Wednesday, October 7
Shadow

Author: admin

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੀ ਨੌਜਵਾਨੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵੱਡਾ ਕਦਮ: ਵਿਧਾਇਕ ਗੁਰਲਾਲ ਘਨੌਰ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਦੀ ਨੌਜਵਾਨੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵੱਡਾ ਕਦਮ: ਵਿਧਾਇਕ ਗੁਰਲਾਲ ਘਨੌਰ

National, Politics, Punjab
ਘਨੌਰ, 18 ਮਈ: ਪੰਜਾਬ ਦੀ ਮਾਨ ਸਰਕਾਰ ਨੇ ਨੌਜਵਾਨੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਅਤੇ ਰਾਜ ਦੀ ਸੱਭਿਆਚਾਰਕ ਹੋਂਦ ਨੂੰ ਕਾਇਮ ਰੱਖਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਨਵੇਂ ਦੌਰ ਦੀ ਸ਼ੁਰੂਆਤ ਕੀਤੀ ਹੈ। ਜਿਸ ਨਾਲ ਨਸ਼ਾ ਤਸਕਰਾਂ ਵਿਚ ਹੜਕੰਪ ਮੱਚਿਆ ਹੋਇਆ ਹੈ। ਇਹ ਪ੍ਰਗਟਾਵਾਂ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਧਾਇਕ ਗੁਰਲਾਲ ਘਨੌਰ ਨੇ ਹਲਕੇ ਦੇ ਪਿੰਡ ਲਾਛੜੂ, ਕਾਮੀ ਖ਼ੁਰਦ ਅਤੇ ਜੰਡ ਮੰਗੋਲੀ ਵਿਖੇ ਵੱਖ-ਵੱਖ ਭਰਵੀਆਂ ਜਨ ਸਭਾਵਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਪੰਜਾਬੀ ਨੌਜਵਾਨੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਚੁੱਕੇ ਠੋਸ ਕਦਮ ਨੂੰ ਸੂਬੇ ਭਰ ਚੋ ਵੱਡਾ ਸਹਿਯੋਗ ਮਿਲਿਆ ਹੈ। ਆਪਣੇ ਸੰਬੋਧਨ ਦੌਰਾਨ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਇਸ ਮੁਹਿੰਮ ਤੋਂ ਪ੍ਰਭਾਵਿਤ ਹੋ ਕੇ ਰਾਜ ਦੇ ਅਨੇਕ ਨੌਜਵਾਨ ਨਸ਼ਾ ਛੱਡਣ ਲਈ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ...
ਨਸ਼ਾ ਮੁਕਤੀ ਯਾਤਰਾ ਵੱਲੋਂ ਸਮਾਣਾ ਦੇ ਪਿੰਡ ਫ਼ਤਹਿਗੜ੍ਹ ਛੰਨਾ, ਗਾਜੇਵਾਸ ਤੇ ਤਲਵੰਡੀ ਮਲਿਕ ਵਿਖੇ ਘਰ ਘਰ ਦਸਤਕ

ਨਸ਼ਾ ਮੁਕਤੀ ਯਾਤਰਾ ਵੱਲੋਂ ਸਮਾਣਾ ਦੇ ਪਿੰਡ ਫ਼ਤਹਿਗੜ੍ਹ ਛੰਨਾ, ਗਾਜੇਵਾਸ ਤੇ ਤਲਵੰਡੀ ਮਲਿਕ ਵਿਖੇ ਘਰ ਘਰ ਦਸਤਕ

National, Politics, Punjab
ਸਮਾਣਾ , 18 ਮਈ: ਨਸ਼ਾ ਮੁਕਤੀ ਯਾਤਰਾ ਦੌਰਾਨ ਸਮਾਣਾ ਹਲਕੇ ਦੇ ਪਿੰਡਾਂ ਫ਼ਤਹਿਗੜ੍ਹ ਛੰਨਾ, ਗਾਜੇਵਾਸ ਤੇ ਤਲਵੰਡੀ ਮਲਿਕ ਵਿਖੇ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਗਿਆ। ਇਸ ਮੌਕੇ ਗਾਜੇਵਾਸ ਵਿੱਚ ਇੱਕ ਨਸ਼ਾ ਛੱਡਣ ਵਾਲੇ ਹੀਰੋ ਨੌਜਵਾਨ ਨੇ ਆਪਣੀ ਵਿਥਿਆ ਬਿਆਨੀ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਸਮਾਜ ਦੇ ਅਸਲ ਹੀਰੋ ਬਨਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਤੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਫ਼ੈਸਲਾਕੁਨ ਜੰਗ ਦੇ ਅਗਲੇ ਪੜਾਅ ਤਹਿਤ ਅਸੀਂ ਪਿੰਡ ਪਿੰਡ ਜਾ ਰਹੇ ਹਾਂ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਦਿਆਂ ਸਹੁੰ ਵੀ ਚੁਕਾਈ। ਉਨ੍ਹਾਂ ਦੇ ਨਾਲ ਐਸ ਡੀ ਐਮ ਰਿਚਾ ਗੋਇਲ, ਬੀਡੀਪੀਓ ਗੁਰਮੀਤ ਸਿੰਘ ਕਾਹਲੋਂ ਅਤੇ ਥਾਣਾ ਮੁਖੀ ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਵੀ ਮੌਜੂਦ ਸਨ। ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਯਾਤਰਾ ਨੂੰ ਸ਼ੁਰੂ ਕਰਨ ਦਾ ਮੁੱਖ ਮਕਸਦ ਸੂਬੇ ਦੇ ਹਰੇਕ ਘਰ ਤੱਕ ਪਹੁੰਚ ਬਣਾ ਕੇ ਸੂ...
ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਡੇਂਗੂ ਅਤੇ ਵਿਸ਼ਵ ਹਾਈਪਰਟੈਂਨਸਨ ਦਿਵਸ

ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਡੇਂਗੂ ਅਤੇ ਵਿਸ਼ਵ ਹਾਈਪਰਟੈਂਨਸਨ ਦਿਵਸ

National, Politics, Punjab
ਬਰਨਾਲਾ , 18 ਮਈ ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਦੇ ਦਿਸ਼ਾ  ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਦੀ ਯੋਗ ਅਗਵਾਈ ਹੇਠ ਬਲਾਕ ਧਨੌਲਾ ਦੇ ਸਿਹਤ ਕੇਂਦਰਾਂ 'ਚ ਜਾਗਰੂਕਤਾ ਕੈਂਪ ਲਗਾਏ ਗਏ।  ਇਸੇ ਲੜੀ ਤਹਿਤ ਵਧੇਰੇ ਜਾਣਕਾਰੀ ਦਿੰਦਿਆਂ ਬਲਾਕ ਐਕਸਟੈਨਸ਼ਨ ਐਜੂਕੇਟਰ ਬਲਰਾਜ ਸਿੰਘ ਨੇ ਦੱਸਿਆ ਕਿ ਸਿਹਤ ਕੇਂਦਰ ਸੰਘੇੜਾ ਵੱਲੋਂ ਡੇਂਗੂ ਤੇ ਹਾਈਪਰਟੈਂਨਸਨ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।   ਵਿਸ਼ਵ ਡੇਂਗੂ ਦਿਵਸ ਸਬੰਧੀ ਕੁਲਦੀਪ ਸਿੰਘ ਸਿਹਤ ਕਰਮਚਾਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਦੱਸਿਆ ਕਿ ਡੇਂਗੂ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਤੇਜ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ 'ਚ ਦਰਦ, ਚਮੜੀ 'ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ ਅਤੇ ਨੱਕ ਜਾਂ ਮਸੂੜਿਆਂ ਚੋਂ ਖੂਨ ਵਗਣਾ ਆਦਿ ਲੱਛਣ ਹੋਣ ਤਾਂ ਨੇੜੇ ਦੇ ਸਿਹਤ ਕੇਂਦਰ ਜਾਂ ਸਰਕਾਰੀ ਹਸਪਤਾਲ 'ਚ ਚੈੱਕਅੱਪ ਕਰਾਉਣਾ ਚਾਹੀਦਾ ਹੈ। ਡੇਂਗੂ ਦਾ ਮੱਛਰ ਸਾਫ ਖੜ੍ਹੇ ਪਾਣੀ ਵਿੱਚ ਪਲਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ।  ਉਨ੍ਹਾਂ...
ਘੱਟ ਇਨਰੋਲਮੈਂਟ ਵਾਲੇ ਸਕੂਲ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਯਤਨ ਕਰਨ -ਜਗਿੰਦਰ ਸਿੰਘ ਲਹਿਰੀ

ਘੱਟ ਇਨਰੋਲਮੈਂਟ ਵਾਲੇ ਸਕੂਲ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਯਤਨ ਕਰਨ -ਜਗਿੰਦਰ ਸਿੰਘ ਲਹਿਰੀ

National, Politics, Punjab
ਤਰਨ ਤਾਰਨ 18 ਮਈ  ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਘੱਟ ਰਹੀ ਗਿਣਤੀ ਵਾਲੇ ਸਕੂਲ ਮੁੱਖੀਆਂ ਨੂੰ ਵਿਸ਼ੇਸ਼ ਵਿਉਂਤਬੰਦੀ ਕਰਕੇ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਵਿਸ਼ੇਸ਼ ਯਤਨ ਕਰਨ ਦੀ ਲਈ ਸ਼ਨੀਵਾਰ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਲਹਿਰੀ ਵੱਲੋਂ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਅਤੇ ਘੱਟ ਇਨਰੋਲਮੈਂਟ ਵਾਲੇ ਸਕੂਲ ਮੁਖੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ ਸ੍ਰ ਜਗਵਿੰਦਰ ਸਿੰਘ ਲਹਿਰੀ ਵੱਲੋਂ ਸਕੂਲ ਮੁੱਖੀਆਂ ਨੂੰ ਆਪਣੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਵਿਸ਼ੇਸ਼ ਵਿਉਂਤਬੰਦੀ ਕਰਨ ਡੋਰ ਟੂ ਡੋਰ ਵਿਜਿਟ ਕਰਨ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਪ੍ਰੇਰਿਤ ਕਰਕੇ ਸਕੂਲਾਂ ਦੀ ਗਿਣਤੀ ਵਧਾਉਣ ਲਈ ਵੱਧ ਤੋਂ ਵੱਧ ਯਤਨ ਕਰਨ । ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਗਿਣਤੀ ਘਟਣ ਨਾਲ ਸਕੂਲ ਵਿੱਚ ਅਧਿਆਪਕਾਂ ਦੀਆਂ ਪੋਸਟਾਂ ਪ੍ਰਭਾਵਿਤ ਹੁੰਦੀਆਂ ਹਨ, ਇਸ ਲਈ ਸਮੂਹ ਸਕੂਲ ਮੁੱਖੀ ਆਪਣੇ ਵਿਸ਼ੇਸ਼ ਉਪਰਾਲੇ ਕਰਕੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ। ਉਹਨਾਂ ਇਸ ਮੌਕੇ ਸਮੂਹ ਬਲਾਕ ਐਲੀਮੈਂਟਰੀ ਸਿ...
ਭਗਵੰਤ ਮਾਨ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਤੋਂ ਪ੍ਰਭਾਵਿੱਤ ਹੋ ਕੇ ਭਨੂੱਪਲੀ ਦੇ ਸਰਪੰਚ ਤੇ ਪੰਚਾਇਤ ਮੈਂਬਰਾਂ ਨੇ ਆਮ ਆਦਮੀ ਪਾਰਟੀ ਦਾ ਫੜਿਆ ਪੱਲਾ

ਭਗਵੰਤ ਮਾਨ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਤੋਂ ਪ੍ਰਭਾਵਿੱਤ ਹੋ ਕੇ ਭਨੂੱਪਲੀ ਦੇ ਸਰਪੰਚ ਤੇ ਪੰਚਾਇਤ ਮੈਂਬਰਾਂ ਨੇ ਆਮ ਆਦਮੀ ਪਾਰਟੀ ਦਾ ਫੜਿਆ ਪੱਲਾ

National, Politics, Punjab
ਨੰਗਲ 18 ਮਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਲੋਕ ਪੱਖੀ ਫੈਸਲਿਆ ਅਤੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿੱਤ ਹੋ ਕੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਭਨੂੱਪਲੀ ਪਿੰਡ ਦੀ ਪੰਚਾਇਤ ਦੇ ਸਰਪੰਚ ਮਮਤਾ ਦੇਵੀ, ਪੰਚ ਸੁਰਿੰਦਰ ਕੌਰ, ਪੰਚ ਭੋਲੀ ਦੇਵੀ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੁਲਿਅਤ ਕੀਤੀ ਹੈ। ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਦੀ ਮਜੂਦਗੀ ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਫੜਨ ਵਾਲੇ ਆਗੂਆ ਨੇ ਕਿਹਾ ਕਿ ਜਿਸ ਤਰ੍ਹਾਂ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵਿਆਪਕ ਅਭਿਆਨ ਚਲਾਕੇ ਕੇ ਸਾਡੇ ਸੂਬੇ ਦੀ ਜੀਵਨ ਧਾਰਾ ਦੀ ਰਾਖੀ ਕੀਤੀ ਹੈ ਉਸ ਤੋਂ ਪ੍ਰਭਾਵਿੱਤ ਹੋ ਕੇ ਅਸੀਂ ਇਹ ਫੈਸਲਾ ਲਿਆ ਹੈ।ਉਹਨਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਾਨ ਸਰਕਾਰ ਨੂੰ ਆਪਣਾ ਸਮਰਥਨ ਦੇ ਕੇ ਇਕ ਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ ਇਸ ਤੋਂ ਪਹਿਲਾ ਭਨੂੱਪਲੀ ਪੰਚਾਇਤ ਮੈਂਬਰ ਮਨੂ ਪੁਰੀ, ਬਲਾਕ ਪ੍ਰਧਾਨ ਭਨੂਪੱਲੀ ਦੀਪਕ ਸੋਨੀ, ਬਲਾਕ ਪ੍ਰਧਾਨ ਜਿੰਦਵੜੀ ਜ਼ਸਪਾਲ ਸਿੰਘ ਢਾਹੇ, ਪਰਮਜੀਤ ਪੰਮੀ, ਬਲਾਕ ਪ੍ਰਧਾਨ ਬ੍ਰਹਮਪੁਰ ਪੰਮੂ ਢਿਲੋ, ਕੁਲਵੀਰ ਸਿੰਘ ਭਨੂੱਪਲੀ ਨੇ ਕਿਹਾ ਕਿ ਭਨੂੱਪਲੀ ਦਾ ਵਿਕਾਸ...
ਨਸ਼ਾ ਮੁਕਤੀ ਯਾਤਰਾ ਰਾਹੀਂ 15,000 ਤੋਂ ਵੱਧ ਪਿੰਡਾਂ ਤੇ ਵਾਰਡਾਂ ਤੱਕ ਲੋਕ ਸੰਪਰਕ ਤੇ ਜਨ ਜਾਗਰੂਕਤਾ ਦਾ ਸੁਨੇਹਾ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ

ਨਸ਼ਾ ਮੁਕਤੀ ਯਾਤਰਾ ਰਾਹੀਂ 15,000 ਤੋਂ ਵੱਧ ਪਿੰਡਾਂ ਤੇ ਵਾਰਡਾਂ ਤੱਕ ਲੋਕ ਸੰਪਰਕ ਤੇ ਜਨ ਜਾਗਰੂਕਤਾ ਦਾ ਸੁਨੇਹਾ ਪਹੁੰਚਾਇਆ ਜਾਵੇਗਾ : ਮੋਹਿੰਦਰ ਭਗਤ

National, Politics, Punjab
ਜਲੰਧਰ, 17 ਮਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਨਸ਼ਿਆਂ ਖਿਲਾਫ ਸ਼ੁਰੂ ਕੀਤੀ 'ਨਸ਼ਾ ਮੁਕਤੀ ਯਾਤਰਾ' ਸੂਬੇ ਅਤੇ ਖ਼ਾਸ ਕਰ  ਪਿੰਡਾਂ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਦੀ ਤਾਜ਼ਾ ਉਦਾਹਰਣ ਫਿਲੌਰ ਦੇ ਇਕ ਪਿੰਡ ਤੋਂ ਮਿਲਦੀ ਹੈ, ਜਿੱਥੇ ਨਸ਼ਾ ਕਰਨ ਵਾਲੇ ਨੌਜਵਾਨ ਹੁਣ ਇਸ ਯਾਤਰਾ ਵਿੱਚ ਭਾਗ ਲੈ ਰਹੇ ਹਨ ਅਤੇ ਹੋਰ ਨੌਜਵਾਨਾਂ ਨੂੰ ਨਸ਼ੇ ਦੇ ਨੁਕਸਾਨਾਂ ਬਾਰੇ ਜਾਗਰੂਕ ਕਰ ਰਹੇ ਹਨ। ਸ਼੍ਰੀ ਭਗਤ ਜੀ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਰਾਹੀਂ 15,000 ਤੋਂ ਵੱਧ ਪਿੰਡਾਂ ਅਤੇ ਵਾਰਡਾਂ ਤੱਕ ਲੋਕ ਸੰਪਰਕ ਅਤੇ ਜਨ ਜਾਗਰੂਕਤਾ ਦਾ ਸੁਨੇਹਾ ਪਹੁੰਚਾਇਆ ਜਾਵੇਗਾ। ਇਸ ਮਹਾ ਜਨ ਸੰਪਰਕ ਅਭਿਆਨ ਤਹਿਤ ਹਰ ਰੋਜ਼ ਲਗਭਗ 351 ਪਿੰਡਾਂ ਵਿੱਚ ਗ੍ਰਾਮ ਸਭਾਵਾਂ ਹੋਣਗੀਆਂ। ਹਰ ਵਿਧਾਨ ਸਭਾ ਹਲਕੇ ਵਿੱਚ ਤਿੰਨ ਪਿੰਡ ਚੁਣੇ ਗਏ ਹਨ, ਜਿੱਥੇ ਲੋਕ ਭਾ...
ਨਸ਼ਿਆਂ ਵਿਰੁੱਧ ਮੋਹਰੀ ਭੂਮਿਕਾ ਨਿਭਾਉਣ ਵਾਲੇ ਪਿੰਡ ਨਾਰੰਗਵਾਲ ਨੇ ਮੁੱਖ ਮੰਤਰੀ ਨੂੰ ਡਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ

ਨਸ਼ਿਆਂ ਵਿਰੁੱਧ ਮੋਹਰੀ ਭੂਮਿਕਾ ਨਿਭਾਉਣ ਵਾਲੇ ਪਿੰਡ ਨਾਰੰਗਵਾਲ ਨੇ ਮੁੱਖ ਮੰਤਰੀ ਨੂੰ ਡਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ

National, Politics, Punjab
ਨਾਰੰਗਵਾਲ (ਲੁਧਿਆਣਾ), 17 ਮਈ: ਨਸ਼ਿਆਂ ਵਿਰੁੱਧ ਜੰਗ ਵਿੱਚ ਮੋਹਰੀ ਰਹਿਣ ਵਾਲੇ ਪਿੰਡ ਨਾਰੰਗਵਾਲ ਦੇ ਲੋਕਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਆਪਣਾ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਨਸ਼ੇ ਤੋਂ ਪੀੜਤ ਰਹੇ ਅਮਨ ਸ਼ਰਮਾ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਉਹ ਪਿਛਲੇ 12 ਸਾਲਾਂ ਤੋਂ ਨਸ਼ਿਆਂ ਦਾ ਆਦੀ ਸੀ ਪਰ ਹੁਣ ਸੂਬਾ ਸਰਕਾਰ ਵੱਲੋਂ ਨਸ਼ਿਆਂ ‘ਤੇ ਸ਼ਿਕੰਜਾ ਕੱਸਣ ਸਦਕਾ ਉਹ ਇਸ ਦਲਦਲ ਵਿੱਚੋਂ ਬਾਹਰ ਨਿਕਲਣ ਦੇ ਯੋਗ ਹੋ ਗਿਆ ਹੈ। ਉਸ ਨੇ ਆਮ ਲੋਕਾਂ ਦੀ ਭਲਾਈ ਲਈ ਜ਼ਮੀਨੀ ਪੱਧਰ 'ਤੇ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਇਸ ਮੌਕੇ ਪਿੰਡ ਲਲਤੋਂ ਕਲਾਂ ਦੇ ਪਰਮਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦੀ ਸਖ਼ਤ ਕਾਰਵਾਈ ਕਾਰਨ ਨਸ਼ਾ ਤਸਕਰਾਂ ਨੇ ਇਹ ਕਾਰੋਬਾਰ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਆਮ ਜਨਤਾ ਦੀ ਸਹੀ ਅਰਥਾਂ ਵਿੱਚ ਭਲਾਈ ਹੈ ਅਤੇ ਇਸ ਲਈ ਮੁੱਖ ਮੰਤਰੀ ਸ਼ਲਾਘਾ ਦੇ ਪਾਤਰ ਹਨ। ਪਿੰਡ ਦੇ ਇੱਕ ਹੋਰ ਨਿਵਾਸੀ ਨਿਖਿਲ ਸ਼ਰਮਾ ਨੇ ਕਿਹਾ ਕਿ ਉਸ ਦਾ ਭਰਾ ਨਸ਼ਿਆਂ ਦਾ ਆਦ...

‘ਯੁੱਧ ਨਸ਼ਿਆਂ ਵਿਰੁੱਧ’ ਦਾ ਦੇਸ਼ ਭਰ ਵਿੱਚ ਕੋਈ ਸਾਨੀ ਨਹੀਂ: ਕੇਜਰੀਵਾਲ ਦਾ ਦਾਅਵਾ

National, Politics, Punjab
ਨਾਰੰਗਵਾਲ (ਲੁਧਿਆਣਾ), 17 ਮਈ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦਾ ਸਮਕਾਲੀ ਭਾਰਤੀ ਇਤਿਹਾਸ ਵਿੱਚ ਕੋਈ ਹੋਰ ਮੇਲ ਨਹੀਂ ਹੈ। ਨਸ਼ਾ ਮੁਕਤੀ ਯਾਤਰਾ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਸਰਾਪ ਕਾਰਨ ਕਈ ਪਰਿਵਾਰਾਂ ਨੂੰ ਦੁੱਖਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਸੂਬੇ ਦੀਆਂ ਪੀੜ੍ਹੀਆਂ ਬਰਬਾਦ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਸ਼ਲਾਘਾਯੋਗ ਕੰਮ ਕਰ ਰਹੀ ਹੈ ਅਤੇ ਨਸ਼ਿਆਂ ਵਿਰੁੱਧ ਇਸ ਜੰਗ ਦਾ ਦੇਸ਼ ਭਰ ਵਿੱਚ ਕੋਈ ਸਾਨੀ ਨਹੀਂ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਅੱਜ ਮੁੱਖ ਮੰਤਰੀ ਦੀ ਸ਼ਲਾਘਾ ਕਰ ਰਹੇ ਹਨ ਕਿਉਂਕਿ ਸੂਬਾ ਸਰਕਾਰ ਵੱਲੋਂ ਮਿਸਾਲੀ ਕੰਮ ਕੀਤੇ ਜਾ ਰਹੇ ਹਨ। ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਪੰਜਾਬੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ...
ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਦਾ ਸਾਥ ਦੇਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਦਾ ਸਾਥ ਦੇਣ ਦੀ ਅਪੀਲ

National, Politics, Punjab
ਨਾਰੰਗਵਾਲ (ਲੁਧਿਆਣਾ), 17 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਪਾਰਟੀ ਪੱਧਰ ਤੋਂ ਉਪਰ ਉਠ ਕੇ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਸਾਥ ਦੇਣ ਦੀ ਅਪੀਲ ਕੀਤੀ। ਨਸ਼ਿਆਂ ਵਿਰੁੱਧ ਸੰਕਲਪ ਲੈਣ ਦੀ ਸਹੁੰ ਚੁਕਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣਾ ਪਵੇਗਾ ਅਤੇ ਲੋਕਾਂ ਨੂੰ ਵੱਖ-ਵੱਖ ਪਾਰਟੀਆਂ ਨਾਲ ਸਿਆਸੀ ਨੇੜਤਾ ਅਨੁਸਾਰ ਨਹੀਂ ਵਿਚਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਬਹੁਤ ਜ਼ਰੂਰੀ ਹੈ ਅਤੇ ਇਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ ਅਤੇ ਇਸ ਦਾ ਸਹਿਯੋਗ ਕਰਨਾ ਹਰੇਕ ਪੰਜਾਬੀ ਦਾ ਨੈਤਿਕ ਫਰਜ਼ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਨਸ਼ੇ ਦਾ ਕੋਹੜ ਖਤਮ ਨਹੀਂ ਹੋ ਜਾਂਦਾ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਪੁੱਟ ਦੇਣ ਤੱਕ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹੁਣ ਲਈ ਬੁਲਡੋਜ਼ਰ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕ...
ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ-ਕੇਜਰੀਵਾਲ ਨੇ ਵਿਰੋਧੀ ਧਿਰਾਂ ਨੂੰ ਕਰੜੇ ਹੱਥੀਂ ਲਿਆ

ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ-ਕੇਜਰੀਵਾਲ ਨੇ ਵਿਰੋਧੀ ਧਿਰਾਂ ਨੂੰ ਕਰੜੇ ਹੱਥੀਂ ਲਿਆ

National, Politics, Punjab
ਜਲਾਲਪੁਰ (ਹੁਸ਼ਿਆਰਪੁਰ), 17 ਮਈ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਹੋਣ ਕਾਰਨ ਨਸ਼ਿਆਂ ਨੇ ਸੂਬੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ। ਨਸ਼ਾ ਮੁਕਤੀ ਯਾਤਰਾ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਹਾਲਾਤ 'ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਬਹੁਤ ਹੀ ਭਾਵੁਕ ਲਹਿਜ਼ੇ ਵਿੱਚ ਦੁੱਖ-ਤਕਲੀਫਾਂ ਸਾਂਝੀਆਂ ਕੀਤੀਆਂ ਗਈਆਂ ਜਿਸ ਤੋਂ ਸਿੱਧ ਹੁੰਦਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਨਾਲ ਨਜਿੱਠਣ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਅਣਗਹਿਲੀ ਕਾਰਨ ਹੀ ਨਸ਼ਿਆਂ ਦੀ ਲਾਹਨਤ ਨੇ ਪੈਰ ਪਸਾਰ ਲਏ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਾ ਸਿਰਫ਼ ਨਸ਼ਾ ਵੇਚਣ ਵਾਲਿਆਂ ਨੂੰ ਸਰਪ੍ਰਸਤੀ ਦਿੱਤੀ ਸਗੋਂ ਉਨ੍ਹਾਂ ਨੇ ਖੁਦ ਆਪਣੇ ਸਰਕਾਰੀ ਵਾਹਨਾਂ ਵਿੱਚ ਇਹ ਕਾਰੋਬਾਰ ਚਲਾਇਆ। 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗ...