ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਪੰਚਾਂ-ਸਰਪੰਚਾਂ ਤੇ ਮੋਹਤਬਰਾਂ ਨਾਲ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਅਤੇ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆਉਣ ਸਬੰਧੀ ਕੀਤੀ ਮੀਟਿੰਗ
ਬਟਾਲਾ, 19 ਮਾਰਚ ( ) ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੈਂਦੇ ਬਟਾਲਾ ਬਲਾਕ ਦੇ ਪੰਚਾਂ, ਸਰਪੰਚਾਂ, ਬਲਾਕ ਪ੍ਰਧਾਨਾਂ ਅਤੇ ਪਿੰਡਾਂ ਦੀ ਮੋਹਤਬਰਾਂ ਨਾਲ ਬਟਾਲਾ ਕਲੱਬ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਬੀ.ਡੀ.ਪੀ.ਓ ਪਰਮਜੀਤ ਕੌਰ ਅਤੇ ਤਰੁਣ ਕਲਸੀ ਸਰਪੰਚ ਕੋਟਲਾ ਸ਼ਾਹੀਆਂ ਵੀ ਮੋਜੂਦ ਸਨ।
ਮੀਟਿੰਗ ਦੌਰਾਨ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਲੋਕਹਿੱਤ ਨੂੰ ਮੁੱਖ ਰੱਖਦਿਆਂ ਪਿੰਡਾਂ ਅੰਦਰ ਵੱਧ ਤੋਂ ਵੱਧ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾਣ। ਉਨਾਂ ਕਿਹਾ ਕਿ ਤੁਸੀਂ ਆਪਣੇ ਪਿੰਡਾਂ ਅੰਦਰ ਵਿਕਾਸ ਕੰਮ ਕਰਵਾਉਣ ਲਈ ਡਿਮਾਂਡ ਭੇਜੋ ਤਾਂ ਜੋ ਹਲਕੇ ਦਾ ਵੱਧ ਤੋਂ ਵੱਧ ਵਿਕਾਸ ਕੀਤਾ ਜਾ ਸਕੇ।
ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿਮ ਵਿੱਢੀ ਗਈ ਹੈ ਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾ ਰਹੀ ਹੈ। ਉਨਾਂ ਸਾਰਿਆਂ ਨੇ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆਉਣ। ਆਪਣੇ ਪਿੰਡਾਂ ਵਿੱਚ ਜਾਂ ਨੇੜੇ ਜੋ ਵੀ ਨਸ਼ਿਆਂ ਦਾ ਕਾਰੋਬਾਰ ਕਰਦਾ ਹੈ, ਉਸਦੀ ਨੇੜਲੇ ਥਾਣੇ, ਚੌਂ...








