Shadow

Author: admin

ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ

ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ

National, Politics, Punjab
ਧੂਰੀ (ਸੰਗਰੂਰ), 21 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਹਲਕੇ ਦੇ ਵਸਨੀਕਾਂ ਲਈ ਅਸਰਦਾਰ, ਪਾਰਦਰਸ਼ੀ ਅਤੇ ਪਹੁੰਚਯੋਗ ਸ਼ਾਸਨ ਯਕੀਨੀ ਬਣਾਉਣ ਲਈ ਇੱਥੇ ਨਵਾਂ ਬਣਿਆ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ ਕੀਤਾ। ਇਸ ਕੇਂਦਰ ਨੂੰ ਸਮਰਪਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਧੂਰੀ ਹਲਕੇ ਦੇ ਵਸਨੀਕਾਂ ਲਈ ਇੱਕ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਤੱਕ ਪਹੁੰਚ ਕਰਨ ਲਈ ‘ਸਿੰਗਲ ਵਿੰਡੋ ਸਿਸਟਮ’ ਵਜੋਂ ਕੰਮ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲ ਦਾ ਉਦੇਸ਼ ਲੋਕਾਂ ਅਤੇ ਸਰਕਾਰੀ ਦਫਤਰਾਂ ਦਰਮਿਆਨ ਪਾੜੇ ਨੂੰ ਖਤਮ ਕਰਨਾ, ਪਾਰਦਰਸ਼ਤਾ ਵਧਾਉਣਾ, ਧੂਰੀ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਲਈ ਡੇਟਾ ਅਤੇ ਇਸ ਦੇ ਵਿਸ਼ਲੇਸ਼ਣ ਤੱਕ ਪਹੁੰਚ ਨੂੰ ਬਿਹਤਰ ਬਣਾਉਣਾ ਅਤੇ ਨਾਗਰਿਕ ਦੀਆਂ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨਾਗਰਿਕ-ਕੇਂਦ੍ਰਿਤ ਸ਼ਾਸਨ ਨੂੰ ਉਤਸ਼ਾਹਿਤ ਕਰੇਗਾ, ਜਨਤਕ ਵਿਸ਼ਵਾਸ ਕਾਇਮ ਕਰੇਗਾ ਅਤੇ ਸੇਵਾ ਪ੍ਰਦਾਨ ਕਰਨ ਵਿੱਚ ਅਸਰਦਾਰ ਢੰਗ ਨਾਲ ਵਾਧਾ ਕਰੇਗਾ। ਮੁੱਖ ਮੰਤਰੀ ਨੇ ਕਿ...
ਨੰਗਲ ਰੋਜ਼ਗਾਰ ਮੇਲੇ ਵਿੱਚ 516 ਉਮੀਦਵਾਰਾਂ ਨੂੰ ਮਿਲੀ ਨੌਕਰੀ: ਹਰਜੋਤ ਬੈਂਸ

ਨੰਗਲ ਰੋਜ਼ਗਾਰ ਮੇਲੇ ਵਿੱਚ 516 ਉਮੀਦਵਾਰਾਂ ਨੂੰ ਮਿਲੀ ਨੌਕਰੀ: ਹਰਜੋਤ ਬੈਂਸ

National, Politics, Punjab
ਚੰਡੀਗੜ੍ਹ, 21 ਮਈ: ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਅੱਜ ਆਈ.ਟੀ.ਆਈ. ਨੰਗਲ ਵਿਖੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ 516 ਉਮੀਦਵਾਰਾਂ ਨੂੰ ਵੱਖ ਵੱਖ ਕੰਪਨੀਆਂ ਵਲੋਂ ਆਫ਼ਰ ਲੈਟਰ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਲਈ ਕੁੱਲ 1013 ਉਮੀਦਵਾਰਾਂ ਨੇ ਨਾਮ ਦਰਜ ਕਰਵਾਇਆ ਸੀ। ਇਸ ਰੋਜ਼ਗਾਰ ਮੇਲੇ ਵਿੱਚ 26 ਪਬਲਿਕ ਅਤੇ ਪ੍ਰਾਈਵੇਟ ਖੇਤਰ ਦੀਆਂ ਕੰਪਨੀਆਂ ਨੇ ਭਾਗ ਲਿਆ ਅਤੇ ਇਸ ਦੌਰਾਨ 516 ਉਮੀਦਵਾਰਾਂ ਨੂੰ ਆਫ਼ਰ ਲੈਟਰ ਪ੍ਰਾਪਤ ਹੋਏ। ਉਨ੍ਹਾਂ ਦੱਸਿਆ ਕਿ ਸਵਰਾਜ ਡਿਵੀਜ਼ਨ ਐਮ ਐਂਡ ਐਨ, ਆਰ.ਐਸ. ਮੈਨਪਾਵਰ, ਬੀ.ਐਸ.ਐਨ.ਐਲ., ਐਸ.ਐਮ.ਐਲ. ਇਸੂਜ਼ੂ ਅਤੇ ਆਈ.ਟੀ.ਐਲ. ਸੋਨਾਲੀਕਾ ਵਰਗੀਆਂ ਪ੍ਰਮੁੱਖ ਕੰਪਨੀਆਂ ਵੱਲੋਂ 224 ਉਮੀਦਵਾਰਾਂ ਦੀ ਚੋਣ ਕੀਤੀ ਗਈ, ਜੋ ਕਿ ਕੁੱਲ ਪਲੇਸਮੈਂਟ ਦਾ ਲਗਭਗ 43.4 ਫ਼ੀਸਦ ਹੈ। ਕੈਬਨਿਟ ਮੰਤਰੀ ਨੇ ਆਈ.ਟੀ.ਆਈ. ਨੰਗਲ ਵਿਖੇ...
ਡਿਪਟੀ ਕਮਿਸ਼ਨਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਿਰਦੇਸ਼

National, Politics, Punjab
ਜਲੰਧਰ, 21 ਮਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਪੰਚਾਇਤੀ ਜ਼ਮੀਨਾਂ ਤੋਂ ਜਲਦ ਤੋਂ ਜਲਦ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰਾਂ, ਸਮੂਹ ਐਸ.ਡੀ.ਐਮਜ਼ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ਼ ਨੂੰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਉਣ ਲਈ ਕਿਹਾ। ਡਾ. ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਤੁਰੰਤ ਛੁਡਵਾਏ ਜਾਣ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਅਤੇ ...
ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ-ਮੁੱਖ ਮੰਤਰੀ

ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ-ਮੁੱਖ ਮੰਤਰੀ

National, Politics, Punjab
ਧੂਰੀ (ਸੰਗਰੂਰ), 21 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ  ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ। ਘਨੌਰੀ ਕਲਾਂ, ਘਨੌਰ ਖੁਰਦ, ਕਾਤਰੋਂ ਅਤੇ ਚੰਗਾਲੀ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਤੋਂ ਬਾਅਦ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਵਿਭਾਗ ਇਕ ਦੂਜੇ ਨਾਲ ਮਿਲ ਕੇ ਪੇਂਡੂ ਵਸੋਂ ਦੀ ਭਲਾਈ ਲਈ ਕੰਮ ਕਰ ਰਹੇ ਹਨ। ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ, ਪਿੰਡਾਂ ਵਿੱਚ ਵੱਸਦਾ ਹੈ ਅਤੇ ‘ਰੰਗਲੇ ਪੰਜਾਬ’ ਦਾ ਸੁਪਨਾ ਤਦ ਹੀ ਸਾਕਾਰ ਹੋ ਸਕਦਾ ਹੈ, ਜਦੋਂ ਪਿੰਡ ਸਾਫ-ਸੁਥਰੇ ਅਤੇ ਹਰੇ-ਭਰੇ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਇਸ ਖੇਤਰ ਵੱਲ ਪਹਿਲਾਂ ਤੋਂ ਹੀ ਵਿਸ਼ੇਸ਼ ਧਿਆਨ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਧੂਰੀ ਨੂੰ ਸਰਬਪੱਖੀ ਵਿਕਾਸ ਰਾਹੀਂ ਮਾਡਲ ਸ਼ਹਿਰ ਵਜੋਂ ਤਿਆਰ ਕੀਤਾ ਜਾਵੇਗਾ ਅਤੇ ਇਸ ਲਈ ਉਚਿਤ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਵਿੱਚ ਜਲਦ ਹੀ ਵਿਸ਼ਵ-...
ਬਲੈਕ ਬੋਰਡਾਂ ਤੋਂ ਸੱਤਾ ਦੇ ਗਲਿਆਰਿਆਂ ਤੱਕ: ਪੰਜਾਬ ਨੇ ਸਰਕਾਰੀ ਸਕੂਲਾਂ ਦੇ ਟਾਪਰਾਂ ਨੂੰ ਵੱਡੇ ਸੁਪਨੇ ਲੈਣ ਅਤੇ ਅਗਵਾਈ ਕਰਨ ਦੇ ਸਮਰੱਥ ਬਣਾਇਆ

ਬਲੈਕ ਬੋਰਡਾਂ ਤੋਂ ਸੱਤਾ ਦੇ ਗਲਿਆਰਿਆਂ ਤੱਕ: ਪੰਜਾਬ ਨੇ ਸਰਕਾਰੀ ਸਕੂਲਾਂ ਦੇ ਟਾਪਰਾਂ ਨੂੰ ਵੱਡੇ ਸੁਪਨੇ ਲੈਣ ਅਤੇ ਅਗਵਾਈ ਕਰਨ ਦੇ ਸਮਰੱਥ ਬਣਾਇਆ

National, Politics, Punjab
ਚੰਡੀਗੜ੍ਹ, 21 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਅਕਾਦਮਿਕ ਖੇਤਰ ਵਿੱਚ ਮਾਰੀਆਂ ਮੱਲਾਂ ਦਾ ਜਸ਼ਨ ਮਨਾਉਣ ਅਤੇ ਉਨ੍ਹਾਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਵੇਕਲੀ ਪਹਿਲਕਦਮੀ "ਇੱਕ ਦਿਨ, ਡੀ.ਸੀ./ਐਸ.ਐਸ.ਪੀ. ਦੇ ਸੰਗ" ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਇਨ੍ਹਾਂ ਹੋਣਹਾਰ ਨੌਜਵਾਨਾਂ ਨੂੰ ਅਸਲ ਪ੍ਰਸ਼ਾਸਨਿਕ ਕੰਮਕਾਜਾਂ, ਅਨੁਸ਼ਾਸਨ ਅਤੇ ਜਨਤਕ ਸੇਵਾ ਸਬੰਧੀ ਅਰਥਪੂਰਨ ਸੂਝ ਪ੍ਰਦਾਨ ਕੀਤੀ ਜਾ ਸਕੇ। ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ "ਇੱਕ ਦਿਨ, ਡੀ.ਸੀ./ਐਸ.ਐਸ.ਪੀ. ਦੇ ਸੰਗ" ਪਹਿਲਕਦਮੀ ਤਹਿਤ ਹਰ ਜ਼ਿਲ੍ਹੇ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ 3-3 (ਕੁੱਲ 6) ਟਾਪਰ ਵਿਦਿਆਰਥੀਆਂ ਆਪਣੇ ਜ਼ਿਲ੍ਹੇ ਦੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਮਿਲਣਗੇ। ਉਨ੍ਹਾਂ ਦੱਸਿਆ ਕਿ ਇਹ ਤਜਰਬਾ ਵਿਦਿਆਰਥੀਆਂ ਨੂੰ ਪ੍ਰਸ਼ਾਸਨ ਅਤੇ ਕਾਨੂੰਨ ਲਾਗੂਕਰਨ ਵਿੱਚ ਨਿਭਾ...
ਚੱਕ ਫੁੱੱਲੂ ਨੂੰ ਮਿਲਿਆ ਸੋਲਰ ਸਿਸਟਮ, ਪਿੰਡ ਦੀ ਤਰੱਕੀ ਵੱਲ ਵਧਾਇਆ ਇਕ ਹੋਰ ਕਦਮ – ਡਿਪਟੀ ਸਪੀਕਰ ਰੌੜੀ

ਚੱਕ ਫੁੱੱਲੂ ਨੂੰ ਮਿਲਿਆ ਸੋਲਰ ਸਿਸਟਮ, ਪਿੰਡ ਦੀ ਤਰੱਕੀ ਵੱਲ ਵਧਾਇਆ ਇਕ ਹੋਰ ਕਦਮ – ਡਿਪਟੀ ਸਪੀਕਰ ਰੌੜੀ

National, Politics, Punjab
ਗੜਸ਼ੰਕਰ/ਹੁਸ਼ਿਆਰਪੁਰ, 20 ਮਈ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜਸ਼ੰਕਰ ਹਲਕੇ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਪਿੰਡ ਚੱਕ ਫੁੱੱਲੂ ਨੂੰ ਸੋਲਰ ਸਿਸਟਮ ਸੌਂਪ ਕੇ ਨਵੀਨ ਤਕਨੀਕਾਂ ਰਾਹੀਂ ਪਾਇਦਾਰ ਵਿਕਾਸ ਦੀ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਨਾ ਸਿਰਫ਼ ਵਾਤਾਵਰਣ-ਅਨੁਕੂਲ ਊਰਜਾ ਉਤਪਾਦਨ ਵੱਲ ਇਕ ਵੱਡਾ ਕਦਮ ਹੈ, ਸਗੋਂ ਪਿੰਡ ਵਾਸੀਆਂ ਦੀਆਂ ਬੁਨਿਆਦੀ ਲੋੜਾਂ ਨੂੰ ਵੀ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਗਿਆ ਹੈ। ਇਸ ਸਮਾਰੋਹ ਵਿਚ ਪਿੰਡ ਚੱਕ ਫੁੱੱਲੂ ਦੀ ਸਰਪੰਚ ਕਮਲਜੀਤ ਕੌਰ, ਪੰਚ ਹਰਪ੍ਰੀਤ ਕੌਰ, ਪੰਚ ਦੇਵੀ ਕੌਰ, ਪੰਚ ਮਹਿੰਦਰ ਪਾਲ, ਪੰਚ ਸੁਖਵਿੰਦਰ, ਪੰਚ ਰੀਟਾ ਰਾਣੀ ਅਤੇ ਲੰਬਰਦਾਰ ਪ੍ਰਦੀਪ ਲੋਈ ਹਾਜ਼ਰ ਰਹੇ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ “ਪੰਜਾਬ ਸਰਕਾਰ ਪਿੰਡਾਂ ਦੀ ਤਰੱਕੀ, ਆਧੁਨਿਕਤਾ ਅਤੇ ਵਾਤਾਵਰਣ ਸੁਰੱਖਿਆ ਵੱਲ ਲਗਾਤਾਰ ਯਤਨਸ਼ੀਲ ਹੈ। ਸਾਡਾ ਲਕੜੀ ਜਾਂ ਡੀਜ਼ਲ ਉੱਤੇ ਨਿਰਭਰ ਹੋਣ ਦੀ ਥਾਂ ਸੂਰਜ ਦੀ ਊਰਜਾ ਵਰਗੀਆਂ ਨਵੀਨ ਊਰਜਾ ਸਰੋਤਾਂ ਵੱਲ ਵਧਣਾ ਆਉਣ ਵਾਲੇ ਭਵਿੱਖ ਲਈ ਅਤਿ ਜ਼ਰੂਰੀ ਹੈ।” ਪਿੰਡ...
ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਦਿਆਂ ਸੂਬੇ  ਨੂੰ ਨਸ਼ਾ ਮੁਕਤ ਬਣਾਉ: ਮੁੱਖ ਮੰਤਰੀ ਨੇ ਤਰੱਕੀ ਪ੍ਰਾਪਤ ਪੀ.ਪੀ.ਐਸ ਅਧਿਕਾਰੀਆਂ ਨੂੰ ਪ੍ਰੇਰਿਆ

ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਦਿਆਂ ਸੂਬੇ ਨੂੰ ਨਸ਼ਾ ਮੁਕਤ ਬਣਾਉ: ਮੁੱਖ ਮੰਤਰੀ ਨੇ ਤਰੱਕੀ ਪ੍ਰਾਪਤ ਪੀ.ਪੀ.ਐਸ ਅਧਿਕਾਰੀਆਂ ਨੂੰ ਪ੍ਰੇਰਿਆ

National, Politics, Punjab
ਚੰਡੀਗੜ੍ਹ, 20 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸਿਜ਼ (ਪੀ.ਪੀ.ਐਸ) ਦੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰ ਕੇ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਬਰਕਰਾਰ ਰੱਖਣ ਲਈ ਪ੍ਰੇਰਿਆ। ਡਿਪਟੀ ਸੁਪਰਡੈਂਟਜ਼ ਆਫ਼ ਪੁਲਿਸ (ਡੀ.ਐਸ.ਪੀਜ਼) ਤੋਂ ਤਰੱਕੀ ਲੈ ਕੇ ਸੁਪਰਡੈਂਟ ਆਫ਼ ਪੁਲਿਸ (ਐਸ.ਪੀ) ਬਣੇ 18 ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੀ ਅਮੀਰ ਵਿਰਾਸਤ ਨੂੰ ਯਾਦ ਕੀਤਾ, ਜੋ ਸੂਬੇ ਅਤੇ ਇਥੋਂ ਦੇ ਲੋਕਾਂ ਦੀ ਦ੍ਰਿੜ੍ਹਤਾ ਨਾਲ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਪ੍ਰਭਾਵਸ਼ਾਲੀ ਬਣਾਈ ਰੱਖਣ ਸਣੇ ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਕਰਦੇ ਹੋਏ ਦੂਜੀ ਰੱਖਿਆ ਪੰਕਤੀ ਵਜੋਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਸੇਵਾ ਬੇਮਿਸਾਲ ਹੈ ਅਤੇ ਇਸ ਨੂੰ ਸੂਬੇ ਵਿੱਚੋਂ ਅਤਿਵਾਦ ਨੂੰ ਖ਼ਤਮ ਕਰਨ ਦਾ ਸਿਹਰਾ ਵੀ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾ...
ਮਿਹਨਤ ਨੂੰ ਟਾਲਣਾ, ਸਫਲਤਾ ਨੂੰ ਗੁਆਉਣ ਦੇ ਬਰਾਬਰ : ਆਸ਼ਿਕਾ ਜੈਨ

ਮਿਹਨਤ ਨੂੰ ਟਾਲਣਾ, ਸਫਲਤਾ ਨੂੰ ਗੁਆਉਣ ਦੇ ਬਰਾਬਰ : ਆਸ਼ਿਕਾ ਜੈਨ

National, Politics, Punjab
ਗੜ੍ਹਸ਼ੰਕਰ/ਹੁਸ਼ਿਆਰਪੁਰ, 20 ਜੂਨ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਿਵੇਕਲੇ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਤਹਿਤ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਕੂਲ ਆਫ਼ ਐਮੀਨੈਂਸ, ਗੜ੍ਹਸ਼ੰਕਰ ਦਾ ਦੌਰਾ ਕੀਤਾ। ਇਸ ਮੌਕੇ  ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਸ਼ਾਸਨ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸਿੱਖਿਆ ਦੇ ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਕਈ ਮਹੱਤਵਪੂਰਨ ਪਹਿਲੂਆਂ 'ਤੇ ਚਰਚਾ ਕੀਤੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਨੂੰ ਟਾਲਣ ਦਾ ਮਤਲਬ ਹੈ ਸਫਲਤਾ ਗੁਆਉਣਾ। ਇਸ ਲਈ ਹੁਣ ਕੀਤੀ ਗਈ ਸਖ਼ਤ ਮਿਹਨਤ ਆਉਣ ਵਾਲੇ ਦਿਨਾਂ ਵਿਚ ਚੰਗੇ ਨਤੀਜੇ ਲਿਆਏਗੀ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਕਰੀਅਰ ਦੇ ਵਿਕਲਪਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਰੁਚੀ ਅਨੁਸਾਰ ਵੱਖ-ਵੱਖ ਵਿਸ਼ਿਆਂ ਦੇ ਸਮੂਹ ਬਣਾਏ ਜਾਣਗੇ ਅਤੇ ਆਉਣ ਵਾਲੇ ਸਮੇਂ ਵਿਚ ਸਕੂਲ ਨੂੰ ਉਸ ਅਨੁਸਾਰ ਅਧਿਐਨ ਸਮੱਗਰੀ ਦਿੱਤੀ ਜਾਵੇਗੀ ਅਤੇ ਮਾਹਿਰ ਸੈਸ਼ਨ ਆਯੋਜਿਤ ਕੀਤੇ ਜਾਣਗੇ ਤਾਂ ਜੋ ਵਿਦਿਆਰਥੀਆਂ ਨੂ...
ਪੰਜਾਬ ਸਰਕਾਰ ਵੱਲੋਂ 55 ਹਜ਼ਾਰ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਸਰਕਾਰੀ ਨੌਕਰੀਆ : ਜੈ ਕ੍ਰਿਸ਼ਨ ਸਿੰਘ ਰੌੜੀ

ਪੰਜਾਬ ਸਰਕਾਰ ਵੱਲੋਂ 55 ਹਜ਼ਾਰ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਸਰਕਾਰੀ ਨੌਕਰੀਆ : ਜੈ ਕ੍ਰਿਸ਼ਨ ਸਿੰਘ ਰੌੜੀ

National, Politics, Punjab
ਗੜ੍ਹਸ਼ੰਕਰ/ਹੁਸ਼ਿਆਰਪੁਰ, 20 ਮਈ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤੱਕ 55 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਆਪਣੇ ਆਪ ਵਿਚ ਇਕ ਮਿਸਾਲ ਹੈ। ਉਹ ਅੱਜ ਗੜ੍ਹਸ਼ੰਕਰ ਦੇ ਵਾਰਡ ਨੰਬਰ 13 ਵਿਚ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਲਗਾਏ ਗਏ ਪਲੇਸਮੈਂਟ ਕੈਂਪ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਜਿਥੇ ਪਲੇਸਮੈਂਟ ਕੈਂਪ ਵਿਚ ਰੁਜ਼ਗਾਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੱਤੀ, ਉਥੇ ਹੀ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਵਿਭਾਗ ਵੱਲੋਂ ਬਣਾਈ ਗਈ ਐਪ ਡੀਬੀਈਈ ਆਨਲਾਈਨ ਡਾਊਨਲੋਡ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਐਪ ਰਾਹੀਂ ਨੌਜਵਾਨਾਂ ਨੂੰ ਜ਼ਿਲ੍ਹੇ, ਰਾਜ ਅਤੇ ਦੇਸ਼ ਵਿਚ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਬਾਰੇ ਜਾਣਕਾਰੀ ਮਿਲਦੀ ਹੈ। ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਡਿਪਟੀ ਸਪੀਕਰ ਜੈ ਕ੍ਰ...
ਪਿਛਲੇ ਤਿੰਨ ਸਾਲਾਂ ਵਿੱਚ ਤਿੰਨ ਤੋਂ ਛੇ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਵੱਲੋਂ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਪਿਛਲੇ ਤਿੰਨ ਸਾਲਾਂ ਵਿੱਚ ਤਿੰਨ ਤੋਂ ਛੇ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਵੱਲੋਂ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

National, Politics, Punjab
ਚੰਡੀਗੜ੍ਹ, 20 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਿਛਲੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਤਿੰਨ ਤੋਂ ਲੈ ਕੇ ਛੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਕਈ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਨੇ ਅੱਜ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੌਕਰੀਆਂ ਮੁਹੱਈਆ ਹੋਣ ਨਾਲ ਉਨ੍ਹਾਂ ਦੀ ਕਿਸਮਤ ਬਦਲੀ ਹੈ। ਪਟਿਆਲਾ ਦੀ ਸੰਦੀਪ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਸ਼ਾਸਨਕਾਲ ਦੌਰਾਨ ਇਹ ਉਸ ਦੀ ਛੇਵੀਂ ਸਰਕਾਰੀ ਨੌਕਰੀ ਹੈ। ਉਸ ਨੇ ਕਿਹਾ ਕਿ ਸੂਬਾ ਸਰਕਾਰ ਦੀ ਮਜ਼ਬੂਤ ਖੇਡ ਨੀਤੀ ਨੇ ਉਸ ਵਰਗੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਰਵਾਜ਼ੇ ਖੋਲ੍ਹੇ ਹਨ, ਜੋ ਸੱਚਮੁੱਚ ਸ਼ਲਾਘਾਯੋਗ ਹੈ। ਉਸ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਨਿਭਾਉਣਗੇ। ਇਸ ਦੌਰਾਨ ਮੋਗਾ ਤੋਂ ਨਵ ਨਿਯੁਕਤ ਖੇਤੀਬਾੜੀ ਵਿਕਾਸ ਅਧਿਕਾਰੀ (ਏ.ਡੀ.ਓ.) ਗੁਰਜੀਤ ਸਿੰਘ ਨੇ ਆਪਣੇ ਸੰਘਰਸ਼ੀ ਜੀਵਨ ਦੀ ਗਾਥਾ ਸਾਂਝੀ ਕੀਤੀ। ਕਈ ਪ੍ਰੀਖਿਆਵਾਂ ਵਿੱਚ ਬੈਠਣ ਦੇ ਬਾਵਜੂਦ ਉਸ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਪਰ ਉਸ ...