ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼; 1.06 ਕਰੋੜ ਰੁਪਏ ਦੀ ਡਰੱਗ ਮਨੀ ਤੇ 1.10 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 12 ਮਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਅੰਤਰਰਾਸ਼ਟਰੀ ਨਸ਼ਾ ਤਸਕਰੀ ਅਤੇ ਹਵਾਲਾ ਕਾਰਟੈਲ ਨੂੰ ਕਰਾਰੀ ਸੱਟ ਮਾਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤੁਰਕੀ ਅਧਾਰਿਤ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਨਾਲ ਸਬੰਧਤ ਨਾਰਕੋ-ਹਵਾਲਾ ਕਾਰਟੈਲ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਟੈਕਸੀ ਡਰਾਈਵਰ ਗੁਰਦੀਪ ਸਿੰਘ ਉਰਫ਼ ਸਾਬ (35), ਰਾਜਸਥਾਨ ਦੇ ਬੀਕਾਨੇਰ ਤੋਂ ਕੱਪੜਾ ਦੁਕਾਨਦਾਰ ਪਰਦੀਪ ਸ਼ਰਮਾ (29) ਅਤੇ ਲੁਧਿਆਣਾ ਦੇ ਕੱਪੜਾ ਕਾਰੋਬਾਰੀ ਮਨੀ ਸ਼ਰਮਾ (36) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 1.10 ਕਿਲੋਗ੍ਰਾਮ ਹੈਰੋਇਨ, 1.06 ਕਰੋੜ ਰੁਪਏ ਦੀ ਹਵਾਲਾ ਮਨੀ (84.02 ਲੱਖ ਰੁਪਏ ਨਕਦ ਅਤੇ 22 ਲੱਖ ਰੁਪਏ ਬੈਂਕ ਖਾਤਿਆਂ ਵਿੱਚ ਫਰੀਜ਼), ਇੱਕ ਪੈਸੇ ਗ...








