ਡਾ. ਰਵਜੋਤ ਸਿੰਘ ਵੱਲੋਂ ਸਵੇਰੇ-ਸਵੇਰੇ ਅਬੋਹਰ ਦਾ ਅਚਾਨਕ ਦੌਰਾ; ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਨਾਲ ਨਗਰ ਨਿਗਮ ਸੇਵਾਵਾਂ ਸੰਬੰਧੀ ਕੀਤਾ ਸਿੱਧਾ ਰਾਬਤਾ
ਚੰਡੀਗੜ੍ਹ / ਅਬੋਹਰ, 27 ਮਈ:
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਵੇਰੇ-ਸਵੇਰੇ ਹੀ ਅਬੋਹਰ ਨਗਰ ਨਿਗਮ ਦਾ ਅਚਾਨਕ ਦੌਰਾ ਕੀਤਾ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਵਿਭਾਗ ਵਿਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਲੋਕਾਂ ਨਾਲ ਰਾਬਤਾ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਨੂੰ ਡਿਊਟੀ ‘ਚ ਅਣਗਹਿਲੀ ਕਰਨ ਕਰਕੇ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਵੀ ਦਿੱਤੇ।ਡਾ. ਰਵਜੋਤ ਸਿੰਘ ਨੇ ਇਸ ਮੌਕੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਦੇ ਮੱਦੇ ਨਜ਼ਰ ਉਹ ਅਬੋਹਰ ਦੇ ਇਸ ਅਚਾਨਕ ਦੌਰੇ ਤੇ ਪਹੁੰਚੇ ਹਨ। ਉਹਨਾਂ ਨੇ ਇਸ ਦੌਰਾਨ ਸ਼ਹਿਰ ਦੇ ਕੂੜਾ ਡੰਪ, ਇੰਦਰਾ ਨਗਰੀ ਸਟੇਡੀਅਮ, ਨਹਿਰੂ ਸਟੇਡੀਅਮ, ਸਬਜ਼ੀ ਮੰਡੀ, ਕ੍ਰਿਸ਼ਨਾ ਨਗਰੀ , ਘੁਮਿਆਰ ਮੁਹੱਲਾ ਅਤੇ ਅਜੀਮਗੜ੍ਹ ਇਲਾਕੇ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਹੇਠਲੇ ਪੱਧਰ ਤੇ ਕੀਤੇ ਜਾ ਰਹੇ ਕਾਰਜਾਂ ਦਾ ਨਿਰੀਖਣ ਵੀ ਕੀਤਾ।ਇਸ ਦੌਰਾਨ ...








