ਭਗਵੰਤ ਮਾਨ ਅਤੇ ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਮੰਗਿਆ
ਜਲਾਲਪੁਰ (ਹੁਸ਼ਿਆਰਪੁਰ), 17 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਬੀਜਾਂ ਦਾ ਪੂਰੀ ਤਰ੍ਹਾਂ ਸਫ਼ਾਇਆ ਕਰ ਦਿੱਤਾ ਜਾਵੇ।
ਇੱਥੇ ਲੋਕਾਂ ਨੂੰ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਪਿਛਲੀਆਂ ਸਰਕਾਰਾਂ ਦੀ ਵਿਰਾਸਤ ਹੈ, ਜਿਨ੍ਹਾਂ ਨੇ ਪੰਜਾਬ ਦੀ ਭਲਾਈ ਨੂੰ ਨਜ਼ਰਅੰਦਾਜ਼ ਕੀਤਾ, ਜਿਸ ਕਾਰਨ ਸੂਬੇ ਦੀ ਹਾਲਤ ਤਰਸਯੋਗ ਹੋਈ ਹੈ। ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ ’ਤੇ ਕਲੰਕ ਹੈ ਅਤੇ ਇਸ ਸਰਾਪ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਲੱਗ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ, ਇਸ ਘਿਨਾਉਣੇ ਅਪਰਾਧ ਵਿਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ, ਨਸ਼ਾ ਪੀੜਤਾਂ ਦਾ ਮੁੜ ਵਸੇਬਾ ...








