ਹਰਜੋਤ ਬੈਂਸ ਨੇ ਵਿਦਿਆਰਥੀਆਂ ਦੇ ‘ਸਿੱਖਿਆ ਤੱਕ ਸਫ਼ਰ’ ਨੂੰ ਆਸਾਨ ਬਣਾਉਣ ਲਈ ਰੋਪੜ ਜ਼ਿਲ੍ਹੇ ਦੇ ਸਕੂਲ ਨੂੰ ਨਵੀਂ ਬੱਸ ਸਮਰਪਿਤ
ਚੰਡੀਗੜ੍ਹ, 24 ਮਾਰਚ:
ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ‘ਸਿੱਖਿਆ ਤੱਕ ਸਫ਼ਰ’ ਨੂੰ ਹੋਰ ਆਸਾਨ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 31 ਸੀਟਾਂ ਵਾਲੀ ਨਵੀਂ ਬੱਸ ਰੋਪੜ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੁਖਸਾਲ ਦੇ ਬੱਚਿਆਂ ਨੂੰ ਸਮਰਪਿਤ ਕੀਤੀ।
ਐਸ.ਐਮ.ਐਲ. ਇਸੂਜ਼ੂ ਦੇ ਮੁੱਖ ਵਿੱਤੀ ਅਧਿਕਾਰੀ (ਸੀ.ਐਫ.ਓ.) ਸ੍ਰੀ ਰਾਕੇਸ਼ ਭੱਲਾ ਵੱਲੋਂ ਕੰਪਨੀ ਦੀ ਕਾਰਪੋਰੇਟ ਸੋਸ਼ਲ ਰਿਸਪਾਂਸਬਿਲਿਟੀ (ਸੀ.ਐਸ.ਆਰ.) ਪਹਿਲਕਦਮੀ ਦੇ ਹਿੱਸੇ ਵਜੋਂ ਸਕੂਲ ਸਿੱਖਿਆ ਵਿਭਾਗ ਨੂੰ ਨਵੀਂ ਬੱਸ ਭੇਟ ਕੀਤੀ ਗਈ ਹੈ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਨੇਕ ਉਪਰਾਲਾ ਸਕੂਲੀ ਵਿਦਿਆਰਥੀਆਂ ਦੀ ਆਵਾਜਾਈ ਨੂੰ ਸੁਖਾਲਾ ਕਰੇਗਾ, ਜਿਸ ਨਾਲ ਸਾਰੇ ਵਿਦਿਆਰਥੀਆਂ ਲਈ ਸਕੂਲ ਤੱਕ ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਯਕੀਨੀ ਬਣਾਈ ਜਾ ਸਕੇਗੀ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਵਚਨਬੱਧਤਾ ਦਹੁਰਾਉਂਦਿਆਂ ਸ. ਹਰਜੋਤ ਸਿੰਘ...








