ਸਿਵਲ ਡਿਫੈਂਸ ਤਹਿਤ ਜ਼ਿਲ੍ਹੇ ‘ਚ ਵੱਡੇ ਪੱਧਰ ‘ਤੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ: ਆਸ਼ਿਕਾ ਜੈਨ
ਹੁਸ਼ਿਆਰਪੁਰ, 13 ਮਈ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਿਵਲ ਡਿਫੈਂਸ ਸਬੰਧੀ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਅਤੇ ਕਸਬੇ ਤੱਕ ਪਹੁੰਚ ਕੀਤੀ ਜਾਵੇਗੀ। ਇਸ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਇਸ ਬਾਰੇ ਮਹੀਨਾਵਾਰ ਪਲਾਨ ਤਿਆਰ ਕਰਕੇ ਵਲੰਟੀਅਰਾਂ ਦੀਆਂ ਡਿਊਟੀਆਂ ਲਗਾਈਆਂ ਜਾਣ।ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦੌਰਾਨ ਵੀ ਵਲੰਟੀਅਰਾਂ ਰਾਹੀਂ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਕਸਬਿਆਂ ਵਿਚ ਪਬਲਿਕ ਮੀਟਿੰਗਾਂ ਕਰਕੇ ਇਸ ਸਬੰਧੀ ਜਾਗਰੂਕ ਫੈਲਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪ੍ਰਚਾਰ ਸਮੱਗਰੀ ਰਾਹੀਂ ਉਨ੍ਹਾਂ ਨੂੰ ਆਸਮਾਨ ‘ਤੇ ਦਿਖਾਈ ਦਿੰਦੀ ਕਿਸੇ ਵਸਤੂ ਦੀ ਪਹਿਚਾਣ ਕਰਨੀ ਸਿਖਾਈ ਜਾਵੇ ਕਿ ਉਹ ਵਸਤੂ ਸੈਟੇਲਾਈਟ, ਜਹਾਜ, ਡਰੋਨ ਜਾਂ ਕੋਈ ਹੋਰ ਚੀਜ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਨੂੰ ਅਫ਼ਵਾਹਾਂ ਨੂੰ ਠੱਲ੍ਹ ਪਾਉਣ ਲਈ ਵਧੇਰੇ ਚੌਕਸੀ ਅਤੇ ਸਖ਼ਤੀ ਵਰਤਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਕੁਝ ਅਜਿਹੇ ਮਾ...








