂ 324 ਕਰੋੜ ਰੁਪਏ ਕਮਾਏ

ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ: ਮੰਡੀ ਬੋਰਡ ਨੇ 720 ਪਲਾਟਾਂ ਦੀ ਈ-ਨਿਲਾਮੀ ਤੋਂ 324 ਕਰੋੜ ਰੁਪਏ ਕਮਾਏ

National, Politics, Punjab
ਚੰਡੀਗੜ੍ਹ, 31 ਮਈ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਪੰਜਾਬ ਮੰਡੀ ਬੋਰਡ ਵੱਲੋਂ ਹਾਲ ਹੀ ਵਿੱਚ ਕਰਵਾਈ ਗਈ ਈ-ਨਿਲਾਮੀ ਦੇ ਅੰਕੜਿਆਂ ਅਨੁਸਾਰ ਇਸਨੇ ਮਹਿਜ਼ ਛੇ ਮਹੀਨਿਆਂ ਵਿੱਚ ਪਲਾਟਾਂ ਦੀ ਈ-ਨਿਲਾਮੀ ਰਾਹੀਂ 324 ਕਰੋੜ ਰੁਪਏ ਕਮਾਏ ਹਨ। ਇਸ ਵਾਧੇ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਵਪਾਰ ਲਈ ਅਨੁਕੂਲ ਮਾਹੌਲ ਸਿਰਜਣ ਦੀ ਵਚਨਬੱਧਤਾ ਨੂੰ ਜਾਂਦਾ ਹੈ, ਜਿਸ ਨਾਲ ਪਾਰਦਰਸ਼ਤਾ ਆਈ ਹੈ ਅਤੇ ਸਾਰਿਆਂ ਨੂੰ ਮੁਕਾਬਲੇ ਦੇ ਬਰਾਬਰ ਮੌਕੇ ਮਿਲ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਨੇ ਦਸੰਬਰ 2024 ਤੋਂ ਮਈ 2025 ਤੱਕ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ 720 ਪਲਾਟਾਂ ਦੀ ਈ-ਨਿਲਾਮੀ ਕਰਕੇ ਇੱਕ ਵੱਡਾ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਮੰਡੀ ਬੋਰਡ ਨੇ 324 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਦੀ ਈ-ਨਿਲਾਮੀ ਨੂੰ ਵਪਾਰੀਆਂ ਵੱ...
ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

National, Politics, Punjab
ਚੰਡੀਗੜ੍ਹ, 31 ਮਈ : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਨੈਸ਼ਨਲ ਲੋਕ ਸੇਵਾ ਪਾਰਟੀ ਤੋਂ ਉਮੀਦਵਾਰ ਜਤਿੰਦਰ ਕੁਮਾਰ ਸ਼ਰਮਾ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜ ਆਜ਼ਾਦ ਉਮੀਦਵਾਰਾਂ ਪਰਮਜੀਤ ਸਿੰਘ ਭਰਾਜ, ਅਲਬਰਟ ਦੂਆ, ਕਮਲ ਪਵਾਰ, ਰਾਜੇਸ਼ ਸ਼ਰਮਾ ਅਤੇ ਨੀਟੂ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਕੁੱਲ 14 ਨਾਮਜ਼ਦਗੀ ਪੱਤਰ ਦਾਖ਼ਲ ਹੋ ਚੁੱਕੇ ਹਨ। ਜ਼ਿਕਰਯੋਗ ਹੈ ਕਿ ਭਲਕੇ 1 ਜੂਨ ਨੂੰ ਸਰਕਾਰੀ ਛੁੱਟੀ ਹੋਣ ਕਰਕੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਣਗੇ, ਜਦਕਿ 2 ਜੂਨ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ ਹੈ। ਉੱਥੇ ਹੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ।...
‘ਯੁੱਧ ਨਸ਼ਿਆਂ ਵਿਰੁੱਧ’ ਨੇ ਡਰੱਗ ਮਾਫੀਆ ਨੂੰ ਦਿੱਤਾ ਕਰਾਰਾ ਝਟਕਾ: 14,734 ਗ੍ਰਿਫਤਾਰ, 74 ਕਰੋੜ ਦੀਆਂ ਜਾਇਦਾਦਾਂ ਫਰੀਜ਼: ਡੀਜੀਪੀ ਗੌਰਵ ਯਾਦਵ

‘ਯੁੱਧ ਨਸ਼ਿਆਂ ਵਿਰੁੱਧ’ ਨੇ ਡਰੱਗ ਮਾਫੀਆ ਨੂੰ ਦਿੱਤਾ ਕਰਾਰਾ ਝਟਕਾ: 14,734 ਗ੍ਰਿਫਤਾਰ, 74 ਕਰੋੜ ਦੀਆਂ ਜਾਇਦਾਦਾਂ ਫਰੀਜ਼: ਡੀਜੀਪੀ ਗੌਰਵ ਯਾਦਵ

National, Politics, Punjab
ਚੰਡੀਗੜ੍ਹ, 31 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਤਿੰਨ ਮਹੀਨਿਆਂ ਦੌਰਾਨ ਸੂਬੇ ਵਿੱਚ ਨਸ਼ੇ ਦੀ ਤਸਕਰੀ ਨੈੱਟਵਰਕਾਂ ਨੂੰ ਕਰਾਰਾ ਝਟਕਾ ਲੱਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਕਿਹਾ ਕਿ ਨਸ਼ਿਆਂ ਵਿਰੁੱਧ ਨਿਰੰਤਰ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇਗੀ, ਜਿਸ ਤਹਿਤ ਅਗਲੇ 60 ਦਿਨਾਂ ਵਿੱਚ ਨਸ਼ਾਂ ਤਸਕਰਾਂ ਵਿਰੁੱਧ ਕਾਰਵਾਈ ਲਈ ਜ਼ਿਲ੍ਹਿਆਂ, ਖੁਫੀਆ ਵਿਭਾਗ ਅਤੇ ਏ.ਐਨ.ਟੀ.ਐਫ. ਤੋਂ ਪ੍ਰਾਪਤ ਜਾਣਕਾਰੀ ਨਾਲ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਦੀਆਂ ਨਵੀਆਂ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਡੀਜੀਪੀ ਨੇ ਕਿਹਾ, "ਜ਼ਮਾਨਤ 'ਤੇ ਰਿਹਾਅ ਹੋਏ ਵਿਅਕਤੀਆਂ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ, ਅਸੀਂ ਪਿੰਡ ਦੇ ਬਜ਼ੁਰਗਾਂ ਅਤੇ ਪਿੰਡ ਦੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਉਨ੍ਹਾਂ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਰੱਖਣ ਦੀ ਇੱਕ ਪ੍ਰਣਾਲੀ ਤਿਆਰ ਕੀਤੀ ਹੈ।" ਉਨ੍ਹਾਂ ਕਿਹਾ ਕਿ ਆਦਤਨ ਅਪਰਾਧੀਆਂ ਦੀ ਜ਼ਮਾਨਤ ਰੱਦ ਕਰਨ ‘ਤੇ ਵੀ ਧਿਆਨ ਕੇਂ...