ਪਿਛਲੀਆਂ ਸਰਕਾਰਾਂ ਦੀਆਂ ਨਲਾਇਕੀਆਂ, ਨਕਾਮਿਆਂ ਕਾਰਨ ਪੰਜਾਬੀਆਂ ਨੂੰ ਹੱਕਾਂ ਹਿੱਤਾਂ ਲਈ ਸੰਘਰਸ਼ ਕਰਨਾ ਪਿਆ- ਆਗੂ
ਨੰਗਲ 10 ਮਈ ()
ਪੰਜਾਬ ਤੋ ਵਾਧੂ ਪਾਣੀ ਹਰਿਆਣਾ ਨੂੰ ਦੇਣ ਦੇ ਫੈਸਲੇ ਦੇ ਵਿਰੋਧ ਵਿੱਚ ਨੰਗਲ ਡੈਮ ਵਿਚ ਲੱਗੇ ਧਰਨੇ ਵਿੱਚ ਸਮੂਲੀਅਤ ਕਰਨ ਲਈ ਪਹੁੰਚੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿਧਾਇਕ ਪ੍ਰੋ.ਬੁੱਧ ਰਾਮ ਬੁਡਲਾਡਾ, ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਮੁਕਤਸਰ ਸਾਹਿਬ, ਵਿਧਾਇਕ ਅਮ੍ਰਿਤਪਾਲ ਸਿੰਘ ਸੁੱਖਾ ਨੰਦ ਬਾਘਾ ਪੁਰਾਣਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨਿਹਾਲ ਸਿੰਘ ਵਾਲਾ, ਨਵਦੀਪ ਸਿੰਘ ਚੇਅਰਮੈਨ ਸ਼ੂਗਰ ਫਿੱਡ, ਜਗਦੇਵ ਸਿੰਘ ਬਾਮ ਚੇਅਰਮੈਨ ਸਹਿਕਾਰੀ ਸੇਭਾਵਾਂ, ਅਨਿਲ ਠਾਕੁਰ ਚੇਅਰਮੈਨ ਸਮਾਲ ਸਕੇਲ ਇੰਡਸਟਰੀ ਨੇ ਧਰਨੇ ਵਿੱਚ ਜੁੜੇ ਇਲਾਕਾ ਵਾਸੀਆਂ ਨਾਲ ਵਿਚਾਰ ਸਾਝੇ ਕੀਤੇ ਅਤੇ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਪੰਜਾਬ ਦੇ ਹਿੱਤਾਂ ਤੇ ਹੱਕਾਂ ਤੇ ਡਾਕਾ ਮਾਰਨ ਲਈ ਲਏ ਤੁਗਲਕੀ ਫਰਮਾਨ ਵਿਰੁੱਧ ਤਿੱਖੀਆ ਤਕਰੀਰਾ ਕੀਤੀਆਂ। ਇੱਥੇ ਇਹ ਵਰਨਣਯੋਗ ਹੈ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਲਗਾਤਾਰ ਨੰਗਲ ਡੈਮ ਤੇ ਪਾਣੀਆਂ ਦੀ ਰਾਖੀ ਲਈ ਕੀਤੀ ਜਾ ਰਹੀ ਪਹਿਰੇਦਾਰੀ ਦੀ ਮੋਨੀਟਰਿੰਗ ਕਰ ਰਹੇ ਹਨ। ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਵੈਦ...








