Wednesday, October 7
Shadow

Author: admin

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 19 ਮਈ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ  ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।  ਕਾਰਵਾਈ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 7,200 ਰੁਪਏ  ਬਰਾਮਦ ਕੀਤੇ ਅਤੇ ਉਸ ਦੀ ਗੱਡੀ ਵਿੱਚੋਂ 1,26,500 ਰੁਪਏ ਦੀ ਹੋਰ ਨਕਦੀ ਵੀ ਬਰਾਮਦ ਕੀਤੀ , ਜੋ ਕਿ ਰਿਸ਼ਵਤ ਦੀ ਰਕਮ ਜਾਪਦੀ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਰੀਦਕੋਟ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਹੋਈ ਹੈ ,ਜਿਸਨੇ ਦੋਸ਼ ਲਗਾਇਆ ਸੀ ਕਿ ਉਕਤ ਮੁਲਜ਼ਮ ਨੇ ਉਸਦੇ ਦੋ ਟਰੱਕਾਂ ਦੇ ਫਿਟਨੈਸ ਸਰਟੀਫਿਕੇਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਤੀ ਟਰੱਕ 1,800 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਅਤੇ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ...

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਦਿੱਤੀ ਪ੍ਰਵਾਨਗੀ

National, Politics, Punjab
ਚੰਡੀਗੜ੍ਹ, 19 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ 'ਤੇ ਖੋਜ ਕਾਰਜਾਂ ਲਈ ਪੰਜਾਬੀ ਯੂਨੀਵਰਸਿਟੀ (ਪਟਿਆਲਾ) ਵਿੱਚ ਚੇਅਰ ਸਥਾਪਤ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਦੇ ਇਤਿਹਾਸ ਨੂੰ ਬਿਆਨਦਾ ਕਿਤਾਬਚਾ ਜਾਰੀ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਦੀ ਬਾਣੀ 'ਤੇ ਵੀ ਬੁੱਕਲੈੱਟ (ਕਿਤਾਬਚਾ) ਜਾਰੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੰਡਰ-17 ਫੁੱਟਬਾਲ ਟ...
ਆਪ ਸਰਕਾਰ ਦਾ ਵੱਡਾ ਕਦਮ: ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਫੜ੍ਹੀ ਬਾਂਹ

ਆਪ ਸਰਕਾਰ ਦਾ ਵੱਡਾ ਕਦਮ: ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਫੜ੍ਹੀ ਬਾਂਹ

National, Politics, Punjab
ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਪੰਜਾਬ ਸਰਕਾਰ ਨੇ ਤਕਰੀਬਨ 20 ਸਾਲਾਂ ਬਾਅਦ ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਕੁੱਲ 804 ਮੁਲਾਜ਼ਮਾਂ ਦੀ ਬਾਂਹ ਫੜ੍ਹੀ ਹੈ। ਜ਼ਿਲ੍ਹਾ ਪ੍ਰੀਸ਼ਦਾਂ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ 441 ਰੂਰਲ ਹੈਲਥ ਫਾਰਮੇਸੀ ਅਫ਼ਸਰ/ਪੈਰਾ ਮੈਡੀਕਲ ਸਟਾਫ਼ ਅਤੇ 363 ਅਟੈਂਡੈਂਟ-ਕਮ-ਦਰਜਾ ਚਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਜਿੱਥੇ ਵਾਧਾ ਕੀਤਾ ਗਿਆ ਹੈ, ਉੱਥੇ ਹੀ ਇਹ ਅਧਿਕਾਰੀ/ਮੁਲਾਜ਼ਮ 58 ਸਾਲ ਤੱਕ ਨੌਕਰੀ ਕਰਦੇ ਰਹਿਣਗੇ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ 16 ਮਈ, 2023 ਨੂੰ ਜਾਰੀ ਪਾਲਿਸੀ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ 441 ਰੂਰਲ ਹੈਲਥ ਫਾਰਮੇਸੀ ਅਫ਼ਸਰ/ਪੈਰਾ ਮੈਡੀਕਲ ਸਟਾਫ਼ ਅਤੇ 363 ਅਟੈਂਡੈਂਟ-ਕਮ-ਦਰਜਾ ਚਾਰ ਮੁਲਾਜ਼ਮਾਂ ਨੂੰ 1 ਅਪ੍ਰੈਲ, 2025 ਤੋਂ ਕਵਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਾਰਮੇਸੀ ਅਫ਼ਸਰਾਂ ਨੂੰ ਪਹਿਲਾਂ 11000 ਰੁਪਏ ਮਹੀਨਾ ਤਨਖਾਹ ਦਿੱਤੀ ਜਾਂਦੀ ਸੀ। ਹ...
ਮਾਨ ਸਰਕਾਰ ਦੀ ਪਹਿਲੀ ਤਰਜੀਹ ਸਾਡੇ ਬਜੁਰਗ ਸਾਡਾ ਮਾਣ: ਡਾ ਬਲਜੀਤ ਕੌਰ ਵੱਲੋਂ ਉੱਚ ਪੱਧਰੀ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਬਜੁਰਗਾਂ ਦੇ ਮਸਲਿਆਂ ਦਾ ਹੋਵੇ ਤੁਰੰਤ ਹੱਲ

ਮਾਨ ਸਰਕਾਰ ਦੀ ਪਹਿਲੀ ਤਰਜੀਹ ਸਾਡੇ ਬਜੁਰਗ ਸਾਡਾ ਮਾਣ: ਡਾ ਬਲਜੀਤ ਕੌਰ ਵੱਲੋਂ ਉੱਚ ਪੱਧਰੀ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਬਜੁਰਗਾਂ ਦੇ ਮਸਲਿਆਂ ਦਾ ਹੋਵੇ ਤੁਰੰਤ ਹੱਲ

National, Politics, Punjab
ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਹੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਬਜੁਰਗਾਂ ਦੀ ਭਲਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ,  ਗ੍ਰਹਿ ਅਤੇ ਨਿਆਂ ਮਾਮਲੇ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਡਾਇਰੈਕਟਰ ਜਨਰਲ ਪੁਲਿਸ ਵਿਭਾਗ, ਕਾਨੂੰਨੀ ਅਤੇ  ਵਿਧਾਨਕ ਮਾਮਲੇ ਵਿਭਾਗ ਪੰਜਾਬ  ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਕਿਹਾ ਕਿ ਬਜੁਰਗ ਸਾਡਾ ਕੀਮਤੀ ਸਰਮਾਇਆ ਹਨ ਅਤੇ ਇਹਨਾਂ ਨੂੰ ਮਾਣ ਇੱਜ਼ਤ ਅਤੇ ਇਹਨਾਂ ਦੀ ਸਾਂਭ ਸੰਭਾਲ ਕਰਨਾ ਸਾਡੀ ਨੈਤਿਕ ਜਿੰਮੇਵਾਰੀ ਹੈ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੇ ਸਾਹਮਣੇ ਬਜੁਰਗ ਐਸੋਸ਼ੀਏਸਨ ਦੇ ਨੂੰਮਾਇੰਦਿਆਂ ਵੱਲੋਂ ਆਪਣੀ ਮੰਗਾਂ ਰੱਖੀਆਂ ਗਈਆਂ ਹਨ ਜਿਹਨਾਂ ਵਿੱਚ ਮੁੱਖ ਮੰਗਾਂ ਜਿਵ...
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਕੀਤੀਆਂ ਤਿਆਰੀਆਂ ਮੁਕੰਮਲ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਕੀਤੀਆਂ ਤਿਆਰੀਆਂ ਮੁਕੰਮਲ

National, Politics, Punjab
ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਦਿੱਤੀ ਗਈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ. ਵਿਧੀ) ਨੂੰ ਪ੍ਰਫੁਲਿਤ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ, ਜਿਸ ਦੇ ਮੱਦੇਨਜ਼ਰ ਇਸ ਵਾਰ ਝੋਨੇ ਦੀ ਸਿੱਧੀ ਲਵਾਈ ਲਈ ਪਿਛਲੇ ਸਾਲਾਂ ਨਾਲੋਂ ਪਹਿਲਾਂ ਹੀ ਸਮਾਂ ਸਾਰਣੀ ਜਾਰੀ ਕਰ ਦਿੱਤੀ ਗਈ ਹੈ। ਉਹਨਾਂ ਅੱਗੇ ਕਿਹਾ ਕਿ ਇੱਕ ਕਿਲੋ ਚਾਵਲ ਪੈਦਾ ਕਰਨ ਲਈ 3800 ਲੀਟਰ ਪਾਣੀ ਲੱਗਦਾ ਹੈ ਜਦਕਿ ਡੀ.ਐਸ.ਆਰ. ਵਿਧੀ ਰਾਹੀਂ 400-500 ਪ੍ਰਤੀ ਕਿਲੋ ਚੌਲ ਪਾਣੀ ਦੀ ਬਚਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਡੀ.ਐਸ.ਆਰ. ਵਿਧੀ ਰਾਹੀਂ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਪ੍ਰਤੀ ਏਕੜ ਸਬਸਿਡੀ ਦਿੰਦੀ ਹੈ। ਬਿਜਲੀ ਮੰਤਰੀ ਨੇ ਦੱਸ...
ਕੈਬਨਿਟ ਮੰਤਰੀ ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

ਕੈਬਨਿਟ ਮੰਤਰੀ ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਦਾ ਸੱਦਾ

National, Politics, Punjab
ਜਲੰਧਰ, 18 ਮਈ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਸਿੰਘ ਨੇ ਅੱਜ ਸ਼ਹਿਰ ਦੇ ਵਾਰਡ ਨੰ. 42, 43 ਅਤੇ 44 ਵਿਖੇ ਵਾਰਡ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਖਿਲਾਫ਼ ਡਟ ਕੇ ਕੰਮ ਕਰਨ ਅਤੇ ਨਸ਼ਾ ਮੁਕਤੀ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ। ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ, ਨੇ ਕਿਹਾ ਕਿ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 86 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਢਹਿ-ਢੇਰੀ ਕਰਨ ਤੋਂ ਇਲਾਵਾ 75 ਤਸਕਰਾਂ ਨੂੰ ਐਨਕਾਊਂਟਰ ਜ਼ਰੀਏ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵ...
ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

National, Politics, Punjab
ਚੰਡੀਗੜ੍ਹ, 18 ਮਈ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਤਰਲੋਚਨ ਸਿੰਘ ਦੀ ਮਾਤਾ ਸੁਰਜੀਤ ਕੌਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਮਾਤਾ ਸੁਰਜੀਤ ਕੌਰ (90) ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰ ਅਤੇ ਦੋ ਧੀਆਂ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਬੱਚਿਆਂ ਦੇ ਜੀਵਨ ਨੂੰ ਢਾਲਣ ਤੇ ਸੰਵਾਰਨ ਵਿੱਚ ਮਾਂ ਦੇ ਪਿਆਰ, ਤਾਕਤ ਅਤੇ ਸਿਆਣਪ ਦੇ ਡੂੰਘੇ ਪ੍ਰਭਾਵ ਨੂੰ ਉਜਾਗਰ ਕੀਤਾ। ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਸ਼ਾਂਤੀ ਬਖ਼ਸ਼ਣ ਅਤੇ ਇਸ ਔਖੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਅਤੇ ਇਹ ਦੁੱਖ ਸਹਿਣ ਦਾ ਬਲ ਬਖਸ਼ਣ।...
ਆਪ੍ਰੇਸ਼ਨ ਸੀਲ-13: ਨਸ਼ਾ ਤਸਕਰਾਂ ਅਤੇ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ’ਤੇ ਤਿੱਖੀ ਨਜ਼ਰ ਰੱਖਣ ਲਈ 92 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ

ਆਪ੍ਰੇਸ਼ਨ ਸੀਲ-13: ਨਸ਼ਾ ਤਸਕਰਾਂ ਅਤੇ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ’ਤੇ ਤਿੱਖੀ ਨਜ਼ਰ ਰੱਖਣ ਲਈ 92 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ

National, Politics, Punjab
 ਚੰਡੀਗੜ੍ਹ, 18 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁੰਕਮਲ ਖਾਤਮੇ ਲਈ ਸ਼ੁਰੂ ਕੀਤੀ  ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 78ਵੇਂ ਦਿਨ , ਪੰਜਾਬ ਪੁਲਿਸ ਨੇ ਐਤਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ’ਆਪ੍ਰੇਸ਼ਨ ਸੀਲ-13’ ਚਲਾਇਆ, ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕਰਨਾ ਸੀ ਤਾਂ ਜੋ ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਦੀ ਤਸਕਰੀ ’ਤੇ ਬਾਜ਼ ਅੱਖ ਰੱਖੀ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ ਜ਼ਿਲਿ੍ਹਆਂ ਵਿੱਚ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ, ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐਸਐਸਪੀਜ਼ ਨੂੰ  ਆਪੋ-ਆਪਣੇ ਜ਼ਿਲਿ੍ਹਆਂ ਦੀਆਂ ਸੰਵੇਦਨਸ਼ੀਲ ਅਤੇ ਸ਼ੱਕੀ ਥਾਵਾਂ ’ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ’ਨਾਕੇ’ ਸਥਾਪਿਤ ਕਰਨ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਹੋਰ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿ...
ਪੰਜਾਬ ਵਿੱਚ ਸਿੱਖਿਆ ਕ੍ਰਾਂਤੀ: ‘ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ*

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ: ‘ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ*

National, Politics, Punjab
ਚੰਡੀਗੜ੍ਹ, 18 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ 'ਰੰਗਲਾ ਪੰਜਾਬ' ਬਣਨ ਵੱਲ ਵਧ ਰਿਹਾ ਹੈ, ਜਿਸ ਵਿੱਚ ਨੌਜਵਾਨ ਫੈਸਲਾਕੁੰਨ ਭੂਮਿਕਾ ਨਿਭਾ ਰਹੇ ਹਨ। ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਪਹਿਲਾਂ ਹੀ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ, ਜਿਸ ਨਾਲ ਮਨਚਾਹੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਪੇਂਡੂ ਇਲਾਕਿਆਂ ਦੇ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 96.09 ਫੀਸਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰੀ ਸਕੂਲਾਂ ਵਿੱਚ ਵੀ ਪਾਸ ਪ੍ਰਤੀਸ਼ਤਤਾ ਲਗਭਗ 94% ਰਹੀ ਹੈ ਜੋ ਕਿ ਬੇਮਿਸਾਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਸੂਬੇ ਦੇ ਕੁੱਲ 3840 ਹਾਈ ਸੈ...
ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 18 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰਾ ਝਟਕਾ ਦਿੰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦੇ ਤਿੰਨ ਕਾਰਕੁਨਾਂ ਨੂੰ 10.2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਆਕਾਸ਼ਦੀਪ ਸਿੰਘ (22) ਅਤੇ ਆਕਾਸ਼ ਉਰਫ਼ ਮੋਟਾ (19) ਦੋਵੇਂ ਵਾਸੀ ਚੀਮਾ ਕਲਾਂ, ਤਰਨਤਾਰਨ ਅਤੇ ਸੰਦੀਪ ਸਿੰਘ (30) ਵਾਸੀ ਕੋਟਲੀ ਵਸਾਵਾ ਸਿੰਘ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ ਜਿਨ੍ਹਾਂ ਦੀ ਵਰਤੋਂ ਹੈਰੋਇਨ ਦੀ ਡਿਲੀਵਰੀ ਕਰਨ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ...