ਸੇਫ ਸਕੂਲ ਵਾਹਨ ਪਾਲਿਸੀ ਤਹਿਤ 04 ਸਕੂਲੀ ਬੱਸਾਂ ਦੇ ਕੀਤੇ ਗਏ ਚਲਾਨ
ਫ਼ਤਿਹਗੜ੍ਹ ਸਾਹਿਬ, 14 ਮਾਰਚ
ਸਕੂਲੀ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਅਤੇ ਸਕੂਲੀ ਬੱਸਾਂ ਨੂੰ ਬੱਚਿਆਂ ਲਈ ਸੁਰੱਖਿਅਤ ਬਣਾਉਣ ਤੇ ਅਣਸੁਖਾਵੀਂਆਂ ਘਟਨਾਵਾਂ ਨੂੰ ਰੋਕਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਬਸੀ ਪਠਾਣਾ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਰੂਰੀ ਉਪਕਰਣ ਨਾ ਹੋਣ ਤੇ 04 ਬੱਸਾਂ ਦੇ ਚਲਾਨ ਵੀ ਕੀਤੇ ਗਏ।
ਇਸ ਸਬੰਧੀ ਸ਼੍ਰੀ ਹਰਭਜਨ ਸਿੰਘ ਮਹਿਮੀ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਕਿਹਾ ਕਿ ਅੱਜ ਸੜਕ ਸੁਰੱਖਿਆ ਸਭ ਤੋਂ ਅਹਿਮ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਸੜਕ ਦੁਰਘਟਨਾਵਾਂ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਜੋ ਕਿ ਬਹੁਤ ਅਫਸੋਸਜਨਕ ਹੈ। ਉਹਨਾਂ ਕਿਹਾ ਕਿ ਬਾਲ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਹੁਤ ਜਰੂਰੀ ਹੋ ਜਾਦਾ ਹੈ ਕਿ ਬੱਚਿਆਂ ਦੇ ਮਾਪੇ ਉਹਨਾਂ ਨੂੰ ਛੋਟੀ ਉਮਰ ਵਿੱਚ ਵਾਹਨ ਚਲਾਉਣ ਦੀ ਆਗਿਆ ਨਾ ਦੇਣ ਅਤੇ ਜਿਹੜੀਆਂ ਸਕੂਲੀ ਬੱਸਾਂ ਵਿੱਚ ਬੱਚੇ ਸਫਰ ਕਰ ਰਹੇ ਹਨ, ਉਹ ਸੇਫ ਸਕੂਲ ਵਾਹਨ ਪਾਲਿਸੀ ਮੁਤ...








