ਗੁਰੂ ਨਗਰੀ ਨੂੰ ਹੋਰ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਜਲਦੀ ਵਿਆਪਕ ਮੁਹਿੰਮ ਹੋਵੇਗੀ ਸੁਰੂ– ਹਰਜੋਤ ਸਿੰਘ ਬੈਂਸ
ਸ਼੍ਰੀ ਅਨੰਦਪੁਰ ਸਾਹਿਬ 16 ਮਾਰਚ ()
ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਨੂੰ ਹੋਰ ਸਾਫ ਸੁਥਰਾ ਤੇ ਹਰਿਆ ਭਰਿਆ ਬਣਾਉਣ ਲਈ ਵਿਆਪਕ ਮੁਹਿੰਮ ਅਰੰਭ ਕੀਤੀ ਜਾਵੇਗੀ, ਇਸ ਦੇ ਲਈ ਉਨ੍ਹਾਂ ਸਾਰੀਆਂ ਜਥੇਬੰਦੀਆਂ, ਸੰਸਥਾਵਾਂ, ਸੰਗਠਨਾਂ, ਪ੍ਰਬੰਧਕਾਂ ਤੇ ਸੰਗਤਾਂ ਤੋ ਸਹਿਯੋਗ ਲਿਆ ਜਾਵੇਗਾ, ਜਿਨ੍ਹਾਂ ਨੇ ਪਵਿੱਤਰ ਤੇ ਇਤਿਹਾਸਕ ਤਿਉਹਾਰ ਹੋਲਾ ਮਹੱਲਾ ਦੌਰਾਨ ਸਰਕਾਰ ਤੇ ਪ੍ਰਸਾਸ਼ਨ ਨੂੰ ਆਪਣਾ ਭਰਪੂਰ ਸਹਿਯੋਗ ਦਿੱਤਾ ਹੈ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਕਾਰ ਸੇਵਾ ਸੰਤ ਭੂਰੀ ਵਾਲਿਆਂ ਦੇ ਡੇਰੇ ਪਹੁੰਚੇ ਜਿੱਥੇ ਉਨਾਂ ਨੇ ਵਿਸ਼ੇਸ਼ ਤੋਰ ਤੇ ਕਾਰ ਸੇਵਾ ਦੇ ਮੁਖੀ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨਾਲ ਮੁਲਾਕਾਤ ਕੀਤੀ। ਇਸ ਮੋਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਾਰ ਸੇਵਾ ਭੂਰੀ ਵਾਲਿਆਂ ਅਤੇ ਸਮੂਹ ਸੰਸਥਾਵਾਂ, ਜਥੇਬੰਦੀਆਂ, ਪ੍ਰਬੰਧਕਾਂ, ਸੰਗਤਾਂ ਅਤੇ ਗੁਰੂ ਨਗਰੀ ਦੇ ਸਮੂਹ ਵਸਨੀਕਾ...








