*ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਨੇ ਪਨਬਸ ਸੁਪਰਡੈਂਟ ਨੂੰ 20,000 ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ *
ਚੰਡੀਗੜ੍ਹ, 22 ਮਈ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਸੁਪਰਡੈਂਟ ਨੂੰ ਇੱਕ ਨਿੱਜੀ ਟਰਾਂਸਪੋਰਟਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਧਾਰੜ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ , ਵਿਭਾਗ ਕੋਲ ਸ਼ਿਕਾਇਤਕਰਤਾ ਦੀ 2 ਲੱਖ ਰੁਪਏ ਦੀ ਸੁਰੱਖਿਆ ਜਮ੍ਹਾਂ ਰਾਸ਼ੀ ਜਾਰੀ ਕਰਨ ਬਦਲੇ ਉਸ ਤੋਂ ਪ੍ਰਤੀ ਬੱਸ 5,000 ਰੁਪਏ (ਕੁੱਲ 20,000 ਰੁਪਏ) ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੇ ਅਟੱਲ ਸਬੂਤ ਵਜੋਂ ਮੁਲਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ। ਸ਼ਿਕਾਇਤ ਅਨੁਸਾਰ ਇਹ ਰਿਫੰਡ ਸ਼ਿਕਾਇਤਕਰਤਾ ਦੀਆਂ ਚਾਰ ਬੱਸਾਂ, ਜੋ 2014 ਤੋਂ 2020 ...








