ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿਚੋਂ ਨਿਕਲ ਕੇ ਸਿਹਤਮੰਦ ਪੰਜਾਬ ਸਿਰਜ ਰਹੀ ਹੈ-ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ
ਧਰਮਕੋਟ, 30 ਮਈ,
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੌਰਾਨ ਧਰਮਕੋਟ ਦੇ ਠੂਠਗੜ, ਫਿਰੋਜ਼ ਵਾਲਾ ਬਾਡਾ ਦੇ ਲੋਕਾਂ ਨੇ ਵਿਧਾਇਕ ਦਵਿੰਦਰਜੀਤ ਸਿੰਘ ਢੋਂਸ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ।
ਇਸ ਮੌਕੇ ਵਿਧਾਇਕ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇਹ ਅਜਿਹੀ ਪਹਿਲ ਕਦਮੀ ਹੈ ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਉਹਨਾਂ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ। ਵਿਧਾਇਕ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨ...







