Shadow

Author: admin

ਸਿਖ਼ਲਾਈ ਕੇਂਦਰ ਪੀ.ਏ.ਪੀ. ਵਿਖੇ ਕੈਂਸਰ ਜਾਗਰੂਕਤਾ ਕੈਂਪ ਲਾਇਆ

ਸਿਖ਼ਲਾਈ ਕੇਂਦਰ ਪੀ.ਏ.ਪੀ. ਵਿਖੇ ਕੈਂਸਰ ਜਾਗਰੂਕਤਾ ਕੈਂਪ ਲਾਇਆ

National, Politics, Punjab
ਜਲੰਧਰ, 25 ਮਈ:  ਵਧੀਕ ਡਾਇਰੈਕਟਰ ਜਨਰਲ ਪੁਲਿਸ, ਸਟੇਟ ਆਰਮਡ ਪੁਲਿਸ ਜਲੰਧਰ ਐਮ.ਐਫ. ਫਾਰੂਕੀ ਦੇ ਨਿਰਦੇਸ਼ਾਂ ਅਨੁਸਾਰ ਅੱਜ ਰੋਟਰੀ ਕਲੱਬ ਫ਼ਰੀਦਕੋਟ ਵੱਲੋਂ ਸਿਖ਼ਲਾਈ ਕੇਂਦਰ ਪੀ.ਏ.ਪੀ. ਵਿਖੇ ਕੈਂਸਰ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਆਡੀਟੋਰੀਅਮ ਹਾਲ ਵਿੱਚ ਲਗਾਏ ਕੈਂਪ ਵਿੱਚ ਡਾ. ਪ੍ਰਭਜੋਤ ਕੌਰ, ਡਾ. ਸਿਮਰਨਜੀਤ ਸਿੰਘ ਅਤੇ ਡਾ. ਅਰਚਨਾ ਦੱਤਾ ਵੱਲੋਂ ਆਰਮਡ ਕੇਡਰ ਦੀਆਂ ਵੱਖ-ਵੱਖ ਯੂਨਿਟਾਂ ਅਤੇ ਪੀ.ਏ.ਪੀ. ਕੈਂਪਸ ਦੇ ਕੁਆਰਟਰਾਂ ਵਿੱਚ ਰਹਿ ਰਹੀਆਂ ਔਰਤਾਂ ਅਤੇ ਕਰਮਚਾਰੀਆਂ ਨੂੰ ਔਰਤਾਂ ’ਚ ਬ੍ਰੈਸਟ ਕੈਂਸਰ, ਬੱਚੇਦਾਨੀ ਦੇ ਕੈਂਸਰ, ਗਦੂਦਾਂ ਦੇ ਕੈਂਸਰ ਹੋਣ ਦੇ ਕਾਰਨਾਂ ਬਾਰੇ ਜਾਣਕਾਰੀ ਦਿੱਤੀ ਗਈ। ਡਾਕਟਰਾਂ ਦੀ ਟੀਮ ਨੇ ਦੱਸਿਆ ਕਿ ਬ੍ਰੈਸਟ ਕੈਂਸਰ ਹੋਣ ਦੇ ਕਾਰਨ ਜਿਵੇਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨਾ, ਫੈਮਲੀ ਹਿਸਟਰੀ ਅਤੇ ਪਰਿਵਾਰ ਵਿੱਚ ਹੀ ਕੋਈ ਦੂਜਾ ਕੈਂਸਰ ਆਮ ਕਾਰਨ ਹੁੰਦੇ ਹਨ। ਕੈਂਸਰ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਆਪਣਾ ਖਾਣ-ਪੀਣ ਵਧੀਆ ਰੱਖਿਆ ਜਾਵੇ, ਆਪਣੇ-ਆਪ ਨੂੰ ਹਮੇਸ਼ਾ ਐਕਟਿਵ ਰੱਖਿਆ ਜਾਵੇ ਅਤੇ ਹਰ ਕਿਸਮ ਦੇ ਨਸ਼ੇ ਤੋਂ...
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ, ਮੰਦਰ ਦੀ ਕਾਇਆਕਲਪ ਸਬੰਧੀ ਯੋਜਨਾ ਦਾ ਕੀਤਾ ਐਲਾਨ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ, ਮੰਦਰ ਦੀ ਕਾਇਆਕਲਪ ਸਬੰਧੀ ਯੋਜਨਾ ਦਾ ਕੀਤਾ ਐਲਾਨ

National, Politics, Punjab
ਪਟਿਆਲਾ, 25 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਲੋੜੀਂਦੇ ਸਰੋਤਾਂ ਨਾਲ ਮੰਦਰ ਦੀ ਕਾਇਆਕਲਪ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ 30 ਸਾਲਾਂ ਤੋਂ ਮੰਦਰ ਦੇ ਸੁੱਕੇ ਪਏ ਸਰੋਵਰ ‘ਚ ਤਾਜ਼ਾ ਪਾਣੀ ਭਰਕੇ ਇਸਨੂੰ ਸੁਰਜੀਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਦੇ ਸਰੋਵਰ ਦਾ ਪੂਰੀ ਤਰ੍ਹਾਂ ਨਵੀਨੀਕਰਨ ਕੀਤਾ ਜਾਵੇਗਾ, ਜਿਸ ਵਿੱਚ ਗਾਰ ਕੱਢਣਾ, ਵਾਟਰਪ੍ਰੂਫਿੰਗ, ਕਿਨਾਰਿਆਂ 'ਤੇ ਪੱਥਰ ਲਗਾਉਣਾ ਅਤੇ ਰਸਤਿਆਂ ਨੂੰ ਹੋਰ ਵਧੀਆ ਦਿੱਖ ਦੇਣਾ ਸ਼ਾਮਲ ਹੈ। ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਇਸਦੀ ਪਵਿੱਤਰਤਾ ਨੂੰ ਬਰਕਰਾਰ ਰੱਖੇਗਾ ਅਤੇ ਇਸਨੂੰ ਵਿਰਾਸਤੀ ਵਾਸਤੂਕਲਾ ਨਾਲ ਹੋਰ ਆਕਰਸ਼ਕ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲਾ ਗੇਟ, ਜੋ ਸ਼ਰਧਾਲ...
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ

National, Politics, Punjab
ਨਾਭਾ (ਪਟਿਆਲਾ), 25 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਇੱਥੇ ਅੱਜ ਅਗਰਵਾਲ ਸਭਾ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੇ ਖ਼ਤਰੇ ਵਿਰੁੱਧ ਜੰਗ ਛੇੜੀ ਹੋਈ ਹੈ ਅਤੇ ਇਹ ਮੁਹਿੰਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਸਫ਼ਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ, ਜੋ ਆਮ ਆਦਮੀ ਦੇ ਸਹਿਯੋਗ ਤੋਂ ਬਿਨਾਂ ਜਿੱਤੀ ਨਹੀਂ ਜਾ ਸਕਦੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਨੇਕ ਕਾਰਜ ਲਈ ਦਿਲੋਂ ਸਮਰਥਨ ਦੇਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਦੇਸ਼ ਦਾ ਪ੍ਰਗਤੀਸ਼ੀਲ ਅਤੇ ਮੋਹਰੀ ਸੂਬਾ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣਾ ਪਵੇਗਾ, ਜਿਸ ਲਈ ਲੋਕਾਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਬਹੁਤ ਜ...
ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

National, Politics, Punjab
ਨਾਭਾ (ਪਟਿਆਲਾ), 25 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇੱਥੇ ਕਰਵਾਏ ਗਏ ਇਕ ਸਮਾਗਮ ਵਿੱਚ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇੱਕ ਮਹਾਨ ਸ਼ਾਸਕ ਦੱਸਿਆ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਮਾਜਿਕ ਸਦਭਾਵਨਾ ਅਤੇ ਏਕਤਾ ਦੀਆਂ ਤੰਦਾਂ ਦੀ ਮਜ਼ਬੂਤੀ ਜ਼ਰੀਏ ਸਭਨਾਂ ਦੀ ਭਲਾਈ ਦਾ ਸੰਦੇਸ਼ ਦਿੱਤਾ। ਲੋਕਾਂ ਨੂੰ ਮਹਾਰਾਜਾ ਅਗਰਸੇਨ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਾਸਕ ਦੀਆਂ ਸਿੱਖਿਆਵਾਂ ‘ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਇਸ ਸ਼ੁਭ ਦਿਨ ਨੂੰ ਮਨਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਮਹਾਰਾਜਾ ਅਗਰਸੇਨ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਦਭਾਵਨਾ ਅਤੇ ਏਕਤਾ ਰਾਹੀਂ ਭਲਾਈ ਦਾ ਸੰਦੇ...
ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼: ਦੋ ਮੁਲਜ਼ਮ ਗ੍ਰਿਫ਼ਤਾਰ

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼: ਦੋ ਮੁਲਜ਼ਮ ਗ੍ਰਿਫ਼ਤਾਰ

Crime, National, Politics, Punjab
ਜਲੰਧਰ, 25 ਮਈ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਮਹੱਤਵਪੂਰਣ ਸਫ਼ਲਤਾ ਪ੍ਰਾਪਤ ਕਰਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਦੋ ਮੁਲਜ਼ਮਾਂ ਨੂੰ 13 ਕਿਲੋਗ੍ਰਾਮ ਹੈਰੋਇਨ, 2 ਗੈਰ-ਕਾਨੂੰਨੀ .32 ਬੋਰ ਹਥਿਆਰ, 6 ਜ਼ਿੰਦਾ ਕਾਰਤੂਸ, 3 ਮੈਗਜ਼ੀਨ, 3 ਲਗਜ਼ਰੀ ਕਾਰਾਂ ਅਤੇ 22,000 ਰੁਪਏ ਡਰੱਗ ਮਨੀ ਦੀ ਕੁੱਲ ਬਰਾਮਦਗੀ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਜਲੰਧਰ ਨੇ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21.05.2025 ਨੂੰ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਉਨ੍ਹਾਂ ਨੇ ਦੱਸਿਆ ਸੀ ਕਿ ਸੀ.ਆਈ.ਏ. ਦੀ ਇੱਕ ਟੀਮ ਨੇ 20 ਮਈ 2025 ਨੂੰ ਪੁਲ ਫੋਕਲ ਪੁਆਇੰਟ, ਜਲੰਧਰ ਦੇ ਨੇੜਿਓਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸਦੀ ਪਛਾਣ ਸ਼ਿਵਮ ਸੋਢੀ ਉਰਫ਼ ਸ਼ਿਵਾ ਪੁੱਤਰ ਵਰਿੰਦਰ ਸੋਢੀ, ਵਾਸੀ ਨੇੜੇ ਲੰਮਾ ਪਿੰਡ ਚੌਕ ਸਿਮਰਨ ਐਨਕਲੇਵ ਵਜੋਂ ਹੋਈ ਸੀ। ਮੁਲਜ਼ਮ ਤੋਂ 5 ਕਿਲੋ ਹੈਰੋਇਨ ਅਤੇ 22,000 ਰੁਪਏ ਨਕਦ ਬਰਾਮਦ ਕੀਤੇ ਗਏ ਸਨ। ...
ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ-ਡਾ. ਕਸ਼ਮੀਰ ਸਿੰਘ ਸੋਹਲ

ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ-ਡਾ. ਕਸ਼ਮੀਰ ਸਿੰਘ ਸੋਹਲ

National, Politics, Punjab
ਤਰਨ ਤਾਰਨ, 24 ਮਈ : ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਹਲਕਾ ਵਿਧਾਇਕਾਂ ਦੀ ਅਗਵਾਈ ਹੇਠ “ਨਸ਼ਾ ਮੁਕਤੀ ਯਾਤਰਾ” ਕੱਢੀ ਗਈ, ਜਿਸ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ। ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਹੇਠ ਪਿੰਡ ਢਾਲਾ, ਨੌਸ਼ਹਿਰਾ, ਚੀਮਾਂ ਕਲਾਂ, ਸ਼ੁੱਕਰਚੱਕ ਅਤੇ ਚੀਮਾਂ ਖੁਰਦ ਵਿਖੇ ‘ਨਸ਼ਾ ਮੁਕਤੀ ਯਾਤਰਾ’ ਕੱਢੀ ਗਈ।ਇਸ ਮੌਕੇ ਵਿਧਾਇਕ ਡਾ. ਸੋਹਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲੋਕਾਂ ਦਾ ਬਹੁਤ ਸਾਥ ਮਿਲ ਰਿਹਾ ਹੈ ਅਤੇ ਜਿਸ ਕੰਮ ਵਿੱਚ ਲੋਕਾਂ ਦੀ ਭਾਗੀਦਾਰੀ ਹੋਵੇ, ਉਸ ਵਿੱਚ ਜਿੱਤ ਯਕੀਨੀ ਹੁੰਦੀ ਹੈ।ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ, ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਇਸ ਦੌਰਾਨ ਹਲਕਾ ਵਿਧਾਇਕ ਖੇ...
ਰਾਸ਼ਟਰੀ ਲੋਕ ਅਦਾਲਤ ’ਚ 19,436 ਮਾਮਲਿਆਂ ਦਾ ਮੌਕੇ ’ਤੇ ਕੀਤਾ ਗਿਆ ਨਿਪਟਾਰਾ

ਰਾਸ਼ਟਰੀ ਲੋਕ ਅਦਾਲਤ ’ਚ 19,436 ਮਾਮਲਿਆਂ ਦਾ ਮੌਕੇ ’ਤੇ ਕੀਤਾ ਗਿਆ ਨਿਪਟਾਰਾ

National, Politics, Punjab
ਹੁਸ਼ਿਆਰਪੁਰ, 24 ਮਈ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹੇ ਵਿਚ ਸਾਲ ਦੀ ਦੂਜੀ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿਚ ਐਨ.ਆਈ ਐਕਟ ਤਹਿਤ ਸੈਕਸ਼ਨ 138 ਦੇ ਮਾਮਲੇ, (ਲੰਬਿਤ ਅਤੇ ਪ੍ਰੀ-ਲਿਟੀਗੇਸ਼ਨ ਬੈਂਕ ਰਿਕਵਰੀ ਮਾਮਲੇ ਅਤੇ ਲੇਬਰ ਵਿਵਾਦ ਮਾਮਲੇ), ਮੋਟਰ ਦੁਰਘਟਨਾਵਾਂ ਦੇ ਦਾਅਵੇ ਮਾਮਲੇ (ਐਸ ਏ ਸੀ ਟੀ), ਬਿਜਲੀ ਅਤੇ ਪਾਣੀ ਦੇ ਬਿੱਲ (ਗੈਰ-ਸਮਝੌਤਾ ਯੋਗ ਨੂੰ ਛੱਡ ਕੇ), ਵਿਵਾਹਕ ਵਿਵਾਦ, ਟਰੈਫਿਕ ਚਾਲਾਨ, ਮਾਲ ਮਾਮਲੇ ਅਤੇ ਹੋਰ ਸਿਵਲ, ਘੱਟ ਗੰਭੀਰ ਅਪਰਾਧਿਕ ਮਾਮਲੇ ਅਤੇ ਘਰੇਲੂ ਝਗੜੇ ਆਦਿ ਦੇ ਮਾਮਲੇ ਰੱਖੇ ਗਏ।           ਇਹ ਲੋਕ ਅਦਾਲਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜਿੰਦਰ ਅਗਰਵਾਲ ਦੀ ਯੋਗ ਅਗਵਾਈ ਲਗਾਈ ਗਈ। ਇਸ ਲੋਕ ਅਦਾਲਤ ਵਿਚ ਹੁਸ਼ਿਆਰਪੁਰ ਵਿਚ ਕੁੱਲ 19 ਬੈਂਚ ਬਣਾਏ ਗਏ, ਜਿਸ ਵਿਚ ਹੁਸ਼ਿਆਰਪੁਰ ਜੁਡੀਸ਼ੀਅਲ ਕੋਰਟ ਵਿਚ 8 ਬੈਂਚ, ਸਬ-ਡਵੀਜ਼ਨ ਦਸੂਹਾ ਵਿਚ 2 ਬੈਂਚ, ਮੁਕੇਰੀਆਂ ਵਿਚ 2 ਬੈਂਚ ਅਤੇ ਗੜ੍ਹਸ਼ੰਕਰ ਵਿਚ 2 ਬੈਂ...
ਸਰਕਾਰੀ ਸਕੂਲਾਂ ਦੇ ਵਿਕਾਸ ’ਚ ਪੰਜਾਬ ਸਰਕਾਰ ਵਲੋਂ ਨਹੀਂ ਛੱਡੀ ਜਾ ਰਹੀ ਕੋਈ ਕਮੀ : ਜੈ ਕ੍ਰਿਸ਼ਨ ਸਿੰਘ ਰੌੜੀ

ਸਰਕਾਰੀ ਸਕੂਲਾਂ ਦੇ ਵਿਕਾਸ ’ਚ ਪੰਜਾਬ ਸਰਕਾਰ ਵਲੋਂ ਨਹੀਂ ਛੱਡੀ ਜਾ ਰਹੀ ਕੋਈ ਕਮੀ : ਜੈ ਕ੍ਰਿਸ਼ਨ ਸਿੰਘ ਰੌੜੀ

National, Politics, Punjab
ਗੜ੍ਹਸ਼ੰਕਰ/ਹੁਸ਼ਿਆਰਪੁਰ, 24 ਮਈ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਵਿਕਾਸ ਕੰਮਾਂ ਨੂੰ ਨਵੀਂ ਦਿਸ਼ਾ ਮਿਲ ਰਹੀ ਹੈ। ਇਸ ਕੜੀ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ 41.4 ਲੱਖ ਰੁਪਏ ਦੀ ਲਾਗਤ ਨਾਲ ਨਿਰਮਾਣ ਕੰਮਾਂ ਦਾ ਉਦਘਾਟਨ ਕੀਤਾ।           ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਟੂਟੋਮਜਾਰਾ, ਪ੍ਰਾਇਮਰੀ ਸਕੂਲ ਮੇਘੋਵਾਲ ਦੋਆਬਾ, ਮਿਡਲ ਸਕੂਲ ਮੁਗੋਵਾਲ, ਮਿਡਲ ਸਕੂਲ ਲੰਗੇਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਮਾਹਿਲਪੁਰ ਵਿਚ ਨਵੇਂ ਕਲਾਸ ਰੂਮ, ਚਾਰਦੀਵਾਰੀ, ਪਖਾਨੇ, ਪੀਣ ਵਾਲੇ ਪਾਣੀ ਦੀ ਵਿਵਸਥਾ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਤੋਂ ਬਿਹਤਰ ਬਣਾਉਣ ਦੇ ਸੰਕਲਪ ਨਾਲ ਕੰਮ ਕਰ ਰਹੀ ਹੈ।           ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਬੱਚਿਆਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ...
ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ  ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ

ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ

National, Politics, Punjab
ਚੰਡੀਗੜ੍ਹ, 24 ਮਈ: ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਕੇਰਲ ਦੇ ਖੇਤੀਬਾੜੀ ਮੰਤਰੀ ਦੇ ਦੋਰੇ ਦੌਰਾਨ ਹੋਈ ਚਰਚਾ ਦਾ ਮੁੱਖ ਮੁੱਦਾ ਦੋਵਾਂ ਰਾਜਾਂ ਵਿੱਚ ਮਿਡ ਡੇ ਮੀਲ ਸਕੀਮ ਵਿਚ ਹੋਰ ਸੁਧਾਰ ਕਰਨ ਦੀ ਦਿਸ਼ਾ ਵਿਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਚਰਚਾ ਕੀਤੀ ਗਈ। ਸ਼੍ਰੀ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਚਲਾਈ ਜਾ ਰਹੀ ਮਿਡ ਡੇ ਮੀਲ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਜਿਸਦੀ ਕੇਰਲਾ ਦੇ ਖੇਤੀਬਾੜੀ ਮੰਤਰੀ ਨੇ ਬਹੁਤ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੇ ਆਪਣੇ ਰਾਜ ਵਿੱਚ ਮਿਡ ਡੇ ਮੀਲ ਸਕੀਮ ਬਾਰੇ ਜਾਣਕਾਰੀ ਦਿੱਤੀ। ਚੇਅਰਮੈਨ ਨੇ ਪੰਜਾਬ ਵਿੱਚ ਖੁਰਾਕ ਸੁਰੱਖਿਆ ਦੇ ਨਾਲ-ਨਾਲ ਪੋਸ਼ਣ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਨਵੇਂ ਨਿਰਦੇਸ਼ਾਂ ਬਾਰੇ ਦੱਸਿਆ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਪੌਸ਼ਟਿਕ ਰਸੋਈ ਬਾਗਾਂ ਅਤੇ ਜੜੀ-ਬੂਟੀਆਂ ...
ਚੋਣ ਕਮਿਸ਼ਨ ਵੱਲੋਂ ਆਪਣੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਅਤੇ ਪੁਨਰਗਠਿਤ ਕਰਨ ਲਈ ਕਾਨੂੰਨੀ ਮਾਹਿਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਦੀ ਕੌਮੀ ਕਾਨਫਰੰਸ

ਚੋਣ ਕਮਿਸ਼ਨ ਵੱਲੋਂ ਆਪਣੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਅਤੇ ਪੁਨਰਗਠਿਤ ਕਰਨ ਲਈ ਕਾਨੂੰਨੀ ਮਾਹਿਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਦੀ ਕੌਮੀ ਕਾਨਫਰੰਸ

National, Politics, Punjab
ਚੰਡੀਗੜ੍ਹ, 24 ਮਈ: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਚੋਣ ਕਮਿਸ਼ਨਰਾਂ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਮੌਜੂਦਗੀ ਵਿੱਚ ਆਈ.ਆਈ.ਆਈ.ਡੀ.ਈ.ਐਮ., ਨਵੀਂ ਦਿੱਲੀ ਵਿਖੇ ਭਾਰਤੀ ਚੋਣ ਕਮਿਸ਼ਨ ਦੀ ਨੁਮਾਇੰਦਗੀ ਕਰਨ ਵਾਲੇ ਕਾਨੂੰਨੀ ਮਾਹਿਰਾਂ ਦੀ ਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਕੀਤਾ। ਭਾਰਤ ਦੀ ਸੁਪਰੀਮ ਕੋਰਟ ਅਤੇ ਦੇਸ਼ ਭਰ ਦੀਆਂ 28 ਹਾਈ ਕੋਰਟਾਂ ਦੇ ਸੀਨੀਅਰ ਵਕੀਲਾਂ ਦੇ ਨਾਲ-ਨਾਲ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਅਧਿਕਾਰੀਆਂ ਅਤੇ 36 ਸੀ.ਈ.ਓਜ਼. ਨੇ ਕਾਨਫਰੰਸ ਵਿੱਚ ਹਿੱਸਾ ਲਿਆ। ਪੰਜਾਬ ਦੇ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਵੀ ਕਾਨਫਰੰਸ ਵਿੱਚ ਸ਼ਿਰਕਤ ਕੀਤੀ। ਇਸ ਪਹਿਲਕਦਮੀ ਦਾ ਉਦੇਸ਼ ਕਮਿਸ਼ਨ ਦੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਅਤੇ ਪੁਨਰਗਠਿਤ ਕਰਨਾ ਹੈ ਤਾਂ ਜੋ ਸੁਚੱਜਾ ਤਾਲਮੇਲ ਕਰਕੇ ਉਭਰ ਰਹੀਆਂ ਚੁਣੌਤੀਆਂ ਨੂੰ ਵਧੇਰੇ ਪ੍ਰਭਾਵੀ ਢੰਗ ਨਾਲ ਨਜਿੱਠਿਆ ਜਾ ਸਕੇ। ਕਾਨਫਰੰਸ ਦੌਰਾਨ ਨਿਰਪੱਖਤਾ ਨਾਲ ਸਹਿਯੋਗ ਕਰਨ ਅਤੇ ਸੁਣਵਾਈ ਲਈ ਬਣਦੇ ਮੌਕੇ ਪ੍ਰਦਾਨ ਕਰਨ ’ਤੇ ਜ਼ੋਰ ਦਿੱਤਾ ਗਿਆ। ਦਿਨ ਭਰ ਚੱਲੀ ਇਸ ਕਾਨਫਰੰਸ ਨੇ ਕਮਿਸ਼ਨ ਅਤੇ ਦੇਸ਼ ਭਰ ਦੇ ਪ੍ਰਮੁੱਖ ਕਾਨੂੰ...