Shadow

Author: admin

ਸਿਹਤ ਮੰਤਰੀ ਨੇ ਡਿਊਟੀ ‘ਚ ਕੁਤਾਹੀ ਵਿਰੁੱਧ ਅਪਣਾਇਆ ਸਖ਼ਤ ਰਵੱਈਆ: ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਿਹਤ ਮੰਤਰੀ ਨੇ ਡਿਊਟੀ ‘ਚ ਕੁਤਾਹੀ ਵਿਰੁੱਧ ਅਪਣਾਇਆ ਸਖ਼ਤ ਰਵੱਈਆ: ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਜਾਰੀ

National, Politics, Punjab
ਚੰਡੀਗੜ੍ਹ, 13 ਮਾਰਚ: ਡਿਊਟੀ ਵਿੱਚ ਕੁਤਾਹੀ ਕਰਨ ਵਿਰੁੱਧ ਸਖ਼ਤ ਰਵੱਈਆ ਅਪਣਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਪਾਇਆ ਕਿ ਰਜਿਸਟਰੇਸ਼ਨ ਕਾਊਂਟਰ ਅਤੇ ਆਊਟਡੋਰ ਪੇਸ਼ੈਂਟ ਡਿਪਾਰਟਮੈਂਟ (ਓਪੀਡੀ) ਦੇ ਕਮਰੇ ਬੰਦ ਸਨ, ਜਿਸ ਕਾਰਨ ਮਰੀਜ਼ ਲੰਬੀਆਂ ਕਤਾਰਾਂ ਵਿੱਚ ਲੱਗ ਕੇ ਉਡੀਕ ਕਰ ਰਹੇ ਸਨ। ਇਨ੍ਹਾਂ ਅਤਿ ਲੋੜੀਂਦੀਆਂ ਸੇਵਾਵਾਂ ਦੇ ਪ੍ਰਬੰਧਨ ਲਈ ਜ਼ਿੰਮੇਵਾਰ ਸਟਾਫ ਵੀ ਆਪਣੇ ਸਥਾਨਾਂ ਤੋਂ ਗੈਰ-ਹਾਜ਼ਰ ਪਾਇਆ ਗਿਆ। ਸਿਹਤ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਵੱਲੋਂ ਇਸ ਗੰਭੀਰ ਪ੍ਰਸ਼ਾਸਨਿਕ ਕੁਤਾਹੀ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਅਤੇ ਸੀਨੀਅਰ ਮੈਡੀਕਲ ਅਫ਼ਸਰ (ਐਸਐਮਓ) ਨੂੰ ਜ਼ਿੰਮਵਾਰ ਠਹਿਰਾਉਂਦਿਆਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ। ਅਧਿਕਾਰੀਆਂ ਨੂੰ ਇਸ ਸਬੰਧੀ ਦਿਨ ਦੇ ਅੰਤ ਤੱਕ ਜਵਾਬ ਦੇਣ ਦੀ ਹਦਾਇਤ ਕੀਤੀ ਗਈ। ਸਥਿਤੀ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ, ਸਿਹਤ ਮੰ...
ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਈਨਿੰਗ ਖੇਤਰ ਦੀਆਂ ਵਾਤਾਵਰਣ ਪ੍ਰਵਾਨਗੀਆਂ ਕਰੇਗੀ ਸੁਖਾਲੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਈਨਿੰਗ ਖੇਤਰ ਦੀਆਂ ਵਾਤਾਵਰਣ ਪ੍ਰਵਾਨਗੀਆਂ ਕਰੇਗੀ ਸੁਖਾਲੀ: ਬਰਿੰਦਰ ਕੁਮਾਰ ਗੋਇਲ

National, Politics, Punjab
ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਮਾਈਨਿੰਗ ਤੇ ਖਣਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮਾਈਨਿੰਗ ਖੇਤਰ ਅਧੀਨ ਦਿੱਤੀਆਂ ਜਾਂਦੀਆਂ ਵਾਤਾਵਰਣ ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਸੁਖਾਲਾ ਕਰੇਗੀ ਤਾਂ ਜੋ ਸੂਬਾ ਵਾਸੀਆਂ ਲਈ ਮਾਈਨਰ ਮਿਨਰਲ ਦੀ ਆਸਾਨੀ ਨਾਲ ਉਪਲਬਧਤਾ ਯਕੀਨੀ ਬਣਾਈ ਜਾ ਸਕੇ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ (ਸੀ.ਈ.ਆਈ.ਏ.ਏ), ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਇਸ ਸਬੰਧੀ ਕਾਰਵਾਈ ਤੁਰੰਤ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਵਿੱਚੋਂ ਮਿੱਟੀ ਚੁਕਾਉਣ ਲਈ ਤਿੰਨਾਂ ਵਿਭਾਗਾਂ ਤੋਂ ਵਾਤਾਵਰਣ ਸਬੰਧੀ ਪ੍ਰਵਾਨਗੀਆਂ ਲੈਣੀਆਂ ਪੈਂਦੀਆਂ ਹਨ ਜਿਸ ਕਰਕੇ ਉਨ੍ਹਾਂ ਨੂੰ ਖੱਜਲ-ਖੁਆਰੀ ਝੱਲਣੀ ਪੈਂਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਆਪਣੇ ਖੇਤ ਪੱਧਰੇ ਕਰਨ ਜਾਂ ਖੇਤਾਂ ਵਿੱ...
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ

National, Politics, Punjab
ਚੰਡੀਗੜ੍ਹ, 13 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਥੇ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ, ਜੋ ਭਾਰਤੀ ਸੰਵਿਧਾਨ ਦੀ ਧਾਰਾ 174(1) ਤਹਿਤ ਸੂਬਾਈ ਅਸੈਂਬਲੀ ਦਾ ਸੈਸ਼ਨ ਸੱਦਣ ਲਈ ਅਧਿਕਾਰਤ ਹਨ, ਨੂੰ ਸੈਸ਼ਨ ਸੱਦਣ ਦੀ ਸਿਫ਼ਾਰਸ਼ ਕਰਨ ਦੀ ਸਹਿਮਤੀ ਦੇ ਦਿੱਤੀ। ਸੈਸ਼ਨ ਦੌਰਾਨ 25 ਮਾਰਚ ਨੂੰ ਰਾਜਪਾਲ ਦਾ ਸੰਬੋਧਨ ਹੋਵੇਗਾ, ਜਿਸ ਮਗਰੋਂ ਸੰਬੋਧਨ ਉਤੇ ਬਹਿਸ ਹੋਵੇਗੀ। ਵਿੱਤ ਮੰਤਰੀ 26 ਮਾਰਚ ਨੂੰ ਸਾਲ 2025-26 ਦਾ ਆਮ ਬਜਟ ਪੇਸ਼ ਕਰਨਗੇ, ਜਿਸ ਮਗਰੋਂ ਬਜਟ ਉਤੇ ਬਹਿਸ ਹੋਵੇਗੀ। ਕਾਲਜ ਵਿਦਿਆਰਥੀਆਂ ਲਈ ‘ਇੰਗਲਿਸ਼ ਫਾਰ ਵਰਕ’ ਕੋਰਸ ਲਾਗੂ ਕਰਨ ਦੀ ਸਹਿਮਤੀ ਕੈਬਨਿਟ ਨੇ ਵਿਦਿਆਰਥੀਆਂ ਦੇ ਅੰਗਰੇਜ਼ੀ ਸੰਚਾਰ ਹੁਨਰ ਵਿੱਚ ਸੁਧਾਰ ਕਰ ਕੇ ਉਨ੍ਹਾਂ ਨੂੰ...
ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ

ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ

National, Politics, Punjab
ਚੰਡੀਗੜ੍ਹ, 13 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਸਕੀਮ ਤਹਿਤ ਸਾਉਣੀ ਸੀਜ਼ਨ-2024 ਲਈ ਪਹਿਲੇ ਪੜਾਅ ਅਧੀਨ 9500 ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 4.34 ਕਰੋੜ ਰੁਪਏ ਟ੍ਰਾਂਸਫਰ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਸਾਉਣੀ ਸੀਜ਼ਨ-2024 ਦੌਰਾਨ 24 ਹਜ਼ਾਰ ਤੋਂ ਵੱਧ ਕਿਸਾਨਾਂ ਨੇ ਸਿੱਧੀ ਬਿਜਾਈ ਸਕੀਮ ਅਧੀਨ 2.53 ਲੱਖ ਏਕੜ ਜ਼ਮੀਨ ਡੀ.ਐਸ.ਆਰ. ਪੋਰਟਲ ‘ਤੇ ਦਰਜ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਤਸਦੀਕ ਕਰਨ ਤੋਂ ਬਾਅਦ ਖੇਤੀਬਾੜੀ ਵਿਭਾਗ ਨੇ ਪਹਿਲੇ ਪੜਾਅ ਤਹਿਤ 9500 ਤੋਂ ਵੱਧ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 4.34 ਕਰੋੜ ਰੁਪਏ ਰੁਪਏ ਟਰਾਂਸਫ਼ਰ ਕਰ ਦਿੱਤੇ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉ...
ਪੰਜਾਬ ਅਤੇ ਯੂ.ਏ.ਈ. ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ

ਪੰਜਾਬ ਅਤੇ ਯੂ.ਏ.ਈ. ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ

National, Politics, Punjab
ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਯੂ.ਏ.ਈ. ਦੇ ਰਾਜਦੂਤ ਡਾ. ਅਬਦੁਲਨਾਸਰ ਜਮਾਲ ਅਲਸ਼ਾਲੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪੰਜਾਬ ਅਤੇ ਯੂ.ਏ.ਈ. ਵਿਚਕਾਰ ਦੁਵੱਲੇ ਵਪਾਰ, ਨਿਵੇਸ਼ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਦਰਸਾਇਆ, ਇਸ ਦੇ ਮਜ਼ਬੂਤ ਖੇਤੀਬਾੜੀ ਆਧਾਰ ਉਦਯੋਗਿਕ ਸੰਭਾਵਨਾ ਅਤੇ ਤੇਜ਼ੀ ਨਾਲ ਵਧ ਰਹੇ ਵਪਾਰਕ ਮਾਹੌਲ ਨੂੰ ਉਜਾਗਰ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਅਤੇ ਯੂ.ਏ.ਈ. ਦਰਮਿਆਨ ਵਪਾਰ ਅਤੇ ਵਣਜ ਲਈ ਕੁਦਰਤੀ ਸਾਂਝ ਹੈ, ਜਿਸ ਨੂੰ ਆਪਸੀ ਲਾਭ ਲਈ ਵਰਤਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਅਨਾਜ ਉਤਪਾਦਨ, ਡੇਅਰੀ ਅਤੇ ਖੇਤੀ-ਪ੍ਰੋਸੈਸਿੰਗ ਦੇ ਗੜ੍ਹ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਪੰਜਾਬ ਯੂ.ਏ.ਈ. ਦੀਆਂ ਖੁਰਾਕ ਸੁਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਨੇ ਆਈ.ਟੀ., ਲੌਜਿਸਟਿਕਸ, ਸਿਹਤ ਸੰਭਾਲ ਅਤੇ ਸਿੱਖਿਆ ਵਿੱਚ ਸਹਿਯੋਗ ਦੀ ਸੰ...
ਪੰਜਾਬ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ- ਮੰਤਰੀ ਡਾ. ਬਲਜੀਤ ਕੌਰ

ਪੰਜਾਬ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ- ਮੰਤਰੀ ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ/ਐਸ.ਏ.ਐਸ.ਨਗਰ, 13 ਮਾਰਚ, 2025: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬਾ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ, ਸੈਕਟਰ 70, ਮੁਹਾਲੀ ਨੂੰ ਹੋਰ ਸਹੂਲਤਾਂ ਨਾਲ ਲੈਸ ਕਰਕੇ ਇਸ ਨੂੰ ਬਿਹਤਰ ਬਣਾਏਗੀ।         ਅੱਜ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ 2 ਕਰੋੜ ਰੁਪਏ ਦੀ ਵਿੱਤੀ ਗ੍ਰਾਂਟ ਨਾਲ ਸਲਾਨਾ ਸਹਾਇਤਾ ਪ੍ਰਾਪਤ ਇੰਸਟੀਚਿਊਟ ਦਾ ਦੌਰਾ ਕਰਦਿਆਂ ਉਨ੍ਹਾਂ ਕਿਹਾ ਕਿ ਰੀੜ੍ਹ ਦੀ ਹੱਡੀ ਦੀਆਂ ਸੱਟਾਂ ਦੇ ਇਲਾਜ ਲਈ ਪ੍ਰਸਿੱਧ ਸਪਾਈਨਲ ਸਰਜਨ ਅਤੇ ਪ੍ਰੋਜੈਕਟ ਡਾਇਰੈਕਟਰ ਡਾ. ਰਾਜ ਬਹਾਦਰ ਦੀ ਮੁਹਾਰਤ ਅਤੇ ਸੇਵਾਵਾਂ ਨਾਲ ਇਸ ਸੰਸਥਾ ਵਿੱਚ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਦੇ ਮਰੀਜ਼ਾਂ ਦੀ ਦੇਖਭਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਪਾਈਨਲ ਇੰਜਰੀਜ਼ ਅਤੇ ਯੂਰੋਲੋਜੀ ਦੀਆਂ ਸਮੱਸਿਆਵਾਂ ਨਾਲ ਸਬੰਧਤ 50 ਦੇ ਕਰੀਬ ਸਰਜਰੀਆਂ ਇੱਕ ਮਹੀਨੇ ਵਿੱਚ ਕੀਤੀਆਂ ਜਾਂਦੀਆਂ ਹਨ ਅਤੇ ਰੋਜ਼ਾਨਾ 100 ਮਰੀਜ਼ਾਂ ਦੀ ਓ.ਪੀ.ਡ...
ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ

ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ 13 ਮਾਰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਨਸ਼ਾ ਤਸਕਰ ਅਜੇ ਕੁਮਾਰ ਉਰਫ ਬਿੱਲੀ ਦਾ ਘਰ ਜੇ ਸੀ ਬੀ ਮਸ਼ੀਨ ਅਤੇ ਮਜ਼ਦੂਰ ਲਗਾ ਕੇ ਮਲੀਆਮੇਟ ਕਰ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੁਲਿਸ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ ਵੱਖ ਵੱਖ ਥਾਣਿਆਂ ਵਿੱਚ ਪੰਜ ਮੁਕਦਮੇ ਦਰਜ ਹਨ, ਜਿਨਾਂ ਵਿੱਚੋਂ ਐਨਡੀਪੀਐਸ ਐਕਟ ਅਤੇ ਡਾਕੇ ਦਾ ਮੁਕਦਮਾ ਵੀ ਹੈ। ਉਹਨਾਂ ਕਿਹਾ ਕਿ ਇਸ ਉੱਤੇ ਲੱਗੀਆਂ ਇਹ ਧਰਾਵਾਂ ਅਤੇ ਇਸ ਦੀ ਕੇਸ ਹਿਸਟਰੀ ਤੋਂ ਸਪਸ਼ਟ ਹੈ ਕਿ ਇਹ ਨਸ਼ਾ ਤਸਕਰੀ ਦੇ ਧੰਦੇ ਵਿੱਚ ਲੰਮੇ ਸਮੇਂ ਤੋਂ ਸ਼ਾਮਿਲ ਹੈ। ਉਹਨਾਂ ਕਿਹਾ ਕਿ ਹੁਣ ਵੀ ਇਹ ਪੁਲਿਸ ਕੋਲੋਂ ਭਗੋੜਾ ਹੈ। ਉਹਨਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਹੈ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਹਨ...
ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ : ਡਾ ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ : ਡਾ ਬਲਜੀਤ ਕੌਰ

Politics, Punjab, Sports
ਚੰਡੀਗੜ੍ਹ, 12 ਮਾਰਚ: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਸ ਸਕੀਮ ਅਧੀਨ 2 ਲੱਖ 71 ਹਜ਼ਾਰ ਦੇ ਕਰੀਬ ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਇਹਨਾਂ ਲਾਭਪਾਤਰੀਆਂ ਨੂੰ ਵਿਭਾਗ ਵੱਲੋਂ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਦਿਵਿਆਂਗਜਨਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 461.50 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਹੋਇਆ ਹੈ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਗਰੀਬ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਵਚਨਬੱਧ ਹੈ। ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਦਿਵਿਆਂਗਜਨਾਂ ਲਈ ਚਲਾਈ ਗਈ ਸਕੀਮ ਦਾ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ...
ਪੰਜਾਬ ‘ਚ ਝੋਨੇ ਦੇ ਗ਼ੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ ‘ਤੇ ਰੋਕ ਲਾਉਣ ਲਈ ਜਲਦ ਸ਼ੁਰੂ ਕੀਤਾ ਜਾਵੇਗਾ ਆਨਲਾਈਨ ਪੋਰਟਲ

ਪੰਜਾਬ ‘ਚ ਝੋਨੇ ਦੇ ਗ਼ੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ ‘ਤੇ ਰੋਕ ਲਾਉਣ ਲਈ ਜਲਦ ਸ਼ੁਰੂ ਕੀਤਾ ਜਾਵੇਗਾ ਆਨਲਾਈਨ ਪੋਰਟਲ

National, Politics, Punjab
ਚੰਡੀਗੜ੍ਹ, 12 ਮਾਰਚ: ਸੂਬੇ ਵਿੱਚ ਗੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ 'ਤੇ ਮੁਕੰਮਲ ਰੋਕ ਲਾਉਣ ਲਈ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਝੋਨੇ ਦੇ ਬੀਜਾਂ ਦੀ ਟਰੈਕਿੰਗ ਅਤੇ ਟਰੇਸਿੰਗ ਲਈ ਖੇਤੀਬਾੜੀ ਵਿਭਾਗ ਨੂੰ ਇੱਕ ਮਹੀਨੇ ਦੇ ਅੰਦਰ ਆਨਲਾਈਨ ਪੋਰਟਲ ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਪੋਰਟਲ ਰਜਿਸਟਰਡ ਬੀਜ ਉਤਪਾਦਕਾਂ ਨੂੰ ਬੀਜਾਂ ਦੀ ਖਰੀਦ, ਵਿਕਰੀ ਅਤੇ ਮਿਕਦਾਰ ਸਮੇਤ ਝੋਨੇ ਦੇ ਬੀਜਾਂ ਨਾਲ ਸਬੰਧਤ ਹਰ ਲੈਣ-ਦੇਣ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰਨਾ ਲਾਜ਼ਮੀ ਕਰੇਗਾ ਤਾਂ ਜੋ ਡਿਜੀਟਲ ਰਿਕਾਰਡ ਨੂੰ ਮੇਨਟੇਂਨ ਰੱਖਦਿਆਂ ਬੀਜ ਸਪਲਾਈ ਚੇਨ ‘ਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਧੀਕ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਅਨੁਰਾਗ ਵਰਮਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨਾਲ ਅੱਜ ਇਥੇ ਆਪਣੇ ਦਫ਼ਤਰ ਵਿਖੇ ਸ਼ੈਲਰ ਮਾਲਕਾਂ, ਖੇਤੀਬਾੜੀ ਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ...
ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਤੇ ਚੱਲਿਆ ਬੁਲਡੋਜਰ

ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਤੇ ਚੱਲਿਆ ਬੁਲਡੋਜਰ

National, Politics, Punjab
ਸ੍ਰੀ ਮੁਕਤਸਰ ਸਾਹਿਬ/ ਚੰਡੀਗੜ੍ਹ, 12 ਮਾਰਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰਸਾ ਵਿੱਚ ਇੱਕ ਵਿਅਕਤੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਇਆ ਗਿਆ। ਐਸਐਸਪੀ ਡਾ ਅਖਿਲ ਚੌਧਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਥਾਣਾ ਲੱਖੇਵਾਲੀ ਅਧੀਨ ਪੈਂਦੇ ਪਿੰਡ ਮਦਰਸਾ ਦੇ ਵਿਅਕਤੀ ਸਰਬਜੀਤ ਸਿੰਘ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਇਮਾਰਤ ਬਣਾਈ ਗਈ ਸੀ। ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ। ਉਹਨਾਂ ਨੇ ਦੱਸਿਆ ਕਿ ਇਹ ਇਮਾਰਤ ਸਰਬਜੀਤ ਸਿੰਘ ਵੱਲੋਂ ਉਸਾਰੀ ਗਈ ਸੀ ਉਸ ਅਤੇ ਉਸ ਦੇ ਪਰਿਵਾਰ ਉੱਪਰ ਨਸ਼ੇ ਤਸਕਰੀ 5 ਪਰਚੇ ਪਹਿਲਾਂ ਤੋਂ ਹੀ ਦਰਜ ਹਨ। ਐਸ.ਐਸ.ਪੀ ਡਾ .ਅਖਿਲ ਚੌਧਰੀ ਨੇ ਦੱਸਿਆ ਕਿ ...